Thursday, 04 June 2026

 

 

ਖ਼ਾਸ ਖਬਰਾਂ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ

 

1616 ਵਿਅਕਤੀਆਂ ਨੂੰ ਬਿਹਾਰ , ਮਹਾਂਰਾਸ਼ਟਰ ਅਤੇ ਯੂ. ਪੀ ਵਿਖੇ ਕੀਤਾ ਰਵਾਨਾ - ਡਿਪਟੀ ਕਮਿਸ਼ਨਰ

5 Dariya News

5 Dariya News

5 Dariya News

ਰੂਪਨਗਰ , 19 May 2020

Last updated on: May 19, 2020, 00:00 IST

ਜ਼ਿਲ੍ਹਾ ਪ੍ਰਸ਼ਾਸਨ ਰੂਪਨਗਰ ਵੱਲੋਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀਆਂ ਦੂਸਰੇ ਰਾਜਾਂ ਦੇ ਲੋਕਾਂ ਨੂੰ ਉਨ੍ਹਾਂ ਦੇ ਗ੍ਰਹਿ ਰਾਜਾਂ ਤੱਕ ਪੁੱਜਦਾ ਕਰਨ ਦੀਆਂ ਹਦਾਇਤਾਂ ਦੇ ਮੱਦੇਨਜ਼ਰ ਅੱਜ ਰੂਪਨਗਰ ਤੋਂ ਕਰੀਬ 1616 ਵਿਅਕਤੀਆਂ ਨੂੰ ਬੱਸਾਂ ਰਾਹੀ ਭੇਜ਼ ਕੇ ਐਸ.ਏ.ਐਸ ਨਗਰ ਮੋਹਾਲੀ ਅਤੇ ਪਟਿਆਲਾ ਰੇਲਵੇ ਸਟੇਸ਼ਨ ਤੋਂ ਕੀਤਾ ਗਿਆ ਰਵਾਨਾ ।  ਜਿਲ੍ਹੇ ਵਿੱਚੋ ਅੱਜ 1590 ਵਿਅਕਤੀ ਬਿਹਾਰ , 07 ਮਹਾਂਰਾਸ਼ਟਰ ਅਤੇ 19 ਯੂ.ਪੀ. ਵਿਖੇ ਭੇਜੇ ਗਏ।ਡਿਪਟੀ ਕਮਿਸ਼ਨਰ ਸ਼੍ਰੀਮਤੀ ਸੋਨਾਲੀ ਗਿਰੀ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਬੀਤੇ ਦਿਨਾਂ ਦੌਰਾਨ 29 ਬੁਲੰਦ ਸ਼ਹਿਰ ਯੂ.ਪੀ, 1213 ਗੋਰਖਪੁਰ , ਆਜਮਗੜ, ਗੋਨਡਾ ਯੂ. ਪੀ ,800 ਹਰਦੋਈ ਬਰੇਲੀ , 17 ਦਰਬੰਗਾ ਬਿਹਾਰ , 45 ਯੂ.ਪੀ. ,155 ਮੱਧ ਪ੍ਰਦੇਸ਼, ਗੋਨਡਾ , ਗੇਆ ਅਤੇ 165 ਦੇ ਕਰੀਬ ਵਿਅਕਤੀਆਂ ਨੂੰ ਜੰਮੂ ਕਸ਼ਮੀਰ , ਹਿਮਾਚਲ ਅਤੇ ਹੋਰ ਰਾਜ਼ਾਂ ਵਿੱਚ ਬੱਸਾਂ ਅਤੇ ਰੇਲ ਗੱਡੀਆਂ ਰਾਹੀ ਭੇਜਿਆ ਗਿਆ ਸੀ।   ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਲਾਕਡਾਊਨ ਕਾਰਨ ਫਸੇ ਹੋਏ ਦੂਜੇ ਰਾਜ਼ਾ ਦੇ ਵਿਅਕਤੀਆਂ ਦੀ ਸ਼ਨਾਖਤ ਕਰ, ਉਨ੍ਹਾਂ ਦੇ ਜਿੱਦੀ ਰਾਜ਼ਾਂ ਤੋਂ ਉਨ੍ਹਾਂ ਦੇ ਵਾਪਿਸ ਆਉਣ ਸੰਬਧੀ ਪ੍ਰਵਾਨਗੀ ਹਾਸਿਲ ਕਰ ਉਨ੍ਹਾਂ ਨੂੰ ਪੂਰੀ ਅਹਿਤਿਆਰਤ ਤੇ ਨਿਗਰਾਨੀ ਹੇਠ ਮੁੱਢਲੀਆਂ ਸਹੂਲਤਾਂ ਪ੍ਰਦਾਨ ਕਰ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਉਨ੍ਹਾਂ ਦੇ ਰਾਜ਼ਾ ਵਿੱਚ ਪਹੁੰਚਾਇਆ ਜਾ ਰਿਹਾ ਹੈ।ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਇਨ੍ਹਾਂ ਵਿਅਕਤੀਆਂ ਨੂੰ ਲੋੜੀਂਦਾਂ ਰਾਸ਼ਨ ਅਤੇ ਖਾਣਾ ਮੁਹੱਈਆ ਕਰਵਾਉਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਸਨ ਤਾਂ ਜੋ ਇਨ੍ਹਾਂ ਨੂੰ ਲਾਕਡਾਊਨ ਦੌਰਾਨ ਕੋਈ ਮੁਸ਼ਕਿਲ ਨਾ ਆਵੇ।ਬਿਹਾਰ , ਯੂ.ਪੀ. ਲਈ ਰਵਾਨਾ ਹੋਏ ਇਨ੍ਹਾਂ ਵਿਅਕਤੀਆਂ ਨੇ ਪ੍ਰਸ਼ਾਸਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਜੇਕਰ ਪ੍ਰਸ਼ਾਸਨ ਇਨ੍ਹਾਂ ਦਿਨਾਂ ਦੌਰਾਨ ਉਨ੍ਹਾਂ ਦੀ ਸਾਂਭ-ਸੰਭਾਲ ਨਾ ਕਰਦਾ ਅਤੇ ਅੱਜ ਉਨ੍ਹਾਂ ਦੀ ਵਾਪਸੀ ਦਾ ਪ੍ਰਬੰਧ ਨਾ ਕਰਦਾ ਤਾਂ ਪਤਾ ਨਹੀਂ ਹੋਰ ਕਿੰਨਾ ਸਮਾਂ ਆਪਣੇ ਪਰਿਵਾਰਾਂ ਤੋਂ ਦੂਰ ਰਹਿਣਾ ਪੈਣਾ ਸੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ੋ ਪਰਵਾਸੀ ਮਜਦੂਰ ਨੇ ਆਪਣੇ ਰਾਜਾ ਵਿੱਚ ਜਾਣਾ ਚਾਹੁੰਦਾ ਹੈ ਤਾਂ ਇਸ ਦੇ ਲਈ ਉਹ ਜ਼ਿਲ੍ਹਾਂ ਪ੍ਰਸ਼ਾਸ਼ਨ ਨੂੰ ਆਨਲਾਇਨ ਬੇਨਤੀ ਕਰ ਸਕਦੇ ਹਨ। ਉਨ੍ਹਾਂ ਨੇ ਦੱਸਿਆ ਕਿ ਇਸ ਤੋਂ ਬਾਅਦ ਬੇਨਤੀ ਕਰਨ ਵਾਲੇ ਵਿਅਕਤੀਆਂ ਨੂੰ ਉਨ੍ਹਾਂ ਦੇ ਰਾਜਾਂ ਵਿੱਚ ਭੇਜਣ ਦੇ ਲਈ ਉਸ ਰਾਜ ਵੱਲੋਂ ਪ੍ਰਵਾਨਗੀ ਮਿਲਣ ਤੋਂ ਬਾਅਦ ਅਤੇ ਮੈਡੀਕਲ ਸਿਕਰੀਨਿੰਗ ਹੋਣ ਉਪਰੰਤ ਭੇਜਣ ਦਾ ਉਪਰਾਲਾ ਕੀਤਾ ਜਾ ਸਕਦਾ ਹੈ।    

 

Tags: Coronavirus

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD