Tuesday, 14 May 2024

 

 

ਖ਼ਾਸ ਖਬਰਾਂ ਪ੍ਰੋ: ਵਿਰਸਾ ਸਿੰਘ ਵਲਟੋਹਾ ਨੇ ਖਡੂਰ ਸਾਹਿਬ ਲੋਕ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਲੰਬੀ ਹਲਕੇ ’ਚ ਅਕਾਲੀ ਦਲ ਨੂੰ ਵੱਡਾ ਝਟਕਾ, ਦਰਜ਼ਨਾਂ ਅਕਾਲੀ ਕਾਂਗਰਸ ਵਿਚ ਹੋਏ ਸ਼ਾਮਲ ਕਾਂਗਰਸੀ ਉਮੀਦਵਾਰ ਦੇ ਪੁੱਤਰ ਗੁਰਬਾਜ਼ ਸਿੰਘ ਸਿੱਧੂ ਵੱਲੋਂ ਸੰਗਤ ਮੰਡੀ ’ਚ ਚੋਣ ਦਫ਼ਤਰ ਦਾ ਉਦਘਾਟਨ ਡਾ: ਸਰੋਜ ਪਾਂਡੇ ਨੇ ਚੋਣ ਪ੍ਰਚਾਰ ਚ ਯੁਵਾ ਸ਼ਕਤੀ ਦੀ ਵਰਤੋਂ ਕਿਸ ਤਰ੍ਹਾਂ ਕੀਤੀ ਜਾਵੇਗੀ, ਬਾਰੇ ਰੋਡਮੈਪ ਤਿਆਰ ਕੀਤਾ ਦਲ ਬਦਲੂਆਂ ’ਤੇ ਵਿਸ਼ਵਾਸ ਨਾ ਕਰੋ ਜਿਹਨਾਂ ਨੇ ਆਪਣੀ ਮਾਂ ਪਾਰਟੀ ਨੂੰ ਧੋਖਾ ਦਿੱਤਾ: ਸੁਖਬੀਰ ਸਿੰਘ ਬਾਦਲ ਗੁਰਜੀਤ ਸਿੰਘ ਔਜਲਾ ਨੇ ਗੁਰੂ ਘਰ ਮੱਥਾ ਟੇਕ ਕੇ ਨਾਮਜ਼ਦਗੀ ਕੀਤੀ ਦਾਖ਼ਲ ਤਰਸੇਮ ਸਿੰਘ ਡੀ.ਸੀ. ਨੇ ਕੀਤੀ ਘਰ ਵਾਪਸੀ ਮੁੱਖ ਮੰਤਰੀ ਭਗਵੰਤ ਮਾਨ ਨੇ ਨਵਾਂਸ਼ਹਿਰ ਵਿੱਚ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ ਮਨੀਸ਼ ਤਿਵਾੜੀ ਦੀ ਰਾਮਦਰਬਾਰ ਪਦਯਾਤਰਾ ’ਚ ਭਾਰੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ ਸੂਬਾ ਕਾਂਗਰਸ ਦੇ ਉਮੀਦਵਾਰ ਵਿਜੇ ਇੰਦਰ ਸਿੰਗਲਾ ਨੇ ਸ੍ਰੀ ਆਨੰਦਪੁਰ ਸਾਹਿਬ ਸੀਟ ਲਈ ਨਾਮਜ਼ਦਗੀ ਪੱਤਰ ਦਾਖਲ ਕੀਤਾ ਪੰਜਾਬ 'ਚ ਲੋਕ ਸਭਾ ਦੀ ਦੌੜ 'ਚ 'ਆਪ' ਦੂਜਿਆਂ ਨਾਲੋਂ ਸਭ ਤੋਂ ਅੱਗੇ,ਅੱਧੇ ਦਰਜਨ ਹਲਕਿਆਂ 'ਚ ਕਈ ਵੱਡੇ ਆਗੂ ਪਾਰਟੀ 'ਚ ਹੋਏ ਸ਼ਾਮਲ ਨਾਮਜ਼ਦਗੀ ਤੋਂ ਬਾਅਦ 'ਪਟਿਆਲੇ ਦਾ ਭਰੋਸਾ ਪ੍ਰਨੀਤ ਕੌਰ' ਰੋਡ ਸ਼ੋਅ ਰਾਹੀਂ ਕੀਤਾ ਸ਼ਕਤੀ ਪ੍ਰਦਰਸ਼ਨ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਤੋਂ ਦਾਖਲ ਕੀਤੇ ਨਾਮਜ਼ਦਗੀ ਪੱਤਰ ਮੇਰੇ ਵਿਰੋਧੀਆਂ ਕੋਲ ਪ੍ਰਾਪਤੀਆਂ ਦੇ ਨਾਂ ’ਤੇ ਵਿਖਾਉਣ ਵਾਸਤੇ ਕੱਖ ਨਹੀਂ: ਐਨ ਕੇ ਸ਼ਰਮਾ ਸ਼ਰਾਬ ਦੇ ਸ਼ੌਕੀਨ ਮਾਨ ਦਾ ਕਦੇ ਵੀ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦਾ ਇਰਾਦਾ ਨਹੀਂ ਸੀ : ਡਾ ਸੁਭਾਸ਼ ਸ਼ਰਮਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਮੀਤ ਹੇਅਰ ਵੱਲੋਂ ਕਾਗਜ਼ ਦਾਖਲ, ਸੰਗਰੂਰ ਦੇ ਵਿਕਾਸ ਦਾ ਏਜੰਡਾ ਅੱਗੇ ਰੱਖਿਆ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਪੰਜਾਬੀ ਕਵੀ ਸੁਰਜੀਤ ਪਾਤਰ ਦੀ ਅਰਥੀ ਨੂੰ ਦਿੱਤਾ ਮੋਢਾ ਲੁਧਿਆਣਾ ਵਿੱਚ ਕਾਂਗਰਸ ਹੋਈ ਮਜ਼ਬੂਤ, ਬੈਂਸ ਭਰਾ ਕਾਂਗਰਸ ਵਿੱਚ ਹੋਏ ਸ਼ਾਮਿਲ ਕਾਂਗਰਸ ਨੇ ਹਰ ਗਰੀਬ ਪਰਿਵਾਰ ਨੂੰ ਹਰ ਸਾਲ ਇੱਕ ਲੱਖ ਰੁਪਏ ਦੇਣ ਦਾ ਵਾਅਦਾ ਕੀਤਾ ਸਰਬਪੱਖੀ ਵਿਕਾਸ ਦੀ ਵਚਨਬੱਧਤਾ ਨਾਲ ਅੱਗੇ ਵੱਧ ਰਿਹਾ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਚੋਣ ਪ੍ਰਚਾਰ

 

ਰਵਨੀਤ ਸਿੰਘ ਬਿੱਟੂ ਅਤੇ ਮਮਤਾ ਆਸ਼ੂ ਯਾਤਰੀਆਂ ਲਈ ਜ਼ਰੂਰੀ ਵਸਤਾਂ ਅਤੇ ਖਾਧ ਪਦਾਰਥ ਲੈ ਕੇ ਪਹੁੰਚੇ

ਰਾਜਸੀ ਲੋਕ ਪਾਰਟੀ ਪੱਧਰ ਤੋਂ ਉੱਪਰ ਉੱਠ ਕੇ ਅੱਗੇ ਆਉਣ-ਲੋਕ ਸਭਾ ਮੈਂਬਰ

Web Admin

Web Admin

5 Dariya News

ਲੁਧਿਆਣਾ , 06 May 2020

ਲੁਧਿਆਣਾ ਤੋਂ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਕਿਹਾ ਹੈ ਕਿ ਕੋਵਿਡ 19 ਦੇ ਚੱਲਦਿਆਂ ਮੌਜੂਦਾ ਸਮੇਂ ਦੇਸ਼ ਅਤੇ ਲੋਕ ਸੰਕਟ ਦੀ ਸਥਿਤੀ ਵਿੱਚੋਂ ਨਿਕਲ ਰਹੇ ਹਨ। ਇਸ ਮੌਕੇ ਰਾਜਸੀ ਲੋਕਾਂ ਨੂੰ ਪਾਰਟੀ ਪੱਧਰ ਤੋਂ ਉੱਪਰ ਉਠ ਕੇ ਸੇਵਾ ਭਾਵਨਾ ਨਾਲ ਅੱਗੇ ਆਉਣਾ ਚਾਹੀਦਾ ਹੈ। ਇਹ ਵਿਚਾਰ ਅੱਜ ਉਨ੍ਹਾਂ ਸਥਾਨਕ ਮੈਰੀਟੋਰੀਅਸ ਵਿਦਿਆਰਥੀਆਂ ਦੇ ਸਕੂਲ ਵਿਖੇ ਚਲਾਏ ਜਾ ਰਹੇ ਆਈਸੋਲੇਸ਼ਨ ਕੇਂਦਰ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਗਟ ਕੀਤੇ। ਇਸ ਮੌਕੇ ਉਨ੍ਹਾਂ ਨਾਲ ਮੇਅਰ ਸ੍ਰ. ਬਲਕਾਰ ਸਿੰਘ ਸੰਧੂ, ਕੌਂਸਲਰ ਸ੍ਰੀਮਤੀ ਮਮਤਾ ਆਸ਼ੂ, ਕੌਂਸਲਰ ਸ੍ਰੀ ਸਨੀ ਭੱਲਾ ਅਤੇ ਹੋਰ ਹਾਜ਼ਰ ਸਨ।ਇਸ ਮੌਕੇ ਉਨ੍ਹਾਂ ਨੇ ਆਈਸੋਲੇਸ਼ਨ ਵਿੱਚ ਰੁਕੇ ਯਾਤਰੀਆਂ ਲਈ ਉਨ੍ਹਾਂ ਲਈ ਲੋੜੀਂਦੇ ਸਮਾਨ ਅਤੇ ਫਲ੍ਹਾਂ ਦੇ ਪੈਕੇਟ ਵੰਡੇ। ਇਸ ਤੋਂ ਇਲਾਵਾ ਕੌਂਸਲਰ ਸ੍ਰੀਮਤੀ ਮਮਤਾ ਆਸ਼ੂ ਵੱਲੋਂ ਯਾਤਰੀਆਂ ਲਈ 5000 ਬਿਸਕੁਟ ਪੈਕੇਟ ਅਤੇ 50 ਪੀ. ਪੀ. ਈ. ਕਿੱਟਾਂ ਦੀ ਵੰਡ ਕੀਤੀ ਗਈ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਦੀ ਅਗਵਾਈ ਵਿੱਚ ਇਸ ਸੈਂਟਰ ਵਿੱਚ ਵੱਡੀ ਮਾਤਰਾ ਵਿੱਚ ਮੈਡੀਕਲ ਸਹੂਲਤ ਵਾਲਾ ਸਾਜੋ ਸਮਾਨ ਅਤੇ ਖਾਧ ਪਦਾਰਥ ਭੇਜੇ ਜਾ ਰਹੇ ਹਨ।ਇਸ ਮੌਕੇ ਗੱਲਬਾਤ ਕਰਦਿਆਂ ਸ੍ਰ. ਬਿੱਟੂ ਨੇ ਕਿਹਾ ਕਿ ਲੋਕਾਂ ਨੂੰ ਉੱਚ ਪੱਧਰ ਦੀਆਂ ਸਿਹਤ ਸਹੂਲਤਾਂ ਮੁਹੱਈਆ ਕਰਾਉਣ ਲਈ ਪੰਜਾਬ ਸਰਕਾਰ ਕੋਲ ਫੰਡਾਂ ਦੀ ਕੋਈ ਵੀ ਕਮੀ ਨਹੀਂ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸਾਸ਼ਨ ਅਤੇ ਸਿਹਤ ਵਿਭਾਗ ਦੀ ਮੰਗ 'ਤੇ ਉਨ੍ਹਾਂ ਨੇ ਆਪਣੇ ਐੱਮ. ਪੀ. ਲੈਡ ਫੰਡਾਂ ਵਿੱਚੋਂ ਕਰੀਬ 1 ਕਰੋੜ ਰੁਪਏ ਦਾ ਸਿਹਤ ਸਾਜੋ ਸਮਾਨ ਮੁਹੱਈਆ ਕਰਵਾਇਆ ਹੈ। ਉਨ੍ਹਾਂ ਬੀਤੇ ਦਿਨੀਂ ਸਥਾਨਕ ਜ਼ਿਲ੍ਹਾ ਪ੍ਰੀਸ਼ਦ ਦਫ਼ਤਰ ਵਿਖੇ ਇਹ ਸਾਜੋ ਸਮਾਨ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਸਪੁਰਦ ਕੀਤਾ ਸੀ।ਸ੍ਰ. ਬਿੱਟੂ ਨੇ ਕਿਹਾ ਕਿ ਨੋਵੇਲ ਕੋਰੋਨਾ ਵਾਇਰਸ (ਕੋਵਿਡ 19) ਦੇ ਕਾਰਨ ਪੈਦਾ ਹੋਈ ਸਥਿਤੀ ਨਾਲ ਨਿਪਟਣ ਲਈ ਉਨ੍ਹਾਂ ਨੇ ਸਿਹਤ ਵਿਭਾਗ ਨੂੰ ਆਪਣੀਆਂ ਲੋੜਾਂ ਬਾਰੇ ਜਾਣੂ ਕਰਾਉਣ ਲਈ ਕਿਹਾ ਸੀ। ਜਦੋਂ ਉਨ੍ਹਾਂ ਨੂੰ ਡਿਮਾਂਡ ਪ੍ਰਾਪਤ ਹੋਈ ਸੀ ਤਾਂ ਉਨ੍ਹਾਂ ਨੇ ਇਹ ਸਮਾਨ ਖਰੀਦਣ ਲਈ ਤੁਰੰਤ 1 ਕਰੋੜ ਰੁਪਏ ਜਾਰੀ ਕਰ ਦਿੱਤੇ ਸਨ।ਸ੍ਰ. ਬਿੱਟੂ ਨੇ ਕਿਹਾ ਕਿ ਉਨ੍ਹਾਂ ਨੇ ਸਿਹਤ ਵਿਭਾਗ ਨੂੰ ਲੋੜ ਪੈਣ 'ਤੇ ਹੋਰ ਸਾਜੋ ਸਮਾਨ ਖਰੀਦਣ ਲਈ ਹੋਰ ਫੰਡ ਜਾਰੀ ਕਰਨ ਦਾ ਵੀ ਭਰੋਸਾ ਦਿਵਾਇਆ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਉੱਚ ਪੱਧਰ ਦੀਆਂ ਸਿਹਤ ਸਹੂਲਤਾਂ ਮੁਹੱਈਆ ਕਰਾਉਣ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ। ਇਸ ਮੌਕੇ ਉਨ੍ਹਾਂ ਡਾਕਟਰਾਂ ਅਤੇ ਸਿਹਤ ਕਰਮਚਾਰੀਆਂ ਵੱਲੋਂ ਕੋਵਿਡ 19 ਵਿਰੁਧ ਲੜੀ ਜਾ ਰਹੀ ਲੜਾਈ ਦੀ ਪ੍ਰਸ਼ੰਸ਼ਾ ਕੀਤੀ।

 

Tags: Ravneet Singh Bittu , Coronavirus

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD