Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਨੇ ਭਾਗੋ ਮਾਜਰਾ ਮੰਡੀ ਵਿਚ ਕਣਕ ਦੀਆਂ ਬੋਰੀਆਂ ਦਾ ਵਜ਼ਨ ਜਾਂਚਿਆ

ਦੌਰੇ ਦੌਰਾਨ ਫ਼ਸਲ ਦੀ ਚੁਕਾਈ ਛੇਤੀ ਮੁਕੰਮਲ ਕਰਨ ਦੀਆਂ ਹਦਾਇਤਾਂ ਵੀ ਦਿਤੀਆਂ

Web Admin

Web Admin

5 Dariya News

ਭਾਗੋ ਮਾਜਰਾ , 13 May 2020

Last updated on: May 13, 2020, 00:00 IST

ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਸਿਆਸੀ ਸਕੱਤਰ ਅਤੇ ਮਾਰਕੀਟ ਕਮੇਟੀ ਖਰੜ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਨੇ ਅੱਜ ਭਾਗੋ ਮਾਜਰਾ ਕਣਕ ਖ਼ਰੀਦ ਕੇਂਦਰ ਦਾ ਦੌਰਾ ਕੀਤਾ। ਅਪਣੇ ਦੌਰੇ ਦੌਰਾਨ ਜਿਥੇ ਉਨਾਂ ਕਣਕ ਦੀ ਲਿਫ਼ਟਿੰਗ ਲਈ ਭਰ ਕੇ ਰੱਖੀਆਂ ਗਈਆਂ ਕਣਕ ਦੀਆਂ ਬੋਰੀਆਂ ਦਾ ਵਜ਼ਨ ਜਾਂਚਿਆ, ਉਥੇ ਫ਼ਸਲ ਦੀ ਚੁਕਾਈ ਦੇ ਕੰਮ ਨੂੰ ਛੇਤੀ ਮੁਕੰਮਲ ਕਰਨ ਦੀਆਂ ਹਦਾਇਤਾਂ ਵੀ ਦਿਤੀਆਂ। ਇਸ ਮੌਕੇ ਗੱਲਬਾਤ ਕਰਦਿਆਂ ਸ੍ਰੀ ਸ਼ਰਮਾ ਨੇ ਦਸਿਆ ਕਿ ਭਾਗੋ ਮਾਜਰਾ ਖ਼ਰੀਦ ਕੇਂਦਰ ਵਿਖੇ 1829 ਮੀਟਰਿਕ ਟਨ ਕਣਕ ਦੀ ਖ਼ਰੀਦ ਹੋਈ ਹੈ ਜਿਸ ਵਿਚੋਂ 1600 ਮੀਟਰਿਕ ਟਨ ਕਣਕ ਦੀ ਲਿਫ਼ਟਿੰਗ ਮੁਕੰਮਲ ਹੋ ਚੁੱਕੀ ਹੈ। ਉਨਾਂ ਇਹ ਵੀ ਦਸਿਆ ਕਿ ਕਣਕ ਦੀਆਂ ਬੋਰੀਆਂ ਵਿਚ ਵਜ਼ਨ ਬਿਲਕੁਲ ਸਹੀ ਸੀ। ਮੱਛਲੀ ਕਲਾਂ ਨੇ ਕਿਹਾ ਕਿ ਖ਼ਰੀਦ ਏਜੰਸੀ ਪਨਸਪ ਦੁਆਰਾ ਖ਼ਰੀਦੀ ਗਈ ਫ਼ਸਲ ਦੀ ਅਦਾਇਗੀ 7 ਮਈ ਤਕ ਕੀਤੀ ਜਾ ਚੁਕੀ ਹੈ।  ਉਨਾਂ ਕਣਕ ਦੀ ਖ਼ਰੀਦ, ਚੁਕਾਈ ਅਤੇ ਅਦਾਇਗੀ ਦੇ ਸੁਚਾਰੂ ਪ੍ਰਬੰਧਾਂ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਿਹਤ ਤੇ ਕਿਰਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ 'ਕੋਰੋਨਾ ਵਾਇਰਸ' ਮਹਾਮਾਰੀ ਫੈਲਣ ਦੇ ਬਾਵਜੂਦ ਪੰਜਾਬ ਸਰਕਾਰ ਨੇ ਬਹੁਤ ਹੀ ਸੁਚੱਜੇ, ਯੋਜਨਾਬੱਧ ਤੇ ਸਮਾਂਬੱਧ ਤਰੀਕੇ ਨਾਲ ਕਣਕ ਦੀ ਖ਼ਰੀਦ ਕੀਤੀ ਅਤੇ ਕਿਸੇ ਵੀ ਕਿਸਾਨ ਨੂੰ ਮੰਡੀ ਵਿਚ ਖੱਜਲ-ਖੁਆਰ ਨਹੀਂ ਹੋਣ ਦਿਤਾ। ਉਨਾਂ ਕਿਹਾ ਕਿ ਭਾਵੇਂ ਇਸ ਬੀਮਾਰੀ ਕਾਰਨ ਕਣਕ ਦੀ ਖ਼ਰੀਦ ਤੇ ਚੁਕਾਈ ਦੇ ਪ੍ਰਬੰਧ ਕਰਨਾ ਵੱਡੀ ਚੁਨੌਤੀ ਤੋਂ ਘੱਟ ਨਹੀਂ ਸਨ ਪਰ ਮੁੱਖ ਮੰਤਰੀ ਦੀ ਸੂਝਵਾਨ ਤੇ ਦੂਰਅੰਦੇਸ਼ੀ ਅਗਵਾਈ ਹੇਠ ਸਮੁੱਚੇ ਸੂਬੇ ਵਿਚ ਕਣਕ ਦੀ ਖ਼ਰੀਦ ਨਿਰਵਿਘਨ ਢੰਗ ਨਾਲ ਹੋਈ ਹੈ ਅਤੇ ਖ਼ਰੀਦ ਦੇ ਸਮੁੱਚੇ ਅਮਲ ਦੌਰਾਨ ਕਿਸਾਨਾਂ ਨੂੰ ਮਹਾਮਾਰੀ ਤੋਂ ਬਚਾਉਣ ਦੇ ਵੀ ਉਪਰਾਲੇ ਲਗਾਤਾਰ ਕੀਤੇ ਗਏ ਹਨ। ਉਨਾਂ ਕਿਸਾਨਾਂ ਦਾ ਵੀ ਪ੍ਰਸ਼ਾਸਨ ਅਤੇ ਮਾਰਕੀਟ ਕਮੇਟੀ ਨੂੰ ਸਹਿਯੋਗ ਦੇਣ ਲਈ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ। ਇਸ ਮੌਕੇ ਮਾਰਕੀਟ ਕਮੇਟੀ ਖਰੜ ਦੀ ਸਕੱਤਰ ਅਰਚਨਾ ਬਾਂਸਲ, ਸੁਪਰਵਾਇਜ਼ਰ ਹਰਪਾਲ ਸਿੰਘ, ਪਨਸਪ ਦੇ ਇੰਸਪੈਕਟਰ ਬਿਕਰਮਜੀਤ ਸਿੰਘ ਅਤੇ ਆੜਤੀ ਮੋਹਨ ਲਾਲ, ਪਰਮਜੀਤ ਸਿੰਘ ਪਾਸੀ ਆੜਤੀ, ਕੁਲਵਿੰਦਰ ਸਿੰਘ ਆਕਸ਼ਨ ਰੀਕਾਰਡਰ ਆਦਿ ਵੀ ਮੌਜੂਦ ਸਨ।

 

Tags: Harkesh Chand Sharma

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD