Thursday, 04 June 2026

 

 

ਖ਼ਾਸ ਖਬਰਾਂ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ

 

ਆਮ ਲੋਕਾਂ ਨੂੰ ਨਿਰਧਾਰਤ ਦਰਾਂ ਤੇ ਰੇਤਾ, ਬਜਰੀ ਮੁਹੱਈਆ ਕਰਵਾਉਣ ਲਈ ਬਨੂੰੜ ਅਨਾਜ ਮੰਡੀ ਵਿਖੇ ਸਟਾਕ ਯਾਰਡ ਬਣਾਇਆ ਜਾਵੇਗਾ : ਸਿੱਧੂ

25 ਜਨਵਰੀ ਨੂੰ ਹਾਕੀ ਸਟੇਡੀਅਮ ਵਿਖੇ ਹੋਣ ਵਾਲੇ ਹਾਕੀ ਦੇ ਮੈਚ ਦੀਆਂ ਤਿਆਰੀਆਂ ਸਬੰਧੀ ਕੀਤੀ ਉੱਚ ਅਧਿਕਾਰੀ ਨਾਲ ਮੀਟਿੰਗ

ਡਿਪਟੀ ਕਮਿਸ਼ਨਰ ਤੇਜਿੰਦਰਪਾਲ ਸਿੰਘ ਸਿੱਧੂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਬਨੂੰੜ ਮੰਡੀ ਵਿਖੇ ਸਟਾਕ ਯਾਰਡ ਬਣਾਉਣ ਅਤੇ ਹਾਕੀ ਮੈਚ ਦੇ ਪ੍ਰਬੰਧਾਂ ਲਈ ਸੱਦੀ ਗਈ ਦੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ। ਉਨਾਂ ਨਾਲ ਜਿਲ੍ਹਾ ਪੁਲਿਸ ਮੁੱਖੀ ਇੰਦਰਮੋਹਨ ਸਿੰਘ ਵੀ ਦਿਖਾਈ ਦੇ ਰਹੇ ਹਨ।

Web Admin

Web Admin

5 ਦਰਿਆ ਨਿਊਜ਼

ਐਸ.ਏ.ਐਸ ਨਗਰ , 21 Jan 2014

Last updated on: Jan 21, 2014, 00:00 IST

ਪੰਜਾਬ ਸਰਕਾਰ ਵਲੋਂ ਆਮ ਲੋਕਾਂ ਨੂੰ ਰੇਤਾ, ਬਜਰੀ ਵਾਜਿਬ ਦਰਾਂ ਤੇ ਮੁਹੱਈਆ ਕਰਵਾਉਣ ਲਈ ਦਾਣਾ ਮੰਡੀ ਬਨੂੰੜ ਵਿਖੇ ਸਟਾਕ ਯਾਰਡ ਜਲਦੀ ਹੀ ਚਾਲੂ ਕਰ ਦਿੱਤਾ ਜਾਵੇਗਾ।ਜਿਥੋਂ ਕਿ ਲੋਕਾਂ ਨੂੰ ਰੇਤਾ ਅਤੇ ਬਜਰੀ ਵਾਜਬ ਰੇਟਾਂ ਤੇ ਮਿਲ ਸਕੇਗੀ। ਇਸ ਗੱਲ ਦੀ ਜਾਣਕਾਰੀ ਜਿਲ੍ਹੇ ਦੇ ਡਿਪਟੀ ਕਮਿਸ਼ਨਰ ਸ੍ਰੀ ਤੇਜਿੰਦਰ ਪਾਲ ਸਿੰਘ ਸਿੱਧੂ ਨੇ ਦੱਸਿਆ ਕਿ ਇਸ ਸਟਾਕ ਯਾਰਡ ਦੇ ਬਣਨ ਨਾਲ ਜਿਥੇ ਆਮ ਲੋਕਾਂ ਨੂੰ ਅਸਾਨੀ ਨਾਲ ਰੇਤਾ ਬਜਰੀ ਮਿਲ ਸਕਗੀ ਉਥੇ ਰੇਤੇ ਦੀ ਕਾਲਾ ਬਜ਼ਾਰੀ ਨੂੰ ਪੂਰੀ ਤਰਾਂ ਠੱਲ ਪੈ ਜਾਵੇਗੀ।ਸਿੱਧੂ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਠੇਕੇ ਤੇ ਦਿੱਤੀਆਂ ਖਾਣਾਂ ਵਿਚੋਂ ਰੇਤੇ ਦੀ ਢੋਅ-ਢੁਆਈ ਨੂੰ ਸਟਾਕ ਯਾਰਡ ਤੱਕ ਪਹੁੰਚਾਉਣ ਲਈ ਟਰਾਂਸਪੋਟਰਾਂ ਤੋਂ ਘੱਟ ਤੋਂ ਘੱਟ ਰੇਟ ਤੇ ਟੈਂਡਰਾਂ ਰਾਹੀਂ ਆਰਜ਼ੀਆਂ ਦੀ ਮੰਗ ਕੀਤੀ ਗਈ ਹੈ ਤਾਂ ਜੋ ਆਮ ਜਨਤਾ ਦੀ ਵਰਤੋਂ ਲਈ ਰੇਤਾ ਅਤੇ ਬਜਰੀ ਸਟਾਕ ਯਾਰਡ  ਤੇ ਨਿਰਧਾਰਤ ਰੇਟ ਅਨੁਸਾਰ ਉਪਲੱÎਭਧ ਹੋ ਸਕੇ। ਉਨਾਂ ਦੱਸਿਆ ਕਿ ਇਸ ਸਟਾਕ ਯਾਰਡ ਲਈ ਜਿਲਾ੍ਹ ਮੰਡੀ ਅਫਸਰ ਨੂੰ ਨੋਡਲ ਅਫਸਰ ਬਣਾਇਆ ਗਿਆ ਹੈ। ਜਦਕਿ ਇਸ ਦੀ ਨਿਗਰਾਨੀ ਸਕੱਤਰ ਅਤੇ ਸੁਪਰਵਾਇਜ਼ਰ  ਮਾਰਕੀਟ ਕਮੇਟੀ ਬਨੂੰੜ ਕਰਨਗੇ। 

ਉਨਾਂ ਦੱਸਿਆ ਕਿ ਆਮ ਵਿਆਕਤੀ ਜਿਸ ਨੂੰ ਰੇਤਾ ਬਜਰੀ ਦੀ ਜਰੂਰਤ ਹੈ ਉਹ ਕੁਲਜਿੰਦਰ ਸਿੰਘ ਸਕੱਤਰ ਮਾਰਕੀਟ ਕਮੇਟੀ ਬਨੂੰੜ ਦੇ ਦਫਤਰ ਦੇ ਫੋਨ ਨੰਬਰ 01762-251446 ਅਤੇ ਮੋਬਾਇਲ ਨੰਬਰ 99150-09448 ਸ੍ਰੀ  ਬਲਬੀਰ ਸਿੰਘ ਏ.ਆਰ ਐਮ.ਸੀ. ਬਨੂੰੜ ਮੋਬਾਇਲ ਨੰ: 98151-20104 ਸ੍ਰੀ ਕੁਲਵੰਤਰ ਸਿੰਘ ਮੰਡੀ ਸੁਪਰਵਾਇਜ਼ਰ ਮਾਰਕੀਟ ਬਨੂੰੜ ਮੋਬਾਇਲ ਨੰ: 99154-40875 ਸ੍ਰੀ ਲਖਵੀਰ ਸਿੰਘ ਕਲਰਕ ਮਾਰਕੀਟ ਕਮੇਟੀ ਬਨੂੰੜ ਮੋਬਾਇਲ ਨੰ: 82888-33202 ਤੇ ਸੰਪਰਕ ਕਰਕੇ ਰੇਤਾ ਬਜਰੀ ਬੁੱਕ ਕਰਵਾ ਸਕਣਗੇ।ਇਸ ਤੋਂ ਉਪਰੰਤ ਡਿਪਟੀ ਕਮਿਸਨਰ ਸ੍ਰੀ ਸਿੱਧੂ ਨੇ 25 ਜਨਵਰੀ ਨੂੰ ਪੰਜਾਬ ਸਰਕਾਰ ਵਲੋਂ ਬਣਾਏ ਗਏ ਵਿਸ਼ਵ ਪੱਧਰੀ ਹਾਕੀ ਸਟੇਡੀਅਮ ਵਿਖੇ ਹਾਕੀ ਇੰਡੀਆ ਲੀਗ ਦੇ ਪੰਜਾਬ ਅਤੇ ਦਿੱਲੀ ਅਤੇ ਦੀਆਂ ਟੀਮਾਂ ਵਿਚਕਾਰ ਹੋਣ ਵਾਲੇ ਹਾਕੀ ਮੈਚ ਦੇ ਪ੍ਰਬੰਧਾਂ ਦੀ ਸਮੀਖਿਆ ਵੀ ਕੀਤੀ । 

ਉਨਾਂ ਦੱਸਿਆ ਕਿ ਇਸ ਮੈਚ ਦੌਰਾਨ ਪੰਜਾਬ ਦੇ ਉੱਪ ਮੁੱਖ ਮੰਤਰੀ ਸਰਦਾਰ ਸੁਖਬੀਰ ਸਿੰਘ ਬਾਦਲ ਵਿਸ਼ੇਸ ਤੌਰ ਤੇ ਸ਼ਿਰਕਤ ਕਰਨਗੇ। ਉਨਾਂ ਅਧਿਕਾਰੀਆਂ ਨੂੰ ਆਵਾਜਾਈ ਤੋਂ ਇਲਾਵਾ ਹੋਰਨਾ ਪ੍ਰਬੰਧਾਂ ਨੂੰ ਵੀ ਸੁਚਾਰੂ ਢੰਗ ਨਾਲ ਨੇਪਰੇ ਚਾੜਣ ਦੀ ਹਦਾਇਤਾਂ ਵੀ ਦਿੱਤੀਆਂ ਤਾਂ ਜੋ ਹਾਕੀ ਦਾ ਮੈਚ ਦੇਖਣ ਆਉਣ ਵਾਲੇ ਖੇਡ ਪ੍ਰੇਮੀਆਂ ਨੂੰ ਅਤੇ ਆਮ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਵੇ। ਉਨਾਂ ਹਾਕੀ ਇੰਡੀਆ ਲੀਗ ਮੈਚ ਲਈ ਪੁਲਿਸ ਪ੍ਰਸਾਸ਼ਨ ਵਲੋਂ ਸ੍ਰੀ ਸਵਰਨਦੀਪ ਸਿੰਘ ਐਸ.ਪੀ (ਸਿਟੀ)-1 ਅਤੇ ਐਸ.ਡੀ.ਐਮ ਸ੍ਰੀ ਲਖਮੀਰ ਸਿੰਘ ਨੂੰ ਨੋਡਲ ਅਫਸਰ ਨਿਯੁਕਤ ਕੀਤਾ ।ਇਸ ਮੌਕੇ ਜਿਲਾ੍ਹ ਪੁਲਿਸ ਮੁੱਖੀ ਸ੍ਰੀ ਇੰਦਰ ਮੋਹਨ ਸਿੰਘ , ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਪੁਨੀਤ ਗੋਇਲ, ਐਸ.ਪੀ (ਸਿਟੀ) ਸ੍ਰੀ ਸਵਰਨਦੀਪ ਸਿੰਘ, ਐਸ.ਡੀ.ਐਮ. ਐਸ.ਏ.ਐਸ.ਨਗਰ ਸ੍ਰੀ ਲਖਮੀਰ ਸਿੰਘ, ਜ਼ਿਲ੍ਹਾ ਮੰਡੀ ਅਫ਼ਸਰ ਸ੍ਰੀ ਕੁਲਵੰਤ ਸਿੰਘ, ਜਿਲਾ੍ਹ ਮਾਲ ਅਫਸਰ ਸ੍ਰੀ ਰੋਹਿਤ ਗੁਪਤਾ ,ਜ਼ਿਲ੍ਹਾ ਮਾਇੰਨਿੰਗ ਅਫ਼ਸਰ  ਸ੍ਰੀ ਧਰਮਪਾਲ ਭਗਤ ਅਤੇ ਹਾਕੀ ਇੰਡੀਆ ਲੀਗ ਦੇ ਪ੍ਰਬੰਧਕੀ ਮੈਂਬਰ ਵੀ ਮੌਜੂਦ ਸਨ।

 

Tags: tajinder pal singh sidhu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD