Tuesday, 14 May 2024

 

 

ਖ਼ਾਸ ਖਬਰਾਂ ਪ੍ਰੋ: ਵਿਰਸਾ ਸਿੰਘ ਵਲਟੋਹਾ ਨੇ ਖਡੂਰ ਸਾਹਿਬ ਲੋਕ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਲੰਬੀ ਹਲਕੇ ’ਚ ਅਕਾਲੀ ਦਲ ਨੂੰ ਵੱਡਾ ਝਟਕਾ, ਦਰਜ਼ਨਾਂ ਅਕਾਲੀ ਕਾਂਗਰਸ ਵਿਚ ਹੋਏ ਸ਼ਾਮਲ ਕਾਂਗਰਸੀ ਉਮੀਦਵਾਰ ਦੇ ਪੁੱਤਰ ਗੁਰਬਾਜ਼ ਸਿੰਘ ਸਿੱਧੂ ਵੱਲੋਂ ਸੰਗਤ ਮੰਡੀ ’ਚ ਚੋਣ ਦਫ਼ਤਰ ਦਾ ਉਦਘਾਟਨ ਡਾ: ਸਰੋਜ ਪਾਂਡੇ ਨੇ ਚੋਣ ਪ੍ਰਚਾਰ ਚ ਯੁਵਾ ਸ਼ਕਤੀ ਦੀ ਵਰਤੋਂ ਕਿਸ ਤਰ੍ਹਾਂ ਕੀਤੀ ਜਾਵੇਗੀ, ਬਾਰੇ ਰੋਡਮੈਪ ਤਿਆਰ ਕੀਤਾ ਦਲ ਬਦਲੂਆਂ ’ਤੇ ਵਿਸ਼ਵਾਸ ਨਾ ਕਰੋ ਜਿਹਨਾਂ ਨੇ ਆਪਣੀ ਮਾਂ ਪਾਰਟੀ ਨੂੰ ਧੋਖਾ ਦਿੱਤਾ: ਸੁਖਬੀਰ ਸਿੰਘ ਬਾਦਲ ਗੁਰਜੀਤ ਸਿੰਘ ਔਜਲਾ ਨੇ ਗੁਰੂ ਘਰ ਮੱਥਾ ਟੇਕ ਕੇ ਨਾਮਜ਼ਦਗੀ ਕੀਤੀ ਦਾਖ਼ਲ ਤਰਸੇਮ ਸਿੰਘ ਡੀ.ਸੀ. ਨੇ ਕੀਤੀ ਘਰ ਵਾਪਸੀ ਮੁੱਖ ਮੰਤਰੀ ਭਗਵੰਤ ਮਾਨ ਨੇ ਨਵਾਂਸ਼ਹਿਰ ਵਿੱਚ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ ਮਨੀਸ਼ ਤਿਵਾੜੀ ਦੀ ਰਾਮਦਰਬਾਰ ਪਦਯਾਤਰਾ ’ਚ ਭਾਰੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ ਸੂਬਾ ਕਾਂਗਰਸ ਦੇ ਉਮੀਦਵਾਰ ਵਿਜੇ ਇੰਦਰ ਸਿੰਗਲਾ ਨੇ ਸ੍ਰੀ ਆਨੰਦਪੁਰ ਸਾਹਿਬ ਸੀਟ ਲਈ ਨਾਮਜ਼ਦਗੀ ਪੱਤਰ ਦਾਖਲ ਕੀਤਾ ਪੰਜਾਬ 'ਚ ਲੋਕ ਸਭਾ ਦੀ ਦੌੜ 'ਚ 'ਆਪ' ਦੂਜਿਆਂ ਨਾਲੋਂ ਸਭ ਤੋਂ ਅੱਗੇ,ਅੱਧੇ ਦਰਜਨ ਹਲਕਿਆਂ 'ਚ ਕਈ ਵੱਡੇ ਆਗੂ ਪਾਰਟੀ 'ਚ ਹੋਏ ਸ਼ਾਮਲ ਨਾਮਜ਼ਦਗੀ ਤੋਂ ਬਾਅਦ 'ਪਟਿਆਲੇ ਦਾ ਭਰੋਸਾ ਪ੍ਰਨੀਤ ਕੌਰ' ਰੋਡ ਸ਼ੋਅ ਰਾਹੀਂ ਕੀਤਾ ਸ਼ਕਤੀ ਪ੍ਰਦਰਸ਼ਨ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਤੋਂ ਦਾਖਲ ਕੀਤੇ ਨਾਮਜ਼ਦਗੀ ਪੱਤਰ ਮੇਰੇ ਵਿਰੋਧੀਆਂ ਕੋਲ ਪ੍ਰਾਪਤੀਆਂ ਦੇ ਨਾਂ ’ਤੇ ਵਿਖਾਉਣ ਵਾਸਤੇ ਕੱਖ ਨਹੀਂ: ਐਨ ਕੇ ਸ਼ਰਮਾ ਸ਼ਰਾਬ ਦੇ ਸ਼ੌਕੀਨ ਮਾਨ ਦਾ ਕਦੇ ਵੀ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦਾ ਇਰਾਦਾ ਨਹੀਂ ਸੀ : ਡਾ ਸੁਭਾਸ਼ ਸ਼ਰਮਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਮੀਤ ਹੇਅਰ ਵੱਲੋਂ ਕਾਗਜ਼ ਦਾਖਲ, ਸੰਗਰੂਰ ਦੇ ਵਿਕਾਸ ਦਾ ਏਜੰਡਾ ਅੱਗੇ ਰੱਖਿਆ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਪੰਜਾਬੀ ਕਵੀ ਸੁਰਜੀਤ ਪਾਤਰ ਦੀ ਅਰਥੀ ਨੂੰ ਦਿੱਤਾ ਮੋਢਾ ਲੁਧਿਆਣਾ ਵਿੱਚ ਕਾਂਗਰਸ ਹੋਈ ਮਜ਼ਬੂਤ, ਬੈਂਸ ਭਰਾ ਕਾਂਗਰਸ ਵਿੱਚ ਹੋਏ ਸ਼ਾਮਿਲ ਕਾਂਗਰਸ ਨੇ ਹਰ ਗਰੀਬ ਪਰਿਵਾਰ ਨੂੰ ਹਰ ਸਾਲ ਇੱਕ ਲੱਖ ਰੁਪਏ ਦੇਣ ਦਾ ਵਾਅਦਾ ਕੀਤਾ ਸਰਬਪੱਖੀ ਵਿਕਾਸ ਦੀ ਵਚਨਬੱਧਤਾ ਨਾਲ ਅੱਗੇ ਵੱਧ ਰਿਹਾ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਚੋਣ ਪ੍ਰਚਾਰ

 

ਭਾਰਤ ਭੂਸ਼ਣ ਆਸ਼ੂ ਅਤੇ ਰਵਨੀਤ ਸਿੰਘ ਬਿੱਟੂ ਨੇ ਮੈਰੀਟੋਰੀਅਸ ਸਕੂਲ ਵਿੱਚ ਬਣਾਏ ਆਈਸੋਲੇਸ਼ਨ ਸੈਂਟਰ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ

ਸਫਾਈ ਵਿਵਸਥਾ ਸੰਬੰਧੀ ਖਾਣਾ ਤਿਆਰ ਕਰਨ ਵਾਲੀ ਰਸੋਈ ਸਮੇਤ ਕਈ ਹਿੱਸਿਆਂ ਨੂੰ ਦੇਖਿਆ

5 Dariya News

5 Dariya News

5 Dariya News

ਲੁਧਿਆਣਾ , 04 May 2020

ਪੰਜਾਬ ਦੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਅਤੇ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਅੱਜ ਸਥਾਨਕ ਮੈਰੀਟੋਰੀਅਸ ਸਕੂਲ ਵਿਖੇ ਚਲਾਏ ਜਾ ਰਹੇ ਆਈਸੋਲੇਸ਼ਨ ਸੈਂਟਰ ਦਾ ਦੌਰਾ ਕੀਤਾ ਅਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਨਾਲ ਸੀਨੀਅਰ ਕਾਂਗਰਸੀ ਆਗੂ ਕੈਪਟਨ ਸੰਦੀਪ ਸਿੰਘ ਸੰਧੂ, ਨਗਰ ਸੁਧਾਰ ਟਰੱਸਟ ਲੁਧਿਆਣਾ ਦੇ ਚੇਅਰਮੈਨ ਸ੍ਰੀ ਰਮਨ ਬਾਲਾਸੁਬਰਾਮਨੀਅਮ, ਕੌਂਸਲਰ ਸ੍ਰੀ ਸਨੀ ਭੱਲਾ, ਪੇਡਾ ਦੇ ਉਪ ਚੇਅਰਮੈਨ ਸ੍ਰ. ਕਰਨ ਵੜਿੰਗ ਅਤੇ ਹੋਰ ਵੀ ਹਾਜ਼ਰ ਸਨ।ਸ੍ਰੀ ਭਾਰਤ ਭੂਸ਼ਣ ਆਸ਼ੂ ਅਤੇ ਕੈਪਟਨ ਸੰਦੀਪ ਸਿੰਘ ਸੰਧੂ ਨੇ ਸੈਂਟਰ ਵਿੱਚ ਚੱਲ ਰਹੀ ਰਸੋਈ ਦਾ ਵੀ ਦੌਰਾ ਕੀਤਾ, ਜਿਥੇ ਕਿ ਇਥੇ ਰੁਕੇ ਵਿਅਕਤੀਆਂ ਲਈ ਭੋਜਨ ਤਿਆਰ ਕੀਤਾ ਜਾ ਰਿਹਾ ਹੈ। ਸਫਾਈ ਵਿਵਸਥਾ 'ਤੇ ਪੂਰਨ ਤਸੱਲੀ ਪ੍ਰਗਟ ਕਰਦਿਆਂ ਉਨ੍ਹਾਂ ਖੁਦ ਵੀ ਰਸੋਈ ਵਿੱਚ ਤਿਆਰ ਭੋਜਨ ਖਾਧਾ।ਸ੍ਰੀ ਆਸ਼ੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਥੇ ਰਹਿਣ ਵਾਲੇ ਲੋਕਾਂ ਲਈ ਘਰਾਂ ਦੀ ਤਰ੍ਹਾਂ ਹੀ ਭੋਜਨ ਤਿਆਰ ਕਰਕੇ ਦਿੱਤਾ ਜਾ ਰਿਹਾ ਹੈ, ਜਿਸ ਵਿੱਚ ਚਾਰ ਰੋਟੀਆਂ, ਦਾਲ, ਸਬਜ਼ੀ ਅਤੇ ਸਲਾਦ ਸ਼ਾਮਿਲ ਹੁੰਦਾ ਹੈ। ਇਸ ਤੋਂ ਇਲਾਵਾ ਲੋਕਾਂ ਨੂੰ ਰੋਜ਼ਾਨਾ ਤਿੰਨ ਵਾਰ ਚਾਹ, ਬਿਸਕੁਟ ਅਤੇ ਮੱਠੀਆਂ ਵੀ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਦਾਅਵੇ ਨਾਲ ਕਿਹਾ ਕਿ ਇਨ੍ਹਾਂ ਲੋਕਾਂ ਨੂੰ ਮੁਹੱਈਆ ਕਰਵਾਇਆ ਜਾ ਰਿਹਾ ਭੋਜਨ ਬਹੁਤ ਵਧੀਆ ਹੈ ਅਤੇ ਕੁਆਲਿਟੀ ਦੇ ਮਾਮਲੇ ਵਿੱਚ ਕੋਈ ਵੀ ਸਮਝੌਤਾ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਚਾਦਰਾਂ ਅਤੇ ਸਿਰਹਾਣੇ ਆਦਿ ਧੋਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਜਾ ਰਹੇ ਹਨ। ਸ੍ਰੀ ਆਸ਼ੂ ਨੇ ਕਿਹਾ ਕਿ ਉਹ ਨਿੱਜੀ ਤੌਰ 'ਤੇ ਇਨ੍ਹਾਂ ਸਾਰੇ ਕਾਰਜਾਂ ਦੀ ਨਿਗਰਾਨੀ ਕਰ ਰਹੇ ਹਨ, ਇਸ ਦਿਸ਼ਾ ਵਿੱਚ ਹਰ ਸੰਭਵ ਸਹਿਯੋਗ ਲਈ ਕੌਂਸਲਰ ਸਨੀ ਭੱਲਾ ਨੂੰ ਜ਼ਿਲ੍ਹਾ ਪ੍ਰਸਾਸ਼ਨ ਨਾਲ ਲਗਾਇਆ ਗਿਆ ਹੈ।

ਇਸ ਮੌਕੇ ਇਨ੍ਹਾਂ ਨੇਤਾਵਾਂ ਨੇ ਸਿਹਤ ਵਿਭਾਗ, ਜ਼ਿਲ੍ਹਾ ਪ੍ਰਸਾਸ਼ਨ ਅਤੇ ਹੋਰ ਵਿਭਾਗਾਂ ਦੇ ਕਰਮਚਾਰੀਆਂ ਨਾਲ ਗੱਲਬਾਤ ਕਰਦਿਆਂ ਇਸ ਨੇਕ ਕਾਰਜ ਵਿੱਚ ਤਨੋਂ ਮਨੋਂ ਹੋਰ ਯਤਨ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਉਨ੍ਹਾਂ ਸਮੂਹ ਦਾ ਇਸ ਸੇਵਾ ਲਈ ਧੰਨਵਾਦ ਵੀ ਕੀਤਾ।ਇਸ ਮੌਕੇ  ਰਵਨੀਤ ਸਿੰਘ ਬਿੱਟੂ ਨੇ ਵੀ ਸਟਾਫ਼ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਪੀ. ਪੀ. ਈ. ਕਿੱਟਾਂ ਦੀ ਵੰਡ ਕੀਤੀ। ਉਨ੍ਹਾਂ ਇਸ ਲੜਾਈ ਵਿੱਚ ਅੱਗੇ ਹੋ ਕੇ ਲੜ੍ਹ ਰਹੇ ਸਿਹਤ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਸੇਵਾਵਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਲਈ ਹਰ ਕਦਮ ਉਠਾਉਣ ਲਈ ਦ੍ਰਿੜ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਾਉਣ ਲਈ ਪੰਜਾਬ ਸਰਕਾਰ ਕੋਲ ਫੰਡਾਂ ਦੀ ਕੋਈ ਵੀ ਕਮੀ ਨਹੀਂ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਜ਼ਿਲ੍ਹਾ ਪ੍ਰਸਾਸ਼ਨ ਦੀ ਮੰਗ 'ਤੇ ਆਪਣੇ ਐੱਮ. ਪੀ. ਲੈਡ ਫੰਡਾਂ ਵਿੱਚੋਂ ਕਰੀਬ 1 ਕਰੋੜ ਰੁਪਏ ਦੀ ਰਾਸ਼ੀ ਨਾਲ ਸਿਹਤ ਸਹੂਲਤਾਂ ਲਈ ਜ਼ਰੂਰੀ ਸਾਜੋ ਸਮਾਨ ਮੁਹੱਈਆ ਕਰਵਾਇਆ ਹੈ। ਇਸ ਤੋਂ ਇਲਾਵਾ ਜੇਕਰ ਹੋਰ ਫੰਡਾਂ ਦੀ ਜ਼ਰੂਰਤ ਪਵੇਗੀ ਤਾਂ ਉਹ ਵੀ ਮੁਹੱਈਆ ਕਰਵਾਉਣਗੇ।ਸ੍ਰੀ ਆਸ਼ੂ ਨੇ ਕਿਹਾ ਕਿ ਜਦੋਂ ਉਨ੍ਹਾਂ ਦੇ ਧਿਆਨ ਵਿੱਚ ਆਇਆ ਕਿ ਇਸ ਸੈਂਟਰ ਵਿੱਚ ਪੀ. ਪੀ. ਈ. ਕਿੱਟਾਂ ਦੀ ਘਾਟ ਹੈ ਤਾਂ ਉਨ੍ਹਾਂ ਨੇ ਨਿੱਜੀ ਤੌਰ 'ਤੇ 250 ਕਿੱਟਾਂ ਦਾਨ ਕੀਤੀਆਂ ਹਨ। ਉਨ੍ਹਾਂ ਦੱਸਿਆ ਕਿ 100 ਕਿੱਟਾਂ ਕੌਂਸਲਰ ਸ੍ਰੀਮਤੀ ਮਮਤਾ ਆਸ਼ੂ ਵੱਲੋਂ ਸ਼ਨਿੱਚਰਵਾਰ ਨੂੰ ਦਿੱਤੀਆਂ ਗਈਆਂ ਸਨ। ਜਦਕਿ ਬਾਕੀ 150 ਅੱਜ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਸ ਆਈਸੋਲੇਸ਼ਨ ਸੈਂਟਰਾਂ ਵਿੱਚ ਡਿਊਟੀ ਦੇ ਰਹੇ ਕਰਮਚਾਰੀਆਂ ਨੂੰ ਅਜਿਹੀਆਂ ਹੋਰ ਕਿੱਟਾਂ ਵੀ ਜਲਦ ਮੁਹੱਈਆ ਕਰਵਾਈਆਂ ਜਾਣਗੀਆਂ। ਸ੍ਰੀ ਆਸ਼ੂ ਨੇ ਸਿਹਤ ਕਰਮੀਆਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਨੂੰ ਸਿਹਤ ਸਹੂਲਤਾਂ ਮੁਹੱਈਆ ਕਰਾਉਣ ਲਈ ਬੁਨਿਆਦੀ ਲੋੜਾਂ ਨੂੰ ਪੂਰਾ ਕੀਤਾ ਜਾਵੇਗਾ।ਇਸ ਮੌਕੇ ਵਧੀਕ ਕਮਿਸ਼ਨਰ ਨਗਰ ਨਿਗਮ ਸ੍ਰੀ ਸੰਯਮ ਅਗਰਵਾਲ, ਐੱਸ. ਡੀ. ਐੱਮ. ਲੁਧਿਆਣਾ (ਪੱਛਮੀ) ਸ੍ਰ. ਅਮਰਿੰਦਰ ਸਿੰਘ ਮੱਲ੍ਹੀ ਅਤੇ ਹੋਰ ਅਧਿਕਾਰੀ ਅਤੇ ਸਟਾਫ ਹਾਜ਼ਰ ਸਨ।

 

Tags: Bharat Bhushan Ashu , Ravneet Singh Bittu , Coronavirus

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD