Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼

 

ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਨੇ ਨਵੇਂ ਅਹੁਦੇਦਾਰਾਂ ਦਾ ਐਲਾਨ

ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਨੂੰ 'ਮਾਝੇ ਦੇ ਜਰਨੈਲ' ਦਾ ਸਹਿਯੋਗ ਮਿਲਿਆ

Karnail Singh Peermohammad, All India Sikh Students Federation, AISSF, Karnail Singh Peer Mohammad

5 Dariya News

ਚੰਡੀਗੜ , 12 May 2020

Last updated on: May 12, 2020, 00:00 IST

ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਜਗਰੂਪ ਸਿੰਘ ਚੀਮਾ ਨੇ ਮੰਗਲਵਾਰ ਨੂੰ ਸ੍ਰ. ਕਰਨੈਲ ਸਿੰਘ ਪੀਰ ਮੁਹੰਮਦ, ਸੰਸਥਾਂ  ਦੇ ਮੁੱਖ ਸਰਪ੍ਰਸਤ ਨਾਲ ਵਿਚਾਰ ਵਟਾਂਦਰੇ ਤੋਂ ਬਾਅਦ 31 ਮੈਂਬਰੀ ਕਮੇਟੀ ਵਿਚੋਂ ਨਵੇਂ ਅਹੁਦੇਦਾਰਾਂ ਦੀ ਸੂਚੀ ਦਾ ਐਲਾਨ ਕੀਤਾ ਹੈ। ਇੱਥੇ ਅੱਜ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਸ੍ਰ. ਜਗਰੂਪ ਸਿੰਘ ਚੀਮਾ ਨੇ ਕਿਹਾ ਕਿ ਸਾਰੇ ਸਮਰਪਿਤ ਅਤੇ ਮਿਹਨਤੀ ਲੋਕਾਂ ਸਮੇਤ ਨੇਤਾਵਾਂ ਅਤੇ ਸੰਸਥਾਂ ਦੇ ਵਰਕਰਾਂ ਨੂੰ ਵੱਡੀਆਂ ਜ਼ਿੰਮੇਵਾਰੀਆਂ ਨਾਲ ਮਾਣ ਬਖਸ਼ਿਆ ਗਿਆ ਹੈ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ, ਮਾਝੇ ਦੇ ਜਰਨੈਲ ਅਤੇ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਦੀ ਯੋਗ ਅਗਵਾਈ ਹੇਠ ਆਪਣੀਆਂ ਰਾਜਨੀਤਕ ਸਰਗਰਮੀਆਂ ਅਤੇ ਗਤੀਵਿਧੀਆਂ ਨੂੰ ਜਾਰੀ ਰੱਖਿਆ ਜਾਵੇਗਾ। ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਅਹੁਦੇਦਾਰਾਂ ਦਾ ਵੇਰਵਾ ਇਸ ਪ੍ਰਕਾਰ ਹੈ: -ਐਡਵੋਕੇਟ ਪਰਮਿੰਦਰ ਸਿੰਘ ਢੀਂਗੜਾ ਨੂੰ ਸੀਨੀਅਰ ਮੀਤ ਪ੍ਰਧਾਨ ਦੇ ਨਾਲ ਨਾਲ ਕਾਨੂੰਨੀ ਸੈੱਲ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ ਜਦਕਿ ਗਗਨਦੀਪ ਸਿੰਘ ਰਿਆੜ ਨੂੰ ਮੀਤ ਪ੍ਰਧਾਨ ਅਤੇ ਪ੍ਰਭਜੋਤ ਸਿੰਘ ਫਰੀਦਕੋਟ ਨੂੰ ਸਕੱਤਰ-ਜਨਰਲ ਬਣਾਇਆ ਗਿਆ ਹੈ। ਇਸ ਤੋਂ ਇਲਾਵਾ ਬਲਬੀਰ ਸਿੰਘ ਕੁਠਾਲਾ, ਗੁਰਪ੍ਰੀਤ ਸਿੰਘ, ਅਮਨਦੀਪ ਸਿੰਘ ਮੁਹਾਲੀ, ਬਲਜੀਤ ਸਿੰਘ ਜਮਸ਼ੇਦਪੁਰ ਨੂੰ ਸੰਸਥਾ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਰਾਜਵੰਤ ਸਿੰਘ ਭੰਗੂ, ਭਾਈ ਭਗਵਾਨ ਸਿੰਘ ਖੋਜੀ, ਭਾਈ ਹਰਦਿੱਤ ਸਿੰਘ ਖਰੜ, ਸਤਨਾਮ ਸਿੰਘ ਗੰਭੀਰ ਅਤੇ ਇੰਦਰਜੀਤ ਸਿੰਘ ਰੀਠਖੇੜੀ - ਸਾਰੇ ਹੀ ਜਨਰਲ ਸਕੱਤਰ ਨਿਯੁਕਤ ਕੀਤੇ ਗਏ ਹਨ ਅਤੇ ਬਲਜਿੰਦਰ ਸਿੰਘ ਸ਼ੇਰਾ ਅਤੇ ਸੁਖਵਿੰਦਰ ਸਿੰਘ ਦੀਨਾਨਗਰ ਨੂੰ ਸੰਸਥਾ ਦਾ ਮੁੱਖ ਸਕੱਤਰ ਨਿਯੁਕਤ ਕੀਤਾ ਗਿਆ ਹੈ।ਸ੍ਰ.ਜੈਮਲ ਸਿੰਘ ਭਿੰਡਰ, ਤਰਨਜੀਤ ਸਿੰਘ ਖਲੀਫ਼ੇਵਾਲ, ਦਿਲਬਾਗ ਸਿੰਘ ਭੱਟੀ, ਸੁਖਵਿੰਦਰ ਸਿੰਘ, ਬਲਵਿੰਦਰ ਸਿੰਘ ਰਾਜਪੁਰਾ, ਜਤਿੰਦਰ ਸਿੰਘ ਖਾਲਸਾ, ਗੁਰਸ਼ਰਨ ਸਿੰਘ, ਇੰਦਰਜੀਤ ਸਿੰਘ ਸਰਾਓ ਅਤੇ ਬੂਟਾ ਸਿੰਘ ਭੁੱਲਰ ਨੂੰ ਵਰਕਿੰਗ ਕਮੇਟੀ ਵਿੱਚ ਸ਼ਾਮਲ ਕੀਤਾ ਗਿਆ ਹੈ। ਗੁਰਮੁਖ ਸਿੰਘ ਸੰਧੂ, ਡਾ.ਕਰਾਜ ਸਿੰਘ, ਧਰਮ ਸਿੰਘ ਵਾਲਾ, ਬਲਬੀਰ ਸਿੰਘ ਫੁਗਲਾਣਾ, ਪਰਮਜੀਤ ਸਿੰਘ ਤਨੇਲ, ਸ਼ਮਸ਼ੇਰ ਸਿੰਘ ਮਿਸ਼ਰਪੁਰਨ ਅਤੇ ਹਰਭਿੰਦਰ ਸਿੰਘ ਸੰਧੂ ਨੂੰ ਵਿਸ਼ੇਸ਼ ਇਨਵਾਇਟੀ ਮੈਂਬਰ ਨਿਯੁਕਤ ਕੀਤਾ ਗਿਆ ਹੈ।ਉਨ੍ਹਾਂ ਅੱਗੇ ਕਿਹਾ ਕਿ ਬਹੁਤ ਥੋੜੇ ਸਮੇਂ ਵਿੱਚ ਹਰ ਇੱਕ ਜ਼ਿਲ੍ਹੇ ਦੇ ਪ੍ਰਧਾਨਾਂ ਦੀ ਵੀ ਨਿਯੁਕਤੀ ਕੀਤੀ ਜਾਵੇਗੀ ਅਤੇ ਇਸਦੇ ਨਾਲ ਹੀ ਇੱਕ ਮਹਿਲਾ ਵਿੰਗ ਵੀ ਗਠਿਤ ਕੀਤੀ ਜਾਵੇਗਾ। ਉਨ੍ਹਾਂ ਇਸ ਗੱਲ ਤੇ ਵੀ ਰੋਸ਼ਨੀ ਪਾਈ ਕਿ ਕੋਵਿਡ -19 ਮਹਾਂਮਾਰੀ ਦੇ ਪ੍ਰਕੋਪ ਦਾ ਇੱਕ ਵਿਸ਼ਵਵਿਆਪੀ ਪ੍ਰਭਾਵ ਪਿਆ ਹੈ ਜਿਸ ਨੇ ਮਨੁੱਖੀ ਜੀਵਨ ਨੂੰ ਅਸਥਾਈ ਤੌਰ ਤੇ ਰੋਕ ਦਿੱਤਾ ਹੈ ਪਰ ਜਿਵੇਂ ਹੀ ਹਾਲਾਤ ਆਮ ਵਾਂਗ ਬਦਲਦੇ ਹਨ ਤਾਂ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਸਕੂਲਾਂ, ਕਾਲਜਾਂ, ਯੂਨੀਵਰਸਿਟੀਆਂ ਅਤੇ ਬਾਕੀ ਦੀ ਸੰਸਥਾਵਾਂ ਵਿੱਚ ਆਪਣੀਆਂ ਗਤੀਵਿਧੀਆਂ ਨੂੰ ਹੋਰ ਤੇਜ਼ ਦੇਵੇਗੀ।

 

Tags: Karnail Singh Peermohammad , All India Sikh Students Federation , AISSF , Karnail Singh Peer Mohammad

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD