Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਜ਼ਿਲ੍ਹੇ ’ਚ ਬਾਹਰੋਂ ਆਉਣ ਵਾਲਿਆਂ ’ਤੇ ਨਿਗਰਾਨੀ ਲਈ ਜ਼ਿਲ੍ਹਾ ਪੁਲਿਸ ਵੱਲੋਂ ਸਟੋਪ ਕੋਵਿਡ-19 ਐਪ ਜਾਰੀ

ਸਰਵੇਲੈਂਸ ਆਫ਼ ਟ੍ਰੈਵਲਰਜ਼ ਆਨਲਾਈਨ ਪੋਰਟਲ ਰਾਹੀਂ ਹਰੇਕ ਨਾਕੇ ’ਤੇ ਇਲੈਕਟ੍ਰਾਨਿਕ ਫ਼ਾਰਮ ’ਚ ਭਰੀ ਜਾਵੇਗੀ ਜ਼ਿਲ੍ਹੇ ’ਚ ਦਾਖਲ ਹੋਣ ਵਾਲੇ ਦੀ ਜਾਣਕਾਰੀ

Web Admin

Web Admin

5 Dariya News

ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) , 06 May 2020

Last updated on: May 06, 2020, 00:00 IST

ਜ਼ਿਲ੍ਹਾ ਪੁਲਿਸ ਨੇ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ’ਚ ਬਾਹਰੋਂ ਆਉਣ ਵਾਲੇ ਵਿਅਕਤੀਆਂ ’ਤੇ ਕੋਵਿਡ-19 ਦੇ ਮੱਦੇਨਜ਼ਰ ਨਿਗਰਾਨੀ ਰੱਖਣ ਲਈ ਅੱਜ ਸਟੋਪ ਕੋਵਿਡ-19 (ਸਰਵੇਲੈਂਸ ਆਫ਼ ਟ੍ਰੈਵਲਰਜ਼ ਆਨਲਾਈਨ ਪੋਰਟਲ) ਐਪ ਜਾਰੀ ਕੀਤੀ ਹੈ, ਜਿਸ ਤਹਿਤ ਜ਼ਿਲ੍ਹਾ ਪੁਲਿਸ ਦੇ ਸਾਰੇ 14 ਨਾਕਿਆਂ ’ਤੇ ਟੈਬ ਰਾਹੀਂ ਬਾਹਰੋਂ ਆਉਣ ਵਾਲੇ ਵਿਅਕਤੀਆਂ ਦਾ ਇਲੈਕਟ੍ਰਾਨਿਕ ਫ਼ਾਰਮ ’ਚ ਡਾਟਾ ਰੱਖਿਆ ਜਾਵੇਗਾ।ਅੱਜ ਸ਼ਾਮ ਆਪਣੇ ਦਫ਼ਤਰ ਵਿਖੇ ਇਸ ਪੋਰਟਲ ਨੂੰ ਜਾਰੀ ਕਰਦਿਆਂ ਐਸ ਐਸ ਪੀ ਸ੍ਰੀਮਤੀ ਅਲਕਾ ਮੀਨਾ ਨੇ ਦੱਸਿਆ ਕਿ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਹਰੇਕ ਆਉਣ ਵਾਲੇ ਵਿਅਕਤੀ ਦੀ ਕੋਵਿਡ ਦੇ ਮੱਦੇਨਜ਼ਰ ਮੈਡੀਕਲ ਸਕ੍ਰੀਨਿੰਗ ਲਾਜ਼ਮੀ ਕਰਨ ਮੌਕੇ ਉਸ ਦੀ ਸਾਰੀ ਜਾਣਕਾਰੀ ਦਾ ਇੰਦਰਾਜ਼ ਰਜਿਸਟਰ ’ਚ ਕਰਨ ਲਈ ਵੀ ਕਿਹਾ ਗਿਆ ਸੀ। ਜ਼ਿਲ੍ਹਾ ਪੁਲਿਸ ਵੱਲੋਂ ਇਸ ਨੂੰ ਹੋਰ ਸੁਖਾਲਾ ਬਣਾਉਂਦੇ ਹੋਏ ਇਹ ਸਾਫ਼ਟਵੇਅਰ ਵਿਕਸਿਤ ਕਰਵਾਇਆ ਗਿਆ, ਜਿਸ ਨਾਲ ਹੁਣ ਹਰੇਕ ਵਿਅਕਤੀ ਦਾ ਡਾਟਾ ਆਨਲਾਈਨ ਹੀ ਭਰ ਲਿਆ ਜਾਵੇਗਾ ਅਤੇ ਟੈਬ ’ਤੇ ਭਰਨ ਦੇ ਨਾਲ ਹੀ ਉਨ੍ਹਾਂ ਕੋਲ ਅਤੇ ਹੋਰ ਪੁਲਿਸ ਅਧਿਕਾਰੀਆਂ ਕੋਲ ਇਸ ਦੀ ਨਾਲ ਦੀ ਨਾਲ ਜਾਣਕਾਰੀ ਆਉਂਦੀ ਰਹੇਗੀ।ਉਨ੍ਹਾਂ ਇਸ ਮੌਕੇ ਆਨਲਾਈਨ ਪੋਰਟਲ ’ਤੇ ਜ਼ਿਲ੍ਹੇ ਦੇ ਵੱਖ-ਵੱਖ ਨਾਕਿਆਂ ’ਤੇ ਭਰੀ ਜਾ ਰਹੀ ਜਾਣਕਾਰੀ ਦਿਖਾਉਂਦਿਆਂ ਦੱਸਿਆ ਕਿ ਇਸ ਨਾਲ ਜ਼ਿਲ੍ਹਾ ਪੁਲਿਸ ਨੂੰ ਨਾਕਿਆਂ ਤੋਂ ਹੀ ਇਹ ਜਾਣਕਾਰੀ ਮਿਲ ਜਾਵੇਗੀ ਕਿ ਕਿਹੜਾ ਵਿਅਕਤੀ ਦੂਸਰੇ ਰਾਜ ’ਚੋਂ ਆਇਆ ਹੈ ਅਤੇ ਕਿਹੜਾ ਨਾਲ ਦੇ ਜ਼ਿਲ੍ਹੇ ’ਚੋਂ ਆਇਆ ਹੈ। ਇਹ ਐਪ ਉਨ੍ਹਾਂ ਵਿਅਕਤੀਆਂ ਜਿਹੜੇ ਬਿਨਾਂ ਪਾਸ ਤੋਂ ਬਾਹਰੋਂ ਜ਼ਿਲ੍ਹੇ ’ਚ ਦਾਖਲ ਹੋ ਰਹੇ ਹਨ, ਨੂੰ ਕੁਆਰਨਟਾਈਨ ਕਰਵਾਉਣ ’ਚ ਮੱਦਦਗਾਰ ਸਿੱਧ ਹੋਵੇਗੀ।ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ’ਚ ਸਥਿਤ ਇਨ੍ਹਾਂ 14 ਨਾਕਿਆਂ ’ਚ ਨਵਾਂਸ਼ਹਿਰ ਸਬ ਡਵੀਜ਼ਨ ’ਚ ਫ਼ਿਲੌਰ ਨਵਾਂਸ਼ਹਿਰ ਰੋਡ ’ਤੇ ਚੱਕਦਾਨਾ, ਮੱਤੇਵਾਵਾਂ ਪੁੱਲ, ਮਾਛੀਵਾੜਾ-ਰਾਹੋਂ ਪੁੱਲ ’ਤੇ ਕਨੌਣ, ਗੜ੍ਹਸ਼ੰਕਰ-ਹੁਸ਼ਿਆਰਪੁਰ ਰੋਡ ’ਤੇ ਅਲਾਚੌਰ, ਬੰਗਾ ਸਬ ਡਵੀਜ਼ਨ ’ਚ ਬੇਈਂ ਪੁੱਲ ’ਤੇ ਕਟਾਰੀਆਂ, ਫ਼ਗਵਾੜਾਂ-ਬੰਗਾ ਰੋਡ ’ਤੇ ਮੇਹਲੀ, ਗੜ੍ਹਸ਼ੰਕਰ-ਬੰਗਾ ਰੋਡ ’ਤੇ ਕੋਟ ਪੱਤੀ, ਬੱਸ ਅੱਡਾ ਚਾਹਲ ਕਲਾਂ, ਬਲਾਚੌਰ ਸਬ ਡਵੀਜ਼ਨ ’ਚ ਬਲਾਚੌਰ-ਰੋਪੜ ਰੋਡ ’ਤੇ ਆਸਰੋਂ, ਗੜ੍ਹਸ਼ੰਕਰ-ਬਲਾਚੌਰ ਰੋਡ ’ਤੇ ਬਕਾਪੁਰ, ਸ੍ਰੀ ਆਨੰਦਪੁਰ ਸਾਹਿਬ-ਪੋਜੇਵਾਲ ਰੋਡ ’ਤੇ ਸਿੰਘਪੁਰ, ਨਵਾਂਗਰਾਂ, ਨੈਣਵਾਂ ਰੋਡ ’ਤੇ ਟਰੋਵਾਲ ਅਤੇ ਭੱਦੀ ਅੱਡੇ ’ਤੇ ਭੱਦੀ ਸ਼ਾਮਿਲ ਹਨ।ਐਸ ਐਸ ਪੀ ਅਨੁਸਾਰ ਨਾਕਿਆਂ ’ਤੇ ਹੀ ਜ਼ਿਲ੍ਹੇ ’ਚ ਦਾਖਲ ਹੋਣ ਵਾਲੇ ਦੀ ਜਾਣਕਾਰੀ ਆਨਲਾਈਨ ਹੋਣ ਨਾਲ ਪੁਲਿਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਵੱਡੀ ਸੁਵਿਧਾ ਮਿਲ ਗਈ ਹੈ, ਜਿਸ ਨਾਲ ਹਰ ਇੱਕ ਵਿਅਕਤੀ ਦੇ ਕਿੱਥੋਂ ਆਇਆ ਅਤੇ ਕਿੱਥੇ ਜਾਣਾ ਹੈ, ਬਾਰੇ ਵੀ ਜਾਣਕਾਰੀ ਮਿਲ ਸਕੇਗੀ। ਇਸ ਜਾਣਕਾਰੀ ਦੇ ਆਧਾਰ ’ਤੇ ਪੁਲਿਸ ਵੱਲੋਂ ਆਪਣੀਆਂ ਪੈਟਰੋਲਿੰਗ ਪਾਰਟੀਆਂ ਰਾਹੀਂ ਉਸ ਵਿਅਕਤੀ ਦੇ ਕੁਆਰਨਟਾਈਨ ਹੋਣ ਬਾਰੇ ਵੀ ਯਕੀਨੀ ਬਣਾਇਆ ਜਾਵ ਸਕੇਗਾ।ਇਸ ਮੌਕੇ ਐਸ ਪੀ (ਡੀ) ਵਜ਼ੀਰ ਸਿੰਘ ਖਹਿਰਾ, ਡੀ ਐਸ ਪੀ (ਸਪੈਸ਼ਲ ਬ੍ਰਾਂਚ ਅਤੇ ਟ੍ਰੈਫ਼ਿਕ) ਦੀਪਿਕਾ ਸਿੰਘ ਅਤੇ ਡੀ ਐਸ ਪੀ (ਐਚ) ਨਵਨੀਤ ਕੌਰ ਗਿੱਲ ਵੀ ਮੌਜੂਦ ਸਨ।

 

Tags: SSP SBS Nagar , Coronavirus

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD