ਰਿਸ਼ਵਤ ਦੇ ਕੇਸ ਵਿਚ ਖੇਤਰੀ ਬੀਜ ਸਰਟੀਫਿਕੇਸ਼ਨ ਅਧਿਕਾਰੀ ਨੂੰ ਤਿੰਨ ਸਾਲ ਦੀ ਕੈਦ
Web Admin
5 ਦਰਿਆ ਨਿਊਜ਼
ਚੰਡੀਗੜ੍ਹ , 17 Jan 2014
Last updated on: Jan 17, 2014, 00:00 IST
ਇੱਕ ਮਹੱਤਵਪੂਰਨ ਘਟਨਾਕ੍ਰਮ ਤਹਿਤ ਮਾਨਯੋਗ ਵਧੀਕ ਸ਼ੈਸ਼ਨ ਜੱਜ ਅੰਮ੍ਰਿਤਸਰ ਸ੍ਰੀਮਤੀ ਨਵਜੋਤ ਸੋਹਲ ਦਹ ਅਦਾਲਤ ਵਲੋਂ ਸ੍ਰੀ ਕਾਬਲ ਸਿੰਘ ਖੇਤਰੀ ਬੀਜ ਸਰਟਹਫਿਕੇਸ਼ਨ ਅਧਿਕਾਰੀ ਨੂੰ ਰਿਸ਼ਵਤ ਦੇ ਕੇਸ਼ ਵਿਚ ਦੋਸ਼ੀ ਪਾਇਆ ਗਿਆ ਹੈ ਅਤੇ ਉਸਨੂੰ ਤਿੰਨ ਸਾਲ ਦੀ ਕੈਦ ਅਤੇ ਦੋ ਹਜ਼ਾਰ ਰੁਪਏ ਜ਼ੁਰਮਾਨਾ ਕੀਤਾ ਗਿਆ ਹੈ ਇਹ ਜਾਣਕਾਰੀ ਦਿੰਦਿਆਂ ਵਿਜ਼ੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਬਿਊਰੋ ਵਲੋਂ ਕਾਬਲ ਸਿੰਘ ਨੂੰ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਫੜਿਆ ਗਿਆ ਸੀ। ਉਨ੍ਹਾ ਦੱਸਿਆ ਕਿ ਪ੍ਰੋਵੈਨਸ਼ਨ ਆਫ਼ ਕੁਰੱਪਸ਼ਨ ਐਕਟ ਦੇ ਤਹਿਤ 28 ਜਨਵਰੀ, 2011 ਨੂੰ ਇਸ ਅਧਿਕਾਰੀ ਵਿਰੁੱਧ ਫੌਜਦਾਰੀ ਕੇਸ ਦਰਜ਼ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਵਿਜ਼ੀਲੈਂਸ ਬਿਊਰੋ ਵਲੋਂ ਦਰਜ਼ ਕੇਸ ਦੀ ਸੁਣਵਾਈ ਦੌਰਾਨ ਮਾਨਯੋਗ ਵਧੀਕ ਸ਼ੈਸ਼ਨ ਜੱਜ ਅੰਮ੍ਰਿਤਸਰ ਦੀ ਅਦਾਲਤ ਨੇ ਕਾਬਲ ਸਿੰਘ ਨੂੰ ਦੋਸ਼ੀ ਮੰਨਿਆ ਅਤੇ ਉਸਨੂੰ ਤਿੰਨ ਸਾਲ ਦੀ ਕੈਦ ਦੇ ਨਾਲ-ਨਾਲ ਦੋ ਹਜ਼ਾਰ ਰੁਪਏ ਅਦਾ ਕਰਨ ਦੇ ਹੁਕਮ ਸੁਣਾਏ।