Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਰਾਣਾ ਰਣਜੀਤ ਸਿੰਘ ਗਿੱਲ ਵੱਲੋਂ ਗਊਸ਼ਾਲਾ ਨੂੰ 51 ਹਜਾਰ ਰੁਪਏ ਦੀ ਰਾਸ਼ੀ ਭੇਂਟ

5 Dariya News

5 Dariya News

5 Dariya News/(ਗੋਲਡੀ ਸ਼ੁਕਲਾ)

ਕੁਰਾਲੀ , 15 May 2020

Last updated on: May 15, 2020, 00:00 IST

ਕੋਵਿਡ-19 ਕੋਰੋਨਾ ਵਾਇਰਸ ਮਹਾਮਾਰੀ ਕਾਰਨ ਸੂਬੇ ਭਰ ਵਿੱਚ ਲਗਾਏ ਕਰਫਿਊ ਕਾਰਨ ਵਿੱਤੀ ਕਾਰਨਾ ਤੇ ਆਰਥਿਕ ਤੰਗੀ 'ਚ ਚੱਲ ਰਹੀ ਸਥਾਨਕ ਸ਼ਹਿਰ ਦੇ ਡੇਰਾ ਬਾਬਾ ਗੋਸਾਈਆਣਾਂ ਵਿਖੇ ਸਥਿਤ ਗਊਸ਼ਾਲਾ ਦੀ ਸ਼੍ਰੋਮਣੀ ਅਕਾਲੀ ਦੱਲ ਦੇ ਸੂਬਾ ਉੱਪ ਪ੍ਰਧਾਨ ਤੇ ਹਲਕਾ ਖਰੜ ਤੋਂ ਪਾਰਟੀ ਦੇ ਮੁੱਖ ਸੇਵਾਦਾਰ ਰਾਣਾ ਰਣਜੀਤ ਸਿੰਘ ਵੱਲੋਂ 51 ਹਜਾਰ ਰੁਪਏ ਦੀ ਰਾਸ਼ੀ ਨਾਲ ਵਿਤੀ ਸਹਾਇਤਾ ਕੀਤੀ ਗਈ ।ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗਊਸ਼ਾਲਾ ਦੇ ਪ੍ਰਬੰਧਕ ਬਿੱਟੂ ਖੁੱਲਰ ਤੇ ਖ਼ਜ਼ਾਨਚੀ ਅਰਵਿੰਦ ਗੋਇਲ ਨੇ ਦੱਸਿਆ ਕਿ ਕੋਰੋਨਾ ਵਾਇਰਸ ਮਹਾਮਾਰੀ ਕਾਰਨ ਲਗਾਏ ਗਏ ਕਰਫਿਊ ਦੌਰਾਨ ਮਾਰਕਿਟ ਅਤੇ ਇੰਡਸਟਰੀ ਦੇ ਬੰਦ ਹੋਣ ਕਾਰਨ ਅੱਜ ਗਊਸ਼ਾਲਾ ਨੂੰ ਵਿਤੀ ਹਾਲਾਤਾਂ ਨਾਲ ਝੁਜਣਾ ਪੈ ਰਿਹਾ ਹੈ ਤੇ ਉਨ੍ਹਾਂ ਅੱਜ ਵਿਤੀ ਮਦਦ ਲਈ ਥਾਂ ਥਾਂ ਤੇ ਅਪੀਲ ਕਰਨੀ ਪੈ ਰਹੀ ਹੈ । ਉਨ੍ਹਾਂ ਦੱਸਿਆ ਕਿ ਕਰਫਿਊ ਤੋਂ ਬਾਅਦ ਉਨ੍ਹਾਂ ਵੱਲੋਂ ਵਿਤੀ ਮਦਦ ਲਈ ਪਿਛਲੇ ਦਿਨੀਂ ਕੁਰਾਲੀ ਅਨਾਜ ਮੰਡੀ ਵਿਖੇ ਸ਼੍ਰੀ ਹਰਮੰਦਿਰ ਸਾਹਿਬ ਲਈ ਇੱਕ ਕਣਕ ਦਾ ਟਰੱਕ ਰਵਾਨਾ ਕਰਨ ਆਏ ਰਾਣਾ ਰਣਜੀਤ ਸਿੰਘ ਗਿੱਲ ਜੀ ਨੂੰ ਅਪੀਲ ਕੀਤੀ ਸੀ ਤੇ ਉਨ੍ਹਾਂ ਵੱਲੋਂ ਗਊਸ਼ਾਲਾ ਦੀ ਵਿਤੀ ਮਦਦ ਕਰਦੇ ਹੋਏ 51 ਹਜਾਰ ਰੁਪਏ ਦੀ ਨਗਦ ਰਾਸ਼ੀ ਭੇਟ ਕੀਤੀ ਗਈ । ਜਿਸ ਲਈ ਗਊਸ਼ਾਲਾ ਦੇ ਸਮੂਹ ਮੈਂਬਰ ਸਾਹਿਬਾਨ ਤਹਿ ਦਿਲੋਂ ਰਾਣਾ ਰਣਜੀਤ ਸਿੰਘ ਗਿੱਲ ਜੀ ਦਾ ਧੰਨਵਾਦ ਕਰਦੇ ਹਨ ।ਇਸ ਮੌਕੇ ਸ਼੍ਰੀ ਰਾਣਾ ਰਣਜੀਤ ਸਿੰਘ ਗੁਇੱਲ ਵੱਲੋਂ ਸ਼ਹਿਰ ਨਿਵਾਸੀਆਂ ਨੂੰ ਆਪਣੀ ਸਮਰੱਥਾ ਅਨੁਸਾਰ ਵੱਧ ਚੱੜਕੇ ਵਿਤੀ ਸਹਾਇਤਾ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਬੇਜੁਬਾਨ ਜਾਨਵਰਾਂ ਦੀ ਸੇਵਾ ਤੋਂ ਵਧਕੇ ਕੋਈ ਸੇਵਾ ਨਹੀਂ ਹੋ ਸਕਦੀ ਤੇ ਅੱਜ ਇਸ ਸੰਕਟ ਦੀ ਘੜੀ ਵਿੱਚ ਗਊਸ਼ਾਲਾ ਵਿੱਚ ਰਹਿ ਰਹੀਆਂ ਗਊਆਂ ਦੇ ਹਰੇ ਚਾਰੇ ਲਈ ਕੀਤੀ ਗਈ ਵਿਤੀ ਮਦਦ ਤੋਂ ਵੱਧ ਕੋਈ ਪੁੰਨ ਦਾ ਕੰਮ ਨਹੀਂ ਹੋ ਸਕਦਾ ।ਇਸ ਮੌਕੇ ਉਨ੍ਹਾਂ ਨਾਲ ਸੀਨੀਅਰ ਅਕਾਲੀ ਆਗੂ ਰਣਧੀਰ ਸਿੰਘ ਧੀਰਾ, ਭੁਪਿੰਦਰ ਸਿੰਘ ਕਾਲਾ ਤੇ ਕੌਂਸਲਰ ਗੌਰਵ ਅਗਰਵਾਲ ਵਿਸ਼ੂ ਆਦਿ ਹਾਜ਼ਿਰ ਸਨ ।

 

Tags: Ranjit Singh Gill , Coronavirus

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD