Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪਿਛਲੇ 14 ਦਿਨਾਂ ਵਿੱਚ ਕੋਈ ਕਰੋਨਾ ਪਾਜ਼ਿਟਿਵ ਕੇਸ ਨਹੀਂ ਆਇਆ, 800 ਤੋਂ ਵੱਧ ਵਿਅਕਤੀਆਂ ਦੇ ਟੈਸਟ ਆਏ ਨੈਗੇਟਿਵ

ਮੁੱਖ ਸਕੱਤਰ ਪੰਜਾਬ ਨਾਲ ਵੀਡੀਓ ਕਾਨਫਰੰਸਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਦਿੱਤੀ ਕੋਵਿਡ-19 ਪ੍ਰਬੰਧਾਂ ਬਾਰੇ ਜਾਣਕਾਰੀ

5 Dariya News

5 Dariya News

5 Dariya News

ਸੰਗਰੂਰ , 19 May 2020

Last updated on: May 19, 2020, 00:00 IST

ਪੰਜਾਬ ਸਰਕਾਰ ਦੇ ਮੁੱਖ ਸਕੱਤਰ ਵੱਲੋਂ ਜ਼ਿਲ੍ਹਾ ਸੰਗਰੂਰ ਵਿੱਚ ਕੋਵਿਡ-19 ਸਬੰਧੀ ਪ੍ਰਸ਼ਾਸਨ ਅਤੇ ਪੁਲਿਸ ਦੇ ਪੱਧਰ ਉੱਤੇ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਕੀਤੀ ਗਈ ਵੀਡੀਓ ਕਾਨਫਰੰਸਿੰਗ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਕਰੋਨਾ ਪਾਜ਼ਿਟਿਵ ਆਏ ਕੁਲ 91 ਵਿਅਕਤੀਆਂ ਵਿਚੋਂ 90 ਨੂੰ ਤੰਦਰੁਸਤ ਹੋਣ ਮਗਰੋਂ ਘਰਾਂ ਵਿੱਚ ਭੇਜਿਆ ਜਾ ਚੁੱਕਾ ਹੈ ਜਦਕਿ ਇੱਕ ਮਰੀਜ਼, ਜੋ ਕਿ ਟੀ.ਬੀ ਰੋਗ ਨਾਲ ਪੀੜਤ ਹੈ, ਦਾ ਪਹਿਲਾ ਟੈਸਟ ਨੈਗੇਟਿਵ ਆ ਚੁੱਕਾ ਹੈ ਅਤੇ ਦੂਜਾ ਟੈਸਟ ਨੈਗੇਟਿਵ ਆ ਜਾਣ ਉਪਰੰਤ ਉਸ ਨੂੰ ਵੀ ਘਰ ਭੇਜ ਦਿੱਤਾ ਜਾਵੇਗਾ।ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਪੁਲਿਸ ਮੁਖੀ ਡਾ ਸੰਦੀਪ ਗਰਗ, ਵਧੀਕ ਡਿਪਟੀ ਕਮਿਸ਼ਨਰ ਰਾਜੇਸ਼ ਤ੍ਰਿਪਾਠੀ, ਵਧੀਕ ਡਿਪਟੀ ਕਮਿਸ਼ਨਰ ਰਜਿੰਦਰ ਸਿੰਘ ਬੱਤਰਾ, ਸਿਵਲ ਸਰਜਨ ਡਾ ਰਾਜ ਕੁਮਾਰ, ਸਹਾਇਕ ਕਮਿਸ਼ਨਰ ਅੰਕੁਰ ਮਹਿੰਦਰੂ ਸਮੇਤ ਹੋਰ ਅਧਿਕਾਰੀਆਂ ਸਮੇਤ ਵੀਡੀਓ ਕਾਨਫਰੰਸ ਵਿੱਚ ਸ੍ਰੀ ਥੋਰੀ ਨੇ ਦੱਸਿਆ ਕਿ ਬਾਹਰਲੇ ਰਾਜਾਂ ਦੇ ਲੋਕਾਂ ਨੂੰ ਹਦਾਇਤਾਂ ਅਨੁਸਾਰ ਭੇਜਣ ਦੀ ਪ੍ਰਕਿਰਿਆ ਜਾਰੀ ਹੈ ਅਤੇ ਹੁਣ ਤੱਕ ਵੱਖ-ਵੱਖ ਰਾਜਾਂ ਦੇ ਕਰੀਬ 1500 ਨਾਗਰਿਕ ਇਥੋਂ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਪਿਛਲੇ ਲਗਭਗ ਦੋ ਹਫ਼ਤਿਆਂ ਤੋਂ ਕੋਈ ਪਾਜ਼ਿਟਿਵ ਕੇਸ ਨਹੀਂ ਆਇਆ ਅਤੇ ਭੇਜੇ ਗਏ 800 ਦੇ ਕਰੀਬ ਟੈਸਟ ਨੈਗੇਟਿਵ ਆਏ ਹਨ। ਉਨ੍ਹਾਂ ਦੱਸਿਆ ਕਿ ਵਿਦੇਸ਼ਾਂ ਵਿੱਚੋਂ ਤਿੰਨ ਨਾਗਰਿਕ ਪਰਤ ਚੁੱਕੇ ਹਨ ਅਤੇ ਇਥੇ ਲੋੜ ਮੁਤਾਬਕ ਸਰਕਾਰੀ ਇਕਾਂਤਵਾਸ ਕੇਂਦਰਾਂ ਅਤੇ ਹੋਟਲਾਂ ਵਿੱਚ ਇਕਾਂਤਵਾਸ ਕਰਨ ਦਾ ਉਚਿਤ ਪ੍ਰਬੰਧ ਹੈ।ਇਸ ਦੌਰਾਨ ਜ਼ਿਲ੍ਹਾ ਪੁਲਿਸ ਮੁਖੀ ਡਾ ਸੰਦੀਪ ਗਰਗ ਨੇ ਦੱਸਿਆ ਕਿ ਲੌਕ ਡਾਊਨ 4.0 ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ ਅਤੇ ਸ਼ਾਮ 7 ਵਜੇ ਤੋਂ ਸਵੇਰੇ 7 ਵਜੇ ਤੱਕ ਕਰਫਿਊ ਸਬੰਧੀ ਆਦੇਸ਼ ਲਾਗੂ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਅਮਨ ਕਾਨੂੰਨ ਦੀ ਵਿਵਸਥਾ ਨੂੰ ਕਾਇਮ ਰੱਖਣ ਲਈ ਯੋਗ ਪ੍ਰਬੰਧ ਕੀਤੇ ਗਏ ਹਨ। ਇਸ ਦੌਰਾਨ ਅੰਤਰ ਰਾਜੀ ਨਾਕਿਆਂ ਰਾਹੀਂ ਦਾਖਲ ਹੋਣ ਵਾਲੇ ਨਾਗਰਿਕਾਂ ਦੀ ਮੈਡੀਕਲ ਸਕਰੀਨਿੰਗ ਸਮੇਤ ਹੋਰ ਵੱਖ-ਵੱਖ ਮਾਮਲਿਆਂ ਬਾਰੇ ਵੀ ਵਿਚਾਰ ਵਟਾਂਦਰਾ ਕੀਤਾ ਗਿਆ।

 

Tags: DC Sangrur , Coronavirus

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD