Friday, 05 June 2026

 

 

ਖ਼ਾਸ ਖਬਰਾਂ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ

 

ਡਿਪਟੀ ਕਮਿਸ਼ਨਰ ਵੱਲੋਂ ਰਾਧਾ ਸੁਆਮੀ ਡੇਰੇ 'ਚ ਲੰਗਰ ਤਿਆਰ ਕੀਤੇ ਜਾਣ ਦੀ ਪ੍ਰਕ੍ਰਿਆ ਦਾ ਜਾਇਜ਼ਾ

ਸੰਕਟ ਦੀ ਘੜੀ 'ਚ ਧਾਰਮਿਕ ਤੇ ਸਮਾਜਿਕ ਸੰਸਥਾਵਾਂ ਵੱਲੋਂ ਦਿੱਤੇ ਸਾਥ ਲਈ ਜ਼ਿਲ੍ਹਾ ਪ੍ਰਸ਼ਾਸਨ ਸਦਾ ਰਿਣੀ ਰਹੇਗਾ-ਕੁਮਾਰ ਅਮਿਤ

5 Dariya News

5 Dariya News

5 Dariya News

ਪਟਿਆਲਾ , 12 May 2020

Last updated on: May 12, 2020, 00:00 IST

ਪਟਿਆਲਾ ਦੇ ਡਿਪਟੀ ਕਮਿਸ਼ਨਰ ਕੁਮਾਰ ਅਮਿਤ ਨੇ ਰਾਧਾ ਸੁਆਮੀ ਸੰਸਥਾ ਵੱਲੋਂ ਲੰਗਰ ਤਿਆਰ ਕਰਕੇ ਪਟਿਆਲਾ ਦੇ ਲੋੜਵੰਦਾਂ ਨੂੰ ਪਹੁੰਚਾਏ ਜਾਣ ਦੀ ਸਮੁੱਚੀ ਪ੍ਰਕ੍ਰਿਆ ਦਾ ਜਾਇਜ਼ਾ ਲੈਣ ਲਈ ਅੱਜ ਇੱਥੇ ਅਰਬਨ ਅਸਟੇਟ ਸਥਿਤ ਰਾਧਾ ਸਵਾਮੀ ਸਤਸੰਗ ਘਰ ਦਾ ਦੌਰਾ ਕੀਤਾ। ਉਨ੍ਹਾਂ ਦੇ ਨਾਲ ਨਗਰ ਨਿਗਮ ਦੇ ਕਮਿਸ਼ਨਰ ਸ੍ਰੀਮਤੀ ਪੂਨਮਦੀਪ ਕੌਰ, ਆਬਕਾਰੀ ਤੇ ਕਰ ਵਿਭਾਗ ਦੇ ਏ.ਈ.ਟੀ.ਸੀ. ਸ੍ਰੀ ਸ਼ੌਕਤ ਅਹਿਮਦ ਪਰੈ ਵੀ ਮੌਜੂਦ ਸਨ।ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਨੇ ਇਸ ਮੌਕੇ ਸੇਵਾਦਾਰਾਂ ਵੱਲੋਂ ਪੂਰੀ ਸਵੱਛਤਾ, ਕੋਵਿਡ-19 ਪ੍ਰੋਟੋਕਾਲ ਦਾ ਪਾਲਣ ਕਰਕੇ ਤੇ ਇਹਤਿਆਤ ਵਰਤਦਿਆਂ ਸਮਾਜਿਕ ਦੂਰੀ ਬਣਾ ਕੇ ਲੰਗਰ ਤਿਆਰ ਕਰਕੇ ਪੈਕੇਟਾਂ ਵਿੱਚ ਬੰਦ ਕਰਨ ਦੀ ਪ੍ਰਕ੍ਰਿਆ ਦਾ ਜਾਇਜ਼ਾ ਲੈਂਦਿਆਂ ਡੇਰੇ ਦੇ ਪ੍ਰਬੰਧਕਾਂ ਅਤੇ ਸੇਵਾਦਾਰਾਂ ਦੀ ਸੇਵਾ ਭਾਵਨਾਂ ਦੀ ਸ਼ਲਾਘਾ ਕੀਤੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਸੰਕਟ ਦੀ ਘੜੀ ਵਿੱਚ ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਵੱਲੋਂ ਕੀਤੀ ਜਾ ਰਹੀ ਮਦਦ ਲਈ ਜ਼ਿਲ੍ਹਾ ਪ੍ਰਸ਼ਾਸਨ ਇਨ੍ਹਾਂ ਸੰਸਥਾਵਾਂ ਦਾ ਸਦਾ ਰਿਣੀ ਰਹੇਗਾ।ਇਸ ਮੌਕੇ ਰਾਧਾ ਸਵਾਮੀ ਸਤਸੰਗ ਘਰ ਦੇ ਏਰੀਆ ਸਕੱਤਰ ਡਾ. ਕੇ.ਡੀ. ਸਿੰਘ ਨੇ ਦੱਸਿਆ ਕਿ 27 ਮਾਰਚ ਨੂੰ ਲੰਗਰ ਤਿਆਰ ਕਰਨ ਦਾ ਕੰਮ ਸ਼ੁਰੂ ਕਰਕੇ ਹੁਣ ਤੱਕ ਕੋਈ 7 ਲੱਖ 76 ਹਜ਼ਾਰ ਪੈਕੇਟ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਦੇ ਸਪੁਰਦ ਕੀਤੇ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਰਜਿੰਦਰਾ ਹਸਪਤਾਲ ਦੀ ਆਈਸੋਲੇਸ਼ਨ ਵਾਰਡ ਵਿੱਚ ਦਾਖਲ ਮਰੀਜਾਂ ਨੂੰ ਤਿੰਨੇ ਸਮੇਂ ਖਾਣਾ ਤੇ ਦੁੱਧ ਪਹੁੰਚਾਉਣ ਸਮੇਤ ਚਾਹ ਤੇ ਕੌਫੀ ਪ੍ਰਦਾਨ ਕਰਨ ਲਈ ਮਸ਼ੀਨ ਵੀ ਲਗਾਈ ਗਈ ਹੈ।ਡਾ. ਕੇ.ਡੀ. ਸਿੰਘ ਨੇ ਦੱਸਿਆ ਕਿ ਇਸ ਤੋਂ ਬਿਨ੍ਹਾਂ ਰੇਲ ਗੱਡੀਆਂ ਵਿੱਚ ਆਪਣੇ ਰਾਜਾਂ ਨੂੰ ਵਾਪਸ ਜਾ ਰਹੇ ਯਾਤਰੀਆਂ ਨੂੰ ਵੀ ਜ਼ਿਲ੍ਹਾ ਪ੍ਰਸ਼ਾਸਨ ਰਾਹੀਂ ਲੰਗਰ ਪ੍ਰਦਾਨ ਕੀਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਪਟਿਆਲਾ ਸਮੇਤ ਸਮਾਣਾ, ਪਾਤੜਾਂ, ਰਾਜਪੁਰਾ ਤੇ ਨਾਭਾ ਵਿਖੇ ਵੀ ਲੰਗਰ ਤਿਆਰ ਕਰਕੇ ਸਬ ਡਵੀਜਨ ਪੱਧਰ 'ਤੇ ਪ੍ਰਸ਼ਾਸਨ ਨੂੰ ਸੌਂਪਿਆ ਜਾ ਰਿਹਾ ਹੈ।ਇਸ ਮੌਕੇ ਸਹਾਇਕ ਕਮਿਸ਼ਨਰ (ਆਈ.ਏ.ਐਸ. ਯੂ.ਟੀ.) ਡਾ. ਨਿਰਮਲ ਉਸੀਪੱਚਨ, ਸਹਾਇਕ ਕਮਿਸ਼ਨਰ (ਜ) ਡਾ. ਇਸਮਤ ਵਿਜੇ ਸਿੰਘ ਅਤੇ ਸਹਾਇਕ ਕਮਿਸ਼ਨਰ (ਪੀ.ਸੀ.ਐਸ. ਯੂ.ਟੀ.) ਜਸਲੀਨ ਕੌਰ ਸਮੇਤ ਸਤਸੰਗ ਘਰ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਰਾਮ ਕੁਮਾਰ, ਮੈਂਬਰ ਸ੍ਰੀ ਸ਼ਿਵ ਖੁਰਮੀ, ਸ੍ਰੀ ਰਕੇਸ਼ ਗੁਪਤਾ, ਸ੍ਰੀਮਤੀ ਸੁਨੀਤਾ ਰਾਣੀ ਆਦਿ ਵੀ ਮੌਜੂਦ ਸਨ।

 

Tags: DC Ludhiana , Coronavirus

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD