Thursday, 23 July 2026

 

 

ਖ਼ਾਸ ਖਬਰਾਂ ਭਾਰਤ ਨੂੰ ਵਿਕਸਤ ਬਣਾਉਣ ਲਈ ਚੰਗੀ ਸਿੱਖਿਆ ਜ਼ਰੂਰੀ, ਦਿੱਲੀ ਤੋਂ ਬਾਅਦ ਪੰਜਾਬ ਵਿੱਚ ਵੀ ਸ਼ਾਨਦਾਰ ਸਿੱਖਿਆ ਦੇ ਰਹੀ ਆਪ ਸਰਕਾਰ- ਅਰਵਿੰਦ ਕੇਜਰੀਵਾਲ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ

 

ਪੰਜਾਬ ਪੁਲਿਸ ਨੇ ਕੋਰੋਨਾ ਸੰਕਟ ਸਮੇਂ ਲਾਮਿਸਾਲ ਕੰਮ ਕੀਤਾ-ਦਿਨਕਰ ਗੁਪਤਾ

ਡੀ.ਜੀ.ਪੀ. ਦਿਨਕਰ ਗੁਪਤਾ ਦੀ ਪਟਿਆਲਾ ਪੁਲਿਸ ਨੂੰ ਸ਼ਾਬਾਸ਼ੀ, ਸ਼ਾਨਦਾਰ ਸੇਵਾਵਾਂ ਬਦਲੇ ਡੀ.ਜੀ.ਪੀ. ਡਿਸਕ ਤੇ ਪ੍ਰਮਾਣ ਪੱਤਰਾਂ ਨਾਲ ਸਨਮਾਨ

Web Admin

Web Admin

5 Dariya News

ਪਟਿਆਲਾ , 20 May 2020

Last updated on: May 20, 2020, 00:00 IST

ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਦਿਨਕਰ ਗੁਪਤਾ ਨੇ ਅੱਜ ਪਟਿਆਲਾ ਪੁਲਿਸ ਨੂੰ ਸ਼ਾਬਾਸ਼ੀ ਦਿੰਦਿਆਂ ਪੁਲਿਸ ਦੇ ਵੱਖ-ਵੱਖ ਅਹੁਦਿਆਂ 'ਤੇ ਸੇਵਾ ਨਿਭਾ ਰਹੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਡੀ.ਜੀ.ਪੀ. ਡਿਸਕ'ਸ ਅਤੇ ਪ੍ਰਮਾਣ ਪੱਤਰਾਂ ਨਾਲ ਸਨਮਾਨਤ ਕੀਤਾ।ਇੱਥੇ ਪੁਲਿਸ ਲਾਇਨ ਵਿਖੇ ਪੁਲਿਸ ਅਧਿਕਾਰੀਆਂ ਨੂੰ ਸੰਬੋਧਨ ਕਰਦਿਆਂ ਡੀ.ਜੀ.ਪੀ. ਸ੍ਰੀ ਦਿਨਕਰ ਗੁਪਤਾ ਨੇ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਵਿਸ਼ਵ ਵਿਆਪੀ ਮਹਾਂਮਾਰੀ ਕੋਰੋਨਾ ਦੇ ਸੰਕਟ ਦੌਰਾਨ ਅਨੁਸ਼ਾਸਨ 'ਚ ਰਹਿਕੇ ਲਾਮਿਸਾਲ ਕਾਰਜ ਕਰਨ ਕਰਕੇ ਪੁਲਿਸ ਦਾ ਇੱਕ ਨਵਾਂ ਚਿਹਰਾ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਇਸ ਲਈ ਪੰਜਾਬ ਪੁਲਿਸ ਦੀ, ਪੰਜਾਬ ਹੀ ਨਹੀਂ ਬਲਕਿ ਦੇਸ਼ ਅਤੇ ਵਿਦੇਸ਼ਾਂ 'ਚ ਵੀ ਸ਼ਲਾਘਾ ਹੋਈ, ਜਿਸ ਲਈ ਉਨ੍ਹਾਂ ਨੂੰ ਫ਼ਖ਼ਰ ਹੈ।ਇਸ ਮੌਕੇ ਆਈ.ਜੀ. ਪਟਿਆਲਾ ਰੇਂਜ ਸ. ਜਤਿੰਦਰ ਸਿੰਘ ਔਲਖ ਨੇ ਡੀ.ਜੀ.ਪੀ. ਸ੍ਰੀ ਗੁਪਤਾ ਦਾ ਸਵਾਗਤ ਕੀਤਾ ਅਤੇ ਐਸ.ਐਸ.ਪੀ. ਸ. ਮਨਦੀਪ ਸਿੰਘ ਸਿੱਧੂ ਨੇ ਸ੍ਰੀ ਗੁਪਤਾ ਦਾ ਪਟਿਆਲਾ ਪੁਲਿਸ ਦੀ ਹੌਂਸਲਾ ਅਫ਼ਜਾਈ ਲਈ ਧੰਨਵਾਦ ਕੀਤਾ। ਡੀ.ਜੀ.ਪੀ. ਸ੍ਰੀ ਦਿਨਕਰ ਗੁਪਤਾ ਨੇ ਪੁਲਿਸ ਲਾਇਨ ਵਿਖੇ ਹਸਪਤਾਲ ਦਾ ਦੌਰਾ ਕਰਦਿਆਂ ਇੱਥੇ ਸਥਾਪਤ ਡੈਂਟਲ ਚੇਅਰ, ਆਈ ਟੈਸਟਿੰਗ, ਕ੍ਰਿਟੀਕਲ ਕੇਅਰ ਮੋਨੀਟਰ ਦੀ ਵਿਸ਼ੇਸ਼ ਸ਼ਲਾਘਾ ਕਰਦਿਆਂ ਪਟਿਆਲਾ ਮਾਡਲ ਨੂੰ ਸਾਰੇ ਪੰਜਾਬ 'ਚ ਲਾਗੂ ਕਰਨ ਦੀ ਗੱਲ ਆਖੀ।ਇਸ ਤੋਂ ਪਹਿਲਾਂ ਆਪਣੇ ਸੰਬੋਧਨ 'ਚ ਸ੍ਰੀ ਗੁਪਤਾ ਨੇ ਪਟਿਆਲਾ ਪੁਲਿਸ ਦਾ ਮਨੋਬਲ ਵਧਾਉਂਦਿਆਂ ਕਿਹਾ ਕਿ ਸਰਹੱਦੀ ਸੂਬੇ ਪੰਜਾਬ ਦੀ ਪੁਲਿਸ ਨੇ ਅੱਤਵਾਦ ਸਮੇਤ ਸਖ਼ਤ ਤੋਂ ਸਖ਼ਤ ਚੁਣੌਤੀਆਂ ਦਾ ਹਮੇਸ਼ਾ ਡਟ ਕੇ ਸਾਹਮਣਾ ਕੀਤਾ ਹੈ ਅਤੇ ਇਸੇ ਤਰਜ 'ਤੇ ਹੁਣ ਕੋਰੋਨਾ ਵਾਇਰਸ ਦੇ ਨਿਵੇਕਲੇ ਵਿਸ਼ਵ ਵਿਆਪੀ ਸੰਕਟ 'ਚ ਵੀ ਆਪਣੀ ਡਿਊਟੀ ਦੇ ਨਾਲ-ਨਾਲ ਫਰੰਟ ਲਾਇਨ ਯੋਧੇ ਬਣਕੇ ਅਤੇ ਆਪਣੀ ਜਾਨ ਜੋਖ਼ਮ 'ਚ ਪਾ ਕੇ ਲੋੜਵੰਦਾਂ ਦੀ ਮਦਦ ਕਰਕੇ ਵੱਡੀ ਸੇਵਾ ਨਿਭਾਈ ਹੈ।

ਡੀ.ਜੀ.ਪੀ. ਸ੍ਰੀ ਦਿਨਕਰ ਗੁਪਤਾ ਨੇ ਐਸ.ਆਈ. ਹਰਜੀਤ ਸਿੰਘ ਦੇ ਹੱਥ ਕੱਟੇ ਜਾਣ ਦੀ ਘਟਨਾ ਦਾ ਜਿਕਰ ਕਰਦਿਆਂ ਕਿਹਾ ਕਿ ਪੁਲਿਸ ਨੇ ਸਮਾਜ ਦੇ 85 ਫੀਸਦੀ ਚੰਗੇ ਲੋਕਾਂ ਨਾਲ ਬਿਹਤਰ ਢੰਗ ਨਾਲ ਵਿਚਰਨਾ ਹੈ ਅਤੇ ਕੁਝ ਫੀਸਦੀ ਮਾੜੇ ਅਨਸਰਾਂ ਨਾਲ ਕਾਨੂੰਨ ਦੇ ਦਾਇਰੇ 'ਚ ਰਹਿਕੇ ਸਿੱਝਣਾ ਹੈ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਪੁਲਿਸ ਦੀ ਬੱਚੇ-ਬੱਚੇ ਵੱਲੋਂ ਸ਼ਲਾਘਾ ਕਰਨ ਦਾ ਸਿਹਰਾ ਸਾਰੇ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਬਿਹਤਰ ਕਾਰਗੁਜ਼ਾਰੀ ਨੂੰ ਜਾਂਦਾ ਹੈ।ਇਸ ਤੋਂ ਬਾਅਦ ਡੀ.ਜੀ.ਪੀ. ਸ੍ਰੀ ਦਿਨਕਰ ਗੁਪਤਾ ਨੇ ਪਟਿਆਲਾ ਪੁਲਿਸ ਦੇ 4 ਐਸ.ਪੀਜ, 2 ਡੀ.ਐਸ.ਪੀਜ, ਪੁਲਿਸ ਲਾਇਨ ਦੇ ਡਾਕਟਰ ਸਮੇਤ 3 ਇੰਸਪੈਕਟਰ, 10 ਸਬ ਇੰਸਪੈਕਟਰ, 6 ਏ.ਐਸ.ਆਈ., 5 ਹੌਲਦਾਰ, 6 ਸਿਪਾਹੀ ਅਤੇ ਮਾਰਕੀਟ ਕਮੇਟੀ ਮੁਲਾਜਮ ਦਾ ਡੀ.ਜੀ.ਪੀ. ਕਮੈਂਡੇਸ਼ਨ ਡਿਸਕ ਤੇ ਪ੍ਰਮਾਣ ਪੱਤਰਾਂ ਨਾਲ ਸਨਮਾਤ ਕੀਤਾ।ਇਨ੍ਹਾਂ 'ਚ ਐਸ.ਪੀ. ਸਿਟੀ ਵਰੁਣ ਸ਼ਰਮਾ, ਐਸ.ਪੀ. ਸਥਾਨਕ ਨਵਨੀਤ ਸਿੰਘ ਬੈਂਸ, ਐਸ.ਪੀ. ਜਾਂਚ ਹਰਮੀਤ ਸਿੰਘ ਹੁੰਦਲ, ਐਸ.ਪੀ. ਟ੍ਰੈਫਿਕ ਪਲਵਿੰਦਰ ਸਿੰਘ ਚੀਮਾ, ਡੀ.ਐਸ.ਪੀ. ਸਿਟੀ-1 ਯੋਗੇਸ਼ ਸ਼ਰਮਾ, ਡੀ.ਐਸ.ਪੀ. ਦਿਹਾਤੀ ਅਜੈਪਾਲ ਸਿੰਘ, ਪੁਲਿਸ ਲਾਇਨ ਹਸਪਤਾਲ ਦੇ ਮੈਡੀਕਲ ਅਫ਼ਸਰ ਡਾ. ਸਜੀਲਾ ਖਾਨ, ਇੰਸਪੈਕਟਰ ਐਸ.ਐਚ.ਓ. ਕੋਤਵਾਲੀ ਸੁਖਦੇਵ ਸਿੰਘ, ਐਸ.ਐਚ.ਓ. ਸਦਰ ਪਟਿਆਲਾ ਇੰਸਪੈਕਟਰ ਬਿੱਕਰ ਸਿੰਘ, ਇੰਚਾਰਜ ਸਕਿਉਰਟੀ ਡੀਪੀਓ ਇੰਸਪੈਕਟਰ ਕਰਨੈਲ ਸਿੰਘ ਸ਼ਾਮਲ ਸਨ।ਇਸ ਤੋਂ ਇਲਾਵਾ ਐਸ.ਐਚ.ਓ ਤ੍ਰਿਪੜੀ ਐਸ.ਆਈ. ਹਰਜਿੰਦਰ ਸਿੰਘ, ਰੀਡਰ ਐਸ.ਐਸ.ਪੀ. ਐਸ.ਆਈ. ਸੁਖਵਿੰਦਰ ਸਿੰਘ, ਰੀਡਰ ਆਈਜੀ ਐਸ.ਆਈ. ਪ੍ਰਿਤਪਾਲ ਸਿੰਘ, ਇੰਚਾਰਜ ਡੀਸੀਆਰਬੀ ਐਸ.ਆਈ. ਸਾਹਿਬ ਸਿੰਘ, ਇੰਚਾਰਜ ਸੀਆਰਪੀਸੀ ਐਸ.ਆਈ. ਸੁਖਵਿੰਦਰ ਕੌਰ, ਇੰਚਾਰਜ ਸਾਇਬਰ ਸੈਲ ਐਸ.ਆਈ. ਤਰਨਦੀਪ ਕੌਰ, ਇੰਚਾਰਚ ਚੌਂਕੀ ਅਫ਼ਸਰ ਕਲੋਨੀ ਐਸ.ਆਈ. ਪ੍ਰਿਯਾਂਸ਼ੂ ਸਿੰਘ, ਓ.ਐਸ.ਆਈ. ਐਸ.ਆਈ. ਸੁਖਦੇਵ ਸਿੰਘ, ਇੰਚਾਰਜ ਸੀਸੀਟੀਐਨ ਐਸ ਐਸ.ਆਈ. ਪ੍ਰਿਤਪਾਲ ਸਿੰਘ, ਲਾਇਨ ਅਫ਼ਸਰ ਐਸ.ਆਈ. ਕੁਲਵਿੰਦਰ ਸਿੰਘ ਅਤੇ ਮਾਰਕੀਟ ਕਮੇਟੀ ਦੇ ਮੁਲਾਜਮ ਯਾਦਵਿੰਦਰ ਸਿੰਘ ਸਮੇਤ ਹੋਰ ਮੁਲਾਜਮ ਵੀ ਸ਼ਾਮਲ ਸਨ।

 

Tags: Dinkar Gupta , Crime News Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD