Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਵਿਧਾਇਕ ਸੁਰਿੰਦਰ ਡਾਵਰ ਅਤੇ ਸੰਜੇ ਤਲਵਾੜ ਵੱਲੋਂ ਵਧੀਕ ਮੁੱਖ ਸਕੱਤਰ ਵਿੰਨੀ ਮਹਾਜਨ ਨਾਲ ਮੀਟਿੰਗ

ਮਿਕਸਡ ਲੈਂਡ ਯੂਜ਼ ਖੇਤਰਾਂ ਵਿੱਚ ਸਨਅਤਾਂ ਚਾਲੂ ਕਰਨ ਬਾਰੇ ਕੀਤੀਆਂ ਵਿਚਾਰਾਂ

5 Dariya News

5 Dariya News

5 Dariya News

ਲੁਧਿਆਣਾ , 14 May 2020

Last updated on: May 14, 2020, 00:00 IST

ਮਿਕਸਡ ਲੈਂਡ ਯੂਜ਼ ਖੇਤਰਾਂ ਵਿੱਚ ਸਨਅਤਾਂ ਚਾਲੂ ਕਰਨ ਬਾਰੇ ਵਿਧਾਨ ਸਭਾ ਹਲਕਾ ਲੁਧਿਆਣਾ (ਕੇਂਦਰੀ) ਦੇ ਵਿਧਾਇਕ ਸ੍ਰੀ ਸੁਰਿੰਦਰ ਡਾਵਰ ਅਤੇ ਲੁਧਿਆਣਾ (ਪੂਰਬੀ) ਦੇ ਵਿਧਾਇਕ ਸ੍ਰੀ ਸੰਜੇ ਤਲਵਾੜ ਨੇ ਅੱਜ ਸਥਾਨਕ ਪੁਲਿਸ ਲਾਇਨਜ਼ ਵਿਖੇ ਪੰਜਾਬ ਸਰਕਾਰ ਦੀ ਵਧੀਕ ਮੁੱਖ ਸਕੱਤਰ ਸ਼੍ਰੀਮਤੀ ਵਿੰਨੀ ਮਹਾਜਨ ਨਾਲ ਵਿਚਾਰਾਂ ਕੀਤੀਆਂ। ਮੀਟਿੰਗ ਦੌਰਾਨ ਦੋਵੇਂ ਵਿਧਾਇਕਾਂ ਨੇ ਇਨ੍ਹਾਂ ਖੇਤਰਾਂ ਵਿੱਚ ਸਨਅਤਾਂ ਚਾਲੂ ਕਰਨ ਦੀ ਪੁਰਜ਼ੋਰ ਵਕਾਲਤ ਕੀਤੀ। ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ, ਪੁਲਿਸ ਕਮਿਸ਼ਨਰ ਸ੍ਰੀ ਰਾਕੇਸ਼ ਕੁਮਾਰ ਅਗਰਵਾਲ ਵੀ ਹਾਜ਼ਰ ਸਨ।ਮੀਟਿੰਗ ਦੌਰਾਨ ਦੋਵਾਂ ਵਿਧਾਇਕਾਂ ਨੇ ਦੱਸਿਆ ਕਿ ਉਹ ਦੋਵੇਂ ਪਿਛਲੇ ਕਈ ਦਿਨਾਂ ਤੋਂ ਮੁੱਖ ਮੰਤਰੀ ਕੋਲ ਇਹ ਮੰਗ ਉਠਾ ਰਹੇ ਸਨ। ਮੀਟਿੰਗ ਦੌਰਾਨ ਹੀ ਸ੍ਰੀਮਤੀ ਵਿੰਨੀ ਮਹਾਜਨ ਨੇ ਦੋਵੇਂ ਵਿਧਾਇਕਾਂ ਨੂੰ ਇਸ ਸੰਬੰਧੀ ਪੰਜਾਬ ਸਰਕਾਰ ਦੇ ਫੈਸਲੇ ਤੋਂ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਇਸ ਨਾਲ ਇਸ ਖੇਤਰ ਵਿੱਚ ਪੈਂਦੀਆਂ ਸਨਅਤਾਂ ਨੂੰ ਵੱਡਾ ਲਾਭ ਮਿਲੇਗਾ।ਵਿਧਾਇਕ ਤਲਵਾੜ ਨੇ ਦੱਸਿਆ ਕਿ ਮੀਟਿੰਗ ਵਿੱਚ ਲੁਧਿਆਣਾ ਵਿਖੇ ਬਣਨ ਵਾਲੇ ਪ੍ਰਦਰਸ਼ਨੀ ਕੇਂਦਰ, ਈਸਟ ਐਂਡ ਕਲੱਬ, ਨੈਸ਼ਨਲ ਹਾਈਵੇਜ਼ ਪ੍ਰੋਜੈਕਟ, ਹਲਵਾਰਾ ਏਅਰਪੋਰਟ ਤੋਂ ਇਲਾਵਾ ਹੋਰ ਵੀ ਕਈ ਮੁੱਦੇ ਵਿਚਾਰੇ ਗਏ। ਉਨ੍ਹਾਂ ਦੱਸਿਆ ਕਿ ਸ਼੍ਰੀਮਤੀ ਵਿੰਨੀ ਮਹਾਜਨ ਵੱਲੋਂ ਇਨ੍ਹਾਂ ਸਾਰੇ ਮੁੱਦਿਆਂ 'ਤੇ ਜਲਦ ਹੀ ਬਣਦੀ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਗਿਆ।ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਸ਼੍ਰੀਮਤੀ ਵਿੰਨੀ ਮਹਾਜਨ ਵੱਲੋਂ ਸਥਾਨਕ ਬਚਤ ਭਵਨ ਵਿਖੇ ਕੋਵਿੰਡ 19 ਬਾਰੇ ਅਧਿਕਾਰੀਆਂ ਅਤੇ ਹੋਰ ਸਖ਼ਸ਼ੀਅਤਾਂ ਨਾਲ ਮੀਟਿੰਗ ਕੀਤੀ ਅਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ।

 

Tags: Vinny Mahajan

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD