Friday, 05 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ

 

ਸਰਹਿੰਦ ਰੇਲਵੇ ਸਟੇਸ਼ਨ ਤੋਂ 1536 ਪਰਵਾਸੀਆਂ ਨੂੰ ਲੈ ਕੇ ਪੰਜਵੀਂ 'ਸ਼੍ਰਮਿਕ ਐਕਸਪ੍ਰੈਸ' ਦੁਰਗਾਪੁਰ (ਪੱਛਮੀ ਬੰਗਾਲ) ਰਵਾਨਾ

ਯਾਤਰੀਆਂ ਵੱਲੋਂ ਪੰਜਾਬ ਸਰਕਾਰ ਦਾ ਧੰਨਵਾਦ

5 Dariya News

5 Dariya News

5 Dariya News

ਫ਼ਤਹਿਗੜ ਸਾਹਿਬ , 18 May 2020

Last updated on: May 18, 2020, 00:00 IST

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪ੍ਰਵਾਸੀਆਂ ਨੂੰ ਉਨਾਂ ਦੀ ਇੱਛਾ ਮੁਤਾਬਕ ਉਨਾਂ ਦੇ ਜੱਦੀ ਸੂਬਿਆਂ ਵਿੱਚ ਮੁਫ਼ਤ ਭੇਜਣ ਲਈ ਕੀਤੇ ਜਾ ਰਹੇ ਅਣਥੱਕ ਯਤਨਾਂ ਤਹਿਤ ਸਰਹਿੰਦ ਰੇਲਵੇ ਸਟੇਸ਼ਨ ਤੋਂ ਪੰਜਵੀਂ 'ਸ਼੍ਰਮਿਕ ਐਕਸਪ੍ਰੈਸ' ਰੇਲ ਗੱਡੀ 1536 ਪ੍ਰਵਾਸੀਆਂ ਨੂੰ ਲੈ ਕੇ ਦੁਰਗਾਪੁਰ (ਪੱਛਮੀ ਬੰਗਾਲ) ਲਈ ਰਵਾਨਾ ਹੋਈ।  ਜ਼ਿਲਾ ਫਤਹਿਗੜ ਸਾਹਿਬ ਸਮੇਤ  ਜ਼ਿਲਾ ਐਸ.ਏ.ਐਸ. ਨਗਰ, ਐਸ. ਬੀ.ਐਸ. ਨਗਰ, ਰੂਪਨਗਰ, ਜਲੰਧਰ, ਲੁਧਿਆਣਾ, ਕਪੂਰਥਲਾ ਜ਼ਿਲਿਆਂ ਤੋਂ ਪ੍ਰਵਾਸੀਆਂ ਨੂੰ ਵਿਸ਼ੇਸ਼ ਬੱਸਾਂ ਰਾਹੀਂ ਰੇਲਵੇ ਸਟੇਸ਼ਨ ਲਿਆਂਦਾ ਗਿਆ । ਜਿੱਥੋਂ ਉਹ ਵਿਸ਼ੇਸ਼ ਰੇਲਗੱਡੀ ਰਾਹੀਂ ਆਪਣੇ ਜੱਦੀ ਸੂਬਿਆਂ ਲਈ ਰਵਾਨਾ ਹੋਏ। ਇਹ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਅਮਰੀਕ ਸਿੰਘ ਸਿੱਧੂ ਨੇ ਦੱਸਿਆ ਕਿ ਤੈਅ ਪ੍ਰਕਿਰਿਆ ਤਹਿਤ ਰਜਿਸਟਰੇਸ਼ਨ ਉਪਰੰਤ ਮੈਡੀਕਲ ਸਕਰੀਨਿੰਗ ਮੁਕੰਮਲ ਹੋਣ 'ਤੇ ਇਸ ਵਿਸ਼ੇਸ਼ ਰੇਲ ਗੱਡੀ ਰਾਹੀਂ ਪ੍ਰਵਾਸੀਆਂ ਨੂੰ ਉਨਾਂ ਦੇ ਸੂਬੇ ਨੂੰ ਭੇਜਿਆ ਗਿਆ ਹੈ ਤੇ ਕਿਸੇ ਵੀ ਯਾਤਰੀ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਗਈ । ਕੋਰੋਨਾ ਤੋਂ ਬਚਾਅ ਸਬੰਧੀ ਸਮਾਜਕ ਦੂਰੀ ਸਮੇਤ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਈ ਗਈ ਹੈ । ਇਸ ਮੌਕੇ ਯਾਤਰੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਉਨਾਂ ਦੇ ਵਾਪਸੀ ਲਈ ਜੋ ਉਪਰਾਲਾ ਕੀਤਾ ਹੈ, ਉਹ ਉਸ ਲਈ ਪੰਜਾਬ ਸਰਕਾਰ ਦੇ ਧੰਨਵਾਦੀ ਹਨ । ਇਸ ਮੌਕੇ ਐਸ.ਪੀ. ਹਰਪਾਲ ਸਿੰਘ, ਡੀ ਐਸ ਪੀ ਜਸਵਿੰਦਰ ਸਿੰਘ ਟਿਵਾਣਾ, ਡੀ ਐਸ ਪੀ ਐਚ.ਆਰ.ਲਾਲਕਾ, ਸਕੱਤਰ ਜ਼ਿਲਾ ਪ੍ਰੀਸ਼ਦ ਹਰਕੰਵਲਜੀਤ ਸਿੰਘ, ਤਹਿਸਲੀਦਾਰ ਗੁਰਜਿੰਦਰ ਸਿੰਘ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

 

Tags: Coronavirus

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD