Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਰੇਲ ਕੋਚ ਫੈਕਟਰੀ ਦਾ ਰੁਤਬਾ ਬਰਕਰਾਰ ਰੱਖਣ ਲਈ ਜ਼ੋਰਦਾਰ ਢੰਗ ਨਾਲ ਲੜਾਂਗੇ ਲੜਾਈ-ਜਸਬੀਰ ਸਿੰਘ ਡਿੰਪਾ

ਵਿਧਾਇਕ ਨਵਤੇਜ ਸਿੰਘ ਚੀਮਾ, ਡਿਪਟੀ ਕਮਿਸ਼ਨਰ ਅਤੇ ਐਸ. ਐਸ. ਪੀ ਸਮੇਤ ਰੇਲ ਕੋਚ ਫੈਕਟਰੀ ਦਾ ਕੀਤਾ ਦੌਰਾ

5 Dariya News

5 Dariya News

5 Dariya News

ਕਪੂਰਥਲਾ , 13 May 2020

Last updated on: May 13, 2020, 00:00 IST

ਮੈਂਬਰ ਪਾਰਲੀਮੈਂਟ ਜਸਬੀਰ ਸਿੰਘ ਡਿੰਪਾ ਨੇ ਕਿਹਾ ਹੈ ਕਿ ਰੇਲ ਕੋਚ ਫੈਕਟਰੀ ਦੇ ਨਿਗਮੀਕਰਨ ਦਾ ਮੁੱਦਾ ਉਨਾਂ ਵੱਲੋਂ ਪਾਰਲੀਮੈਂਟ ਵਿਚ ਜ਼ੋਰ-ਸ਼ੋਰ ਨਾਲ ਉਠਾਇਆ ਗਿਆ ਹੈ ਅਤੇ ਇਸ ਸਬੰਧੀ ਕੇਂਦਰ ਸਰਕਾਰ ’ਤੇ ਦਬਾਅ ਬਣਾਇਆ ਗਿਆ ਹੈ। ਉਨਾਂ ਕਿਹਾ ਕਿ ਨਿਗਮੀਕਰਨ ਖਿਲਾਫ਼ ਵਰਕਰਾਂ ਦੀ ਲੜਾਈ ਜ਼ੋਰਦਾਰ ਢੰਗ ਨਾਲ ਲੜ ਕੇ ਰੇਲ ਕੋਚ ਫੈਕਟਰੀ ਦਾ ਰੁਤਬਾ ਬਰਕਰਾਰ ਰੱਖਿਆ ਜਾਵੇਗਾ। ਅੱਜ ਵਿਧਾਇਕ ਸੁਲਤਾਨਪੁਰ ਲੋਧੀ ਸ. ਨਵਤੇਜ ਸਿੰਘ ਚੀਮਾ, ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਅਤੇ ਐਸ. ਐਸ. ਪੀ ਸਤਿੰਦਰ ਸਿੰਘ ਸਮੇਤ ਰੇਲ ਕੋਚ ਫੈਕਟਰੀ ਦੇ ਦੌਰੇ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨਾਂ ਕਿਹਾ ਕਿ ਰੇਲ ਕੋਚ ਫੈਕਟਰੀ ਦੇ ਨਿਗਮੀਕਰਨ ਦੀਆਂ ਕੋਸ਼ਿਸ਼ਾਂ ਖਿਲਾਫ਼ ਉਨਾਂ ਵੱਲੋਂ ਨਿੱਜੀ ਤੌਰ ’ਤੇ ਮੈਂਬਰ ਪਾਰਲੀਮੈਂਟ ਮਹਾਰਾਣੀ ਪ੍ਰਨੀਤ ਕੌਰ ਅਤੇ ਜਨਾਬ ਮੁਹੰਮਦ ਸਦੀਕ ਸਮੇਤ ਕੇਂਦਰੀ ਮੰਤਰੀ ਪਿੳੂਸ਼ ਗੋਇਲ ਨਾਲ ਮੁਲਾਕਾਤ ਕਰਕੇ ਇਸ ਸਬੰਧੀ ਕੇਂਦਰ ਸਰਕਾਰ ’ਤੇ ਦਬਾਅ ਬਣਾਇਆ ਗਿਆ ਹੈ। ਸ. ਡਿੰਪਾ ਨੇ ਕਿਹਾ ਕਿ ਰੇਲ ਕੋਚ ਫੈਕਟਰੀ ਉਨਾ ਦੇ ਹਲਕੇ ਦਾ ਇਕ ਅਨਮੋਲ ਰਤਨ ਹੈ, ਜਿਸ ਨੇ ਰੇਲ ਡੱਬਿਆਂ ਦੇ ਉਤਪਾਦਨ ਵਿਚ ਵਿਸ਼ਵ ਭਰ ਵਿਚ ਨਾਮਣਾ ਖੱਟਣ ਤੋਂ ਇਲਾਵਾ ਇਲਾਕੇ ਦੇ ਲੋਕਾਂ ਨੂੰ ਵੱਡੀ ਪੱਧਰ ’ਤੇ ਰੋਜ਼ਗਾਰ ਮੁਹੱਈਆ ਕਰਵਾਇਆ ਹੈ। ਉਨਾਂ ਕਿਹਾ ਕਿ ਇਹ ਅਦਾਰਾ ਇਸ ਖੇਤਰ ਦੀ ਸ਼ਾਹ ਰਗ ਹੈ ਅਤੇ ਇਸ ਦਾ ਚੱਲਦੇ ਰਹਿਣਾ ਬੇਹੱਦ ਜ਼ਰੂਰੀ ਹੈ। ਉਨਾਂ ਕਿਹਾ ਕਿ ਲਾਕਡਾੳੂਨ ਕਾਰਨ ਕਾਫੀ ਦੇਰ ਬੰਦ ਰਹਿਣ ਤੋਂ ਬਾਅਦ ਇਥੇ ਦੁਬਾਰਾ ਕੰਮਕਾਜ਼ ਸ਼ੁਰੂ ਹੋਇਆ ਹੈ। ਇਸ ਦੌਰਾਨ ਫੈਕਟਰੀ ਵਿਚ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਿਕ ਵਰਤੀਆਂ ਜਾ ਰਹੀਆਂ ਸਾਵਧਾਨੀਆਂ ਅਤੇ ਹੋਰਨਾਂ ਸਿਹਤ ਸੁਰੱਖਿਆ ਉਪਾਵਾਂ ਦਾ ਅੱਜ ਉਨਾਂ ਵੱਲੋਂ ਜਾਇਜ਼ਾ ਲਿਆ ਗਿਆ ਹੈ।

ਵਿਧਾਇਕ ਸੁਲਤਾਨਪੁਰ ਲੋਧੀ ਨਵਤੇਜ ਸਿੰਘ ਚੀਮਾ ਨੇ ਇਸ ਮੌਕੇ ਕਿਹਾ ਕਿ ਫੈਕਟਰੀ ਦੇ ਵਰਕਰਾਂ ਦੀਆਂ ਸਫ਼ਾਈ ਅਤੇ ਰਿਹਾਇਸ਼ ਸਬੰਧੀ ਸਮੱਸਿਆਵਾਂ ਨੂੰ ਜਲਦ ਹੱਲ ਕਰਵਾਇਆ ਜਾ ਰਿਹਾ ਹੈ। ਉਨਾਂ ਕਿਹਾ ਕਿ ਵਰਕਰਾਂ ਦਾ ਖਿਆਲ ਰੱਖਣਾ ਸਾਡਾ ਫਰਜ਼ ਹੈ ਅਤੇ ਲਾਕਡਾੳੂਨ ਕਾਰਨ ਉਨਾਂ ਨੂੰ ਦਰਪੇਸ਼ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ।ਇਸ ਤੋਂ ਪਹਿਲਾਂ ਫੈਕਟਰੀ ਦੇ ਜਨਰਲ ਮੈਨਜਰ ਸ੍ਰੀ ਰਵਿੰਦਰ ਗੁਪਤਾ ਅਤੇ ਹੋਰਨਾਂ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਸ. ਜਸਬੀਰ ਸਿੰਘ ਡਿੰਪਾ ਨੇ ਫੈਕਟਰੀ ਵਿਚ ਲਾਕਡਾਉੂਨ ਦੌਰਾਨ ਦੁਬਾਰਾ ਕੰਮਕਾਜ਼ ਚਾਲੂ ਹੋਣ ’ਤੇ ਕੋਵਿਡ-19 ਦੇ ਚੱਲਦਿਆਂ ਵਰਤੀਆਂ ਜਾ ਰਹੀਆਂ ਸਾਵਧਾਨੀਆਂ ਅਤੇ ਸਿਹਤ ਸੁਰੱਖਿਆ ਉਪਾਵਾਂ ਸਬੰਧੀ ਵਿਸਥਾਰ ਵਿਚ ਵਿਚਾਰ-ਵਟਾਂਦਰਾ ਕੀਤਾ। ਉਨਾਂ ਕਿਹਾ ਕਿ ਫੈਕਟਰੀ ਵਿਚ ਕੋਵਿਡ ਪ੍ਰੋਟੋਕਾਲ ਨੂੰ ਸਖ਼ਤੀ ਨਾਲ ਲਾਗੂ ਕਰਨਾ ਸਮੇਂ ਦੀ ਲੋੜ ਹੈ, ਤਾਂ ਜੋ ਹਰੇਕ ਵਰਕਰ ਸੁਰੱਖਿਅਤ ਰਹਿ ਸਕੇ। ਇਸ ਦੌਰਾਨ ਜਨਰਲ ਮੈਨੇਜਰ ਸ੍ਰੀ ਗੁਪਤਾ ਨੇ ਦੱਸਿਆ ਕਿ ਫੈਕਟਰੀ ਵਿਚ ਕੋਵਿਡ ਪ੍ਰੋਟੋਕਾਲ ਨੂੰ ਪੁਖ਼ਤਾ ਢੰਗ ਨਾਲ ਲਾਗੂ ਕੀਤਾ ਗਿਆ ਹੈ ਅਤੇ ਵਰਕਰਾਂ ਦੀ ਸੁਰੱਖਿਆ ਯਕੀਨੀ ਬਣਾਈ ਗਈ ਹੈ। ਉਨਾਂ ਯਕੀਨ ਦਿਵਾਇਆ ਕਿ ਵਰਕਰਾਂ ਦੀਆਂ ਸਮੱਸਿਆਵਾਂ ਪਹਿਲੇ ਦੇ ਆਧਾਰ ’ਤੇ ਹੱਲ ਕੀਤੀਆਂ ਜਾਣਗੀਆਂ। ਇਸ ਦੌਰਾਨ ਸ. ਜਸਬੀਰ ਸਿੰਘ ਡਿੰਪਾ ਅਤੇ ਸ. ਨਵਤੇਜ ਸਿੰਘ ਚੀਮਾ ਨੇ ਫੈਕਟਰੀ ਦੀਆਂ ਵੱਖ-ਵੱਖ ਵਰਕਸ਼ਾਪਾਂ ਦਾ ਜਾਇਜ਼ਾ ਵੀ ਲਿਆ। ਇਸ ਤੋਂ ਇਲਾਵਾ ਉਨਾਂ ਵਰਕਰਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਅਤੇ ਕੋਵਿਡ-19 ਦੇ ਮੱਦੇਨਜ਼ਰ ਉਨਾਂ ਲਈ ਕੀਤੇ ਗਏ ਸਿਹਤ ਸੁਰੱਖਿਆ ਉਪਾਵਾਂ ਦਾ ਮੁਲਾਂਕਣ ਕਰਦਿਆਂ ਤਸੱਲੀ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਡੀ. ਐਸ. ਪੀ ਸੁਲਤਾਨਪੁਰ ਲੋਧੀ ਸ. ਸਰਵਨ ਸਿੰਘ ਬੱਲ, ਮਾਰਕੀਟ ਕਮੇਟੀ ਸੁਲਤਾਨਪੁਰ ਲੋਧੀ ਦੇ ਚੇਅਰਮੈਨ ਸ. ਪਰਵਿੰਦਰ ਸਿੰਘ ਪੱਪਾ, ਸ੍ਰੀ ਰਵਿੰਦਰ ਰਵੀ ਅਤੇ ਹੋਰ ਹਾਜ਼ਰ ਸਨ।

   

 

Tags: Jasbir Singh Gill , Coronavirus

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD