Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਗਿਲਕੋ ਗਰੁੱਪ ਵੱਲੋਂ ਸ੍ਰੀ ਹਰੀਮਦਿੰਰ ਸਾਹਿਬ ਲਈ 151 ਕੁਵਿੰਟਲ ਕਣਕ ਰਵਾਨਾ

5 Dariya News

5 Dariya News

5 Dariya News/(ਗੋਲਡੀ ਸ਼ੁਕਲਾ)

ਕੁਰਾਲੀ , 12 May 2020

Last updated on: May 12, 2020, 00:00 IST

ਕੋਰੋਨਾ ਮਹਾਮਾਰੀ ਦੇ ਚੱਲਦਿਆਂ ਗਿਲਕੋ ਗਰੁੱਪ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵੰਡ ਕੇ ਛਕਣ ਦੇ ਸਿਧਾਂਤ 'ਤੇ ਪਹਿਰਾ ਦੇ ਕੇ ਇਤਿਹਾਸਿਕ ਰੋਲ ਅਦਾ ਕਰਦਿਆਂ ਜਿਥੇ ਗਿਲਕੋ ਵੈਲੀ ਖਰੜ੍ਹ ਵਿਖੇ ਪਿਛਲੇ ਲਗਭਗ 47 ਦਿਨਾਂ ਤੋਂ ਲਗਾਤਾਰ ਲੰਗਰ ਦੀ ਸੇਵਾ ਨਿਭਾਈ ਜਾ ਰਹੀ ਹੈ ਉੱਥੇ ਹੀ ਅੱਜ ਸ੍ਰੀ ਹਰੀਮਦਿੰਰ ਸਾਹਿਬ ਵਿਖੇ ਚੱਲ ਰਹੇ ਲੰਗਰ ਵਿੱਚ ਸੇਵਾ ਵੱਜੋਂ 151 ਕੁਵਿੰਟਲ ਕਣਕ (302 ਥੈਲੇ)ੇ ਦਾ ਇੱਕ ਟਰੱਕ ਕੁਰਾਲੀ ਅਨਾਜ ਮੰਡੀ ਤੋਂ ਗਿਲਕੋ ਗਰੁੱਪ ਦੇ ਸੀ.ਐਮ.ਡੀ ਰਾਣਾ ਰਣਜੀਤ ਸਿੰਘ ਗਿੱਲ ਨੇ ਆਪਣੇ ਸਾਥੀਆਂ ਦੀ ਹਾਜ਼ਰੀ ਵਿੱਚ ਸ਼੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਕੀਤਾ ਗਿਆ । ਇਸ ਮੌਕੇ ਸਥਾਨਕ ਸ਼ਹਿਰ ਦੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਣਾ ਗਿੱਲ ਨੇ ਦੱਸਿਆ ਕਿ ਕੋਰੋਨਾ ਵਾਇਰਸ ਦੌਰਾਨ ਸਰਕਾਰ ਵੱਲੋਂ ਲਗਾਏ ਕਰਫਿਊ ਦੇ ਚੱਲਦਿਆਂ ਗਿਲਕੋ ਵੈਲੀ ਖਰੜ੍ਹ ਵਿਖੇ ਲੋੜਵੰਦ ਤੇ ਪ੍ਰਵਾਸੀ ਮਜਦੂਰਾਂ ਲਈ ਗਿਲਕੋ ਰਸੋਈ ਪ੍ਰਬੰਧ ਕੀਤਾ ਗਿਆ ਜਿਸ ਵਿੱਚ ਪਿਛਲੇ 47 ਦਿਨਾਂ ਤੋਂ ਰੋਜਾਨਾ ਪੰਜ ਹਜਾਰ ਦੇ ਕਰੀਬ ਲਦਵੰਦ ਆਪਣਾ ਪੇਟ ਭਰ ਰਹੇ ਹਨ ਤੇ ਉਨ੍ਹਾਂ ਦੀ ਗਿਲਕੋ ਗਰੁੱਪ ਵੱਲੋਂ ਸਮੇਂ ਸਮੇਂ ਤੇ ਪੁਲਿਸ ਤੇ ਸਿਹਤ ਮੁਲਾਜਮਾਂ ਨੂੰ ਪੀ ਪੀ ਕਿੱਟਾਂ ਵੀ ਦਿੱਤੀਆਂ ਜਾ ਰਹੀਆਂ ਹਨ । ਉਨ੍ਹਾਂ ਇਹ ਵੀ ਦੱਸਿਆ ਕਿ ਉਨ੍ਹਾਂ ਦੀ ਕੰਪਨੀ ਵੱਲੋਂ ਇਕ ਸੈਨੇਟਾਈਜਰ ਟੈਂਕਰ ਤਿਆਰ ਕਰਵਾਇਆ ਜਾ ਰਿਹਾ ਹੈ ਜਿਸ ਨਾਲ ਕੰਪਨੀ ਵੱਲੋਂ ਹਲਕਾ ਖਰੜ ਦੇ ਸਮੁੱਚੇ ਸ਼ਹਿਰਾਂ ਤੇ ਪਿੰਡਾਂ ਨੂੰ ਕੋਰੋਨਾ ਵਾਇਰਸ ਦੀ ਮਹਾਮਾਰੀ ਤੋਂ ਬਚਾਉਣ ਲਈ ਸੈਨੇਟਾਈਜ ਕਰਵਾਇਆ ਜਾਵੇਗਾ । ਇਸ ਦੌਰਾਨ ਰਾਣਾ ਗਿੱਲ ਨੇ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕੋਰੋਨਾ ਮਹਾਂਮਾਰੀ ਦੀ ਲੜਾਈ ਲੰਮੀ ਚੱਲ ਸਕਦੀ ਹੈ, ਸਮਾਜਿਕ ਦੂਰੀ ਤੇ ਲਾਪਰਵਾਹੀ ਵਰਤਣ ਵਾਲੇ ਸਾਵਧਾਨ ਹੋਣ, ਪ੍ਰਸ਼ਾਸ਼ਨ ਦੀਆਂ ਹਦਾਇਤਾਂ ਮੁਤਾਬਕ ਆਪਣੀ ਜੀਵਨ ਸ਼ੈਲੀ ਅਤੇ ਰਹਿਣ-ਸਹਿਣ ਵਿਚ ਬਦਲਾਵ ਕਰਦੇ ਹੋਏ ਮੂੰਹ ਤੇ ਮਾਸਕ ਦੀ ਵਰਤੋਂ ਨੂੰ ਯਕੀਨੀ ਬਣਾਉਣ ਤੇ ਸਮੇਂ ਸਮੇਂ ਤੇ ਹੱਥਾਂ ਨੂੰ ਸੈਨੇਟਾਈਜ ਕਰਨ ਦੇ ਨਾਲ ਨਾਲ ਦਿਨ ਵਿੱਚ ਕਈ ਬਾਰ ਸਾਬਣ ਨਾਲ ਧੋਣ, ਲੋਕ ਸਾਦਾ ਜੀਵਨ ਜਿਊਣ ਨੂੰ ਪਹਿਲ ਦੇਣ ਅਤੇ ਜਮੀਨੀ ਹਕੀਕਤਾਂ ਨੂੰ ਸਮਝਣ ਦਾ ਯਤਨ ਕਰਕੇ ਹੀ ਇਸ ਕੋਰੋਨਾ ਮਹਾਮਾਰੀ ਤੋਂ ਬੱਚਿਆਂ ਜਾ ਸਕਦਾ ਹੈ । ਇਸ ਮੌਕੇ ਗਿਲਕੋ ਗਰੁੱਪ ਤੋਂ ਰਣਧੀਰ ਸਿੰਘ ਧੀਰਾ ਤੇ ਭੁਪਿੰਦਰ ਸਿੰਘ ਕਾਲਾ ਤੋਂ ਇਲਾਵਾ ਸਾਬਕਾ ਕੌਂਸਲਰ ਤੇ ਆੜ੍ਹਤੀ ਗੋਰਵ ਅਗਰਵਾਲ, ਆੜ੍ਹਤੀ ਬਿੱਟੂ ਖੁੱਲਰ ਤੇ ਅਰਵਿੰਦ ਗੋਇਲ ਖ਼ਜ਼ਾਨਚੀ ਗਊਸ਼ਾਲਾ ਕੁਰਾਲੀ ਤੋਂ ਇਲਾਵਾ ਹੋਰ ਪਤਵੰਤੇ ਸੱਜਣ ਹਾਜ਼ਿਰ ਸਨ ।

 

Tags: Ranjit Singh Gill , Coronavirus

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD