Saturday, 18 May 2024

 

 

ਖ਼ਾਸ ਖਬਰਾਂ ਆਪ ਘੋਖ ਕਰੋ ਤੁਹਾਨੂੰ ਕਿਸ ਪਾਰਟੀ ਨੇ ਕੀ ਦਿੱਤਾ: ਸੁਖਬੀਰ ਸਿੰਘ ਬਾਦਲ ਨੇ ਹਰਸਿਮਰਤ ਕੌਰ ਬਾਦਲ ਲਈ ਪ੍ਰਚਾਰ ਕਰਦਿਆਂ ਲੰਬੀ ਦੇ ਲੋਕਾਂ ਨੂੰ ਆਖਿਆ ਮਹਿਲਾਵਾਂ ਨੂੰ ਗਾਲਾਂ, ਲੱਤਾਂ ਅਤੇ ਥੱਪੜ ਮਾਰਨ ਵਾਲੇ ਆਪ ਆਗੂਆਂ ਨੂੰ ਪੰਜਾਬੀ ਮਹਿਲਾਵਾਂ ਸਿਖਾਉਣਗਿਆਂ ਸਬਕ : ਸੁਭਾਸ਼ ਸ਼ਰਮਾ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਤਾਰਪੁਰ 'ਚ ਜਲੰਧਰ ਤੋਂ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ- 1 ਜੂਨ ਨੂੰ 'ਝਾੜੂ' ਨਾਲ ਕਰ ਦਿਓ ਸਫ਼ਾਈ ਜੋ ਕਿਹਾ, ਉਸ ਤੋਂ ਵੱਧ ਕੀਤਾ, ਜੋ ਕਹਾਂਗੇ, ਉਸ ਤੋਂ ਵੱਧ ਕਰਾਂਗੇ : ਮੀਤ ਹੇਅਰ ਜੱਦੀ ਪਿੰਡ ਦੇ ਵੋਟਰਾਂ ਨੇ ਜੀਤ ਮਹਿੰਦਰ ਸਿੱਧੂ ਨੂੰ ਹੱਥਾਂ 'ਤੇ ਚੁੱਕਿਆ, ਲੱਡੂਆਂ ਨਾਲ ਵੀ ਤੋਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ 'ਆਪ' ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ ਵਿਸ਼ਵ ਪੱਧਰੀ ਵਿਦਿਅਰ ਅਦਾਰੇ ਹੋਣਗੇ ਸਥਾਪਿਤ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਨੂੰ ਇਕ ਹੋਰ ਝਟਕਾ! ਹੁਸ਼ਿਆਰਪੁਰ ਲੋਕ ਸਭਾ ਹਲਕੇ 'ਚ 'ਆਪ' ਨੂੰ ਮਿਲਿਆ ਹੁਲਾਰਾ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰ ਬੋਲੇ, ਪਟਿਆਲਾ ਬਣੇ ਸਮਾਰਟ ਅਤੇ ਹੈਰੀਟੇਜ ਸਿਟੀ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਚੋਣ ਪ੍ਰਚਾਰ ਦੌਰਾਨ ਆਰਥਿਕ ਵਿਕਾਸ ਤੇ ਕਿਸਾਨਾਂ ਦੇ ਸਮਰਥਨ ਦਾ ਵਾਅਦਾ ਕੀਤਾ ਵਧਦੀ ਅਪਰਾਧ ਦਰ ਅਤੇ ਡਰੱਗ ਮਾਫੀਆ ਪੰਜਾਬ ਦੀ ਤਰੱਕੀ ਦੇ ਰਾਹ ਵਿੱਚ ਵੱਡੀ ਰੁਕਾਵਟ : ਵਿਜੇ ਇੰਦਰ ਸਿੰਗਲਾ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਭਾਜਪਾ ਜਰੂਰੀ : ਅਰਵਿੰਦ ਖੰਨਾ ਹੁਣ ਮੁੱਕ ਜੂ ਹਨੇਰੀ ਰਾਤ, ਹੱਥ ਬਦਲੇਗਾ ਹਾਲਾਤ -ਗੁਰਜੀਤ ਔਜਲਾ ਪੰਜਾਬ ਦੇ ਅੱਤਵਾਦ ਪੀੜਤਾਂ ਦਾ ਮੁੱਦਾ ਸੰਸਦ 'ਚ ਉਠਾਵਾਂਗੇ: ਡਾ: ਸੁਭਾਸ਼ ਸ਼ਰਮਾ ਲੋਕ ਸਭਾ ਚੋਣਾਂ 'ਚ ਮੇਰੀ ਜਿੱਤ ਦਾ ਮੁੱਖ ਆਧਾਰ ਹੋਵੇਗਾ ਪਟਿਆਲਾ ਵਾਸੀਆਂ ਦਾ ਭਰੋਸਾ : ਪ੍ਰਨੀਤ ਕੌਰ ਜਨਤਕ, ਨਿੱਜੀ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਨਾਮ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿਚ ਲਿਖੇ ਜਾਣ : ਰਾਜੇਸ਼ ਧੀਮਾਨ ਜ਼ਿਲ੍ਹਾ ਚੋਣ ਅਫਸਰ ਪਰਨੀਤ ਸ਼ੇਰਗਿੱਲ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ ਮੁੱਖ ਮੰਤਰੀ ਦੱਸਣ ਕਿ ਉਹਨਾਂ ਦੀ ਸਰਕਾਰ ਨਹਿਰੀ ਪਟਵਾਰੀਆਂ ਨੂੰ ਜਾਅਲੀ ਐਂਟਰੀਆਂ ਪਾ ਕੇ ਨਹਿਰੀ ਪਾਣੀ ਪੰਜਾਬ ਦੇ ਸਾਰੇ ਖੇਤਾਂ ਤੱਕ ਪਹੁੰਚਣ ਦੇ ਝੂਠੇ ਦਾਅਵਿਆਂ ਵਾਸਤੇ ਮਜਬੂਰ ਕਿਉਂ ਕਰ ਰਹੀ ਹੈ : ਅਕਾਲੀ ਦਲ ਵੋਟਰ ਹੈ ਆਜ ਕਾ ਅਰਜੁਨ ਸ਼ਕਸ਼ਮ ਐਪ ਨੂੰ ਦਰਸਾਉਂਦਾ ਚਿੱਤਰ ਜਾਰੀ ਇੱਕ ਮਹੀਨੇ ਤੋਂ ਵੀ ਘੱਟ ਸਮੇਂ ਵਿੱਚ ਕਿਸਾਨਾਂ ਦੇ ਕਰਜ਼ੇ ਮੁਆਫ਼ ਹੋਣਗੇ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਪੁਲਿਸ ਸੂਬੇ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ - ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ

 

ਪੰਜਾਬ ਵਿੱਚ ਸੇਵਾ ਕੇਂਦਰ ਸੀਮਤ ਸਟਾਫ਼ ਨਾਲ 8 ਮਈ ਤੋਂ ਮੁੜ ਖੁੱਲ੍ਹਣਗੇ

ਪਹਿਲੇ ਪੜਾਅ 'ਚ 467 ਸੇਵਾ ਕੇਂਦਰਾਂ ਵਿੱਚ 153 ਸੇਵਾਵਾਂ ਮੁਹੱਈਆ ਹੋਣਗੀਆਂ, ਅਸਲਾ ਅਤੇ ਵਿਆਹ ਰਜਿਸਟ੍ਰੇਸ਼ਨ ਨਾਲ ਸਬੰਧਤ ਸੇਵਾਵਾਂ ਦੂਜੇ ਪੜਾਅ 'ਚ ਸ਼ੁਰੂ ਕੀਤੀਆਂ ਜਾਣਗੀਆਂ: ਵਿਨੀ ਮਹਾਜਨ

5 Dariya News

5 Dariya News

5 Dariya News

ਚੰਡੀਗੜ੍ਹ , 07 May 2020

ਕੇਂਦਰੀ ਗ੍ਰਹਿ ਮੰਤਰਾਲੇ ਅਤੇ ਪੰਜਾਬ ਗ੍ਰਹਿ ਵਿਭਾਗ ਵੱਲੋਂ ਦਿੱਤੇ ਨਿਰਦੇਸ਼ਾਂ ਦੀ ਦਿਸ਼ਾ ਵਿੱਚ ਵਧੀਕ ਮੁੱਖ ਸਕੱਤਰ ਪ੍ਰਸ਼ਾਸਕੀ ਸੁਧਾਰ ਸ੍ਰੀਮਤੀ ਵਿਨੀ ਮਹਾਜਨ ਨੇ ਸਟੈਂਡਰਡ ਓਪਰੇਟਿੰਗ ਪ੍ਰੋਸੀਜ਼ਰ (ਐਸ.ਓ.ਪੀ.) ਜਾਰੀ ਕਰਦਿਆਂ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ 8 ਮਈ (ਸ਼ੁੱਕਰਵਾਰ) ਤੋਂ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਸੇਵਾ ਕੇਂਦਰਾਂ ਨੂੰ ਮੁੜ ਖੋਲ੍ਹਣ ਦੇ ਨਿਰਦੇਸ਼ ਦਿੱਤੇ ਗਏ ਹਨ।ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸ੍ਰੀਮਤੀ ਮਹਾਜਨ ਨੇ ਅੱਜ ਇਥੇ ਦੱਸਿਆ ਕਿ ਕੇਂਦਰੀ ਗ੍ਰਹਿ ਮੰਤਰਾਲੇ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੂਬਾ ਸਰਕਾਰ ਨੇ ਸੇਵਾ ਕੇਂਦਰਾਂ ਨੂੰ ਮੁੜ ਖੋਲ੍ਹਣ ਦੇ ਆਦੇਸ਼ ਦਿੱਤੇ ਹਨ ਜਿਹੜੇ ਕੋਵਿਡ -19 ਮਹਾਮਾਰੀ ਦੌਰਾਨ ਕਰਫਿਊ/ਲੌਕਡਾਊਨ ਦੇ ਚੱਲਦਿਆਂ ਬੰਦ ਕਰ ਦਿੱਤੇ ਸਨ।  ਵਧੀਕ ਮੁੱਖ ਸਕੱਤਰ ਨੇ ਦੱਸਿਆ ਕਿ ਵੱਖ ਵੱਖ ਜੀ 2 ਸੀ ਅਤੇ ਬੀ 2 ਸੀ ਸੇਵਾਵਾਂ ਮੁਹੱਈਆ ਕਰਵਾਉਣ ਵਾਲੇ ਇਹ ਸੇਵਾ ਕੇਂਦਰ ਪੰਜਾਬ ਦੇ ਏਕੀਕ੍ਰਿਤ ਸੇਵਾਵਾਂ ਮੁਹੱਈਆ ਕਰਵਾਉਣ ਵਾਲੇ ਕੇਂਦਰ ਹਨ ਅਤੇ ਇਹ ਕੱਲ੍ਹ ਤੋਂ ਮੁੜ ਖੁੱਲ੍ਹ ਜਾਣਗੇ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸਾਰਿਆਂ ਡਿਪਟੀ ਕਮਿਸ਼ਨਰਾਂ ਨੂੰ ਵਿਸਥਾਰ ਵਿੱਚ ਇਨ੍ਹਾਂ ਨੂੰ ਖੋਲ੍ਹਣ ਦੀ ਇਕਸਾਰ ਕਾਰਜ ਵਿਧੀ (ਐਸ.ਓ.ਪੀ.) ਜਾਰੀ ਕਰ ਦਿੱਤੀ ਗਈ ਹੈ। ਇਸ ਦੇ ਨਾਲ ਹੀ ਕੋਵਿਡ -19 ਦੌਰਾਨ ਇਹਨਾਂ ਸੇਵਾ ਕੇਂਦਰਾਂ ਵਿਖੇ ਆਉਣ ਵਾਲੇ ਨਾਗਰਿਕਾਂ ਅਤੇ ਇਹਨਾਂ ਕੇਂਦਰਾਂ ਵਿੱਚ ਕੰਮ ਕਰ ਰਹੇ ਸਟਾਫ਼ ਦੀ ਸਫ਼ਾਈ ਅਤੇ ਸਵੱਛਤਾ ਬਣਾਏ ਰੱਖਣ ਲਈ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਵੱਲੋਂ ਜਾਰੀ ਕੀਤੀ ਇਕ ਵਿਸਥਾਰਤ ਐਡਵਾਇਜ਼ਰੀ ਦਾ ਪਾਲਣ ਕੀਤਾ ਜਾਵੇ। ਵਧੀਕ ਮੁੱਖ ਸਕੱਤਰ ਨੇ ਅੱਗੇ ਦੱਸਿਆ ਕਿ ਸੇਵਾ ਕੇਂਦਰਾਂ ਦਾ ਕੰਮ ਪੜਾਅਵਾਰ ਢੰਗ ਨਾਲ ਮੁੜ ਸ਼ੁਰੂ ਕੀਤਾ ਜਾਵੇਗਾ। ਪਹਿਲੇ ਪੜਾਅ ਵਿਚ ਕੁੱਲ 516 ਸੇਵਾ ਕੇਂਦਰਾਂ ਵਿਚੋਂ 467 ਖੋਲ੍ਹੇ ਜਾਣਗੇ, ਜਿਨ੍ਹਾਂ ਵਿਚ ਸੀਮਤ ਸਟਾਫ਼ ਨਾਲ ਕੁੱਲ 217 ਵਿਚੋਂ 153 ਸੇਵਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ। ਉਹਨਾਂ ਅੱਗੇ ਕਿਹਾ ਕਿ ਅਸਲੇ ਅਤੇ ਵਿਆਹ ਰਜਿਸਟ੍ਰੇਸ਼ਨ ਨਾਲ ਸਬੰਧਤ ਸੇਵਾਵਾਂ ਦੂਜੇ ਪੜਾਅ ਵਿੱਚ ਸ਼ੁਰੂ ਕੀਤੀਆਂ ਜਾਣਗੀਆਂ।ਸ੍ਰੀਮਤੀ ਮਹਾਜਨ ਨੇ ਅੱਗੇ ਦੱਸਿਆ ਕਿ ਉਪਲਬਧ ਸੇਵਾਵਾਂ ਦੀ ਸੂਚੀ https: // dgrpg.punjab.gov.in/ 'ਤੇ ਵੀ ਵੇਖੀ ਜਾ ਸਕਦੀ ਹੈ। ਉਹਨਾਂ ਅੱਗੇ ਕਿਹਾ ਕਿ ਸੇਵਾ ਕੇਂਦਰ ਸੋਮਵਾਰ ਤੋਂ ਸ਼ਨਿਚਰਵਾਰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਖੁੱਲ੍ਹਣਗੇ। ਵਧੀਕ ਮੁੱਖ ਸਕੱਤਰ ਨੇ ਕਿਹਾ ਕਿ ਸਵੇਰੇ 9 ਵਜੇ ਤੋਂ ਦੁਪਹਿਰ 1 ਵਜੇ ਤੱਕ ਕੋਈ ਵੀ ਨਾਗਰਿਕ ਉਪਲਬਧ ਸੇਵਾਵਾਂ ਲੈਣ ਲਈ ਜਾ ਸਕਦਾ ਹੈ ਜਦੋਂ ਕਿ ਦੁਪਹਿਰ 1 ਵਜੇ ਤੋਂ ਸ਼ਾਮ 5 ਵਜੇ ਤੱਕ ਵਾਜਬ ਮੁਲਾਕਾਤ ਹਾਸਲ ਅਤੇ ਕਰਫਿਊ ਪਾਸ ਵਾਲੇ ਲੋਕਾਂ ਨੂੰ ਹੀ ਇੱਥੋਂ ਸੇਵਾ ਦਾ ਲਾਭ ਲੈਣ ਦੀ ਆਗਿਆ ਹੋਵੇਗੀ। ਉਹਨਾਂ ਅੱਗੇ ਕਿਹਾ ਕਿ ਇਹ ਮੁਲਾਕਾਤ ਕੋਵਾ ਪੰਜਾਬ ਮੋਬਾਈਲ ਐਪ, ਐਮਸੇਵਾ ਰਾਹੀਂ ਲਈ ਜਾ ਸਕਦੀ ਹੈ। ਵਿਸਥਾਰਤ ਐਸ.ਓ.ਪੀ. https: // dgrpg.punjab.gov.in/ 'ਤੇ ਵੇਖਿਆ ਜਾ ਸਕਦਾ ਹੈ।

 

Tags: Vinny Mahajan , Coronavirus

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD