Thursday, 04 June 2026

 

 

ਖ਼ਾਸ ਖਬਰਾਂ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ

 

ਯੂਥ ਕਾਂਗਰਸੀਆਂ ਨੇ ਕੀਤਾ ਹਸਪਤਾਲ ਪਹੁੰਚ ਕੇ ਡਾਕਟਰਾਂ ਦਾ ਸਨਮਾਨ

ਸੰਕਟ ਮੌਕੇ ਡਾਕਟਰਾਂ ਨੇ ਆਪਣੇ ਪੇਸ਼ੇ ਦਾ ਮਾਣ ਵਧਾਇਆ-ਗੁਰਦੇਵ ਸਿੰਘ ਝੀਤਾ

5 Dariya News

5 Dariya News

5 Dariya News

ਅੰਮ੍ਰਿਤਸਰ , 17 May 2020

Last updated on: May 17, 2020, 00:00 IST

ਕੋਵਿਡ 19 ਦੇ ਦਹਿਸ਼ਤ ਵਿਚ ਜਦੋਂ ਆਦਮੀ-ਆਦਮੀ ਤੋਂ ਡਰ ਰਿਹਾ ਹੈ, ਲੋਕ ਆਪਣੇ ਘਰ ਆਏ ਸਕੇ ਭੈਣ-ਭਰਾਵਾਂ ਲਈ ਦਰਵਾਜ਼ਾ ਨਹੀਂ ਖੋਲ ਰਹੇ ਅਤੇ ਦੂਰੋਂ ਹੀ ਫਤਿਹ ਬੁਲਾ ਕੇ ਕੰਮ ਚਲਾ ਰਹੇ ਹਨ, ਉਸ ਵੇਲੇ ਡਾਕਟਰਾਂ ਅਤੇ ਪੈਰਾ ਮੈਡੀਕਲ ਸਟਾਫ ਨੇ ਲੋੜਵੰਦ ਮਰੀਜਾਂ ਨੂੰ ਆਪਣੀਆਂ ਸੇਵਾਵਾਂ ਦੇ ਕੇ ਆਪਣੇ ਪੇਸ਼ੇ ਦਾ ਮਾਣ ਵਧਾਇਆ ਹੈ। ਉਕਤ ਸਬਦਾਂ ਦਾ ਪ੍ਰਗਟਾਵਾ ਕਾਂਗਰਸੀ ਆਗੂ ਸ. ਗੁਰਦੇਵ ਸਿੰਘ ਝੀਤਾ ਨੇ ਆਪਣੇ ਸਾਥੀਆਂ ਨਾਲ ਪਾਰਵਤੀ ਹਸਪਤਾਲ ਦੇ ਡਾਕਟਰ, ਜੋ ਕਿ ਆਪਣੇ ਹਸਪਤਾਲ ਵਿਚ ਬਿਨਾਂ ਕਿਸੇ ਰੋਕ-ਟੋਕ ਦੇ ਇਲਾਜ ਕਰ ਰਹੇ ਹਨ, ਦੇ ਸਨਮਾਨ ਮੌਕੇ ਕੀਤਾ। ਹਸਪਤਾਲ ਵਿਚ ਪਹੁੰਚ ਕੇ ਡਾਕਟਰਾਂ ਅਤੇ ਸਟਾਫ ਦਾ ਸਨਮਾਨ ਕਰਨ ਮੌਕੇ ਸਾਰਿਆਂ ਨੇ ਡਾਕਟਰਾਂ ਉਤੇ ਫੁੱਲਾਂ ਦੀ ਵਰਖਾ ਕੀਤੀ ਅਤੇ ਫੁੱਲਾਂ ਦੇ ਹਾਰ ਪਾ ਕੇ ਸਿਰੋਪਾਉ ਨਾਲ ਡਾਕਟਰਾਂ ਦਾ ਸਨਮਾਨ ਕੀਤਾ।ਹਲਕਾ ਪੱਛਮੀ ਦੇ ਯੂਥ ਆਗੂ ਸ੍ਰੀ ਰਵੀ ਪ੍ਰਕਾਸ਼ ਨੇ ਕਿਹਾ ਕਿ ਕੋਰੋਨਾ ਸੰਕਟ ਵਿਚ ਜੇਕਰ ਕਿਸੇ ਨੇ ਕੰਮ ਕੀਤਾ ਹੈ ਤਾਂ ਉਹ ਹਨ ਸਾਡੇ ਕੋਰੋਨਾ ਯੋਧੇ, ਜਿਨਾ ਵਿਚ ਡਾਕਟਰ, ਪੁਲਿਸ ਕਰਮੀ, ਪ੍ਰਸ਼ਾਸ਼ਿਨਕ ਅਧਿਕਾਰੀ ਅਤੇ ਪੱਤਰਕਾਰਾਂ ਮੁੱਖ ਰੂਪ ਵਿਚ ਸ਼ਾਮਿਲ ਹਨ। ਸ੍ਰੀ ਸੂਰਜ ਪ੍ਰਧਾਨ ਨੇ ਕਿਹਾ ਕਿ ਅਸੀਂ ਇੰਨਾਂ ਲੋਕਾਂ ਦੀ ਦੇਣ ਕਦੇ ਵੀ ਨਹੀਂ ਭੁਲਾ ਸਕਦੇ, ਜਿੰਨਾ ਸਦਕਾ ਸਾਨੂੰ ਇਸ ਔਖੀ ਘੜੀ ਵੀ ਹਰ ਲੋੜੀਂਦੀ ਸੇਵਾ ਮਿਲਦੀ ਰਹੀ ਹੈ। ਇਸ ਮੌਕੇ ਚੇਅਰਮੈਨ ਡਾ. ਸੰਜੈ ਮਹੇਸ਼ਵਰੀ, ਡਾ. ਜੇ. ਐਸ. ਸਿੱਧੂ, ਡਾ. ਅਮਿਤਾਬ ਜੈਰਥ, ਡਾ. ਵਿਕਾਸ ਗੁਪਤਾ, ਡਾ. ਗੁਰਪਾਲ ਸਿੰਘ ਛੀਨਾ, ਡਾ. ਮਲਹੋਤਰਾ, ਡਾ. ਭੋਲਾ ਸਿੰਘ ਨੂੰ ਕਾਂਗਰਸੀ ਆਗੂਆਂ ਨੇ ਸਨਮਾਨਿਤ ਕਰਨ ਦੀ ਖੁਸ਼ੀ ਲਈ। ਉਨਾਂ ਨਾਲ ਇਸ ਮੌਕੇ ਸ੍ਰੀ ਦਿਨੇਸ਼ ਬਾਬਾ, ਸ੍ਰੀ ਗੁਰਪ੍ਰੀਤ ਸਿੰਘ ਬੱਬੂ, ਸ੍ਰੀ ਅੰਮ੍ਰਿਤ ਸਿੰਘ, ਸ. ਨਿਰਮਲ ਸਿੰਘ, ਸ. ਮੁਖਤਾਰ ਸਿੰਘ, ਸ. ਮਲਕੀਤ ਸਿੰਘ ਸੰਧੂ ਵੀ ਹਾਜ਼ਰ ਸਨ।

 

Tags: Punjab Congress , Coronavirus

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD