Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਮਾਮਲਾ ਗਵਾਂਢੀ ਰਾਜਾਂ ਨੂੰ ਉਦਯੋਗਿਕ ਰਿਆਇਤਾਂ ਦੇਣ ਦਾ

ਅਕਾਲੀ ਦਲ ਵੱਲੋਂ ਬਾਜਵਾ ਤੇ ਟੀਮ ਨੂੰ ਸੋਨੀਆ, ਰਾਹੁਲ ਤੇ ਯੂ ਪੀ ਏ ਸਰਕਾਰ ਵਿਰੁੱਧ ਰੋਸ ਧਰਨੇ ਦੇਣ ਦੀ ਚੁਣੌਤੀ

DR. DALJIT SINGH CHEEMA

Web Admin

Web Admin

5 ਦਰਿਆ ਨਿਊਜ਼

ਚੰਡੀਗੜ੍ਹ , 16 Jan 2014

Last updated on: Jan 16, 2014, 00:00 IST

ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੁਖੀ ਸ੍ਰੀ ਪ੍ਰਤਾਪ ਸਿੰਘ ਬਾਜਵਾ ਤੇ ਉਹਨਾਂ ਦੀ ਟੀਮ ਨੂੰ ਚੁਣੌਤੀ ਦਿੱਤੀ ਹੈ ਕਿ ਗਵਾਂਢੀ ਰਾਜਾਂ ਹਿਮਾਚਲ ਪ੍ਰਦੇਸ਼ ਤੇ ਉੱਤਰਾਖੰਡ ਨੂੰ ਉਦਯੋਗਿਕ ਰਿਆਇਤਾਂ ਦੇ ਕੇ ਪੰਜਾਬ ਨਾਲ ਕੀਤੇ ਵਿਤਕਰੇ ਬਦਲੇ ਉਹ ਕਾਂਗਰਸ ਮੁਖੀ ਸੋਨੀਆ ਗਾਂਧੀ, ਮੀਤ ਪ੍ਰਧਾਨ ਰਾਹੁਲ ਗਾਂਧੀ ਅਤੇ ਯੂ ਪੀ ਏ ਸਰਕਾਰ ਦੇ ਖਿਲਾਫ ਰੋਸ ਧਰਨੇ ਦੇਣ ਦੀ ਜੁਰਅੱਤ ਵਿਖਾਉਣ।ਇਥੇ ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਕੀਤੇ ਇਕ ਬਿਆਨ ਵਿਚ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਸਕੱਤਰ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸ੍ਰੀ ਬਾਜਵਾ ਤੇ ਉਹਨਾਂ ਦੀ ਜੁੰਡਲੀ ਪਿਛਲੇ ਕੁਝ ਦਿਨਾਂ ਤੋਂ ਗੈਰ ਮੁੱਦਿਆਂ ਨੂੰ ਲੈ ਕੇ ਕਾਵਾਂ ਰੌਲੀ ਪਾ ਕੇ ਇਹ ਸਾਬਤ ਕਰਨ ਦਾ ਯਤਨ ਕਰ ਰਹੇ ਹਨ ਕਿ ਉਹ ਸੂਬੇ ਦੇ ਹਿਤਾਂ ਦੇ ਇਕਲੌਤੇ ਰਾਖੇ ਹਨ। ਉਹਨਾਂ ਕਿਹਾ ਕਿ ਹੁਣ ਜਦੋਂ ਪੰਜਾਬ ਨੂੰ ਆਬਕਾਰੀ ਰਿਆਇਤਾਂ ਹਾਸਲ ਕਰਨ ਵਾਲੇ ਸੂਬਿਆਂ ਦੀ ਸੂਚੀ ਵਿਚ ਸ਼ਾਮਲ ਨਾ ਕਰ ਕੇ ਇਸ ਨਾਲ ਘੋਰ ਅਨਿਆਂ ਕੀਤਾ ਗਿਆ ਹੈ ਤਾਂ ਇਹ ਸ੍ਰੀ ਬਾਜਵਾ ਤੇ ਉਹਨਾਂ ਦੀ ਟੀਮ ਲਈ ਢੁਕਵਾਂ ਸਮਾਂ ਹੈ ਕਿ ਉਹ ਕਾਂਗਰਸ ਦੀ ਅਗਵਾਈ ਵਾਲੀ ਯੂ ਪੀ ਏ ਸਰਕਾਰ ਖਿਲਾਫ ਰੋਸ ਧਰਨੇ ਦੇਣ। ਉਹਨਾਂ ਕਿਹਾ ਕਿ ਇਹ ਹੁਣ ਸਪਸ਼ਟ ਹੋ ਚੁੱਕਾ ਹੈ ਕਿ ਇਹ ਗਾਂਧੀ ਪਰਿਵਾਰ ਹੀ ਹੈ ਜੋ ਪੰਜਾਬ ਦੇ ਅਰਥਚਾਰੇ ਨੂੰ ਨੁਕਸਾਨ ਪਹੁੰਚਾਉਣ 'ਤੇ ਤੁਲਿਆ ਹੈ। ਗਾਂਧੀ ਪਰਿਵਾਰ ਵੱਲੋਂ ਸੂਬੇ ਦੇ ਖਿਲਾਫ ਨਿਭਾਈ ਗਈ ਭੂਮਿਕਾ ਵੀ ਦੇਸ਼ ਦੇ ਲੋਕਾਂ ਦੇ ਸਾਹਮਣੇ ਹੈ।

ਅਕਾਲੀ ਦਲ ਦੇ ਆਗੂ ਨੇ ਹੋਰ ਕਿਹਾ ਕਿ ਇਹ ਬੜੀ ਹੈਰਾਨੀ ਵਾਲੀ ਗੱਲ ਹੈ ਕਿ ਦੋ ਪਹਾੜੀ ਰਾਜਾਂ ਨੂੰ ਇਸ ਕਰ ਕੇ ਰਿਆਇਤਾਂ ਦਿੱਤੀਆਂ ਗਈਆਂ ਕਿਉਂਕਿ ਇਹਨਾਂ ਸੂਬਿਆਂ ਵਿਚ ਕਾਂਗਰਸ ਪਾਰਟੀ ਦੀਆਂ ਸਰਕਾਰਾਂ ਹਨ ਜਦਕਿ ਵਿਰੋਧੀ ਪਾਰਟੀਆਂ ਦੇ ਰਾਜ ਵਾਲੇ ਕਿਸੇ ਵੀ ਸੂਬੇ ਨੂੰ ਪੈਕੇਜ ਦੀ ਸੂਚੀ ਵਿਚ ਸ਼ਾਮਲ ਨਹੀਂ ਕੀਤਾ ਗਿਆ। ਉਹਨਾਂ ਕਿਹਾ ਕਿ ਅਜਿਹੀਆਂ ਰਿਆਇਤਾਂ ਹਾਸਲ ਕਰਨ ਲਈ ਪੰਜਾਬ ਦਾ ਢੁਕਵਾਂ ਕੇਸ ਬਣਦਾ ਹੈ ਕਿਉਂਕਿ ਦੁਸ਼ਮਣ ਦੇਸ਼ ਨਾਲ ਇਸਦੀ ਲੰਬੀ ਸਰਹੱਦ ਲੱਗਦੀ ਹੈ ਅਤੇ ਪਿਛਲੇ ਸਮੇਂ ਦੌਰਾਨ ਇਸਨੂੰ ਹਿੰਸਕ ਦੌਰ ਦਾ ਵੀ ਸਾਹਮਣਾ ਕਰਨਾ ਪਿਆ। ਇਸ ਤੋਂ ਇਲਾਵਾ ਪੰਜਾਬ ਅਜਿਹਾ ਸੂਬਾ ਹੈ ਜਿਸ ਵਿਚ ਅਨੁਸੂਚਿਤ ਜਾਤੀ ਵਸੋਂ ਦੀ ਦਰ ਦੇਸ਼ ਵਿਚ ਸਭ ਤੋਂ ਜ਼ਿਆਦਾ ਹੈ ਜਦਕਿ ਇਸਨੂੰ ਕਈ ਭੁਗੌਲਿਕ ਦੁਸ਼ਵਾਰੀਆਂ ਦਾ ਸਾਹਮਣਾ ਤਾਂ ਹੈ ਹੀ ਹੈ। ਇਹ ਅਜਿਹਾ ਸੂਬਾ ਹੈ ਜੋ ਕਾਂਗਰਸ ਦੀ ਅਗਵਾਈ ਵਾਲੀ ਯੂ ਪੀ ਏ ਸਰਕਾਰ ਵੱਲੋਂ ਇਸ ਨਾਲ ਘੋਰ ਅਨਿਆਂ ਕੀਤੇ ਜਾਣ ਦੇ ਬਾਵਜੂਦ ਸੂਬੇ ਵਿਚ ਵੱਧ ਤੋਂ ਵੱਧ ਉਦਯੋਗਿਕ ਨਿਵੇਸ਼ ਖਿੱਚਣ ਲਈ ਆਪਣੇ ਪੱਧਰ 'ਤੇ ਅਣਥੱਕ ਯਤਨ ਕਰ ਰਿਹਾ ਹੈ।ਡਾ. ਚੀਮਾ ਨੇ ਇਹ ਵੀ ਕਿਹਾ ਕਿ  ਅਕਾਲੀ ਦਲ ਦੇਸ਼ ਦੀ ਇਕਲੌਤੀ ਪਾਰਟੀ ਹੈ ਜਿਸਨੇ ਵਿਤਕਰੇ ਭਰਪੂਰ ਤੇ ਸਿਆਸੀ ਤੌਰ 'ਤੇ ਪ੍ਰੇਰਿਤ ਨੀਤੀਆਂ ਦੀ ਬਦੌਲਤ ਕੇਂਦਰ ਵੱਲੋਂ ਰਾਜਾਂ ਨਾਲ ਮਾੜੇ ਵਿਵਹਾਰ ਲਈ ਕੇਂਦਰ ਦੇ ਖਿਲਾਫ ਸਟੈਂਡ ਲਿਆ ਹੈ ਅਤੇ ਇਹ ਹੁਣ ਵੀ ਇਸ ਵਿਤਕਰੇ ਦੇ ਖਿਲਾਫ ਇਹ ਆਪਣੀ ਆਵਾਜ਼ ਬੁਲੰਦ ਕਰਨਾ ਜਾਰੀ ਰੱਖੇਗਾ।ਉਹਨਾਂ ਕਿਹਾ ਕਿ ਕਾਂਗਰਸੀਆਂ ਲਈ ਇਹ ਢੁਕਵਾਂ ਸਮਾਂ ਹੈ ਕਿ ਉਹ ਇਹ ਸਾਬਤ ਕਰਨ ਕਿ ਉਹਨਾਂ ਲਈ ਵਿਅਕਤੀਗਤ ਹਿਤਾਂ ਨਾਲੋਂ ਸੂਬੇ ਦੇ ਹਿਤ ਪਹਿਲਾਂ ਹਨ। 

 

Tags: Dr Daljit Singh Cheema

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD