Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਲੈਫਟੀਨੈਂਟ ਜਨਰਲ (ਸੇਵਾਮੁਕਤ) ਟੀ. ਐੱਸ. ਸ਼ੇਰਗਿੱਲ ਵੱਲੋਂ ਜ਼ਿਲ੍ਹਾ ਪ੍ਰਸਾਸ਼ਨ ਅਤੇ ਗਾਰਡੀਅਨਜ਼ ਆਫ਼ ਗਵਰਨੈਂਸ ਨਾਲ ਸਮੀਖਿਆ ਮੀਟਿੰਗ

5 Dariya News

5 Dariya News

5 Dariya News

ਲੁਧਿਆਣਾ , 15 May 2020

Last updated on: May 15, 2020, 00:00 IST

ਮੁੱਖ ਮੰਤਰੀ ਦੇ ਸੀਨੀਅਰ ਸਲਾਹਕਾਰ ਲੈਫਟੀਨੈਂਟ ਜਨਰਲ (ਸੇਵਾਮੁਕਤ) ਸ੍ਰੀ ਟੀ. ਐੱਸ. ਸ਼ੇਰਗਿੱਲ ਨੇ ਅੱਜ ਸਥਾਨਕ ਬਚਤ ਭਵਨ ਵਿਖੇ ਜ਼ਿਲ੍ਹਾ ਪ੍ਰਸਾਸ਼ਨ ਦੇ ਅਧਿਕਾਰੀਆਂ ਅਤੇ ਗਾਰਡੀਅਨਜ਼ ਆਫ਼ ਗਵਰਨੈਂਸ ਨਾਲ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਦੌਰਾਨ ਸ੍ਰੀ ਸ਼ੇਰਗਿੱਲ ਨੇ ਕਰਫਿਊ ਲੌਕਡਾਊਨ ਦੇ ਚੱਲਦਿਆਂ ਗਾਰਡੀਅਨਜ਼ ਆਫ਼ ਗਵਰਨੈਂਸ ਵੱਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ।ਸ੍ਰੀ ਸ਼ੇਰਗਿੱਲ ਨੇ ਜ਼ਿਲ੍ਹਾ ਪ੍ਰਸਾਸ਼ਨ ਅਤੇ ਗਾਰਡੀਅਨਜ਼ ਆਫ਼ ਗਵਰਨੈਂਸ ਦੇ ਜ਼ਿਲ੍ਹਾ ਮੁੱਖੀ ਕਰਨਲ (ਸੇਵਾਮੁਕਤ) ਐੱਚ. ਐੱਸ. ਕਾਹਲੋਂ ਨੂੰ ਕਿਹਾ ਕਿ ਉਹ ਗਾਰਡੀਅਨਜ਼ ਆਫ਼ ਗਵਰਨੈਂਸ ਦੀ ਸੂਚੀ ਤਿਆਰ ਕਰਨ ਜਿਨ੍ਹਾਂ ਨੇ ਇਸ ਦੌਰ ਦੇ ਦੌਰਾਨ ਵਧੀਆ ਕਾਰਗੁਜ਼ਾਰੀ ਦਿਖਾਈ ਹੈ ਤਾਂ ਜੋ ਇਸ ਸੰਬੰਧੀ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੂੰ ਜਾਣੂ ਕਰਵਾਇਆ ਜਾ ਸਕੇ।ਉਨ੍ਹਾਂ ਦੱਸਿਆ ਕਿ ਇਸ ਗੱਲ ਦੇ ਬਾਵਜੂਦ ਕਿ ਜਿਆਦਾਤਰ ਗਾਰਡੀਅਨਜ਼ ਆਫ਼ ਗਵਰਨੈਂਸ 55 ਸਾਲ ਦੀ ਉਮਰ ਤੋਂ ਵੱਡੇ ਹਨ, ਆਪਣੀ ਜਾਨ ਦੀ ਪ੍ਰਵਾਹ ਨਾ ਕਰਦਿਆਂ ਉਹ ਮੰਡੀਆਂ, ਬੈਂਕਾਂ, ਗੋਦਾਮਾਂ ਅਤੇ ਹੋਰ ਖੁੱਲ੍ਹੇ ਸਥਾਨਾਂ 'ਤੇ ਡਿਊਟੀ ਨਿਭਾਉਂਦੇ ਰਹੇ। ਉਨ੍ਹਾਂ ਗਾਰਡੀਅਨਜ਼ ਆਫ਼ ਗਵਰਨੈਂਸ ਨੂੰ ਅਪੀਲ ਕੀਤੀ ਕਿ ਉਹ ਆਪਣੀ ਫੀਡਬੈਕ ਭੇਜਣੀ ਲਗਾਤਾਰ ਜਾਰੀ ਰੱਖਣ ਤਾਂ ਜੋ ਇਹ ਸਮੇਂ-ਸਮੇਂ ਸਿਰ ਮੁੱਖ ਮੰਤਰੀ ਦੇ ਧਿਆਨ ਵਿੱਚ ਲਿਆਂਦੀਆਂ ਜਾ ਸਕਣ।ਇਸ ਮੌਕੇ ਉਨ੍ਹਾਂ ਲੋੜਵੰਦ ਲੋਕਾਂ ਨੂੰ ਵੰਡੇ ਜਾ ਰਹੇ ਰਾਸ਼ਨ ਦੇ ਕੰਮ ਦਾ ਵੀ ਜਾਇਜ਼ਾ ਲਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰ. ਇਕਬਾਲ ਸਿੰਘ ਸੰਧੂ, ਵਧੀਕ ਡਿਪਟੀ ਕਮਿਸ਼ਨਰ ਪੁਲਿਸ (ਸਥਾਨਕ) ਸ੍ਰੀ ਦੀਪਕ ਪਰੀਕ, ਓ. ਐੱਸ. ਡੀ. ਸ੍ਰ. ਕਰਨਵੀਰ ਸਿੰਘ ਅਤੇ ਹੋਰ ਹਾਜ਼ਰ ਸਨ।

 

Tags: TS Shergill , Coronavirus

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD