Thursday, 16 May 2024

 

 

ਖ਼ਾਸ ਖਬਰਾਂ ਲੋਕ ਸਭਾ ਚੋਣਾਂ 2024: ਪੰਜਾਬ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ 80 ਫ਼ੀਸਦੀ ਪੁਲਿਸ ਬਲ ਤੇ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਕੀਤੀਆਂ ਜਾਣਗੀਆਂ ਤਾਇਨਾਤ ਚਰਨਜੀਤ ਚੰਨੀ 'ਤੇ ਆਮ ਆਦਮੀ ਪਾਰਟੀ ਦਾ ਜਵਾਬੀ ਹਮਲਾ, ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ- ਕਾਂਗਰਸ ਦੇ ਰਾਜ ਦੌਰਾਨ ਸ਼ਰਾਬ ਮਾਫ਼ੀਆ ਦਾ ਬੋਲਬਾਲਾ ਸੀ, ਅਸੀਂ ਮਾਲੀਆ ਵਧਾਇਆ ਸੰਜੇ ਟੰਡਨ ਨੇ ਬਾਬਾ ਬਾਗੇਸ਼ਵਰ ਧਾਮ ਤੋਂ ਆਸ਼ੀਰਵਾਦ ਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ

 

ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਨੇ ਪੰਚਾਇਤਾਂ ਨੂੰ ਵੰਡੀ ਰੋਗਾਂ ਨਾਲ ਲੜਨ ਦੀ ਤਾਕਤ ਵਧਾਉਣ ਵਾਲੀ ਦਵਾਈ

ਪਿੰਡਾਂ ਦੇ ਲੋਕਾਂ ਨੂੰ ਮੁਫ਼ਤ ਵੰਡੀ ਜਾ ਰਹੀ ਹੈ ਹੋਮਿਓਪੈਥੀ ਦੀ ਦਵਾਈ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 17 May 2020

ਮਾਰਕੀਟ ਕਮੇਟੀ ਖਰੜ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਨੇ ਰੋਗਾਂ ਨਾਲ ਲੜਨ ਦੀ ਤਾਕਤ ਵਧਾਉਣ ਲਈ ਅੱਜ ਕਈ ਪਿੰਡਾਂ ਦੀਆਂ ਪੰਚਾਇਤਾਂ ਨੂੰ ਦਵਾਈ ਵੰਡੀ। ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਦੇ ਸਿਆਸੀ ਸਕੱਤਰ ਮੱਛਲੀ ਕਲਾਂ ਨੇ ਦਸਿਆ ਕਿ ਸਿਹਤ ਮੰਤਰੀ ਸ. ਸਿੱਧੂ ਦੇ ਨਿਰਦੇਸ਼ਾਂ ਤਹਿਤ ਰੋਗਾਂ ਨਾਲ ਲੜਨ ਦੀ ਤਾਕਤ ਵਧਾਉਣ ਵਾਲੀ 'ਆਰਸੈਨਿਕ ਐਲਬਮ 30' ਨਾਮੀ ਹੋਮਿਓਪੈਥਿਕ ਦਵਾਈ ਪਿੰਡਾਂ ਵਿਚ ਮੁਫ਼ਤ ਵੰਡੀ ਜਾ ਰਹੀ ਹੈ। ਉਨ੍ਹਾਂ ਦਸਿਆ ਕਿ ਇਹ ਦਵਾਈ ਹੋਲੈਕ ਕਲੀਨਿਕ ਮੋਹਾਲੀ ਦੇ ਡਾ. ਗੁਰਿੰਦਰ ਸਿੰਘ ਬਰਾੜ ਦੁਆਰਾ ਮੁਹਈਆ ਕਰਾਈ ਗਈ ਹੈ। ਸ੍ਰੀ ਸ਼ਰਮਾ ਨੇ ਦਸਿਆ ਕਿ ਉਨ੍ਹਾਂ ਪਿੰਡ ਸਨੇਟਾ, ਨਗਾਰੀ, ਢੇਲਪੁਰ,ਗੀਗੇ ਮਾਜਰਾ ਆਦਿ ਪਿੰਡਾਂ ਦੇ ਸਰਪੰਚਾਂ ਨੂੰ ਉਕਤ ਦਵਾਈ ਦੇ ਪੈਕਟ ਵੰਡੇ ਜਿਹੜੀ ਪਿੰਡਾਂ ਦੇਲੋਕਾਂ ਨੂੰ ਮੁਫ਼ਤ ਵੰਡੀ ਜਾਵੇਗੀ। ਉਨ੍ਹਾਂ ਦਸਿਆ ਕਿ ਕੋਵਿਡ-19 ਵਿਰੁਧ ਜੰਗ ਵਿਚ ਅੱਗੇ ਹੋ ਕੇ ਲੜ ਰਹੇ ਸਿਹਤ ਕਾਮਿਆਂ ਸਣੇ ਹੋਰਾਂ ਨੂੰ ਇਹ ਦਵਾਈ ਪਹਿਲਾਂ ਹੀ ਵੰਡੀ ਜਾ ਚੁਕੀ ਹੈ। ਉਨ੍ਹਾਂ ਕਿਹਾ ਕਿ ਇਹ ਦਵਾਈ ਜਿਥੇ ਕੋਰੋਨਾ ਵਾਇਰਸ ਜਿਹੀ ਮਾਰੂ ਬੀਮਾਰੀ ਦੇ ਮੁਕਾਬਲੇ ਲਈ ਸਰੀਰ ਅੰਦਰਲੀ ਤਾਕਤ ਵਿਚ ਵਾਧਾ ਕਰੇਗੀ, ਉਥੇ ਵਿਅਕਤੀ ਨੂੰ ਹੋਰ ਬੀਮਾਰੀਆਂ ਦਾ ਮੁਕਾਬਲਾ ਕਰਨ ਦੇ ਵੀ ਸਮਰੱਥ ਬਣਾਏਗੀ। ਉਨ੍ਹਾਂ ਦਸਿਆ ਕਿ ਭਾਰਤ ਸਰਕਾਰ ਤੇ ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਇਹ ਦਵਾਈ ਡਾ. ਬਰਾੜ ਤੇ ਉਨ੍ਹਾਂ ਦੀ ਟੀਮ ਪੂਰੇ ਪੰਜਾਬ ਵਿਚ ਮੁਫ਼ਤ ਵੰਡ ਰਹੀ ਹੈ। ਉਨ੍ਹਾਂ ਕਿਹਾ ਕਿ ਉਹ ਖ਼ੁਦ ਪਿੰਡਾਂ ਦੇ ਸਰਪੰਚਾਂ ਅਤੇ ਵਲੰਟੀਅਰਾਂ ਰਾਹੀਂ ਪਿੰਡਾਂ ਦੇ ਲੋਕਾਂ ਨੂੰ ਇਹ ਦਵਾਈ ਵੰਡ ਰਹੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕੋਰੋਨਾ ਵਾਇਰਸ ਤੋਂ ਬਚਾਅ ਲਈ ਉਹ ਇਸ ਦਵਾਈ ਦੀ ਵਰਤੋਂ ਕਰਨ ਦੇ ਨਾਲ-ਨਾਲ ਚੰਗੀ ਖ਼ੁਰਾਕ ਖਾਣ। ਉਨ੍ਹਾਂ ਲੋਕਾਂ ਨੂੰ ਵਾਰ ਵਾਰ ਹੱਥ ਧੋਣ, ਇਕ ਦੂਜੇ ਤੋਂ ਜ਼ਰੂਰੀ ਫ਼ਾਸਲਾ ਰੱਖਣ ਲਈ ਵੀ ਆਖਿਆ। ਸ੍ਰੀ ਸ਼ਰਮਾ ਨੇ ਪਿੰਡ ਸਨੇਟਾ ਦੇ ਸਰਪੰਚ ਚੌਧਰੀ ਭਗਤ ਰਾਮ, ਚੌਕੀ ਇੰਚਾਰਜ ਸਨੇਟਾ ਪਰਮਜੀਤ ਸਿੰਘ , ਸੈਕਟਰ 71 ਦੇ ਸਾਬਕਾ ਕੌਂਸਲਰ ਅਮਰੀਕ ਸਿੰਘ ਸੋਮਲ, ਨਗਾਰੀ ਦੇ ਸਰਪੰਚ ਪੰਡਿਤ ਭੁਪਿੰਦਰ ਕੁਮਾਰ, ਮਟੌਰ ਦੇ ਪ੍ਰਦੀਪ ਸਿੰਘ ਅਤੇ ਮੱਖਣ ਸਿੰਘ, ਮਿਲਕ ਪਲਾਂਟ ਮੋਹਾਲੀ ਦੇ ਡਾਇਰੈਕਟਰ ਭਗਵੰਤ ਸਿੰਘ ਗੀਗੇਮਾਜਰਾ, ਗੁਰਚਰਨ ਸਿੰਘ ਗੀਗੇ ਮਾਜਰਾ, ਪਿੰਡ ਢੇਲਪੁਰ ਦੇ ਸਰਪੰਚ ਹਰਜਿੰਦਰ ਸਿੰਘ , ਹਰਜਿੰਦਰ ਸਿੰਘ ਦੁਰਾਲੀ ਅਤੇ ਗੁਰਵਿੰਦਰ ਸਿੰਘ ਨੂੰ ਦਵਾਈ ਦੀਆਂ ਖੇਪਾਂ ਵੰਡੀਆਂ।

 

Tags: Harkesh Chand Sharma , Coronavirus

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD