Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਡੇਂਗੂ ਤੋਂ ਬਚਾਅ ਲਈ ਆਪਣੇਘਰਾਂ ਦੇ ਅੰਦਰ ਅਤੇ ਬਾਹਰ ਪਾਣੀ ਨਾ ਖੜ੍ਹਾ ਹੋਣ ਦੇਵੋ : ਸਿਵਲ ਸਰਜਨ

ਸਿਹਤ ਵਿਭਾਗ ਵੱਲੋਂ ਡੇਂਗੂ ਲਾਰਵੇ ਦੀ ਚੈਕਿੰਗ ਤਹਿਤ 69 ਘਰਾਂ ਦਾ ਕੀਤਾ ਸਰਵੇਖਣ

5 Dariya News

5 Dariya News

5 Dariya News

ਮਾਨਸਾ , 15 May 2020

Last updated on: May 15, 2020, 00:00 IST

ਅੱਜ ਡੇਂਗੂ ਦਿਵਸ ਦੇ ਮੌਕੇ ਸਿਵਲ ਸਰਜਨ ਮਾਨਸਾ ਡਾ. ਲਾਲ ਚੰਦ ਠਕਰਾਲ ਅਤੇ ਜ਼ਿਲਾ ਐਪੀਡੀਮਾਲੋਜਿਸਟ ਸ਼੍ਰੀ ਸ਼ੰਤੋਸ ਭਾਰਤੀ ਵੱਲੋਂ ਜਾਰੀ ਸੰਦੇਸ਼ ਰਾਹੀ ਸ਼ੁੱਕਰਵਾਰ ਦੇ ਦਿਨ ਦੀ ਖਾਸ ਮਹੱਤਤਾ 'ਤੇ ਜੋਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਜੇਕਰ ਅਸੀ ਇਸ ਦਿਨ ਆਪਣੇ ਘਰਾਂ ਦੇ ਅੰਦਰ ਅਤੇ ਬਾਹਰ ਖੜ੍ਹੇ ਪਾਣੀ ਦਾ ਨਿਪਟਾਰਾ ਕਰ ਲਈਏ ਤਾਂ ਡੇਂਗੂ ਬੁਖਾਰ ਤੋਂ ਬਚਿਆ ਜਾ ਸਕਦਾ ਹੈ ਕਿਉਕਿ ਡੇਂਗੂ ਦਾ ਮੱਛਰ ਖੜ੍ਹੇ ਸਾਫ਼ ਪਾਣੀ ਵਿੱਚ ਪੈਦਾ ਹੁੰਦਾ ਹੈ।ਸਿਵਲ ਸਰਜਨ ਨੇ ਦੱਸਿਆ ਕਿ ਇਹ ਮੱਛਰ ਆਮ ਤੌਰ 'ਤੇ ਫਰਿੱਜ ਦੀ ਟਰੇਅ, ਕੂਲਰਾਂ, ਗਮਲਿਆਂ, ਪਾਣੀ ਦੀਆਂ ਟੈਂਕੀਆਂ, ਕਬਾੜ ਵਿੱਚ ਪਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਡੇਂਗੂ ਬੁਖਾਰ ਦਾ ਮੱਛਰ ਆਮ ਤੌਰ 'ਤੇ ਦਿਨ ਵੇਲੇ ਕੱਟਦਾ ਹੈ ਇਸ ਕਰਕੇ ਸਾਨੂੰ ਮੱਛਰ ਦੇ ਕੱਟਣ ਤੋਂ ਬਚਣ ਲਈ ਆਪਣੇ ਸਰੀਰ ਨੂੰ ਪੂਰਾ ਢੱਕ ਕੇ ਰੱਖਣ ਚਾਹੀਦਾ ਹੈ ਅਤੇ ਰਾਤ ਨੂੰ ਸੌਣ ਸਮੇ ਮੱਛਰਦਾਨੀਆਂ ਦੀ ਵਰਤੋਂ ਕਰਨੀ ਚਾਹੀਦੀ ਹੈ। ਅੱਜ ਸਿਵਲ ਸਰਜਨ ਵੱਲੋਂ ਸਿਵਲ ਸਰਜਨ ਦਫਤਰ ਵਿੱਚ ਲੱਗੇ ਕੂਲਰਾਂ ਦੀ ਜਾਂਚ ਵੀ ਕੀਤੀ ਗਈ ।ਉਨ੍ਹਾਂ ਦੱਸਿਆ ਕਿઠਡੇਂਗੂ ਦਿਵਸ ਦੇ ਮੌਕੇ 'ਤੇ ਅੱਜ ਸਿਹਤ ਵਿਭਾਗ ਦੀ ਪੂਰੀ ਟੀਮ ਵੱਲੋਂ ਮਾਨਸਾ ਸ਼ਹਿਰ ਦੇઠਕਈ ਮੁਹੱਲਿਆਂ, ਬਸਤੀਆਂ ਦਾ ਸਰਵੇਖਣ ਕੀਤਾ ਗਿਆ। ਟੀਮ ਵੱਲੋਂ ਘਰ-ਘਰ ਜਾ ਕੇ ਪੈਂਫਲੈਂਟ ਵੰਡੇ ਗਏ। ਟੀਮ ਵੱਲੋਂ ਕੁੱਲ 69 ਘਰਾਂ ਦਾ ਸਰਵੇਖਣ ਕੀਤਾ ਗਿਆ, ਜਿਸ ਵਿੱਚ 378 ਕੰਨਟੇਨਰ ਚੈਕ ਕੀਤੇ ਗਏ। ਉਨ੍ਹਾਂ ਦੱਸਿਆ ਕਿ ਤਿੰਨ ઠਘਰਾਂ ਵਿੱਚ ਡੇਂਗੂ ਦਾ ਲਾਰਵਾ ਮਿਲਿਆ, ਜਿਸ ਨੂੰ ਮੌਕੇ 'ਤੇ ਨਸ਼ਟ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਟੀਮ ਵੱਲੋਂ ਲੋਕਾਂ ਨੂੰ ਡੇਂਗੂ ਦੇ ਕਾਰਨ, ਬਚਾਅ ਅਤੇ ਲੱਛਣਾ ਬਾਰੇ ਜਾਣਕਾਰੀ ਦਿੱਤੀ ਗਈ।ਨੁੱਕੜ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਸਹਾਇਕ ਮਲੇਰੀਆ ਅਫ਼ਸਰ ਸ਼੍ਰੀ ਕੇਵਲ ਸਿੰਘ ਅਤੇ ਸ਼੍ਰੀ ਗੁਰਜੰਟ ਸਿੰਘ ਨੇ ਕਿਹਾ ਕਿ ਤੇਜ ਬੁਖਾਰ, ਸਿਰ ਦਰਦ, ਸਰੀਰ 'ਤੇ ਦਾਣੇ , ਮਾਸ਼ਪੇਸ਼ੀਆਂ ਵਿੱਚ ਦਰਦ, ਅੱਖਾਂ ਦੇ ਪਿਛਲੇ ਹਿੱਸੇ ਵਿੱਚ ਦਰਦ ਅਤੇ ਨੱਕ ਤੇ ਮਸੂੜਿਆਂ ਵਿੱਚੋਂ ਖੂਨ ਵਗਣਾ ਡੇਂਗੂ ਬੁਖਾਰ ਦੀ ਨਿਸ਼ਾਨੀਆਂ ਹਨ। ਉਨ੍ਹਾਂ ਕਿਹਾ ਕਿ ਡੇਂਗੂ ਦਾ ਮੱਛਰ ਸਾਫ ਪਾਣੀ 'ਤੇ ਪੈਦਾ ਹੁੰਦਾ ਹੈ, ਇਸ ਲਈ ਸਾਨੂੰ ਕੂਲਰਾਂ, ਫਰਿਜਾਂ ਦੀਆਂ ਟ੍ਰੇਆਂ, ਪਾਣੀ ਦੀਆਂ ਟੈਂਕੀਆਂ ਆਦਿ ਨੂੰ ਹਫਤੇ ਵਿੱਚ ਇੱਕ ਵਾਰ ਸ਼ੁੱਕਰਵਾਰ ਵਾਲੇ ਦਿਨ ਜ਼ਰੂਰ ਸਾਫ ਕਰਨਾ ਚਾਹੀਦਾ ਹੈ, ਤਾਂ ਕਿ ਮੱਛਰਾਂ ਦੇ ਵਾਧੇ ਨੂੰ ਰੋਕਿਆ ਜਾ ਸਕੇ।ਉਨ੍ਹਾਂ ਕਿਹਾ ਕਿ ਬੁਖਾਰ ਹੋਣ 'ਤੇ ਨੇੜੇ ਦੇ ਹਸਪਤਾਲਾਂ ਵਿੱਚ ਖੂਨ ਦੀ ਜਾਂਚ ਤੇ ਇਲਾਜ ਕਰਾਉਣਾ ਚਾਹੀਦਾ ਹੈ।ਟੀਮ ਵਿੱਚ ਜ਼ਿਲਾ ਮਾਸ ਮੀਡੀਆ ਅਫਸਰ ਸ਼੍ਰੀ ਸੁਖਮਿੰਦਰ ਸਿੰਘ, ਮਲਟੀਪਰਪਜ ਹੈਲਥ ਸੁਪਰਵਾਈਜਰ ਸ਼੍ਰੀ ਰਾਮ ਕੁਮਾਰ, ਬਲਾਕ ਐਜੂਕੇਟਰ  ਸ਼੍ਰੀ ਹਰਬੰਸ ਲਾਲ, ਇੰਨਸੈਕਟ ਕੁਲੈਕਟਰ ਸ਼੍ਰੀ ਕ੍ਰਿਸ਼ਨ ਕੁਮਾਰ ਅਤੇ ਸ਼੍ਰੀ ਕੁਲਦੀਪ ਸਿੰਘ ਸ਼ਾਮਿਲ ਸਨ।

 

Tags: Civil Surgeon Moga , Health

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD