Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਟਰਾਂਸਪੋਰਟ ਵਿਭਾਗ ਨੇ ਪੰਜਾਬ ਦੇ ਅੰਦਰ ਅਤੇ ਬਾਹਰ ਵਸਤਾਂ ਦੀ ਨਿਰਵਿਘਨ ਆਵਾਜਾਈ ਨੂੰ ਯਕੀਨੀ ਬਣਾਇਆ : ਰਜ਼ੀਆ ਸੁਲਤਾਨਾ

ਟਰਾਂਸਪੋਰਟ ਮੰਤਰੀ ਵੱਲੋਂ ਕੋਵਿਡ -19 ਮਹਾਮਾਰੀ ਦੇ ਮੱਦੇਨਜ਼ਰ ਵਿਭਾਗ ਦੇ ਕੰਮਕਾਜ ਦਾ ਜਾਇਜ਼ਾ ਲੈਣ ਲਈ ਕੀਤੀ ਗਈ ਉੱਚ ਪੱਧਰੀ ਮੀਟਿੰਗ

5 Dariya News

5 Dariya News

5 Dariya News

ਚੰਡੀਗੜ੍ਹ , 05 May 2020

Last updated on: May 05, 2020, 00:00 IST

ਕੋਰੋਨਾਵਾਇਰਸ ਖ਼ਿਲਾਫ਼ ਜੰਗ ਵਿੱਚ ਪੰਜਾਬ ਟਰਾਂਸਪੋਰਟ ਵਿਭਾਗ ਮੋਹਰੀ ਰਿਹਾ ਹੈ। ਵਿਭਾਗ ਨੇ ਪੰਜਾਬ ਦੇ ਅੰਦਰ ਅਤੇ ਪੰਜਾਬ ਤੋਂ ਬਾਹਰ ਵਸਤਾਂ ਦੀ ਨਿਰਵਿਘਨ ਆਵਾਜਾਈ ਨੂੰ ਯਕੀਨੀ ਬਣਾਉਣ ਲਈ ਹੋਰ ਸੂਬਿਆਂ ਦੀਆਂ ਸਰਕਾਰਾਂ ਨਾਲ ਵਧੀਆ ਤਾਲਮੇਲ ਕੀਤਾ ਹੈ। ਇਹੀ ਕਾਰਨ ਹੈ ਕਿ ਸੂਬੇ ਵਿੱਚ ਕਿਸੇ ਵੀ ਤਰ੍ਹਾਂ ਦੀਆਂ ਜ਼ਰੂਰੀ ਵਸਤਾਂ ਦੀ ਘਾਟ ਨਹੀਂ ਹੈ। ਇਸ ਨਾਲ ਇਹ ਵੀ ਸੁਨਿਸ਼ਚਿਤ ਹੋਇਆ ਕਿ ਪੰਜਾਬ ਵਿੱਚ ਇਨ੍ਹਾਂ ਵਸਤਾਂ ਦੀ ਕੀਮਤ ਵਿੱਚ ਕੋਈ ਵਾਧਾ ਨਹੀਂ ਹੋਇਆ ਹੈ।' ਇਹ ਪ੍ਰਗਟਾਵਾ ਸ੍ਰੀਮਤੀ ਰਜ਼ੀਆ ਸੁਲਤਾਨਾ, ਟਰਾਂਸਪੋਰਟ ਮੰਤਰੀ ਨੇ ਪੰਜਾਬ ਸਿਵਲ ਸਕੱਤਰੇਤ ਵਿਖੇ ਵਿਭਾਗ ਦੀ ਉੱਚ ਪੱਧਰੀ ਸਮੀਖਿਆ ਬੈਠਕ ਦੀ ਪ੍ਰਧਾਨਗੀ ਕਰਦਿਆਂ ਕੀਤਾ।ਟਰਾਂਸਪੋਰਟ ਮੰਤਰੀ ਨੇ ਇੱਕ ਪ੍ਰੈਸ ਬਿਆਨ ਵਿਚ ਕਿਹਾ ਕਿ ਇਹ ਮੀਟਿੰਗ ਕੋਵਿਡ -19 ਮਹਾਮਾਰੀ ਦੇ ਮੱਦੇਨਜ਼ਰ ਵਿਭਾਗ ਦੇ ਕੰਮਕਾਜ ਦਾ ਜਾਇਜ਼ਾ ਲੈਣ ਲਈ ਕੀਤੀ ਗਈ ਸੀ। ਉਹਨਾਂ ਟਰਾਂਸਪੋਰਟ ਵਿਭਾਗ ਅਤੇ ਇਸ ਦੇ ਅਧਿਕਾਰੀਆਂ ਦੀ ਭੂਮਿਕਾ ਦੀ ਸ਼ਲਾਘਾ ਕੀਤੀ ਜਿਨ੍ਹਾਂ ਨੇ ਹੋਰ ਸੂਬਿਆਂ ਨਾਲ ਤਾਲਮੇਲ ਕਰਕੇ ਸੂਬੇ ਵਿੱਚ ਵਸਤਾਂ ਦੀ ਨਿਰਵਿਘਨ ਆਵਾਜਾਈ ਨੂੰ ਯਕੀਨੀ ਬਣਾਇਆ।ਸ੍ਰੀਮਤੀ ਸੁਲਤਾਨਾ ਨੇ ਦੱਸਿਆ ਕਿ ਮੀਟਿੰਗ ਦੌਰਾਨ ਪਨਬੱਸ ਅਤੇ ਪੀਆਰਟੀਸੀ ਨੂੰ ਇਸ ਸੰਕਟ ਦੀ ਘੜੀ ਵਿੱਚ ਸਹਾਰਾ ਦੇਣ ਲਈ ਟਰਾਂਸਪੋਰਟ ਵਿਭਾਗ ਨੂੰ ਫੰਡ ਮੁਹੱਈਆ ਕਰਾਉਣ ਲਈ ਵਿੱਤ ਵਿਭਾਗ ਨਾਲ ਸੰਪਰਕ ਕਰਨ ਦਾ ਵੀ ਫੈਸਲਾ ਕੀਤਾ ਗਿਆ ਕਿਉਂਕਿ ਕਰਫਿਊ/ਤਾਲਾਬੰਦੀ ਕਾਰਨ ਵਿਭਾਗ ਵੱਲੋਂ ਮਾਲੀਆ ਪੈਦਾ ਕਰਨ ਸਬੰਧੀ ਕੋਈ ਵੀ ਗਤੀਵਿਧੀ ਨਹੀਂ ਕੀਤੀ ਜਾ ਰਹੀ। ਉਹਨਾਂ ਦੱਸਿਆ ਕਿ ਮੀਟਿੰਗ ਵਿੱਚ ਪੀਆਰਟੀਸੀ ਅਤੇ ਰੋਡਵੇਜ਼ ਦੇ ਕਰਮਚਾਰੀਆਂ ਨੂੰ ਤਨਖਾਹ ਮੁਹੱਈਆ ਕਰਾਉਣ ਲਈ ਵੱਖ ਵੱਖ ਉਪਲਬਧ ਸਰੋਤਾਂ ਦੀ ਸਮੀਖਿਆ ਕੀਤੀ ਗਈ। ਇਸੇ ਤਰ੍ਹਾਂ ਵਿਭਾਗ ਦੇ ਮਾਲੀਆ ਸਬੰਧੀ ਟੀਚਿਆਂ ਦੀ ਪ੍ਰਾਪਤੀ ਦੀ ਸਮੀਖਿਆ ਵੀ ਕੀਤੀ ਗਈ।ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਮੀਟਿੰਗ ਵਿੱਚ ਫੈਸਲਾ ਲਿਆ ਗਿਆ ਹੈ ਕਿ ਸੰਕਟ ਦੇ ਇਸ ਸਮੇਂ ਦੌਰਾਨ ਸਟੇਜ ਕੈਰਜ, ਕੰਟਰੈਕਟ ਕੈਰਜ ਅਤੇ ਗੁਡਜ਼ ਕੈਰਜ ਓਪਰੇਟਰਾਂ ਨੂੰ ਲੋੜੀਂਦੀ ਸਹਾਇਤਾ ਦਿੱਤੀ ਜਾਵੇਗੀ। ਉਹਨਾਂ ਵਿਭਾਗ ਦੇ ਅਧਿਕਾਰੀਆਂ ਨੂੰ ਕੁਆਰੰਟੀਨ ਅਧੀਨ ਸਟਾਫ਼ ਦੀ ਦੇਖਭਾਲ ਲਈ ਹਰ ਸੰਭਵ ਪ੍ਰਬੰਧ ਕਰਨ ਦੀ ਹਦਾਇਤ ਕੀਤੀ। ਉਹਨਾਂ ਜ਼ੋਰ ਦੇ ਕੇ ਕਿਹਾ ਕਿ ਕੁਆਰੰਟੀਨ ਸਟਾਫ਼ ਦੇ ਠਹਿਰਨ ਅਤੇ ਖਾਣੇ ਲਈ ਵਧੀਆ ਪ੍ਰਬੰਧ ਕੀਤੇ ਜਾਣ।ਮੀਟਿੰਗ ਵਿਚ ਸ਼ਿਰਕਤ ਕਰਨ ਵਾਲੇ ਹੋਰਨਾਂ ਵਿੱਚ ਪ੍ਰਮੁੱਖ ਤੌਰ 'ਤੇ ਸ੍ਰੀ ਕੇ. ਸਿਵਾ ਪ੍ਰਸਾਦ, ਪ੍ਰਮੁੱਖ ਸਕੱਤਰ ਟਰਾਂਸਪੋਰਟ, ਸ੍ਰੀ ਭੁਪਿੰਦਰ ਸਿੰਘ, ਡਾਇਰੈਕਟਰ ਸਟੇਟ ਟ੍ਰਾਂਸਪੋਰਟ, ਡਾ. ਅਮਰਪਾਲ ਸਿੰਘ, ਐਸ.ਟੀ.ਸੀ. ਅਤੇ ਸ੍ਰੀ ਜਸਕਰਨ ਸਿੰਘ, ਐਮ.ਡੀ., ਪੀ.ਆਰ.ਟੀ.ਸੀ. ਸ਼ਾਮਲ ਸਨ।

 

Tags: Razia Sultana , Coronavirus

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD