Thursday, 16 May 2024

 

 

ਖ਼ਾਸ ਖਬਰਾਂ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ ਬਲਾਕ ਖੂਈਖੇੜਾ ਦੇ ਕੇਂਦਰਾਂ ਵਿੱਚ ਰਾਸ਼ਟਰੀ ਡੇਂਗੂ ਦਿਵਸ ਤੇ ਸਕੂਲੀ ਬੱਚਿਆਂ ਅਤੇ ਲੋਕਾਂ ਨੂੰ ਡੇਂਗੂ ਬੁਖਾਰ ਦੇ ਲੱਛਣਾਂ ਅਤੇ ਰੋਕਥਾਮ ਬਾਰੇ ਕੀਤਾ ਗਿਆ ਜਾਗਰੂਕ ਨਿਰਪੱਖ ਤੇ ਸਾਂਤਮਈ ਚੌਣਾਂ ਲਈ ਜਿ਼ਲ੍ਹਾ ਪ੍ਰਸ਼ਾਸਨ ਪੱਬਾਂ ਭਾਰ ਸਿਵਲ ਹਸਪਤਾਲ ਫਾਜ਼ਿਲਕਾ ਵਿਖੇ ਮਨਾਇਆ ਗਿਆ ਨੈਸ਼ਨਲ ਡੇਂਗੂ ਦਿਵਸ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ ਜਨਰਲ ਅਬਜ਼ਰਵਰ ਦੀ ਮੌਜੂਦਗੀ ’ਚ ਹੋਈ ਪੋਲਿੰਗ ਸਟਾਫ ਦੀ ਦੂਸਰੀ ਰੈਂਡੇਮਾਈਜ਼ੇਸ਼ਨ ਸਿਹਤ ਵਿਭਾਗ ਨੇ"ਨੈਸ਼ਨਲ ਡੇਂਗੂ ਡੇ" ਮਨਾਇਆ

 

13 ਸਾਲਾ ਛੋਟੇ ਬੱਚੇ ਨੇ ਜਿੱਤੀ ਕੋਰੋਨਾ ਤੋਂ ਬਾਜ਼ੀ : ਸਿਵਲ ਸਰਜਨ

ਸਿਵਲ ਹਸਪਤਾਲ ਮਾਨਸਾ ਵਿਖੇ ਹੁਣ 14 ਕੋਰੋਨਾ ਪਾਜ਼ਿਟੀਵ ਮਰੀਜ਼ਾਂ ਦਾ ਚੱਲ ਰਿਹੈ ਇਲਾਜ : ਡਾ. ਲਾਲ ਚੰਦ ਠਕਰਾਲ

5 Dariya News

5 Dariya News

5 Dariya News

ਮਾਨਸਾ , 07 May 2020

ਸਿਵਲ ਹਸਪਤਾਲ ਮਾਨਸਾ ਵਿਖੇ ਆਈਸੋਲੇਟ ਕੀਤੇ ਕੋਰੋਨਾ ਪਾਜੀਟਿਵ ਮਰੀਜ਼ਾਂ ਵਿੱਚੋਂ ਅੱਜ ਇਕ ਹੋਰ ਮਰੀਜ ਦੀ ਰਿਪੋਰਟ ਨੈਗੇਟਿਵ ਆਉਣ ’ਤੇ ਸਿਵਲ ਹਸਪਤਾਲ ਮਾਨਸਾ ਤੋਂ ਉਸ ਨੂੰ ਛੁੱਟੀ ਦੇ ਦਿੱਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਮਾਨਸਾ ਡਾ. ਲਾਲ ਚੰਦ ਠਕਰਾਲ ਨੇ ਦੱਸਿਆ ਕਿ ਪਿਛਲੇ 29 ਦਿਨਾਂ ਤੋਂ ਸਿਵਲ ਹਸਪਤਾਲ ਮਾਨਸਾ ਵਿਖੇ ਇਲਾਜ ਕਰਵਾ ਰਹੇ ਕੋਰੋਨਾ ਪੀੜਤ ਬੁਢਲਾਡਾ ਨਿਵਾਸੀ 13 ਸਾਲਾ ਬੱਚੇ ਦੀ ਰਿਪੋਰਟ ਨੈਗੇਟਿਵ ਆਉਣ ਤੋਂ ਬਾਅਦ ਅੱਜ ਉਸਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ।ਸਿਵਲ ਸਰਜਨ ਡਾ. ਠਕਰਾਲ ਨੇ ਦੱਸਿਆ ਕਿ ਛੱਤੀਸਗੜ੍ਹ ਤੋਂ ਆਏ ਵਿਅਕਤੀਆਂ ਦੇ ਸੈਂਪਲ ਪਾਜੀਟਿਵ ਆਉਣ ਤੋਂ ਬਾਅਦ ਉਨ੍ਹਾਂ ਦੇ ਸੰਪਰਕ ਵਿੱਚ ਆਉਣ ਵਾਲੇ ਇਸ ਕੋਰੋਨਾ ਮਰੀਜ ਦੇ 7 ਅਪ੍ਰੈਲ ਨੂੰ ਸੈਂਪਲ ਲਏ ਗਏ ਸਨ, ਜਿਸ ਤੋਂ ਬਾਅਦ 9 ਅਪ੍ਰੈਲ ਨੂੰ ਇਸਦਾ ਸੈਂਪਲ ਪਾਜੀਟਿਵ ਆਉਣ ’ਤੇ ਇਸਨੂੰ ਸਿਵਲ ਹਸਪਤਾਲ ਮਾਨਸਾ ਵਿਖੇ ਆਈਸੋਲੇਟ ਕੀਤਾ ਗਿਆ ਸੀ।ਸਿਵਲ ਸਰਜਨ ਨੇ ਦੱਸਿਆ ਕਿ ਕੱਲ ਦੋ ਕੋਰੋਨਾ ਪਾਜੀਟਿਵ ਵਿਅਕਤੀ 24 ਸਾਲਾ ਪਿੰਡ ਬੁਰਜ ਰਾਠੀ ਅਤੇ 40 ਸਾਲਾ ਔਰਤ ਪਿੰਡ ਰਣਜੀਤਗੜ੍ਹ ਬਾਂਦਰਾ ਨੂੰ ਸਿਵਲ ਹਸਪਤਾਲ ਮਾਨਸਾ ਵਿਖੇ ਆਈਸੋਲੇਟ ਕਰ ਦਿੱਤਾ ਗਿਆ ਹੈ। ਹੁਣ ਮਾਨਸਾ ਵਿੱਚ 14 ਮਰੀਜਾਂ ਦਾ ਇਲਾਜ ਚੱਲ ਰਿਹਾ ਹੈ, ਜਿੰਨ੍ਹਾ ਦਾ ਮਾਹਿਰ ਡਾਕਟਰਾਂ ਦੀ ਦੇਖ-ਰੇਖ ਵਿੱਚ ਇਲਾਜ ਕੀਤਾ ਜਾ ਰਿਹਾ ਹੈ।ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਹੀ ਹਰ ਕੋਰੋਨਾ ਮਰੀਜ ਆਪਣਾ ਇਲਾਜ ਅਤੇ ਇਕਾਂਤਵਾਸ ਵਿੱਚ ਰਹਿ ਕੇ ਕੋਰੋਨਾ ਵਾਇਰਸ ਨੂੰ ਹਰਾ ਸਕਦਾ ਹੈ। ਉਹਨਾ ਲੋਕਾਂ ਨੂੰ ਅਪੀਲ ਕੀਤੀ ਕਿ ਲਾਕਡਾਊਨ ਦੌਰਾਨ ਪ੍ਰਸਾਸਨ ਦਾ ਸਹਿਯੋਗ ਕਰਨ, ਘਰਾਂ ਤੋਂ ਬਾਹਰ ਨਾ ਨਿਕਲਣ, ਸਿਰਫ ਜਰੂਰੀ ਕੰਮ ਲਈ ਹੀ ਆਪਣੇ ਘਰ ਤੋਂ ਬਾਹਰ ਜਾਇਆ ਜਾਵੇ, ਘਰ ਤੋਂ ਬਾਹਰ ਜਾਣ ਸਮੇਂ ਮਾਸਕ ਦੀ ਵਰਤੋਂ ਕੀਤੀ ਜਾਵੇ ਅਤੇ ਸਮਾਜਿਕ ਦੂਰੀ ਬਣਾ ਕੇ ਰੱਖੀ ਜਾਵੇ, ਹੱਥਾਂ ਨੂੰ ਸਾਬਣ ਨਾਲ ਵਾਰ-ਵਾਰ ਧੋਇਆ ਜਾਵੇ ਅਤੇ ਸੁੱਕੀ ਖੰਘ, ਜੁਕਾਮ ਅਤੇ ਸਾਹ ਲੈਣ ਵਿੱਚ ਤਕਲੀਫ ਹੋਣ ’ਤੇ ਆਪਣੀ ਜਾਂਚ ਕਰਵਾਈ ਜਾਵੇ। ਉਹਨਾਂ ਕਿਹਾ ਕਿ ਸਰਕਾਰ ਦੁਆਰਾ ਸਿਹਤ ਸੇਵਾਵਾਂ ਲਈ ਚਲਾਈ ਗਈ ਈ-ਸੰਜੀਵਨੀ ਆਨ-ਲਾਈਨ ਓ.ਪੀ.ਡੀ ਦਾ ਵੱਧ ਤੋਂ ਵੱਧ ਲਾਹਾ ਲਿਆ ਜਾਵੇ।ਇਸ ਮੌਕੇ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਸ਼੍ਰੀ ਬਿਕਰਮ ਮੋਫਰ, ਡਾ. ਸੀਨੀਅਰ ਮੈਡੀਕਲ ਅਫ਼ਸਰ ਮਾਨਸਾ ਡਾ. ਅਸ਼ੋਕ ਕੁਮਾਰ, ਡਾ. ਸੁਨੀਲ ਬਾਂਸਲ, ਡਾ.ਪੰਕਜਗਰਗ ਅਤੇ ਸਟਾਫ ਹਾਜਰ ਸਨ।

 

Tags: Civil Surgeon Mansa , Coronavirus

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD