Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਜ਼ਿਲ੍ਹੇ ਦੀਆਂ ਸਮੂਹ ਨਗਰ ਕੌਂਸਲਾਂ/ਨਗਰ ਪੰਚਾਇਤਾਂ ਵੱਲੋਂ ਕੋਰੋਨਾ ਵਾਇਰਸ ਵਿਰੁੱਧ ਕੀਤੇ ਗਏ ਕੰਮ ਸ਼ਲਾਘਾਯੋਗ ਰਹੇ ਹਨ:- ਡਾ: ਨਯਨ

ਭਵਿੱਖ ਵਿੱਚ ਵੀ ਨਗਰ ਕੌਂਸਲ ਦੇ ਅਧਿਕਾਰੀ/ਕਰਮਚਾਰੀ ਆਪਣੀ ਡਿਊਟੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਂਦੇ ਰਹਿਣਗੇ

5 Dariya News

5 Dariya News

5 Dariya News

ਫਿਰੋਜ਼ਪੁਰ , 16 May 2020

Last updated on: May 16, 2020, 00:00 IST

ਡਿਪਟੀ ਡਾਇਰੈਕਟਰ ਸਥਾਨਕ ਸਰਕਾਰ ਫਿਰੋਜ਼ਪੁਰ ਡਾ: ਨਯਨ (ਪੀ.ਸੀ.ਐਸ) ਨੇ ਦੱਸਿਆ ਕਿ ਸਰਕਾਰ ਦੀਆ ਹਦਾਇਤਾਂ ਅਤੇ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਸ੍ਰ; ਕੁਲਵੰਤ ਸਿੰਘ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਫਿਰੋਜ਼ਪੁਰ ਜ਼ਿਲ੍ਹੇ ਅਧੀਨ ਆਉਂਦਿਆਂ ਸਮੂਹ ਨਗਰ ਕੌਂਸਲਾਂ/ਨਗਰ ਪੰਚਾਇਤਾਂ ਜਿਵੇਂ ਕਿ ਫਿਰੋਜ਼ਪੁਰ, ਜ਼ੀਰਾ, ਮੱਖੂ, ਮੱਲਾਂਵਾਲਾ, ਮਮਦੋਟ, ਗੁਰੂਹਰਸਹਾਏ, ਮੁਦਕੀ ਅਤੇ ਤਲਵੰਡੀ ਭਾਈ ਸ਼ਹਿਰ ਵਿੱਚ ਕੋਰੋਨਾ ਵਾਇਰਸ ਵਿਰੁੱਧ ਲੜ ਰਹੀ ਜੰਗ ਵਿਚ ਆਪਣਾ ਯੋਗਦਾਨ ਅਤੇ ਡਿਊਟੀ ਵੱਖ-ਵੱਖ ਕਾਰਜਾਂ ਰਾਹੀ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਈ ਜਾ ਰਹੀ ਹੈ। ਡਾ: ਨਯਨ ਨੇ ਦੱਸਿਆ ਕਿ ਨਗਰ ਕੌਂਸਲ ਫਿਰੋਜ਼ਪੁਰ ਨੇ ਜ਼ਿਲ੍ਹੇ ਦੇ ਲੋਕਾ ਨੂੰ ਇਸ ਵਾਇਰਸ ਤੋ ਬਚਾਉਣ ਲਈ  ਲਾਕਡਾਊਨ ਦੌਰਾਨ ਵੀ ਸਫ਼ਾਈ ਦਾ ਕੰਮ ਨਿਰੰਤਰ ਚਾਲੂ ਰੱਖਿਆ ਹੈ।  ਨਗਰ ਕੌਂਸਲ ਵੱਲੋਂ ਸ਼ਹਿਰ ਦੇ ਰਿਹਾਇਸ਼ੀ, ਕਮਰਸ਼ੀਅਲ, ਪਬਲਿਕ ਸਥਾਨਾਂ, ਧਾਰਮਿਕ ਸਥਾਨ, ਪੁਲਿਸ ਥਾਨੇ, ਬੈਂਕ, ਏ.ਟੀ.ਐਮ, ਸਰਕਾਰੀ ਅਤੇ ਪ੍ਰਾਈਵੇਟ  ਦਫ਼ਤਰ ਆਦਿ ਤੇ ਰੋਜ਼ਾਨਾ ਪੱਧਰ ਤੇ ਸੈਨੇਟਾਇਜ ਕਰਵਾਇਆ ਜਾ ਰਿਹਾ ਹੈ। ਸ਼ਹਿਰਾਂ ਅੰਦਰ ਸੈਨੇਟਾਇਜੇਸ਼ਨ ਤੋ ਇਲਾਵਾ ਫੋਗਿੰਗ ਅਤੇ ਕੀਟਾਨੂਨਾਸ਼ਕ ਦਾ ਸਪਰੇਅ ਦਾ ਕੰਮ ਵੀ ਨਿਰੰਤਰ ਚੱਲ ਰਿਹਾ ਹੈ।ਉਨ੍ਹਾਂ ਦੱਸਿਆ ਕਿ ਜਿੱਥੇ ਸਾਰੇ ਦੇਸ਼ ਵਿੱਚ ਲੋਕਾ ਨੂੰ ਇਸ ਵਾਇਰਸ ਦੇ ਪ੍ਰਕੋਪ ਤੋ ਜਾਗਰੂਕ ਕਰਨ ਲਈ ਮੁਨਾਦੀ, ਇਸ਼ਤਿਹਾਰ, ਫਲੈਕਸ ਬੈਨਰ ਆਦਿ ਰਾਹੀ ਜਾਗਰੂਕ ਕੀਤਾ ਜਾ ਰਿਹਾ ਹੈ। ਉੱਥੇ ਫਿਰੋਜ਼ਪੁਰ ਵੱਲੋਂ ਇਸ ਪ੍ਰਤੀ ਜਾਗਰੂਕ ਕਰਨ ਲਈ ਨਿਵੇਕਲਾ ਉਪਰਾਲਾ ਕਰਕੇ ਸ਼ਹਿਰ ਦੀਆ ਮੇਨ ਸੜਕਾਂ ਤੇ ਰੋਡ ਤੇ ਸਲੋਗਨ, ਪੇਂਟਿੰਗ ਆਦਿ ਰਾਹੀ ਲੋਕਾ ਨੂੰ ਜਾਗਰੂਕ ਕਰਨ ਲਈ ਚਿੱਤਰਕਾਰੀ ਕੀਤੀ ਗਈ ਹੈ, ਫਿਰੋਜ਼ਪੁਰ ਦੇ ਇਸੇ ਨਿਵੇਕਲਾ ਉਪਰਾਲੇ ਤੋ ਬਾਅਦ ਕਈ ਜ਼ਿਲ੍ਹਿਆਂ ਅਤੇ ਸ਼ਹਿਰਾਂ ਨੇ ਫਿਰੋਜ਼ਪੁਰ ਦੀ ਤਰਜ਼ ਤੇ ਇਸ ਪ੍ਰਕਾਰ ਦੀਆ ਗਤੀਵਿਧੀਆਂ ਕੀਤੀਆ ਗਈਆਂ। ਅੰਤ ਵਿੱਚ ਉਹਨਾ ਨੇ ਦੱਸਿਆ ਕਿ ਸਮੂਹ ਨਗਰ ਕੌਂਸਲਾਂ/ਨਗਰ ਪੰਚਾਇਤਾਂ ਦੇ ਅਧਿਕਾਰੀ/ਕਰਮਚਾਰੀ ਜੋ ਇਸ ਵਾਇਰਸ ਖ਼ਿਲਾਫ਼ ਆਪਣੀ ਡਿਊਟੀ ਨਿਭਾ ਰਹੇ ਹਨ ਉਹ ਸ਼ਲਾਘਾ ਦੇ ਪਾਤਰ ਹਨ ਅਤੇ ਮੈ ਉਮੀਦ ਕਰਦੀ ਹਾਂ ਕਿ ਭਵਿੱਖ ਵਿੱਚ ਵੀ ਉਹ ਆਪਣੀ ਡਿਊਟੀ ਇਸੇ ਪ੍ਰਕਾਰ ਨਿਭਾਉਂਦੇ ਰਹਿਣਗੇ ਅਤੇ ਲੋਕਾ ਨੂੰ ਵੀ ਅਪੀਲ ਹੈ ਕਿ ਉਹ ਆਪਣੇ ਸ਼ਹਿਰ ਦੀਆ ਸਥਾਨਕ ਸਰਕਾਰ ਦਾ ਸਹਿਯੋਗ ਕਰਨ।

 

Tags: Coronavirus

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD