Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਮੈਡੀਕਲ ਸਿੱਖਿਆ ਵਿਭਾਗ ਨੇ ਮੁੱਖ ਮੰਤਰੀ ਰਾਹਤ ਫੰਡ ਲਈ 2 ਕਰੋੜ ਰੁਪਏ ਦਿੱਤੇ- ਓ ਪੀ ਸੋਨੀ

ਅੰਮ੍ਰਿਤਸਰ ਕੇਂਦਰੀ ਹਲਕੇ ਦੇ 750 ਪਰਿਵਾਰਾਂ ਲਈ ਪੰਜ ਟਰੱਕ ਰਾਸ਼ਨ ਭੇਜਿਆ

5 Dariya News

5 Dariya News

5 Dariya News

ਅੰਮ੍ਰਿਤਸਰ , 10 May 2020

Last updated on: May 10, 2020, 00:00 IST

ਡਾਕਟਰੀ ਸਿੱਖਿਆ ਤੇ ਖੋਜ ਮੰਤਰੀ  ਓ. ਪੀ. ਸੋਨੀ ਨੇ ਦੱਸਿਆ ਹੈ ਕਿ ਪੰਜਾਬ ਮੈਡੀਕਲ ਕੌਂਸਲ, ਆਯੁਰਵੇਦ ਅਤੇ ਯੂਨਾਨੀ ਬੋਰਡ, ਪੰਜਾਬ ਡੈਂਟਲ ਕੌਂਸਲ, ਪੰਜਾਬ ਫਾਰਮੇਸੀ ਕੌਂਸਲ ਅਤੇ ਪੰਜਾਬ ਨਰਸਿੰਗ ਕੌਂਸਲ ਵੱਲੋਂ ਬੀਤੇ ਦਿਨੀਂ ਦੋ ਕਰੋੜ ਰੁਪਏ ਦਾ ਚੈਕ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕੋਵਿਡ 19 ਦੇ ਟਾਕਰੇ ਲਈ ਸੌਂਪਿਆ ਗਿਆ ਹੈ। ਉਨਾਂ ਦੱਸਿਆ ਕਿ ਜਿਸ ਤਰਾਂ ਅੰਮ੍ਰਿਤਸਰ ਵਿਚ ਸਮਾਜ ਸੇਵੀ ਸੰਸਥਾਵਾਂ ਜ਼ਰੂਰਤ ਮੰਦਾਂ ਲਈ ਕੰਮ ਕਰ ਰਹੀਆਂ ਹਨ, ਉਸ ਤਰਾਂ ਪੰਜਾਬ ਦਾ ਹਰੇਕ ਵਾਸੀ ਇਸ ਸੰਕਟ ਵਿਚ ਕੁੱਝ ਨਾ ਕੁੱਝ ਯੋਗਦਾਨ ਪਾ ਰਿਹਾ ਹੈ ਅਤੇ ਆਸ ਹੈ ਕਿ ਛੇਤੀ ਹੀ ਅਸੀਂ ਇਸ ਸੰਕਟ ਵਿਚੋਂ ਬਾਹਰ ਨਿਕਲਾਂਗੇ। ਉਨਾਂ ਕਿਹਾ ਕਿ ਕੈਪਟਨ ਅਮਰਿੰਦਰ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਇਸ ਮਹਾਂਮਾਰੀ ਦੇ ਫੈਲਾਅ ਨੂੰ ਰੋਕਣ ਲਈ ਵਿੱਢੀ ਜੰਗ ਵਿੱਚ ਡਾਕਟਰਾਂ ਅਤੇ ਪੈਰਾਮੈਡੀਕਲ ਅਮਲੇ ਵੱਲੋਂ ਅਹਿਮ ਭੂਮਿਕਾ ਨਿਭਾਈ ਜਾ ਰਹੀ ਹੈ।ਇਸ ਮੌਕੇ ਉਨਾਂ ਅੰਮ੍ਰਿਤਸਰ ਕੇਂਦਰੀ ਹਲਕੇ ਲਈ 5 ਟਰੱਕ ਜਿੰਨਾ ਵਿਚ 750 ਪਰਾਵਰਾਂ ਲਈ ਸੁੱਕਾ ਰਾਸ਼ਨ ਸ਼ਾਮਿਲ ਸੀ ਤੋਰੇ ਅਤੇ ਹਦਾਇਤ ਕੀਤੀ ਕਿ ਕੋਈ ਵੀ ਲੋੜਵੰਦ ਪਰਿਵਾਰ ਰੋਟੀ ਤੋਂ ਭੁੱਖਾ ਨਾ ਰਹੇ। ਉਨਾਂ ਦੱਸਿਆ ਕਿ ਅੱਜ ਵੀ ਸੁੱਕਾ ਰਾਸ਼ਨ ਪੰਜਾਬ ਸਰਕਾਰ, ਅੰਮ੍ਰਿਤਸਰ ਦੇ ਦਾਨੀ ਸੱਜਣਾਂ ਦੀ ਸਹਾਇਤਾ ਨਾਲ ਭੇਜਿਆ ਜਾ ਰਿਹਾ ਹੈ ਅਤੇ ਸਾਡੀ ਕੋਸ਼ਿਸ਼ ਹੈ ਕਿ ਜਦ ਤੱਕ ਦਿਨ ਆਮ ਵਾਂਗ ਨਹੀਂ ਹੁੰਦੇ ਲੋੜਵੰਦਾਂ ਨੂੰ ਇਸੇ ਤਰਾਂ ਮਦਦ ਭੇਜੀ ਜਾਂਦੀ ਰਹੇ, ਤਾਂ ਕਿ ਲੋਕ ਭੁੱਖੇ ਨਾ ਰਹਿਣ। ਇਸ ਮੌਕੇ ਸ੍ਰੀ ਵਿਕਾਸ ਸੋਨੀ, ਸ੍ਰੀ ਰਾਘਵ ਸੋਨੀ, ਸ੍ਰੀ ਰਮੇਸ਼ ਚੋਪੜਾ, ਸ੍ਰੀ ਪਰਮਜੀਤ ਸਿੰਘ ਚੋਪੜਾ, ਲਖਵਿੰਦਰ ਸਿੰਘ, ਰਾਣਾ ਸ਼ਰਮਾ ਤੇ ਨਿਸ਼ਾਨ ਸਿੰਘ ਵੀ ਹਾਜ਼ਰ ਸਨ।

 

Tags: O P Soni , Coronavirus

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD