Wednesday, 22 July 2026

 

 

ਖ਼ਾਸ ਖਬਰਾਂ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ

 

ਜਨਰਲ ਟੀ.ਐਸ. ਸ਼ੇਰਗਿੱਲ ਨੇ ਕੋਵਿਡ-19 ਵਿਰੁੱਧ ਕੀਤੇ ਜਾ ਰਹੇ ਯਤਨਾਂ ਲਈ ਜ਼ਿਲ੍ਹਾ ਪ੍ਰਸ਼ਾਸਨ ਦੀ ਕੀਤੀ ਸ਼ਲਾਘਾ

ਮੁੱਖ ਮੰਤਰੀ ਦੇ ਸੀਨੀਅਰ ਸਲਾਹਕਾਰ ਨੇ ਮਾਨਸਾ ਅਨਾਜ ਮੰਡੀ ਦਾ ਦੌਰਾ ਕੀਤਾ; ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

5 Dariya News

5 Dariya News

5 Dariya News

ਮਾਨਸਾ , 12 May 2020

Last updated on: May 12, 2020, 00:00 IST

ਮੁੱਖ ਮੰਤਰੀ ਪੰਜਾਬ ਦੇ ਸੀਨੀਅਰ ਸਲਾਹਕਾਰ ਜਨਰਲ ਟੀ.ਐਸ. ਸ਼ੇਰਗਿੱਲ ਨੇ ਜ਼ਿਲ੍ਹਾ ਪ੍ਰਸ਼ਾਸਨ ਮਾਨਸਾ ਦੇ ਕੋਰੋਨਾ ਵਾਇਰਸ ਮਹਾਂਮਾਰੀ ਨਾਲ ਲੜਨ ਦੇ ਯਤਨਾਂ ਦੀ ਸ਼ਲਾਘਾ ਕੀਤੀ।ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਬੜਾ ਮਾਣ ਮਹਿਸੂਸ ਹੋ ਰਿਹਾ ਹੈ ਕਿ ਕੋਰੋਨਾ ਵਾਇਰਸ ਵਿਰੁੱਧ ਮੁਕਾਬਲਾ ਕਰਨ ਲਈ ਜ਼ਿਲ੍ਹੇ ਦੀ ਪੂਰੀ ਮਸ਼ੀਨਰੀ ਸਮੇਤ ਜ਼ਿਲ੍ਹਾ ਪ੍ਰਸ਼ਾਸਨ, ਸਿਹਤ ਵਿਭਾਗ ਅਤੇ ਪੁਲਿਸ, ਕੋਰੋਨਾ ਵਾਇਰਸ ਨਾਲ ਲੜਨ ਵਿਚ ਸਮਰਪਣ ਭਾਵਨਾ ਨਾਲ ਡਟੇ ਹੋਏ ਹਨ।ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਜਨਰਲ ਸ਼ੇਰਗਿੱਲ ਨੇ ਡਿਪਟੀ ਕਮਿਸ਼ਨਰ ਮਾਨਸਾ ਸ੍ਰੀ ਗੁਰਪਾਲ ਸਿੰਘ ਚਹਿਲ ਅਤੇ ਸੀਨੀਅਰ ਕਪਤਾਨ ਪੁਲਿਸ ਡਾ. ਨਰਿੰਦਰ ਭਾਰਗਵ ਨਾਲ ਕੀਤੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਦੇ ਓ.ਐਸ.ਡੀ. ਸ੍ਰੀ ਕਰਨਵੀਰ ਸਿੰਘ, ਜ਼ਿਲ੍ਹਾ ਮੁਖੀ ਗਾਰਡੀਅਨ ਆਫ ਗਵਰਨੈਂਸ (ਜੀ.ਓ.ਜੀ)   ਆਰ.ਐਸ. ਚਾਹਲ ਅਤੇ ਹੋਰ ਜੀ.ਓ.ਜੀਜ਼. ਵੀ ਮੌਜੂਦ ਸਨ।ਕੋਵਿਡ-19 ਨਾਲ ਲੜਨ ਵਿਚ ਅਤੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਕਣਕ ਦੀ ਨਿਰਵਿਘਨ ਖਰੀਦ ਨੂੰ ਸੁਚਾਰੂ ਢੰਗ ਨਾਲ ਕਰਵਾਉਣ ਲਈ ਮਦਦ ਕਰਨ ਵਿਚ ਜੀ.ਓ.ਜੀਜ਼ ਦੇ ਯਤਨਾਂ ਦੀ ਪ੍ਰਸ਼ੰਸ਼ਾ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਕੰਮ ਵਿਚ ਜੀ.ਓ.ਜੀਜ਼ ਨੇ ਉਹ ਇੱਜਤ ਕਮਾਈ ਹੈ ਜਿਸ ਨੂੰ ਖਰੀਦਿਆ ਨਹੀਂ ਜਾ ਸਕਦਾ।ਉਨ੍ਹਾਂ ਜੀ.ਓ.ਜੀਜ਼ ਨੂੰ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਦੇ ਨਾਲ ਮਿਲ ਕੇ ਕੰਮ ਕਰਨ ਲਈ ਪ੍ਰੇਰਿਆ ਅਤੇ ਆਪਣੀਆਂ ਸਾਬਕਾ ਸੈਨਿਕਾਂ ਦੀਆਂ ਟੀਮਾਂ ਨੂੰ ਅਪੀਲ ਕੀਤੀ ਕਿ ਉਹ ਜ਼ਮੀਨੀ ਪੱਧਰ ‘ਤੇ ਕੋਰੋਨਾ ਵਾਇਰਸ ਦੀ ਰੋਕਥਾਮ ਲਈ ਲੋੜੀਂਦੀਆਂ ਸਾਵਧਾਨੀਆਂ ਪ੍ਰਤੀ ਲੋਕਾਂ ਨੂੰ ਜਾਗਰੂਕ ਵੀ ਕਰਨ। ਅਧਿਕਾਰੀਆਂ ਨਾਲ ਮੀਟਿੰਗ ਕਰਨ ਤੋਂ ਬਾਅਦ ਜਨਰਲ ਸ਼ੇਰਗਿੱਲ ਨੇ ਜ਼ਿਲ੍ਹਾ ਅਨਾਜ ਮੰਡੀ ਦਾ ਦੌਰਾ ਵੀ ਕੀਤਾ। ਇਸ ਦੌਰਾਨ ਉਨ੍ਹਾਂ ਕਣਕ ਦੀ ਚੱਲ ਰਹੀ ਖਰੀਦ ਅਤੇ ਲਿਫਟਿੰਗ ਦਾ ਜਾਇਜ਼ਾ ਲੈਂਦਿਆਂ ਤਸੱਲੀ ਪ੍ਰਗਟਾਈ ਕਿ ਕੋਰੋਨਾ ਵਾਇਰਸ ਦੇ ਚਲਦਿਆਂ ਅਨਾਜ ਮੰਡੀ ਵਿਚ ਸਮਾਜਿਕ ਦੂਰੀ ਨੂੰ ਧਿਆਨ ਵਿਚ ਰੱਖਦਿਆਂ ਹੋਇਆਂ ਲੋੜੀਂਦੇ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਡਿਪਟੀ ਕਮਿਸ਼ਨਰ ਨੇ ਸੀਨੀਅਰ ਸਲਾਹਕਾਰ ਮੁੱਖ ਮੰਤਰੀ ਪੰਜਾਬ ਨੂੰ ਦੱਸਿਆ ਕਿ ਜ਼ਿਲ੍ਹੇ ਵਿਚ ਕਣਕ ਦੀ ਖਰੀਦ ਸੁਚਾਰੂ ਢੰਗ ਨਾਲ ਚੱਲ ਰਹੀ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਕਿਸਾਨਾਂ ਦੀ ਫਸਲ ਦੇ ਇਕ ਇਕ ਦਾਣੇ ਦੀ ਖਰੀਦ ਨੂੰ ਯਕੀਨੀ ਬਣਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਕਿਸਾਨ, ਮਜ਼ਦੂਰਾਂ ਤੇ ਆੜ੍ਹਤੀਆਂ ਨੂੰ ਕਿਸੇ ਕਿਸਮ ਦੀ ਕੋਈ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।

 

Tags: TS Shergill , Coronavirus

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD