Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਵਿਸ਼ਵ ਰੈੱਡ ਕ੍ਰਾਸ ਦਿਵਸ : ਜ਼ਿਲ੍ਹਾ ਰੈੱਡ ਕ੍ਰਾਸ ਸੁਸਾਇਟੀ ਵੱਲੋਂ ਖੂਨਦਾਨ ਕੈਂਪ

ਡਿਪਟੀ ਕਮਿਸ਼ਨਰ ਵੱਲੋਂ ਖੂਨਦਾਨੀਆਂ ਦੀ ਹੌਸਲਾ ਅਫਜ਼ਾਈ, ਆਸ਼ਾ ਵਰਕਰਾਂ ਨੂੰ ਸੈਨੇਟਾਈਜ਼ਰ ਅਤੇ ਮਾਸਕ ਵੰਡੇ

5 Dariya News

5 Dariya News

5 Dariya News

ਬਰਨਾਲਾ , 08 May 2020

Last updated on: May 08, 2020, 00:00 IST

ਵਿਸ਼ਵ ਰੈੱਡ ਕਰਾਸ ਦਿਵਸ ਮੌਕੇ ਜ਼ਿਲ੍ਹਾ ਰੈੱਡ ਕ੍ਰਾਸ ਸੁਸਾਇਟੀ ਬਰਨਾਲਾ ਵੱਲੋਂ ਅੱਜ ਵੱਖ ਵੱਖ ਸਮਾਜਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਸਿਵਲ ਹਸਪਤਾਲ ਬਰਨਾਲਾ ਵਿਖੇ ਖੂਨਦਾਨ ਕੈਂਪ ਲਾਇਆ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਕਮ ਪ੍ਰਧਾਨ ਜ਼ਿਲ੍ਹਾ ਰੈੱਡ ਕ੍ਰਾਸ ਸੁਸਾਇਟੀ ਬਰਨਾਲਾ ਸ੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਵਿਸ਼ੇਸ਼ ਤੌਰ ’ਤੇ ਪੁੱਜੇ। ਉਨ੍ਹਾਂ ਰੈੱਡ ਕ੍ਰਾਸ ਸੰਸਥਾਪਕ ਜੀਨ ਹੈਨਰੀ ਡਿਊਨੈਂਟ ਅਤੇ ਭਾਈ ਘਨ੍ਹੱਈਆ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਰੈੱਡ ਕ੍ਰਾਸ ਸੁਸਾਇਟੀ ਵੱਖ ਵੱਖ ਸੰਸਥਾਵਾਂ ਦੇ ਸਹਿਯੋਗ ਨਾਲ ਲੋੜਵੰਦਾਂ ਦੀ ਸੇਵਾ ਵਿਚ ਜੁਟੀ ਹੋਈ ਹੈ।ਇਸ ਮੌਕੇ ਉਨ੍ਹਾਂ ਰੈੱਡ ਕ੍ਰਾਸ ਸੁਸਾਇਟੀ ਨੂੰ ਸਹਿਯੋਗ ਦੇਣ ਵਾਲੀਆਂ ਸੰਸਥਾਵਾਂ ਆਸਰਾ ਸੋਸ਼ਲ ਵੈਲਫੇਅਰ ਕਲੱਬ ਅਤੇ ਸੰਤ ਨਿਰੰਕਾਰੀ ਮਿਸ਼ਨ ਤੇ ਹੋਰ ਸੰਸਥਾਵਾਂ ਦੇ ਉਦਮ ਨੂੰ ਸਲਾਹਿਆ ਅਤੇ ਖੂਨਦਾਨੀਆਂ ਦੀ ਹੌਸਲਾ ਅਫਜ਼ਾਈ ਕੀਤੀ। ਉਨ੍ਹਾਂ ਕਿਹਾ ਕਿ ਖ਼ੂਨਦਾਨ ਇਕ ਮਹਾਂਦਾਨ ਹੈ ਅਤੇ ਮੌਜੂਦਾ ਸਮੇਂ ਕਰੋਨਾ ਵਾਇਰਸ ਦੇ ਸੰਕਟ ਦੌਰਾਨ ਅਜਿਹੇ ਉਪਰਾਲੇ ਵਰਦਾਨ ਹਨ।ਇਸ ਮੌਕੇ ਖੂਨਦਾਨ ਕੈਂਪ ਵਿਚ 45 ਯੂਨਿਟ ਖੂਨ ਇਕੱਤਰ ਹੋਇਆ। ਇਸ ਮੌਕੇ ਡਿਪਟੀ ਕਮਿਸ਼ਨਰ ਦੇ ਨਿਰਦੇਸ਼ਾਂ ਅਨੁਸਾਰ ਆਸ਼ਾ ਵਰਕਰਾਂ ਦੇ ਨੁਮਾਇੰਦਿਆਂ ਨੂੰ ਮਾਸਕ ਅਤੇ ਸੈਨੇਟਾਈਜ਼ਰ ਵੀ ਵੰਡੇ ਗਏ। ਇਸ ਮੌਕੇ ਜ਼ਿਲ੍ਹਾ ਰੈੱਡ ਕ੍ਰਾਸ ਸੁਸਾਇਟੀ ਬਰਨਾਲਾ ਦੇ ਸਕੱਤਰ ਸਰਵਣ ਸਿੰਘ, ਆਸਰਾ ਸੋਸ਼ਲ ਵੈਲਫੇਅਰ ਕਲੱਬ ਦੇ ਪ੍ਰਧਾਨ ਰਾਜੇਸ਼ ਭੁਟਾਨੀ, ਵਾਤਾਵਰਣ ਪ੍ਰੇਮੀ ਰਣਦੀਪ ਸਿੰਘ ਔਜਲਾ ਆਦਿ ਹਾਜ਼ਰ ਸਨ।

 

Tags: Blood Camp , Red Cross

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD