Wednesday, 22 July 2026

 

 

ਖ਼ਾਸ ਖਬਰਾਂ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ

 

ਪੰਜਾਬ ਸਰਕਾਰ ਨੇ ਨਾਂਦੇੜ ਸਾਹਿਬ ਤੋਂ ਪਰਤੇ ਸ਼ਰਧਾਲੂਆਂ ਨੂੰ ਪੰਜਾਬ ਦੇ ਡਰਾਇਵਰਾਂ ਤੋਂ ਕਰੋਨਾ ਲਾਗ ਲੱਗਣ ਦੇ ਅਸ਼ੋਕ ਚਵਾਨ ਦੇ ਦਾਅਵੇ ਨੂੰ ਰੱਦ ਕੀਤਾ

ਸ਼ਰਧਾਲੂਆਂ ਨੂੰ ਲਿਆਉਣ ਵਾਲੇ ਪਹਿਲੇ ਜੱਥੇ ਦੇ ਸਾਰੇ 31 ਵਾਹਨ ਅਤੇ ਉਨ੍ਹਾਂ ਦੇ ਚਾਲਕ ਮਹਾਂਰਾਸ਼ਟਰ ਨਾਲ ਸਬੰਧਤ : ਰਜੀਆ ਸੁਲਤਾਨਾ

5 Dariya News

5 Dariya News

5 Dariya News

ਚੰਡੀਗੜ , 04 May 2020

Last updated on: May 04, 2020, 00:00 IST

ਪੰਜਾਬ ਸਰਕਾਰ ਨੇ ਅੱਜ ਮਹਾਰਾਸ਼ਟਰ ਦੇ ਲੋਕ ਨਿਰਮਾਣ ਵਿਭਾਗ ਦੇ ਮੰਤਰੀ ਸ੍ਰੀ ਅਸ਼ੋਕ ਚਵਾਨ ਦੇ ਉਸ ਬਿਆਨ ਨੂੰ ਪੂਰੀ ਤਰ੍ਹਾਂ ਰੱਦ ਕੀਤਾ ਹੈ ਜਿਸ ਵਿੱਚ ਉਨ੍ਹਾਂ ਦਾਅਵਾ ਕੀਤਾ ਹੈ ਕਿ ਨਾਂਦੇੜ ਸਾਹਿਬ ਤੋਂ ਪਰਤਣ ਵਾਲੇ ਸ਼ਰਧਾਲੂਆਂ ਨੂੰ ਕਰੋਨਾ ਲਾਗ ਸ਼ਾਇਦ ਪੰਜਾਬ ਦੇ ਡਰਾਈਵਰਾਂ ਤੋਂ ਲੱਗੀ ਹੈ।  ਇੱਕ ਪ੍ਰੈਸ ਬਿਆਨ ਵਿੱਚ ਪੰਜਾਬ ਦੇ ਟਰਾਂਸਪੋਰਟ ਮੰਤਰੀ ਸ੍ਰੀਮਤੀ ਰਜ਼ੀਆ ਸੁਲਤਾਨਾ ਨੇ ਸ੍ਰੀ ਅਸ਼ੋਕ ਚਵਾਨ ਦੇ ਬਿਆਨ ਨੂੰ ਗੁੰਮਰਾਹਕੁੰਨ ਅਤੇ ਤੱਥਾਂ ਤੋਂ ਸੱਖਣਾ ਕਰਾਰ ਦਿੱਤਾ।ਸ੍ਰੀਮਤੀ ਰਜ਼ੀਆ ਸੁਲਤਾਨਾ ਨੇ ਮਹਾਰਾਸ਼ਟਰ ਦੇ ਲੋਕ ਨਿਰਮਾਣ ਮੰਤਰੀ ਦੇ ਬਿਆਨ ਨੂੰ ਇਹ ਕਹਿ ਕੇ ਰੱਦ ਕਰ ਦਿੱਤਾ ਕਿ ਸੰਵਿਧਾਨਕ ਅਹੁਦੇ 'ਤੇ ਬੈਠੇ ਵਿਅਕਤੀ ਨੂੰ ਗੈਰ ਜ਼ਿੰਮੇਵਾਰਾਨਾ ਵਿਵਹਾਰ ਨਹੀਂ ਕਰਨਾ ਚਾਹੀਦਾ ਅਤੇ ਤੱਥਾਂ ਦੀ ਪੁਸ਼ਟੀ ਕੀਤੇ ਬਿਨਾਂ ਕੋਈ ਬਿਆਨ ਨਹੀਂ ਦੇਣਾ ਚਾਹੀਦਾ। ਸ੍ਰੀਮਤੀ ਸੁਲਤਾਨਾ ਨੇ ਖੁਲਾਸਾ ਕੀਤਾ ਕਿ ਅਸਲ ਵਿੱਚ 31 ਵਾਹਨਾਂ (20 ਬੱਸਾਂ ਅਤੇ 11 ਟੈਂਪੋ ਟਰੈਵਲਰ) ਦਾ ਪਹਿਲਾ ਜੱਥਾ, ਜੋ ਸ਼੍ਰੀ ਨੰਦੇੜ ਸਾਹਿਬ ਤੋਂ 860 ਸ਼ਰਧਾਲੂਆਂ ਨੂੰ ਪੰਜਾਬ  ਲੈ ਕੇ ਆਇਆ ਸੀ, ਵਿੱਚ ਸ਼ਾਮਲ ਸਾਰੇ ਵਾਹਨ ਅਤੇ ਚਾਲਕ ਮਹਾਂਰਾਸ਼ਟਰ ਦੇ ਸਨ । ਉਨ੍ਹਾਂ ਕਿਹਾ ਕਿ ਸ਼ਰਧਾਲੂਆਂ ਦੇ ਪਹਿਲੇ ਤਿੰਨ ਗਰੁੱਪ  ਨਿੱਜੀ ਬੱਸਾਂ ਰਾਹੀਂ ਆਏ ਸਨ ਜਿਨ੍ਹਾਂ ਦਾ ਪ੍ਰਬੰਧ ਸ੍ਰੀ ਨੰਦੇੜ ਸਾਹਿਬ ਤੋਂ ਕੀਤਾ ਗਿਆ ਸੀ।ਉਨ੍ਹਾਂ ਦੱਸਿਆ ਕਿ ਤਖਤ ਸ੍ਰੀ ਹਜ਼ੂਰ ਸਾਹਿਬ ਟਰੱਸਟ ਵੱਲੋਂ ਭੇਜੀਆਂ ਗਈਆਂ 7 ਬੱਸਾਂ ਦੇ ਪਹਿਲੇ ਜੱਥੇ ਨੇ 23 ਅਪ੍ਰੈਲ ਦੀ ਰਾਤ ਨੂੰ ਪੰਜਾਬ ਲਈ ਆਪਣਾ ਸਫ਼ਰ ਸ਼ੁਰੂ ਕੀਤਾ। ਉਨ੍ਹਾਂ ਦੱਸਿਆ ਕਿ 11 ਟੈਂਪੂ ਟਰੈਵਲਰਜ਼ ਦਾ ਦੂਜਾ ਜੱਥਾ 24 ਅਪ੍ਰੈਲ ਦੇਰ ਰਾਤ ਨੂੰ ਪੰਜਾਬ ਲਈ ਚੱਲਿਆ ਅਤੇ 26 ਅਪ੍ਰੈਲ ਦੀ ਦੇਰ ਰਾਤ ਪੰਜਾਬ ਪਹੁੰਚਿਆ। ਇਸੇ ਤਰ੍ਹਾਂ 13 ਬੱਸਾਂ ਦਾ ਤੀਸਰਾ ਜਥਾ  ਸ਼ਰਧਾਲੂਆਂ ਨੂੰ ਲੈ ਕੇ 25 ਅਪ੍ਰੈਲ ਨੂੰ ਦੇਰ ਰਾਤ ਅਤੇ 26 ਅਪ੍ਰੈਲ ਦੀ ਸੱਜਰੀ ਸਵੇਰ ਸ੍ਰੀ ਹਜ਼ੂਰ ਸਾਹਿਬ ਤੋਂ ਪੰਜਾਬ ਲਈ ਚੱਲਿਆ। ਇਹ ਬੱਸਾਂ 27 ਅਪ੍ਰੈਲ ਨੂੰ ਦੇਰ ਰਾਤ ਅਤੇ 28 ਅਪ੍ਰੈਲ ਦੀ ਸੱਜਰੀ ਸਵੇਰ ਪੰਜਾਬ ਪਹੁੰਚੀਆਂ।ਸ੍ਰੀਮਤੀ ਰਜ਼ੀਆ ਸੁਲਤਾਨਾ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਬੱਸਾਂ 25 ਅਪ੍ਰੈਲ ਨੂੰ ਪੰਜਾਬ ਤੋਂ ਸ੍ਰੀ ਨੰਦੇੜ ਸਾਹਿਬ ਲਈ ਰਵਾਨਾ ਹੋਈਆਂ ਅਤੇ 27 ਅਪ੍ਰੈਲ ਦੀ ਸਵੇਰ ਉਥੇ ਪਹੁੰਚੀਆਂ। ਉਨ੍ਹਾਂ ਦੱਸਿਆ ਕਿ ਇਨ੍ਹਾਂ ਬੱਸਾਂ ਨੇ 27 ਅਪ੍ਰੈਲ ਦੀ ਰਾਤ ਨੂੰ ਵਾਪਸ ਪੰਜਾਬ ਲਈ ਆਪਣੀ ਯਾਤਰਾ ਸ਼ੁਰੂ ਕੀਤੀ ਅਤੇ 29 ਅਪ੍ਰੈਲ ਬਾਅਦ ਦੁਪਿਹਰ ਤੋਂ 30 ਅਪ੍ਰੈਲ ਦੀ ਸਵੇਰ ਤੱਕ ਬਠਿੰਡਾ ਪਹੁੰਚੀਆਂ।ਇਹ ਤੱਥ ਦੀ ਗੱਲ ਹੈ ਕਿ ਪੰਜਾਬ ਦੀਆਂ ਬੱਸਾਂ ਦੁਆਰਾ ਸ਼ਰਧਾਲੂਆਂ ਨੂੰ ਲਿਆਉਣ ਤੋਂ ਪਹਿਲਾਂ ਹੀ ਕੁਝ ਪ੍ਰਾਈਵੇਟ ਵਾਹਨ ਸ੍ਰੀ ਨੰਦੇੜ ਸਾਹਿਬ ਤੋਂ ਪੰਜਾਬ ਲਈ ਰਵਾਨਾ ਹੋ ਗਏ ਸਨ ਅਤੇ ਇਨ੍ਹਾਂ ਨਿੱਜੀ ਵਾਹਨਾਂ ਵਿਚ ਸਵਾਰ ਯਾਤਰੀਆਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ ਜਿਨ੍ਹਾਂ ਵਿਚ ਇਕ ਨਾਂਦੇੜ ਨਾਲ ਸਬੰਧਤ ਡਰਾਈਵਰ ਵੀ ਸ਼ਾਮਲ ਹੈ।ਜ਼ਿਕਰਯੋਗ ਹੈ ਕਿ ਮਹਾਰਾਸ਼ਟਰ ਸਰਕਾਰ ਦੇ ਲੋਕ ਨਿਰਮਾਣ ਮੰਤਰੀ ਸ੍ਰੀ ਅਸ਼ੋਕ ਚਵਾਨ ਨੇ ਕੁਝ ਮੀਡੀਆ ਪਲੇਟਫਾਰਮਜ਼ ਨੂੰ ਦਿੱਤੀ ਆਪਣੀ ਇੰਟਰਵਿਊ  ਵਿੱਚ ਦਾਅਵਾ ਕੀਤਾ ਸੀ ਕਿ ਮਹਾਰਾਸ਼ਟਰ ਦੇ  ਨਾਂਦੇੜ ਵਿੱਚ ਇੱਕ ਗੁਰਦੁਆਰੇ ਤੋਂ ਸ਼ਰਧਾਲੂਆਂ ਨੂੰ ਬੱਸਾਂ ਵਿੱਚ ਪੰਜਾਬ ਲੈ ਕੇ ਜਾਣ ਵਾਲੇ ਪੰਜਾਬ ਦੇ ਡਰਾਈਵਰਾਂ ਤੋਂ ਸ਼ਰਧਾਲੂਆਂ ਦਰਮਿਆਨ ਕਰੋਨਾ ਲਾਗ ਫੈਲਣ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ।

 

Tags: Razia Sultana , Coronavirus

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD