Friday, 05 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ

 

ਅੰਮ੍ਰਿਤਸਰ ਲੋਕ ਸਭਾ ਸੀਟ ਤੋਂ ਭਾਜਪਾ ਜਿਸ ਨੂੰ ਮੈਦਾਨ ਵਿਚ ਉਤਾਰੇਗੀ ਅਕਾਲੀ ਦਲ ਡਟਵਾਂ ਸਾਥ ਦੇਵੇਗਾ-ਸੁਖਬੀਰ ਸਿੰਘ ਬਾਦਲ

ਸਿਟੀ ਬਸ ਸੇਵਾ ਅਗਲੇ ਕੁੱਝ ਦਿਨਾਂ ਤੱਕ ਸ਼ੁਰੂ ਕਰਨ ਦਾ ਐਲਾਨ,ਕਿਚਲੂ ਚੌਕ ਵਿਖੇ ਨਵੇਂ ਬਣੇ ਪੁੱਲ ਦਾ ਕੀਤਾ ਉਦਘਾਟਨ

Web Admin

Web Admin

5 ਦਰਿਆ ਨਿਊਜ਼

ਅੰਮ੍ਰਿਤਸਰ , 12 Jan 2014

Last updated on: Jan 12, 2014, 00:00 IST

'ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਭਾਰਤੀ ਜਨਤਾ ਪਾਰਟੀ ਜਿਸ ਵੀ ਉਮੀਦਵਾਰ ਨੂੰ ਮੈਦਾਨ ਵਿਚ ਉਤਾਰੇਗੀ, ਅਕਾਲੀ ਦਲ ਉਸ ਦਾ ਸਾਥ ਦੇਵੇਗਾ।' ਉਕਤ ਸ਼ਬਦਾਂ ਦਾ ਪ੍ਰਗਟਾਵਾ ਉਪ ਮੁੱਖ ਮੰਤਰੀ ਪੰਜਾਬ ਸੁਖਬੀਰ ਸਿੰਘ ਬਾਦਲ ਨੇ ਸਥਾਨਕ ਕਿਚਲੂ ਚੌਕ ਵਿਖੇ 20 ਕਰੋੜ ਰੁਪਏ ਦੀ ਲਾਗਤ ਨਾਲ ਬਣਾਏ ਗਏ ਨਵੇਂ ਪੁੱਲ ਦਾ ਉਦਘਾਟਨ ਕਰਨ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਕੀਤਾ। ਇਸ ਸੀਟ ਤੋਂ ਉਮੀਦਵਾਰ ਸਬੰਧੀ ਲੱਗ ਰਹੀਆਂ ਕਿਆਸ-ਅਰਾਈਆਂ ਬਾਰੇ ਕੀਤੇ ਗਏ ਸਵਾਲ ਦਾ ਉਤਰ ਦਿੰਦੇ ਸ. ਬਾਦਲ ਨੇ ਕਿਹਾ ਕਿ ਇਹ ਸੀਟ ਭਾਜਪਾ ਦੇ ਹਿੱਸੇ ਹੈ ਅਤੇ ਉਹ ਹੀ ਇਸ ਬਾਰੇ ਕੁੱਝ ਦੱਸ ਸਕਦੇ ਹਨ। ਆਮ ਆਦਮੀ ਪਾਰਟੀ ਬਾਰੇ ਗੱਲ ਕਰਦੇ ਸ. ਬਾਦਲ ਨੇ ਕਿਹਾ ਕਿ ਉਨਾਂ ਵੱਲੋਂ ਹੁਣ ਲਾਗੂ ਕੀਤੇ ਗਏ ਲੋਕ ਭਲਾਈ ਦੇ ਪ੍ਰੋਗਰਾਮ ਅਤੇ ਜਨਤਾ ਦੀਆਂ ਸ਼ਿਕਾਇਤਾਂ ਸੁਣਨ ਲਈ ਲਗਾਏ ਜਾ ਰਹੇ ਖੁੱਲੇ ਦਰਬਾਰ ਸ. ਪ੍ਰਕਾਸ਼ ਸਿੰਘ ਬਾਦਲ ਵੱਲੋਂ ਪਿਛਲੇ ਕਰੀਬ 20 ਅਰਸੇ ਤੋਂ ਚਲਾਏ ਜਾ ਰਹੇ ਹਨ। ਪੰਜਾਬ ਵਿਚ ਕਿਸਾਨਾਂ ਅਤੇ ਗਰੀਬ ਲੋਕਾਂ ਨੂੰ ਬਿਜਲੀ ਮੁਫਤ ਦਿੱਤੀ ਜਾ ਰਹੀ ਹੈ ਅਤੇ ਮੁੱਖ ਮੰਤਰੀ ਅਤੇ ਹੋਰ ਮੰਤਰੀ ਸਾਹਿਬਾਨ ਸੰਗਤ ਦਰਸ਼ਨ ਲਗਾ ਕੇ ਲੰਮੇ ਅਰਸੇ ਤੋਂ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰ ਰਹੇ ਹਨ।

ਅੰਮ੍ਰਿਤਸਰ ਸ਼ਹਿਰ ਦੇ ਵਿਕਾਸ ਪ੍ਰਾਜੈਕਟਾਂ ਬਾਰੇ ਬੋਲਦੇ ਉਪ ਮੁੱਖ ਮੰਤਰੀ ਨੇ ਕਿਹਾ ਕਿ ਸ਼ਹਿਰ ਦੀ ਨੁਹਾਰ ਬਦਲਣਾ ਮੇਰਾ ਟੀਚਾ ਹੈ ਅਤੇ ਇਸ ਵਿਚ ਕਿਸੇ ਤਰਾਂ ਦੀ ਢਿੱਲ-ਮੱਠ ਨਹੀਂ ਵਰਤੀ ਜਾ ਰਹੀ। ਸ਼ਹਿਰ ਵਿਚ ਸ਼ੁਰੂ ਹੋਣ ਵਾਲੇ ਪੌਡ ਸਿਸਟਮ ਬਾਰੇ ਬੋਲਦੇ ਸ. ਬਾਦਲ ਨੇ ਸਪੱਸ਼ਟ ਕੀਤਾ ਕਿ ਤਕਨੀਕੀ ਸਮੱਸਿਆ ਆ ਜਾਣ ਕਾਰਨ ਇਸ ਪ੍ਰਾਜੈਕਟ ਦਾ ਕੰਮ ਫਿਲਹਾਲ ਰੁਕਿਆ ਹੈ ਅਤੇ ਇਸ ਸਬੰਧੀ ਢੁਕਵਾਂ ਬਦਲ ਲੱਭਿਆ ਜਾ ਰਿਹਾ ਹੈ। ਉਨਾਂ ਕਿਹਾ ਕਿ ਸ਼ਹਿਰ ਵਿਚ ਸਿਟੀ ਬਸ ਸੇਵਾ ਅਗਲੇ ਕੁੱਝ ਦਿਨਾਂ ਤੱਕ ਹੀ ਚਾਲੂ ਕਰ ਦਿੱਤੀ ਜਾਵੇਗੀ ਅਤੇ ਨਵੀਆਂ ਸੜਕਾਂ, ਜਿਨਾਂ ਦਾ ਨੀਂਹ ਪੱਥਰ ਉਹ ਪਿਛਲੇ ਮਹੀਨੇ ਰੱਖ ਗਏ ਸਨ, ਛੇਤੀ ਤੋਂ ਛੇਤੀ ਨੇਪਰੇ ਚਾੜਕੇ ਸ਼ਹਿਰ ਨੂੰ ਨਵੀਂ ਦਿੱਖ ਪ੍ਰਦਾਨ ਕਰ ਦਿੱਤੀ ਜਾਵੇਗੀ। ਸ. ਬਾਦਲ ਨੇ ਦੱਸਿਆ ਕਿ ਜਿਲਾ ਅੰਮ੍ਰਿਤਸਰ ਵਿਚ ਪੰਜ ਨਵੇਂ ਬਿਜਲੀ ਘਰ ਉਸਾਰੇ ਜਾ ਰਹੇ ਹਨ ਅਤੇ ਨਵੀਂ ਲਾਇਨਾਂ ਅਤੇ ਟਰਾਂਸਫਾਰਮ ਲਗਾ ਕੇ ਬਿਜਲੀ ਵੰਡ ਦੇ ਕੰਮ ਵਿਚ ਸੁਧਾਰ ਲਿਆਂਦਾ ਜਾਵੇਗਾ। ਉਨਾਂ ਦੱਸਿਆ ਕਿ ਇਸ ਕੰਮ 'ਤੇ 137 ਕਰੋੜ ਰੁਪਏ ਦੀ ਰਾਸ਼ੀ ਖਰਚ ਕੀਤੀ ਜਾ ਰਹੀ ਹੈ। ਉਨਾਂ ਅੱਜ ਸੁਲਤਾਨਵਿੰਡ ਵਿਖੇ ਬਣਨ ਵਾਲੇ 66 ਕੇ ਵੀ ਬਿਜਲੀ ਘਰ ਦਾ ਨੀਂਹ ਪੱਥਰ ਵੀ ਰੱਖਿਆ।

ਇਸ ਤੋਂ ਪਹਿਲਾਂ ਸ. ਬਾਦਲ ਅਤੇ ਉਨਾਂ ਦੀ ਪਤਨੀ ਅਤੇ ਸੰਸਦ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ। ਉਹ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਵਿਖੇ ਰਖਵਾਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਵਿਚ ਸ਼ਾਮਿਲ ਹੋਏ ਅਤੇ ਗੁਰਬਾਣੀ ਤੇ ਕੀਰਤਨ ਸਰਵਣ ਕੀਤਾ।ਇਸ ਮੌਕੇ ਪ੍ਰੈਸ ਨਾਲ ਗੱਲਬਾਤ ਕਰਦੇ ਬੀਬਾ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਲੜਕਿਆਂ ਦੇ ਨਾਲ-ਨਾਲ ਧੀਆਂ ਦੀ ਵੀ ਲੋਹੜੀ ਮਨਾਉਣ, ਕਿਉਂਕਿ ਲੜਕੀਆਂ ਕਿਸੇ ਤਰਾਂ ਵੀ ਮੁੰਡਿਆਂ ਨਾਲ ਪਿੱਛੇ ਨਹੀਂ, ਬਲਕਿ ਕਈ ਖੇਤਰਾਂ ਵਿਚ ਲੜਕਿਆਂ ਨਾਲੋਂ ਵੀ ਅੱਗੇ ਹਨ।ਅੱਜ ਦੇ ਸਮਾਗਮਾਂ ਮੌਕੇ ਸੰਸਦ ਮੈਂਬਰ ਸ. ਨਵਜੋਤ ਸਿੰਘ ਸਿੱਧੂ, ਮਾਲ ਤੇ ਲੋਕ ਸੰਪਰਕ ਮੰਤਰੀ ਸ. ਬਿਕਰਮ ਸਿੰਘ ਮਜੀਠੀਆ, ਸਥਾਨਕ ਸਰਕਾਰਾਂ ਮੰਤਰੀ ਸ੍ਰੀ ਅਨਿਲ ਜੋਸ਼ੀ, ਮੁੱਖ ਸੰਸਦੀ ਸਕੱਤਰ ਸ. ਇੰਦਰਬੀਰ ਸਿੰਘ ਬੁਲਾਰੀਆ ਤੇ ਡਾ. ਨਵਜੋਤ ਕੌਰ ਸਿੱਧੂ, ਭਾਜਪਾ ਆਗੂ ਰਜਿੰਦਰਮੋਹਨ ਸਿੰਘ ਛੀਨਾ ਤੇ ਸ੍ਰੀ ਤਰੁਣ ਚੁੱਗ, ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਉਪਕਾਰ ਸਿੰਘ ਸੰਧੂ, ਡਿਪਟੀ ਕਮਿਸ਼ਨਰ ਸ੍ਰੀ ਰਵੀ ਭਗਤ, ਪੁਲਿਸ ਕਮਿਸ਼ਨਰ ਸ. ਜਤਿੰਦਰ ਸਿੰਘ ਔਲਖ, ਕਮਿਸ਼ਨਰ ਕਾਰਪੋਰੇਸ਼ਨ ਸ. ਡੀ ਪੀ ਐਸ ਖਰਬੰਦਾ, ਅੰਮ੍ਰਿਤਸਰ ਨਗਰ ਸੁਧਾਰ ਟਰੱਸਟ ਦੇ ਮੁੱਖ ਅਧਿਕਾਰੀ ਸ੍ਰੀ ਸੰਦੀਪ ਰਿਸ਼ੀ ਅਤੇ ਹੋਰ ਸਖਸ਼ੀਅਤਾਂ ਹਾਜ਼ਰ ਸਨ।

 

Tags: sukhbir , sukhbir singh badal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD