Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਇਫਕੋ ਵੱਲੋ ਡਿਪਟੀ ਕਮਿਸ਼ਨਰ ਬਠਿੰਡਾ ਨੂੰ ਲੋੜਵੰਦਾਂ ਵਿੱਚ ਵੰਡ ਲਈ ਮਾਸਕ ਅਤੇ ਸੈਨੇਟਾਇਜ਼ਰ ਦੀਆ 1000 ਕਿੱਟਾਂ ਭੇਟ

ਕੋਰੋਨਾ ਮਹਾਮਾਰੀ ਖਿਲਾਫ ਲੜਾਈ ਵਿੱਚ ਇਫ਼ਕੋ ਸਰਕਾਰ ਦੀ ਸਹਾਇਤਾ ਲਈ ਵਚਨਬੱਧ : ਚੇਅਰਮੈਨ ਨਕੱਈ

5 Dariya News

5 Dariya News

5 Dariya News

ਬਠਿੰਡਾ , 04 May 2020

Last updated on: May 04, 2020, 00:00 IST

ਦੇਸ਼ ਦੀ ਸਭ ਤੋ ਵੱਡੀ ਖਾਦ ਉਤਪਾਦਕ ਸੰਸਥਾ ਇਫ਼ਕੋ ਨੇ ਦੇਸ਼ ਤੇ ਆਈ ਹਰ ਮੁਸ਼ਕਿਲ ਘੜੀ ਤੇ ਕੁਦਰਤੀ ਆਫਤਾਂ ਸਮੇ ਮੋਹਰਲੀ ਕਤਾਰ ਵਿੱਚ ਖੜੇ ਹੋ ਕੇ ਸਰਕਾਰ ਅਤੇ ਪ੍ਰਸ਼ਾਸਨ ਦਾ ਸਹਿਯੋਗ ਕਰਦਿਆ ਕਿਸਾਨਾਂ ਅਤੇ ਆਮ ਲੋਕਾਂ ਦੀ ਸਹਾਇਤਾ ਕੀਤੀ ਹੈ। ਇਹਨਾ ਸ਼ਬਦਾਂ ਦਾ ਪ੍ਰਗਟਾਵਾ ਸ: ਬਲਵਿੰਦਰ ਸਿੰਘ ਨਕੱਈ, ਆਲ ਇੰਡੀਆ ਚੇਅਰਮੈਨ ਇਫ਼ਕੋ ਸੰਸਥਾ ਨੇ ਡਿਪਟੀ ਕਮਿਸ਼ਨਰ ਬਠਿੰਡਾ ਸ਼੍ਰੀ ਬੀ ਸ਼੍ਰੀਨਿਵਾਸਨ ਨਾਲ ਡੀਸੀ ਦਫਤਰ ਬਠਿੰਡਾ ਵਿਖੇ ਮੁਲਾਕਾਤ ਦੋਰਾਨ ਕੀਤਾ। ਇਸ ਮੋਕੇ ਸ: ਨਕੱਈ ਵੱਲੋ ਇਫ਼ਕੋ ਦੀ ਤਰਫੋ ਮਾਸਕ ਅਤੇ ਸੈਨੇਟਾਇਜਰ ਦੀਆ 1000 ਸੁਰੱਖਿਆਂ ਕਿੱਟਾਂ ਲੋੜਵੰਦਾਂ ਅਤੇ ਸਿਹਤ ਕਾਮਿਆਂ ਵਿੱਚ ਵੰਡ ਲਈ ਭੇਂਟ ਕੀਤੀਆ ਗਈਆ।ਸ: ਨਕੱਈ ਨੇ ਦੱਸਿਆ ਕਿ ਇਫ਼ਕੋ ਵੱਲੋ ਸੰਸਥਾ ਦੇ ਮੈਨੇਜਿੰਗ ਡਾਇਰੈਕਟਰ ਡਾ ਯੂਐਸ ਅਵਸਥੀ ਦੀ ਰਹਿਨੁਮਾਈ ਹੇਠ ਦੇਸ਼ ਭਰ ਵਿੱਚ ਵੱਖ ਵੱਖ ਲੋਕ ਭਲਾਈ ਦੇ ਕਾਰਜ ਸ਼ੁਰੂ ਕੀਤੇ ਗਏ ਹਨ ਤਾ ਜੋ ਕਰੋਨਾ ਮਹਾਮਾਰੀ ਦੇ ਚੱਲਦਿਆ ਸਰਕਾਰ ਵੱਲੋ ਕੀਤੀ ਗਈ ਤਾਲਾਬੰਦੀ ਦੋਰਾਨ ਲੋੜਵੰਦ ਵਿਅਕਤੀਆਂ ਤੱਕ ਸਹਾਇਤਾ ਪਹੁੰਚਾਈ ਜਾ ਸਕੇ।ਜਿਸਦੇ ਤਹਿਤ ਇਫ਼ਕੋ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋ ਰਾਸ਼ਨ ਅਤੇ ਹੋਰ ਲੋੜੀਦੀਆਂ ਵਸਤਾਂ ਦੀ ਵੰਡ ਦੇ ਨਾਲ ਨਾਲ ਦੇਸ਼ ਭਰ ਵਿੱਚ ਸਥਿਤ ਇਫ਼ਕੋ ਕਿਸਾਨ ਸੇਵਾ ਕੇਦਰਾਂ ਅਤੇ ਸੁਸਾਇਟੀਆਂ ਰਾਹੀ ਕਿਸਾਨਾਂ ਨੂੰ ਕਰੋਨਾ ਮਹਾਮਾਰੀ ਸੰਬੰਧੀ ਸੁਚੇਤ ਕੀਤਾ ਜਾ ਰਿਹਾ ਹੈ।ਇਫਕੋ ਵੱਲੋ ਕਿਸਾਨਾਂ ਦੀ ਜਾਗਰੂਕਤਾਂ ਲਈ ਕਈ ਪ੍ਰਕਾਰ ਦੇ ਪ੍ਰੋਗਰਾਮ ਵਿੱਢੇ ਗਏ ਹਨ, ਜਿਸਦੇ ਤਹਿਤ ਉਨ੍ਹਾ ਨੂੰ ਸਮਾਜਿਕ ਦੂਰੀ ਦੇ ਨਿਯਮਾਂ ਦੀ ਪਾਲਣਾ ਦੇ ਨਾਲ ਨਾਲ ਮੰਡੀਆਂ ਵਿੱਚ ਫਸਲ ਲਿਜਾਣ ਸਮੇ ਇਸ ਮਹਾਮਾਰੀ ਦੀ ਲਾਗ ਤੋ ਬਚਾਅ ਸੰਬੰਧੀ ਜਾਣਕਾਰੀ ਦਿੱਤੀ ਜਾ ਰਹੀ ਹੈ।ਉਨ੍ਹਾ ਦੱਸਿਆ ਕਿ ਪਿਛਲੇ ਮਹੀਨੇ ਇਫਕੋ ਦੇ ਮੈਨੇਜਿੰਗ ਡਾਇਰੈਕਟਰ ਡਾ ਯੂਐਸ ਅਵਸਥੀ,ਵਾਇਸ ਚੇਅਰਮੈਨ ਦਲੀਪ ਸੰਘਾਣੀ ਅਤੇ ਬੋਰਡ ਮੈਬਰਾਂ ਵੱਲੋ ਕੀਤੀ ਗਈ ਮੀਟਿੰਗ ਦੋਰਾਨ ਕਰੋਨਾ ਮਹਮਾਰੀ ਦੇ ਟਾਕਰੇ ਲਈ ਬਣਾਏ ਗਏ ਸਰਕਾਰੀ ਰਾਹਤ ਫੰਡ ਵਿੱਚ ਇਫਕੋ ਦੀ ਤਰਫੋ ਸਹਾਇਤਾ ਰਾਸ਼ੀ ਦੇਣ ਦਾ ਮਤਾ ਪਾਰਿਤ ਕੀਤਾ ਗਿਆ ਸੀ। ਜਿਸਦੇ ਤਹਿਤ ਸੰਸਥਾ ਵੱਲੋ ਪ੍ਰਧਾਨ ਮੰਤਰੀ ਰਾਹਤ ਫੰਡ ਵਿੱਚ 25 ਕਰੋੜ ਰੁਪਏ ਅਤੇ ਮੁੱਖ ਮੰਤਰੀ ਰਾਹਤ ਫੰਡ ਪੰਜਾਬ ਵਿੱਚ ਇੱਕ ਕਰੋੜ ਰੁਪਏ ਦੀ ਰਾਸ਼ੀ ਦਾ ਯੋਗਦਾਨ ਦਿੱਤਾ ਗਿਆ ਹੈ।ਇਸ ਮੋਕੇ ਡਿਪਟੀ ਕਮਿਸ਼ਨਰ ਬਠਿੰਡਾ ਸ਼੍ਰੀ ਬੀ ਸ਼੍ਰੀਨਿਵਾਸਨ ਨੇ ਸ: ਬਲਵਿੰਦਰ ਸਿੰਘ ਨਕੱਈ ਵੱਲੋ ਲੋੜਵੰਦਾਂ ਲਈ ਭੇਟ ਕੀਤੀਆਂ ਗਈਆ ਸੁਰੱਖਿਆ ਕਿੱਟਾਂ ਲਈ ਉਨ੍ਹਾ ਦਾ ਧੰਨਵਾਦ ਕੀਤਾ ਅਤੇ ਇਸਦੇ ਨਾਲ ਹੀ ਇਫ਼ਕੋ ਵੱਲੋ ਕੀਤੇ ਜਾ ਰਹੇ ਲੋਕ ਭਲਾਈ ਦੇ ਕਾਰਜਾ ਦੀ ਸ਼ਲਾਘਾ ਕੀਤੀ। ਉਨ੍ਹਾ ਇਫਕੋ ਦੇ ਮੈਨੇਜਿੰਗ ਡਾਇਰੈਕਟਰ,ਬੋਰਡ ਮੈਬਰਾਂ,ਅਧਿਕਾਰੀਆਂ ਅਤੇ ਕਰਮਚਾਰੀਆਂ ਦਾ ਵੀ ਵਿਸ਼ੇਸ਼ ਧੰਨਵਾਦ ਕੀਤਾ।   

 

Tags: DC Bathinda , Coronavirus

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD