Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

ਫ਼ਿਰੋਜ਼ਪੁਰ ਤੋਂ ਲਖਨਊ ਲਈ 1102 ਪ੍ਰਵਾਸੀ ਮਜ਼ਦੂਰਾਂ ਨੂੰ ਲੈ ਕੇ 8ਵੀਂ ਸ਼੍ਰਮਿਕ ਐਕਸਪ੍ਰੈੱਸ ਟ੍ਰੇਨ ਫ਼ਿਰੋਜ਼ਪੁਰ ਛਾਉਣੀ ਰੇਲਵੇ ਸਟੇਸ਼ਨ ਤੋਂ ਹੋਈ ਰਵਾਨਾ

ਪ੍ਰਵਾਸੀ ਮਜ਼ਦੂਰਾਂ ਨੂੰ ਫੂਡ ਪੈਕੇਟ, ਪਾਣੀ ਦੀਆਂ ਬੋਤਲਾਂ ਦੇ ਕੇ ਕੀਤਾ ਰਵਾਨਾ

Web Admin

Web Admin

5 Dariya News

ਫਿਰੋਜ਼ਪੁਰ , 20 May 2020

Last updated on: May 20, 2020, 00:00 IST

ਫਿਰੋਜ਼ਪੁਰ ਛਾਉਣੀ ਰੇਲਵੇ ਸਟੇਸ਼ਨ ਤੋਂ 8ਵੀਂ ਸ਼੍ਰਮਿਕ ਐਕਸਪ੍ਰੈੱਸ ਟ੍ਰੇਨ ਬੁੱਧਵਾਰ ਨੂੰ ਸ਼ਾਮ 7 ਵਜੇ 1102  ਪ੍ਰਵਾਸੀ ਮਜ਼ਦੂਰਾਂ ਨੂੰ ਲੈ ਕੇ ਲਖਨਊ ਲਈ ਰਵਾਨਾ ਹੋਈ। ਇਸ ਦੌਰਾਨ ਪ੍ਰਵਾਸੀ ਮਜ਼ਦੂਰਾਂ ਨੂੰ ਪਾਣੀ ਦੀਆਂ ਬੋਤਲਾਂ, ਫੂਡ ਪੈਕਟ ਵੀ ਮੁਹੱਈਆ ਕਰਵਾਏ ਗਏ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪ੍ਰਵਾਸੀ ਮਜ਼ਦੂਰਾਂ ਨੂੰ ਆਪਣੇ ਸੂਬਿਆਂ ਵਿਚ ਭੇਜਣ ਲਈ ਸਰਕਾਰ ਵੱਲੋਂ ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ ਗਈਆਂ ਹਨ, ਇਸ ਲੜੀ ਤਹਿਤ ਅੱਜ ਅੱਠਵੀਂ ਸ਼੍ਰਮਿਕ ਐਕਸਪ੍ਰੈਸ ਟ੍ਰੇਨ ਫਿਰੋਜ਼ਪੁਰ ਤੋਂ ਲਖਨਊ ਲਈ ਰਵਾਨਾ ਕੀਤੀ ਗਈ ਹੈ।ਉਨ੍ਹਾਂ ਦੱਸਿਆ ਕਿ ਇਸ ਟ੍ਰੇਨ ਵਿਚ ਮਾਲਵਾ ਖੇਤਰ ਦੇ ਵੱਖ ਵੱਖ ਜ਼ਿਲ੍ਹਿਆਂ ਤੋਂ ਪ੍ਰਵਾਸੀ ਮਜ਼ਦੂਰਾਂ ਨੂੰ ਆਪਣੇ ਘਰਾਂ ਲਈ ਰਵਾਨਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪ੍ਰਵਾਸੀ ਮਜ਼ਦੂਰਾਂ ਲਈ ਟਿਕਟਾਂ ਦਾ ਖਰਚਾ 5,70,000 ਪੰਜਾਬ ਸਰਕਾਰ ਵੱਲੋਂ ਕੀਤਾ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੂੰ ਫੂਡ ਪੈਕਟ, ਪਾਣੀ ਦੀਆਂ ਬੋਤਲਾਂ ਆਦਿ ਸਬੰਧੀ ਵੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੁਹੱਈਆ ਕਰਵਾਈਆਂ ਗਈਆਂ ਹਨ।  ਇਸ ਦੌਰਾਨ ਪ੍ਰਵਾਸੀ ਮਜ਼ਦੂਰਾਂ ਨੇ ਵੀ ਪੰਜਾਬ ਸਰਕਾਰ ਵੱਲੋਂ ਕੀਤੇ ਉਪਰਾਲਿਆਂ ਦਾ ਧੰਨਵਾਦ ਕੀਤਾ, ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਉਨ੍ਹਾਂ ਨੂੰ ਘਰ ਭੇਜਣ ਲਈ ਜੋ ਪ੍ਰਬੰਧ ਕੀਤੇ ਗਏ ਹਨ ਉਹ ਉਨ੍ਹਾਂ ਲਈ ਸਰਕਾਰ ਦਾ ਧੰਨਵਾਦ ਕਰਦੇ ਹਨ।

 

Tags: Coronavirus

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD