Thursday, 04 June 2026

 

 

ਖ਼ਾਸ ਖਬਰਾਂ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ

 

ਜ਼ਿਲ੍ਹਾ ਲੁਧਿਆਣਾ ਤੋਂ ਪ੍ਰਵਾਸੀ ਲੋਕਾਂ ਨੂੰ ਉਨ੍ਹਾਂ ਦੇ ਸੂਬਿਆਂ ਨੂੰ ਭੇਜਣ ਦੀ ਪ੍ਰਕਿਰਿਆ ਲਗਾਤਾਰ ਜਾਰੀ

ਕੁੱਲ ਪਾਜ਼ੀਟਿਵ ਮਾਮਲੇ 124, ਜਦਕਿ 111 ਇਲਾਜ਼ ਅਧੀਨ-ਡਿਪਟੀ ਕਮਿਸ਼ਨਰ

5 Dariya News

5 Dariya News

5 Dariya News

ਲੁਧਿਆਣਾ , 07 May 2020

Last updated on: May 07, 2020, 00:00 IST

ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਨੇ ਦੱਸਿਆ ਹੈ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਤੇ ਪ੍ਰਵਾਸੀ ਲੋਕਾਂ ਦੀ ਇੱਛਾ ਮੁਤਾਬਿਕ ਉਨ੍ਹਾਂ ਨੂੰ ਸੁਰੱਖਿਅਤ ਤਰੀਕੇ ਨਾਲ ਉਨ੍ਹਾਂ ਦੇ ਸੂਬਿਆਂ ਨੂੰ ਭੇਜਣ ਦੀ ਪ੍ਰਕਿਰਿਆ ਲਗਾਤਾਰ ਜਾਰੀ ਹੈ। ਖ਼ਬਰ ਲਿਖੇ ਜਾਣ ਤੱਕ ਅੱਜ ਬਿਹਾਰ ਅਤੇ ਉੱਤਰ ਪ੍ਰਦੇਸ਼ ਨੂੰ ਗਈਆਂ ਦੋ ਰੇਲ੍ਹਾਂ ਵਿੱਚ 2105 ਲੋਕਾਂ ਨੂੰ ਭੇਜਿਆ ਜਾ ਚੁੱਕਾ ਸੀ ਜਦਕਿ ਦੇਰ ਰਾਤ ਦੋ ਹੋਰ ਰੇਲ੍ਹਾਂ ਗਵਾਲੀਅਰ (ਮੱਧ ਪ੍ਰਦੇਸ਼) ਅਤੇ ਅਮੇਠੀ (ਉੱਤਰ ਪ੍ਰਦੇਸ਼) ਨੂੰ ਜਾਣ ਲਈ ਤਿਆਰ ਸਨ।ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਨੇ ਦੱਸਿਆ ਹੈ ਕਿ ਕਰਫਿਊ/ਲੌਕਡਾਊਨ ਦੇ ਚੱਲਦਿਆਂ ਪੰਜਾਬ ਦੇ ਵੱਖ-ਵੱਖ ਥਾਵਾਂ 'ਤੇ ਫਸੇ ਹੋਰ ਰਾਜਾਂ ਦੇ ਲੋਕਾਂ ਨੂੰ ਉਨ੍ਹਾਂ ਦੇ ਰਾਜਾਂ ਵਿੱਚ ਭੇਜਣ ਦੀ ਪ੍ਰਕਿਰਿਆ ਆਰੰਭ ਹੋ ਚੁੱਕੀ ਹੈ। ਇਸ ਦਿਸ਼ਾ ਵਿੱਚ ਪੰਜਾਬ ਸਰਕਾਰ ਵੱਲੋਂ ਮਿਤੀ 6 ਮਈ ਨੂੰ ਦੋ ਰੇਲ੍ਹਾਂ ਬਰੇਲੀ (ਉੱਤਰ ਪ੍ਰਦੇਸ਼) ਅਤੇ ਡਾਲਟਨਗੰਜ (ਝਾਰਖੰਡ) ਲਈ ਰਵਾਨਾ ਹੋਈਆਂ ਸਨ। ਇਨ੍ਹਾਂ ਰੇਲ੍ਹਾਂ ਵਿੱਚ 2000 ਦੇ ਕਰੀਬ ਲੋਕ ਆਪਣੇ ਆਪਣੇ ਘਰਾਂ ਨੂੰ ਸੁਰੱਖਿਅਤ ਤਰੀਕੇ ਨਾਲ ਰਵਾਨਾ ਹੋਏ ਸਨ। ਇਸ ਤੋਂ ਪਹਿਲਾਂ 5 ਮਈ ਦੀ ਰਾਤ ਨੂੰ ਵੀ ਪ੍ਰਯਾਗਰਾਜ (ਉੱਤਰ ਪ੍ਰਦੇਸ਼) ਲਈ ਇੱਕ ਰੇਲ ਰਵਾਨਾ ਹੋਈ ਸੀ, ਜਿਸ ਵਿੱਚ 900 ਤੋਂ ਵਧੇਰੇ ਲੋਕ ਰਵਾਨਾ ਹੋਏ ਸਨ।ਸ੍ਰੀ ਅਗਰਵਾਲ ਨੇ ਸਪੱਸ਼ਟ ਕੀਤਾ ਕਿ ਰੇਲਾਂ ਰਾਹੀਂ ਹੋਰ ਰਾਜਾਂ ਨੂੰ ਭੇਜੇ ਜਾਣ ਦੀ ਇਸ ਸਹੂਲਤ ਦਾ ਲਾਭ ਸਿਰਫ ਉਨ੍ਹਾਂ ਪ੍ਰਵਾਸੀ ਲੋਕਾਂ ਨੂੰ ਹੀ ਮਿਲੇਗਾ, ਜਿਨ੍ਹਾਂ ਨੇ ਪੰਜਾਬ ਸਰਕਾਰ ਵੱਲੋਂ ਤਿਆਰ ਵੈੱਬ ਪੋਰਟਲ www.covidhelp.punjab.gov.in  'ਤੇ ਆਪਣੇ ਸੂਬੇ ਨੂੰ ਵਾਪਸ ਜਾਣ ਲਈ ਅਪਲਾਈ ਕੀਤਾ ਹੈ, ਉਨ੍ਹਾਂ ਦੀ 6 ਲੱਖ ਤੋਂ ਵਧੇਰੇ ਬਣਦੀ ਹੈ। ਇਸ ਸੰਬੰਧੀ ਹਰੇਕ ਸੂਬੇ ਵੱਲੋਂ ਆਪਣੇ ਨੋਡਲ ਅਧਿਕਾਰੀ ਲਗਾਏ ਗਏ ਹਨ, ਉਨ੍ਹਾਂ ਨਾਲ ਲਗਾਤਾਰ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ। ਜਿਹੜੇ ਲੋਕਾਂ ਨੇ ਅਪਲਾਈ ਕੀਤਾ ਹੈ, ਉਨ੍ਹਾਂ ਨੂੰ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਮੋਬਾਈਲ ਰਾਹੀਂ ਮੈਸੇਜ਼ ਭੇਜਿਆ ਗਿਆ ਹੈ। ਇਸ ਤੋਂ ਇਲਾਵਾ ਬਿਨ੍ਹਾ ਰਜਿਸਟ੍ਰੇਸ਼ਨ ਜਾਣ ਦੇ ਚਾਹਵਾਨ ਲੋਕਾਂ ਨੂੰ ਪ੍ਰਸਾਸ਼ਨ ਵੱਲੋਂ ਨਹੀਂ ਜਾਣ ਦਿੱਤਾ ਜਾਵੇਗਾ।ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਵੀ ਭੇਜੇ ਜਾਣ ਵਾਲੇ ਲੋਕਾਂ ਨੂੰ ਮੈਸੇਜ਼ ਰਾਹੀਂ ਸੂਚਿਤ ਕੀਤਾ ਜਾ ਰਿਹਾ ਹੈ ਕਿ ਉਹ ਰੇਲ ਰਾਹੀਂ ਜਾਣ ਲਈ ਦੱਸੀ ਜਗ੍ਹਾਂ 'ਤੇ ਪਹੁੰਚ ਜਾਣ। ਉਨ੍ਹਾਂ ਦੱਸਿਆ ਕਿ ਭੇਜੇ ਜਾਣ ਵਾਲੇ ਵਿਅਕਤੀਆਂ ਦੀ ਬਕਾਇਦਾ ਮੈਡੀਕਲ ਸਕਰੀਨਿੰਗ ਕੀਤੀ ਜਾ ਰਹੀ ਹੈ। ਜੋ ਵਿਅਕਤੀ ਮੈਡੀਕਲੀ ਫਿੱਟ ਆਉਣਗੇ ਉਨ੍ਹਾਂ ਨੂੰ ਹੀ ਵਾਪਸ ਜਾਣ ਦੀ ਇਜਾਜ਼ਤ ਦਿੱਤੀ ਜਾਵੇਗੀ। ਰੇਲ ਸਫਰ ਦੌਰਾਨ ਵੀ ਇਨ੍ਹਾਂ ਯਾਤਰੀਆਂ ਨੂੰ ਇੱਕ ਦੂਜੇ ਨਾਲ ਜਿਆਦਾ ਮਿਲਣ ਨਹੀਂ ਦਿੱਤਾ ਜਾਵੇਗਾ।

ਉਨ੍ਹਾਂ ਪ੍ਰਵਾਸੀ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਕੀਤੇ ਗਏ ਪ੍ਰਬੰਧਾਂ ਨੂੰ ਸਹਿਯੋਗ ਕਰਨ ਤਾਂ ਜੋ ਉਨ੍ਹਾਂ ਨੂੰ ਸੁਰੱਖਿਅਤ ਤਰੀਕੇ ਨਾਲ ਵਾਪਸ ਭੇਜਿਆ ਜਾ ਸਕੇ। ਜੇਕਰ ਉਨ੍ਹਾਂ ਵੱਲੋਂ ਸਹਿਯੋਗ ਨਹੀਂ ਕੀਤਾ ਜਾਵੇਗਾ ਤਾਂ ਉਨ੍ਹਾਂ ਦੇ ਜਾਣ ਵਿੱਚ ਹੋਰ ਵੀ ਦੇਰੀ ਹੋ ਸਕਦੀ ਹੈ। ਉਨ੍ਹਾਂ ਨੂੰ ਆਪਣੀ ਵਾਰੀ ਦੀ ਇੰਤਜ਼ਾਰ ਕਰਨੀ ਚਾਹੀਦੀ ਹੈ। ਇਸ ਮੌਕੇ ਜਾਣ ਵਾਲੇ ਪ੍ਰਵਾਸੀ ਲੋਕਾਂ ਨੇ ਵੀ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਪ੍ਰਬੰਧਾਂ ਦੀ ਸ਼ਲਾਘਾ ਕਰਦਿਆਂ ਧੰਨਵਾਦ ਕੀਤਾ।ਜ਼ਿਲ੍ਹਾ ਲੁਧਿਆਣਾ ਵਿੱਚ ਹੁਣ ਤੱਕ ਜ਼ਿਲ੍ਹਾ ਲੁਧਿਆਣਾ ਵਿੱਚ 3728 ਨਮੂਨੇ ਲਏ ਗਏ ਹਨ, ਜਿਨ੍ਹਾਂ ਵਿੱਚੋਂ 3445 ਦੀ ਰਿਪੋਰਟ ਪ੍ਰਾਪਤ ਹੋ ਚੁੱਕੀ ਹੈ। ਇਨ੍ਹਾਂ ਵਿੱਚ 124 ਮਾਮਲੇ ਪਾਜ਼ੀਟਿਵ (ਇਕੱਲੇ ਜ਼ਿਲ੍ਹਾ ਲੁਧਿਆਣਾ ਦੇ) ਹਨ। 8 ਮਰੀਜ਼ ਠੀਕ ਹੋ ਚੁੱਕੇ ਹਨ ਅਤੇ 5 ਮੌਤਾਂ ਹੋ ਚੁੱਕੀਆਂ ਹਨ। ਹੁਣ ਜ਼ਿਲ੍ਹਾ ਲੁਧਿਆਣਾ ਨਾਲ ਸੰਬੰਧਤ 111 ਮਰੀਜ਼ਾਂ ਦਾ ਇਲਾਜ਼ ਜਾਰੀ ਹੈ। 283 ਦੇ ਕਰੀਬ ਨਮੂਨਿਆਂ ਦਾ ਨਤੀਜਾ ਆਉਣਾ ਬਾਕੀ ਹੈ।ਸ੍ਰੀ ਅਗਰਵਾਲ ਨੇ ਦੱਸਿਆ ਕਿ ਦੇਖਣ ਵਿੱਚ ਆਇਆ ਹੈ ਕਿ ਹੁਣ ਵੱਡੀ ਗਿਣਤੀ ਵਿੱਚ ਦੂਜੇ ਰਾਜਾਂ ਤੋਂ ਆਏ ਲੋਕ ਆਪਣੇ ਵਾਹਨਾਂ ਜਾਂ ਟੈਕਸੀ ਸਰਵਿਸ ਰਾਹੀਂ ਆਪਣੇ ਸੂਬਿਆਂ ਨੂੰ ਜਾ ਰਹੇ ਹਨ। ਅਜਿਹੇ ਵਿਅਕਤੀਆਂ ਦੀ ਸਿਹਤ ਦੀ ਸਕਰੀਨਿੰਗ ਕਰਨ ਲਈ ਲੁਧਿਆਣਾ, ਖੰਨਾ, ਸਮਰਾਲਾ, ਰਾਏਕੋਟ, ਜਗਰਾਂਉ ਦੇ ਸਿਵਲ ਹਸਪਤਾਲਾਂ ਅਤੇ ਕੂੰਮ ਕਲਾਂ ਅਤੇ ਪਾਇਲ ਦੇ ਕਮਿਊਨਿਟੀ ਹੈੱਲਥ ਸੈਂਟਰਾਂ ਨੂੰ ਸਕਰੀਨਿੰਗ ਲਈ ਅਧਿਕਾਰਤ ਕੀਤਾ ਗਿਆ ਹੈ। ਹੁਣ ਲੋਕਾਂ ਨੂੰ ਇਨ੍ਹਾਂ ਹਸਪਤਾਲਾਂ ਤੋਂ ਸਕਰੀਨਿੰਗ ਕਰਾਉਣ ਉਪਰੰਤ ਹੀ ਬਾਹਰ ਜਾਣ ਲਈ ਪਾਸ ਜਾਰੀ ਕੀਤਾ ਜਾਵੇਗਾ।ਸ੍ਰੀ ਅਗਰਵਾਲ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਬਿਮਾਰੀ ਤੋਂ ਬਚਣ ਲਈ ਆਪਣੇ ਘਰਾਂ ਦੇ ਅੰਦਰ ਹੀ ਰਹਿਣ ਨੂੰ ਤਰਜੀਹ ਦੇਣ। ਇਸ ਦੀ ਕੜੀ ਨੂੰ ਤੋੜਨ ਦੀ ਲੋੜ ਹੈ, ਉਹ ਤਾਂ ਹੀ ਟੁੱਟ ਸਕਦੀ ਹੈ ਜੇਕਰ ਅਸੀਂ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰੀਏ। ਲੋਕਾਂ ਦਾ ਸਹਿਯੋਗ ਵੀ ਮਿਲ ਰਿਹਾ ਹੈ, ਜਿਸ ਕਰਕੇ ਉਨ੍ਹਾਂ ਨੂੰ ਕਰਫਿਊ ਵਿੱਚ ਢਿੱਲ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਵਿਅਕਤੀ ਨੂੰ ਇਸ ਬਿਮਾਰੀ ਨਾਲ ਸੰਬੰਧਤ ਕੋਈ ਵੀ ਲੱਛਣ ਦਿਖਾਈ ਦਿੰਦੇ ਹਨ ਤਾਂ ਉਹ ਨਜ਼ਦੀਕੀ ਸਿਹਤ ਕੇਂਦਰ ਵਿੱਚ ਜਾ ਕੇ ਜਾਂਚ ਕਰਾ ਸਕਦੇ ਹਨ। ਪਿਛਲੇ ਦੋ ਦਿਨਾਂ ਵਿੱਚ ਵਧੇ ਅਚਾਨਕ ਮਾਮਲਿਆਂ ਨੂੰ ਲੋਕਾਂ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ। ਘਰਾਂ ਵਿੱਚੋਂ ਸਿਰਫ ਲੋੜ ਪੈਣ 'ਤੇ ਹੀ ਬਾਹਰ ਨਿਕਲਿਆ ਜਾਵੇ।

 

Tags: Coronavirus

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD