Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਨਅਤੀ ਇਕਾਈ ਦੇ ਦਫ਼ਤਰ 'ਚੋਂ 28 ਲੱਖ ਰੁਪਏ ਦੀ ਚੋਰੀ ਦੇ ਕੇਸ ਵਿੱਚ ਇਕ ਗ੍ਰਿਫ਼ਤਾਰ

ਮੁਲਜ਼ਮ ਕੋਲੋਂ 10 ਲੱਖ ਰੁਪਏ ਅਤੇ ਚੋਰੀ ਲਈ ਵਰਤਿਆ ਮੋਟਰਸਾਈਕਲ ਬਰਾਮਦ

5 Dariya News

5 Dariya News

5 Dariya News

ਫ਼ਤਹਿਗੜ੍ਹ ਸਾਹਿਬ , 07 May 2020

Last updated on: May 07, 2020, 00:00 IST

ਪ੍ਰਦੀਪ ਸਟੀਲ ਐਂਡ ਐਗਰੋ ਇੰਡਸਟਰੀਜ਼ ਨੇੜੇ ਪ੍ਰਿੰਸ ਕੰਡਾ, ਅਮਲੋਹ ਰੋਡ, ਮੰਡੀ ਗੋਬਿੰਦਗੜ੍ਹ ਦੇ ਦਫ਼ਤਰ ਵਿੱਚੋਂ ਬੀਤੀ 17 ਮਾਰਚ ਨੂੰ ਹੋਈ 28 ਲੱਖ ਰੁਪਏ ਦੀ ਚੋਰੀ ਦੇ ਕੇਸ ਸਬੰਧੀ ਜ਼ਿਲ੍ਹਾ ਪੁਲੀਸ ਨੇ ਮੁਲਜ਼ਮ ਹਰਵਿੰਦਰ ਸਿੰਘ ਉਰਫ਼ ਕਾਲਾ, ਵਾਸੀ ਸੈਕਟਰ 21 ਬੀ, ਗਾਂਧੀ ਨਗਰ, ਮੰਡੀ ਗੋਬਿੰਦਗੜ੍ਹ ਨੂੰ ਗ੍ਰਿਫ਼ਤਾਰ ਕਰ ਕੇ ਉਸ ਪਾਸੋਂ 10 ਲੱਖ ਰੁਪਏ ਅਤੇ ਚੋਰੀ ਦੀ ਘਟਨਾ ਦੌਰਾਨ ਵਰਤਿਆ ਗਿਆ ਮੋਟਰਸਾਈਕਲ ਵੀ ਬਰਾਮਦ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪੁਲੀਸ ਮੁਖੀ ਸ੍ਰੀਮਤੀ ਅਮਨੀਤ ਕੌਂਡਲ ਨੇ ਦੱਸਿਆ ਕਿ ਹਰਵਿੰਦਰ ਦੇ ਦੂਜੇ ਸਾਥੀ ਧੀਰਜ ਕੁਮਾਰ ਵਾਸੀ ਗਿਰਹੀਆ, ਧਾਣਾ ਨਿਸਲੋਲ, ਜ਼ਿਲ੍ਹਾ ਮਹਿਰਾਜਗੰਜ, ਯੂ.ਪੀ. ਦੀ ਭਾਲ ਜਾਰੀ ਹੈ। ਮੁਲਜ਼ਮ ਹਰਵਿੰਦਰ ਸਿੰਘ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

ਜ਼ਿਲ੍ਹਾ ਪੁਲੀਸ ਮੁਖੀ ਸ੍ਰੀਮਤੀ ਅਮਨੀਤ ਕੌਂਡਲ ਨੇ ਦੱਸਿਆ ਕਿ ਐਸ.ਪੀ. (ਡੀ) ਹਰਪਾਲ ਸਿੰਘ ਦੀ ਅਗਵਾਈ ਵਿੱਚ ਡੀ.ਐਸ.ਪੀ. ਜਸਵਿੰਦਰ ਸਿੰਘ ਟਿਵਾਣਾ ਨੇ ਇਸ ਕੇਸ ਸਬੰਧੀ ਤਫਤੀਸ਼ ਅਮਲ ਵਿੱਚ ਲਿਆਂਦੀ, ਜਿਨ੍ਹਾਂ ਦੀ ਨਿਗਰਾਨੀ ਹੇਠ ਇਸੰਪੈਕਟਰ ਭੁਪਿੰਦਰ ਸਿੰਘ, ਇੰਚਾਰਜ ਸੀ.ਆਈ.ਏ. ਸਟਾਫ਼, ਸਰਹਿੰਦ ਅਤੇ ਇੰਸਪੈਕਟਰ ਮਹਿੰਦਰ ਸਿੰਘ, ਮੁੱਖ ਥਾਣਾ ਅਫ਼ਸਰ, ਮੰਡੀ ਗੋਬਿੰਦਗੜ੍ਹ ਦੀ ਅਗਵਾਈ ਵਿੱਚ ਐਸ.ਈ. ਨਰਿੰਦਰ ਸਿੰਘ ਅਤੇ ਏ.ਐਸ.ਈ. ਜਗਦੀਪ ਸਿੰਘ ਵੱਲੋਂ ਸਮੇਤ ਪੁਲੀਸ ਪਾਰਟੀ ਕਾਰਵਾਈ ਕਰਦੇ ਹੋਏ ਮੁਲਜ਼ਮ ਹਰਵਿੰਦਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਪ੍ਰਦੀਪ ਸਟੀਲ ਐਂਡ ਐਗਰੋ ਇੰਡਸਟਰੀਜ਼ ਨੇੜੇ ਪ੍ਰਿੰਸ ਕੰਡਾ, ਅਮਲੋਹ ਰੋਡ, ਮੰਡੀ ਗੋਬਿੰਦਗੜ੍ਹ ਦੇ ਦਫ਼ਤਰ ਵਿੱਚੋਂ ਇਕ ਵਿਅਕਤੀ ਅਲਮਾਰੀ ਤੋੜ ਕੇ 28 ਲੱਖ ਰੁਪਏ ਚੋਰੀ ਕਰ ਕੇ ਆਪਣੇ ਸਾਥੀ ਨਾਲ ਮੋਟਰਸਾਈਕਲ 'ਤੇ ਫ਼ਰਾਰ ਹੋ ਗਿਆ ਸੀ। ਇਸ ਸਬੰਧੀ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਥਾਣਾ ਮੰਡੀ ਗੋਬਿੰਦਗੜ੍ਹ ਵਿਖੇ ਦਰਜ ਕੀਤਾ ਗਿਆ ਸੀ।ਸ੍ਰੀਮਤੀ ਕੌਂਡਲ ਨੇ ਦੱਸਿਆ ਕਿ ਮੁਲਜ਼ਮ ਹਰਵਿੰਦਰ ਸਿੰਘ ਖ਼ਿਲਾਫ਼ ਐਨ.ਡੀ.ਪੀ.ਸੀ. ਐਕਟ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਚਾਰ ਕੇਸ, ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਖੇ 03 ਕੇਸ ਅਤੇ ਜ਼ਿਲ੍ਹਾ ਲੁਧਿਆਣਾ ਵਿਖੇ 01 ਕੇਸ, ਦਰਜ ਹਨ। ਇਸੇ ਤਰ੍ਹਾਂ ਮੁਲਜ਼ਮ ਧੀਰਜ ਕੁਮਾਰ ਖ਼ਿਲਾਫ਼ ਇਸ ਤੋਂ ਪਹਿਲਾਂ ਮੰਡੀ ਗੋਬਿੰਦਗੜ੍ਹ ਵਿਖੇ 02 ਕੇਸ ਦਰਜ ਹਨ।

 

Tags: SSP Fatehgarh Sahib , Crime News Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD