Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸੋਨੀ ਪਰਿਵਾਰ ਅਤੇ ਦਾਨੀ ਸੱਜਣਾਂ ਵੱਲੋਂ ਭੇਜੇ ਰਾਸ਼ਨ ਦੇ 12 ਟਰੱਕ ਲੋੜਵੰਦਾਂ ਲਈ ਤੋਰੇ

ਓ ਪੀ ਸੋਨੀ ਨੇ ਕੀਤਾ ਅੰਮ੍ਰਿਤਸਰ ਦੇ ਦਾਨੀ ਲੋਕਾਂ ਦਾ ਧੰਨਵਾਦ

Web Admin

Web Admin

5 Dariya News

ਅੰਮ੍ਰਿਤਸਰ , 05 May 2020

Last updated on: May 05, 2020, 00:00 IST

ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਓ ਪੀ ਸੋਨੀ, ਡਿਪਟੀ ਕਮਿਸ਼ਨਰ  ਸ਼ਿਵਦੁਲਾਰ ਸਿੰਘ ਢਿੱਲੋਂ ਅਤੇ ਪੁਲਿਸ ਕਮਿਸ਼ਨਰ  ਸੁਖਚੈਨ ਸਿੰਘ ਗਿੱਲ ਨੇ ਅੱਜ ਅੰਮ੍ਰਿਤਸਰ ਵਿਚ ਵੰਡਣ ਲਈ ਦਾਨੀ ਸੱਜਣਾਂ ਵੱਲੋਂ ਭੇਜੇ 12 ਟਰੱਕ, ਜਿੰਨਾ ਵਿਚ 5500 ਪਰਿਵਾਰਾਂ ਲਈ ਸੁੱਕਾ ਰਾਸ਼ਨ ਲੱਦਿਆ ਸੀ, ਰਵਾਨਾ ਕੀਤੇ। ਇਸ ਮੌਕੇ ਸੰਬੋਧਨ ਕਰਦੇ ਸ੍ਰੀ ਸੋਨੀ ਨੇ ਕਿਹਾ ਕਿ ਕਰਫਿਊ ਵਾਲੇ ਦਿਨ ਤੋਂ ਹੀ ਅਸੀਂ ਲੋੜਵੰਦ ਲੋਕਾਂ ਦੀ ਸਹਾਇਤਾ ਲਈ ਲੰਗਰ ਤੇ ਰਾਸ਼ਨ ਦਾ ਪ੍ਰਬੰਧ ਕਰ ਰਹੇ ਹਾਂ, ਜਿਸ ਵਿਚ ਪੰਜਾਬ ਸਰਕਾਰ ਦੇ ਨਾਲ-ਨਾਲ ਦਾਨੀ ਸੱਜਣ ਵੀ ਵੱਡਾ ਯੋਗਦਾਨ ਪਾ ਰਹੇ ਹਨ। ਉਨਾਂ ਕਿਹਾ ਕਿ ਸਾਨੂੰ ਖੁਸ਼ੀ ਤੇ ਤਸੱਲੀ ਹੈ ਕਿ ਅੰਮ੍ਰਿਤਸਰ ਵਿਚ ਆਮ ਲੋਕਾਂ ਵੱਲੋਂ ਵੀ ਲੰਗਰ ਵਿਚ ਵੱਡਾ ਯੋਗਦਾਨ ਪਾਇਆ ਜਾ ਰਿਹਾ ਹੈ ਅਤੇ ਇਨਾਂ ਸਾਰਿਆਂ ਦੀਆਂ ਕੋਸ਼ਿਸ਼ਾਂ ਸਦਕਾ ਜਿਲੇ ਵਿਚ ਕੋਈ ਪਰਿਵਾਰ ਭੁੱਖਾ ਨਹੀਂ ਸੌਂ ਰਿਹਾ। ਸ੍ਰੀ ਸੋਨੀ ਨੇ ਕਿਹਾ ਕਿ ਸਰਕਾਰ ਵੱਲੋਂ ਦਿੱਤੇ ਗਏ ਕੰਟਰੋਲ ਰੂਮ, ਜਿਸ ਵਿਚ ਰਾਜ ਪੱਧਰੀ ਤੇ ਜਿਲਾ ਪੱਧਰ ਦੇ ਕੰਟਰੋਲ ਰੂਮ ਨੰਬਰ ਸ਼ਾਮਿਲ ਹਨ, ਉਤੇ ਆਉਂਦੇ ਹਰੇਕ ਫੋਨ ਨੂੰ ਉਸਦੀ ਜ਼ਰੂਰਤ ਅਨੁਸਾਰ ਰਾਸ਼ਨ ਅਤੇ ਹੋਰ ਸਮਾਨ ਭੇਜਿਆ ਜਾ ਰਿਹਾ ਹੈ। ਸ੍ਰੀ ਸੋਨੀ ਨੇ ਦੱਸਿਆ ਕਿ ਅੱਜ ਸੋਨੀ ਪਰਿਵਾਰ ਅਤੇ ਦਾਨੀ ਸੱਜਣ ਜਿੰਨਾ ਵਿਚ ਏ. ਐਸ. ਫਾਰਮ ਨੇ 2 ਲੱਖ , ਸਪਰਿੰਗਡੇਲ ਸਕੂਲ ਅੰਮ੍ਰਿਤਸਰ,  ਸ੍ਰੀ ਰਮੇਸ਼ ਮਦਾਨ ਨੇ ਇਕ ਲੱਖ ਰੁਪਏ ਦਾ ਯੋਗਦਾਨ, ਸੁਰਜੀਤ ਭਾਟੀਆ, ਸ੍ਰੀ ਬਿਮਲ ਨੇ ਵੀ ਵੱਡਾ ਯੋਗਦਾਨ ਪਾਇਆ ਹੈ। ਉਨਾਂ ਕਿਹਾ ਕਿ ਇੰਨਾਂ ਸਾਰਿਆਂ ਦਾ ਬਹੁਤ-ਬਹੁਤ ਧੰਨਵਾਦ ਹੈ, ਜੋ ਕਿ ਇਸ ਸੰਕਟ ਸਮੇਂ ਲੋੜਵੰਦ ਪਰਿਵਾਰਾਂ ਨਾਲ ਖੜੇ ਹਨ। ਇਸ ਮੌਕੇ ਡਿਪਟੀ ਮੇਅਰ ਸ੍ਰੀ ਯੂਨਿਸ, ਕੌਂਸਲਰ ਸ੍ਰੀ ਵਿਕਾਸ ਸੋਨੀ, ਸ੍ਰੀਮਤੀ ਰਾਜਬੀਰ ਕੌਰ, ਸ੍ਰੀ ਤਾਹਿਰ ਸ਼ਾਹ, ਸ੍ਰੀ ਸੁਨੀਲ, ਸ੍ਰੀ ਗੁਰਦੇਵ ਦਾਰਾ, ਸ੍ਰੀ ਅਰੁਨ ਕੁਮਾਰ ਪੱਪਲ, ਸ੍ਰੀ ਮਹੇਸ਼ ਖੰਨਾ, ਸ੍ਰੀ ਸੁਰਿੰਦਰ ਸ਼ਿੰਦਾ, ਸ੍ਰੀ ਸਰਬਜੀਤ ਲਾਟੀ, ਸ੍ਰੀ ਇਕਬਾਲ ਸਿੰਘ ਸ਼ੈਰੀ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।

 

Tags: O P Soni , Coronavirus

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD