Saturday, 13 June 2026

 

 

ਖ਼ਾਸ ਖਬਰਾਂ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ

 

ਸਾਬਕਾ ਐਮ.ਪੀ ਸ. ਗੁਰਦਾਸ ਬਾਦਲ ਨੂੰ ਪਿੰਡ ਬਾਦਲ ਵਿਖੇ ਦਿੱਤੀ ਹੁੰਜੂਆ ਭਰੀ ਅੰਤਿਮ ਵਿਦਾਇਗੀ

ਕੋਵਿਡ-19 ਮਹਾਮਾਰੀ ਦੇ ਚਲਦਿਆਂ ਪਰਿਵਾਰ ਵਲੋਂ ਇੱਕਠ ਨਾ ਹੋਣ ਦੀ ਕੀਤੀ ਗਈ ਅਪੀਲ

5 Dariya News

5 Dariya News

5 Dariya News

ਸ੍ਰੀ ਮੁਕਤਸਰ ਸਾਹਿਬ , 15 May 2020

Last updated on: May 15, 2020, 00:00 IST

ਸਾਬਕਾ ਐਮ.ਪੀ ਅਤੇ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਦੇ ਪਿਤਾ ਸ. ਗੁਰਦਾਸ ਬਾਦਲ ਜੋ ਕਿ 90 ਸਾਲਾਂ ਦੇ ਸਨ ਦਾ ਦਿਹਾਂਤ ਕੱਲ ਦੇਰ ਰਾਤ ਮੌਹਾਲੀ ਦੇ ਫੋਰਟੀਜ਼ ਹਸਪਤਾਲ ਵਿਖੇ ਹੋਣ ਉਪਰੰਤ ਉਨਾਂ ਦਾ ਅੰਤਿਮ ਸੰਸਕਾਰ ਅੱਜ ਜੱਦੀ ਪਿੰਡ ਬਾਦਲ  ਵਿਖੇ ਕੀਤਾ ਗਿਆ।

ਕੋਵਿਡ-19 ਮਹਾਮਾਰੀ ਦੇ ਚਲਦਿਆਂ ਸ. ਗੁਰਦਾਸ ਬਾਦਲ ਦੇ ਪਰਿਵਾਰ ਵਲੋਂ ਅਤੇ ਸ. ਮਨਪ੍ਰੀਤ ਬਾਦਲ ਵਲੋਂ ਇੱਕਠ ਨਾ ਕਰਨ ਦੀ ਅਪੀਲ ਵੀ ਕੀਤੀ ਗਈ।ਸ. ਮਨਪ੍ਰੀਤ ਬਾਦਲ ਨੇ ਪੰਜਾਬ ਵਾਸੀਆਂ ਨੂੰ ਸੰਬੋਧਿਤ ਹੁੰਦੇ ਹੋਏ ਇੱਕ ਭਾਵੂਕ ਵੀਡੀਓ ਜਾਰੀ ਕਰਦਿਆਂ ਦੱਸਿਆ ਕਿ ਉਨਾਂ ਦੇ ਪਿਤਾ 70 ਸਾਲ ਦੀ ਉਮਰ ਤੱਕ ਆਮ ਜਨਤਾ ਨਾਲ ਵਿਚਰਦੇ ਰਹੇ। ਉਨਾਂ ਨੇ ਸਮੂਹ ਪੰਜਾਬ ਵਾਸੀਆਂ ਦਾ ਉਨਾਂ ਨਾਲ ਦੁੱਖ ਸਾਂਝਾ ਕਰਨ ਲਈ ਧੰਨਵਾਦ ਕੀਤਾ।ਇਸ ਮੌਕੇ ਅਰੁਣ ਮਿੱਤਲ ਆਈ.ਜੀ ਬਠਿੰਡਾ ਵਲੋਂ ਪੰਜਾਬ ਦੇ ਗਵਰਨਰ ਵਲੋਂ ਭੇਜੀ ਗਈ ਰੀਥ ਸ. ਗੁਰਦਾਸ ਬਾਦਲ ਨੂੰ ਭੇਂਟ ਕੀਤੀ।ਇਸ ਮੌਕੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸ. ਸੁਖਬੀਰ ਬਾਦਲ ਮੈਂਬਰ ਪਾਰਲੀਮੈਂਟ, ਸ. ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਕੈਬਨਿਟ ਮੰਤਰੀ, ਸ੍ਰੀ ਵਿਜੈ ਇੰਦਰ ਸਿੰਗਲਾ ਕੈਬਨਿਟ ਮੰਤਰੀ, ਕੈਬਨਿਟ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ, ਕੈਬਨਿਟ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ, ਸ੍ਰੀਮਤੀ ਅਰੁਣਾ ਚੌਧਰੀ ਕੈਬਨਿਟ ਮੰਤਰੀ, ਮੈਡਮ ਹਰਸਿਮਰਤ ਕੌਰ ਬਾਦਲ ਮੈਂਬਰ ਪਾਰਲੀਮੈਂਟ, ਹਲਕਾ ਵਿਧਾਇਕ ਗਿੱਦੜਬਾਹਾ ਸ. ਅਮਰਿੰਦਰ ਸਿੰਘ ਰਾਜਾ ਵੜਿੰਗ, ਪੋਤਰਾ ਅਰਜੁਨ ਬਾਦਲ, ਡਾ. ਓਮ ਪ੍ਰਕਾਸ਼ ਅਤੇ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਪੰਜਾਬ ਦੀਆਂ ਉੱਘੀਆਂ ਸਖਸ਼ੀਅਤ ਵੀ ਹਾਜਰ ਸਨ। ਇਸ ਮੌਕੇ ਪੁਲਿਸ ਦੀ ਟੁਕੜੀ ਵਲੋਂ ਸ਼ੌਕ ਸਲਾਮੀ ਦਿੱਤੀ ਗਈ।

 

Tags: Manpreet Singh Badal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD