Thursday, 04 June 2026

 

 

ਖ਼ਾਸ ਖਬਰਾਂ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ

 

ਡਿਜਾਸਟਰ ਮੈਨੇਜਮੈਂਟ ਅਤੇ ਕੋਵਿਡ ਮੈਨੇਜਮੈਂਟ ਗਰੁਪ ਅਧੀਨ ਕੋਵਿਡ 19 ਨਾਲ ਨਜਿੱਠਣ ਦੀ ਤਿਆਰੀਆਂ ਸਬੰਧੀ ਰੀਵਿਊ ਮੀਟਿੰਗ ਆਯੋਜਿਤ

ਮੀਟਿੰਗ ਦੋਰਾਨ ਜਿਲ੍ਹਾ ਪਠਾਨਕੋਟ ਦੀਆਂ ਤਿੰਨੋਂ ਵਿਧਾਨ ਸਭਾ ਹਲਕਿਆਂ ਦੀਆਂ ਸੁਣੀਆਂ ਸਮੱਸਿਆਵਾਂ

Web Admin

Web Admin

5 Dariya News

ਪਠਾਨਕੋਟ , 05 May 2020

Last updated on: May 05, 2020, 00:00 IST

ਡਿਜਾਸਟਰ ਮੈਨੇਜਮੈਂਟ ਅਤੇ ਸਰਕਾਰ ਵੱਲੋਂ ਕੋਵਿਡ ਮੈਨੇਜਮੈਂਟ ਗਰੁਪ ਅਧੀਨ ਜਿਲ੍ਹਾ ਪਠਾਨਕੋਟ ਵਿਖੇ ਕੋਵਿਡ 19 ਨਾਲ ਨਜਿੱਠਣ ਦੀ ਤਿਆਰੀਆਂ ਸਬੰਧੀ ਰੀਵਿਊ ਮੀਟਿੰਗ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਦੇ ਮੀਟਿੰਗ ਹਾਲ ਵਿੱਚ ਇੱਕ ਵਿਸ਼ੇਸ ਮੀਟਿੰਗ ਜਿਲ੍ਹਾ ਪਠਾਨਕੋਟ ਦੇ ਡਿਪਟੀ ਕਮਿਸ਼ਨਰ ਸ. ਗੁਰਪ੍ਰੀਤ ਸਿੰਘ ਖਹਿਰਾ ਦੀ ਪ੍ਰਧਾਨਗੀ ਵਿੱਚ ਆਯੋਜਿਤ ਕੀਤੀ ਗਈ। ਮੀਟਿੰਗ ਵਿੱਚ ਹੋਰਨਾ ਤੋਂ ਇਲਾਵਾ ਸਰਵਸ੍ਰੀ ਦੀਪਕ ਹਿਲੋਰੀ ਐਸ.ਐਸ.ਪੀ. ਪਠਾਨਕੋਟ, ਅਭਿਜੀਤ ਕਪਲਿਸ ਵਧੀਕ ਡਿਪਟੀ ਕਮਿਸ਼ਨਰ (ਜ), ਅਮਿਤ ਵਿੱਜ ਵਿਧਾਇਕ ਹਲਕਾ ਪਠਾਨਕੋਟ, ਜੋਗਿੰਦਰ ਪਾਲ ਵਿਧਾਇਕ ਹਲਕਾ ਭੋਆ, ਦਿਨੇਸ ਸਿੰਘ ਬੱਬੂ ਵਿਧਾਇਕ ਹਲਕਾ ਸੁਜਾਨਪੁਰ, ਪਿਰਥੀ ਸਿੰਘ ਸਹਾਇਕ ਕਮਿਸ਼ਨਰ ਜਨਰਲ, ਅਰਸਦੀਪ ਸਿੰਘ ਐਸ.ਡੀ.ਐਮ. ਪਠਾਨਕੋਟ, ਡਾ. ਨਿਧੀ ਕਲੋਤਰਾ ਐਸ.ਡੀ.ਐਮ. ਧਾਰ, ਡਾ. ਭੁਪਿੰਦਰ ਸਿੰਘ ਅਤੇ ਹੋਰ ਸਬੰਧਤ ਵਿਭਾਗਾਂ ਦੇ ਜਿਲ੍ਹਾ ਅਧਿਕਾਰੀ ਵੀ ਹਾਜ਼ਰ ਸਨ।ਮੀਟਿੰਗ ਦੋਰਾਨ ਸੰਬੋਧਤ ਕਰਦਿਆਂ ਸ. ਗੁਰਪ੍ਰੀਤ ਸਿੰਘ ਖਹਿਰਾ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਮੀਟਿੰਗ ਦੇ ਸੁਰੂ ਵਿੱਚ ਕਰੋਨਾ ਵਾਈਰਸ (ਕੋਵਿਡ-19) ਦੇ ਸਬੰਧ ਵਿੱਚ ਹੁਣ ਤੱਕ ਦੀ ਸਾਰੀ ਕਾਰਗੁਜਾਰੀ ਤੇ ਰੋਸ਼ਨੀ ਪਾਈ ਅਤੇ ਕਰੋਨਾ ਵਾਈਰਸ ਦੀ ਜਿਲ੍ਹਾ ਪਠਾਨਕੋਟ ਵਿੱਚ ਮੋਜੂਦਾ ਸਥਿਤੀ ਬਾਰੇ ਵੀ ਚਰਚਾ ਕੀਤੀ। ਇਸ ਤੋਂ ਇਲਾਵਾ ਭਵਿੱਖ ਵਿੱਚ ਵੀ ਕਰੋਨਾ ਵਾਈਰਸ ਨੂੰ ਲੈ ਕੇ ਕੀਤੀਆਂ ਜਾਣ ਵਾਲੀਆਂ ਤਿਆਰੀਆਂ ਬਾਰੇ ਵੀ ਚਰਚਾ ਕੀਤੀ ਗਈ। ਉਨ੍ਹਾਂ ਕਿਹਾ ਕਿ ਹੁਣ ਤੱਕ ਮੈਡੀਕਲ ਸੁਵਿਧਾ ਵਿੱਚ ਜੋ ਅੋਕੜਾ ਆਈਆਂ ਹਨ ਉਨ੍ਹਾਂ ਨੂੰ ਦੂਰ ਕਰਨਾ ਸਾਡਾ ਪਹਿਲਾ ਕੰਮ ਹੋਵੇਗਾ। ਉਨ੍ਹਾਂ ਕਿਹਾ ਕਿ ਸਾਨੂੰ ਇਸ ਤਰ੍ਹਾਂ ਨਾਲ ਤਿਆਰ ਹੋਣ ਦੀ ਲੋੜ ਹੈ ਕਿ ਭਵਿੱਖ ਵਿੱਚ ਅਜਿਹੀ ਸਥਿਤੀ ਨਾਲ ਨਿਪਟਣ ਲਈ ਜਿਲ੍ਹਾ ਪਠਾਨਕੋਟ ਪੂਰੀ ਤਰ੍ਹਾਂ ਨਾਲ ਤਿਆਰ ਹੋ ਸਕੇ। ਉਨ੍ਹਾਂ ਇਸ ਮੀਟਿੰਗ ਵਿੱਚ ਵੱਖ ਵੱਖ ਵਿਧਾਨ ਸਭਾ ਹਲਕਿਆਂ ਦੇ ਵਿਧਾਇਕਾਂ ਨਾਲ ਵੀ ਗੱਲਬਾਤ ਕੀਤੀ ਅਤੇ ਉਨ੍ਹਾਂ ਦੇ ਵਿਧਾਨ ਸਭਾ ਖੇਤਰਾਂ ਵਿੱਚ ਪੈਦਾ ਹੋਈਆਂ ਸਮੱਸਿਆਵਾਂ ਬਾਰੇ ਵੀ ਜਾਣਕਾਰੀ ਪ੍ਰਾਪਤ ਕੀਤੀ। ਇਸ ਮੋਕੇ ਤੇ ਉਨ੍ਹਾਂ ਵੱਲੋਂ ਅਧਿਕਾਰੀਆਂ ਨਾਲ ਚਿੰਤਪੂਰਨੀ ਮੈਡੀਕਲ ਕਾਲਜ ਜਿਸ ਨੂੰ ਹੁਣ ਜਿਲ੍ਹਾ ਪ੍ਰਸਾਸਨ ਆਈਸੋਲੇਟਿਡ ਹਸਪਤਾਲ ਵਜੋਂ ਤਿਆਰ ਕਰ ਰਿਹਾ ਹੈ ਬਾਰੇ ਵੀ ਚਰਚਾ ਕੀਤੀ ਗਈ ਅਤੇ ਤਿਆਰੀਆਂ ਦਾ ਜਾਇਜਾ ਲਿਆ ਗਿਆ।

 

Tags: DC Pathankot , Coronavirus

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD