Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਬਕਾਇਆ ਹਾਊਸ ਟੈਕਸ /ਪ੍ਰਾਪਰਟੀ ਟੈਕਸ ਅਦਾ ਕਰਨ ਦੀ ਮਿਆਦ 30 ਜੂਨ ਤੱਕ ਵਧਾਈ : ਬ੍ਰਹਮ ਮਹਿੰਦਰਾ

ਨਾਗਰਿਕ ਹੁਣ 30 ਜੂਨ ਤੱਕ ਦਸ ਫੀਸਦੀ ਕਟੌਤੀ ਨਾਲ ਯਕਮੁਸ਼ਤ ਜਮ੍ਹਾਂ ਕਰਵਾ ਸਕਣਗੇ ਬਣਦੀ ਰਾਸ਼ੀ

5 Dariya News

5 Dariya News

5 Dariya News

ਚੰਡੀਗੜ੍ਹ , 19 May 2020

Last updated on: May 19, 2020, 00:00 IST

ਪੰਜਾਬ ਸਰਕਾਰ ਨੇ ਕੋਵਿਡ 19 ਮਹਾਂਮਾਰੀ ਫੈਲਣ ਦੇ ਮੱਦੇਨਜ਼ਰ ਰਾਜ ਦੇ ਨਾਗਰਿਕਾਂ ਨੂੰ ਦਰਪੇਸ਼ ਮੁਸ਼ਕਿਲਾਂ ਨੂੰ ਧਿਆਨ ਵਿੱਚ ਰੱਖਦਿਆਂ, ਬਕਾਇਆ ਮਕਾਨ ਟੈਕਸ ਜਾਂ ਜਾਇਦਾਦ ਟੈਕਸ ਅਦਾ ਕਰਨ ਦੀ ਮਿਆਦ 30 ਜੂਨ, 2020 ਤੱਕ ਵਧਾਉਣ ਦਾ ਫੈਸਲਾ ਕੀਤਾ ਹੈ। ਇਸੇ ਤਰ੍ਹਾਂ ਰਾਜ ਦੇ ਸ਼ਹਿਰੀ ਸਥਾਨਕ ਸਰਕਾਰਾਂ ਵਿੱਚ ਜਲ ਅਤੇ ਸੀਵਰੇਜ ਖਰਚਿਆਂ ਦੇ ਬਕਾਏ ਦੀ ਵਸੂਲੀ ਲਈ ਯਕਮੁਸ਼ਤ ਨਿਪਟਾਰਾ ਨੀਤੀ (ਓਟੀਐਸ) ਦੀ ਸਮਾਂ ਸੀਮਾ ਵੀ 30 ਜੂਨ 2020 ਤੱਕ ਵਧਾ ਦਿੱਤੀ ਹੈ। ਇਹ ਜਾਣਕਾਰੀ ਅੱਜ ਇੱਥੇ ਜਾਰੀ ਪ੍ਰੈੱਸ ਬਿਆਨ ਰਾਹੀਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਨੇ ਦਿੱਤੀ।ਸਥਾਨਕ ਸਰਕਾਰਾਂ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਰਾਜ ਦੇ ਨਾਗਰਿਕਾਂ ਨੂੰ ਰਾਹਤ ਪ੍ਰਦਾਨ ਕਰਨ ਲਈ ਇਹ ਫੈਸਲਾ ਲਿਆ ਹੈ ਜੋ ਇਸ ਸਮੇਂ ਕੋਰੋਨਾ ਵਾਇਰਸ ਵਿਰੁੱਧ ਲੜਾਈ ਵਿੱਚ ਸਭ ਤੋਂ ਅੱਗੇ ਡਟੇ ਹੋਏ ਹਨ। ਉਨ੍ਹਾਂ ਕਿਹਾ ਕਿ ਨਵੀਂ ਨੀਤੀ ਅਨੁਸਾਰ, ਉਹ ਵਿਅਕਤੀ, ਜੋ ਐਕਟ ਅਧੀਨ ਲਏ ਗਏ ਮਕਾਨ ਟੈਕਸ ਜਾਂ ਜਾਇਦਾਦ ਟੈਕਸ ਜਮ੍ਹਾਂ ਕਰਾਉਣ ਵਿਚ ਅਸਫਲ ਰਹੇ ਹਨ, ਹੁਣ ਉਹ 10 ਪ੍ਰਤੀਸਤ ਛੋਟ ਨਾਲ ਮੂਲ ਰਕਮ 30 ਜੂਨ, 2020 ਤੱਕ ਯਕਮੁਸਤ ਜਮ੍ਹਾ ਕਰਵਾ ਸਕਦੇ ਹਨ।ਕੈਬਨਿਟ ਮੰਤਰੀ ਨੇ ਕਿਹਾ ਕਿ ਜੋ ਵਿਅਕਤੀ ਕਿਸੇ ਵੀ ਕਾਰਨ ਕਰਕੇ 30 ਜੂਨ 2020 ਤੱਕ ਮਕਾਨ ਟੈਕਸ ਜਾਂ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ਵਿਚ ਅਸਫਲ ਰਹਿੰਦੇ ਹਨ, ਉਹ ਅਗਲੇ ਤਿੰਨ ਮਹੀਨੇ ਦੇ ਅੰਦਰ, 10 ਪ੍ਰਤੀਸ਼ਤ ਦੀ ਦਰ ਨਾਲ ਜੁਰਮਾਨੇ ਸਮੇਤ ਮੂਲ ਰਕਮ ਜਮ੍ਹਾਂ ਕਰ ਸਕਦੇ ਹਨ।ਸ੍ਰੀ ਬ੍ਰਹਮ ਮਹਿੰਦਰਾ ਨੇ ਅੱਗੇ ਕਿਹਾ ਕਿ ਉਹ ਵਿਅਕਤੀ, ਜੋ ਇਸ ਮਗਰੋਂ ਵੀ ਤੈਅ ਸਮੇਂ ਦੌਰਾਨ ਬਕਾਇਆ ਰਕਮ ਜਮ੍ਹਾਂ ਕਰਵਾਉਣ ਵਿੱਚ ਨਾਕਾਮ ਰਹਿੰਦਾ ਹੈ, ਉਸ ਨੂੰ ਕੁੱਲ ਬਕਾਇਆ ਰਕਮ ਦਾ 20 ਫੀਸਦ ਜੁਰਮਾਨਾ ਅਤੇ ਜਦੋਂ ਤੋਂ ਰਕਮ ਦਾ ਭੁਗਤਾਨ ਬਕਾਇਆ ਹੈ, ਉਸ ਸਮੇਂ ਤੋਂ ਕੁੱਲ ਰਕਮ ਦਾ 18 ਫੀਸਦੀ ਵਿਆਜ ਵੀ ਅਦਾ ਕਰਨਾ ਪਵੇਗਾ।ਇਸ ਤੋਂ ਇਲਾਵਾ ਰਾਜ ਦੇ ਸ਼ਹਿਰੀ ਸਥਾਨਕ ਸਰਕਾਰਾਂ ਵਿੱਚ ਜਲ ਅਤੇ ਸੀਵਰੇਜ ਖਰਚਿਆਂ ਦੇ ਬਕਾਏ ਦੀ ਵਸੂਲੀ ਲਈ ਯਕਮੁਸ਼ਤ ਨਿਪਟਾਰਾ ਨੀਤੀ  ਦੀ ਸਮਾਂ ਸੀਮਾ ਵੀ 30 ਜੂਨ 2020 ਤੱਕ ਵਧਾ ਦਿੱਤੀ ਗਈ ਹੈ। ਇਹ ਵਾਧਾ 12 ਫਰਵਰੀ 2020 ਨੂੰ ਪਹਿਲਾਂ ਜਾਰੀ ਨੋਟੀਫਿਕੇਸ਼ਨ ਵਿੱਚ ਦਿੱਤੀ ਮਿਆਦ ਪੁੱਗਣ ਤੋਂ ਬਾਅਦ ਸ਼ੁਰੂ ਹੁੰਦਾ ਹੈ। ਸ੍ਰੀ ਬ੍ਰਹਮ ਮਹਿੰਦਰਾ ਨੇ ਕਿਹਾ ਕਿ ਇਸ ਸਬੰਧੀ ਨੋਟੀਫਿਕੇਸ਼ਨ ਪਹਿਲਾਂ ਹੀ ਜਾਰੀ ਕਰ ਦਿੱਤਾ ਗਿਆ ਹੈ।

 

Tags: Brahm Mohindra , Coronavirus

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD