Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਕਰਫਿਊ ਦੀ ਉਲੰਘਣਾ ਕਰਨ ਵਾਲੇ 470 ਲੋਕਾਂ ਖਿਲਾਫ ਧਾਰਾ 188 ਅਧੀਨ ਮਾਮਲੇ ਦਰਜ

ਜਿਲ੍ਹਾ ਪਠਾਨਕੋਟ ਵਿੱਚ ਕਾਨੂੰਨ ਵਿਵਸਥਾ ਬਣਾਈ ਰੱਖਣ ਦੇ ਲਈ ਪੂਰੇ ਕਰਫਿਓ ਦੋਰਾਨ ਕਰੀਬ 1411 ਪੁਲਿਸ ਮੁਲਾਜਮਾਂ ਵੱਲੋਂ ਪੂਰੀ ਮੁਸਤੈਦੀ ਅਤੇ ਇਮਾਨਦਾਰੀ ਨਾਲ ਨਿਭਾਈ ਆਪਣੀ ਡਿਊਟੀ

5 Dariya News

5 Dariya News

5 Dariya News

ਪਠਾਨਕੋਟ , 21 May 2020

Last updated on: May 21, 2020, 00:00 IST

ਵਿਸਵ ਭਰ ਵਿੱਚ ਕੋਵਿੰਡ-19 ਦੀ ਮਹਾਂਮਰੀ (ਬਿਮਾਰੀ) ਦੇ ਚਲਦਿਆ ਜਿਲਾ ਪ੍ਰਸਾਸਨ, ਪਠਾਨਕੋਟ ਵੱਲੋਂ ਲਗਾਏ ਗਏ ਕਰਫਿਊ ਵਿੱਚ ਪੁਲਿਸ ਪ੍ਰਸਾਸਨ ਦਾ ਅਹਿਮ ਯੋਗਦਾਨ ਰਿਹਾ ਜਿਲ੍ਹਾ ਪਠਾਨਕੋਟ ਵਿੱਚ ਕਾਨੂੰਨ ਵਿਵਸਥਾ ਬਣਾਈ ਰੱਖਣ ਦੇ ਲਈ ਪੂਰੇ ਕਰਫਿਓ ਦੋਰਾਨ ਕਰੀਬ 1411 ਪੁਲਿਸ ਮੁਲਾਜਮਾਂ ਵੱਲੋਂ ਪੂਰੀ ਮੁਸਤੈਦੀ ਅਤੇ ਇਮਾਨਦਾਰੀ ਨਾਲ ਆਪਣੀ ਡਿਊਟੀ ਨਿਭਾਈ ਹੈ ਇਸ ਤੋਂ ਇਲਾਵਾ ਜਿਲ੍ਹਾ ਪਠਾਨਕੋਟ ਵਿੱਚ ਕਰਫਿਓ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ, ਵਪਾਰੀਆਂ, ਕਾਰੋਬਾਰ ਕਰਨ ਵਾਲੇ ਵਿਅਕਤੀਆਂ ਆਦਿ ਦੇ ਖਿਲਾਫ ਜੇਰ ਧਾਰਾ 188 ਭ.ਦ. ਤਹਿਤ ਅੱਜ ਤੱਕ 470 ਮੁਕੱਦਮੇ ਦਰਜ ਕੀਤੇ ਗਏ ਹਨ।ਇਹ ਮੁਕੱਦਮੇ ਉਹਨਾਂ ਵਿਅਕਤੀਆਂ ਦੇ ਖਿਲਾਫ ਦਰਜ ਕੀਤੇ ਗਏ ਹਨ। ਇਹ ਪ੍ਰਗਟਾਵਾ ਮਾਨਯੋਗ ਸ੍ਰੀ ਦੀਪਕ ਹਿਲੋਰੀ ਆਈ.ਪੀ.ਐਸ. ਐਸ.ਐਸ.ਪੀ. ਪਠਾਨਕੋਟ ਜੀ ਨੇ ਕੀਤਾ। ਐਸ.ਐਸ.ਪੀ ਪਠਾਨਕੋਟ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜੋ ਬਿਨਾ ਵਜਾ ਜਾਂ ਬਿਨਾ ਕਰਫਿਊ ਪਾਸ ਤੋਂ ਘਰਾਂ ਤੋਂ ਬਾਹਰ ਘੁੰਮ ਰਹੇ ਸਨ। ਉਨ੍ਹਾਂ ਲੋਕਾਂ ਤੇ ਐਫ.ਆਈ.ਆਰ ਦਰਜ ਕੀਤੀਆਂ ਗਈਆਂ ਹਨ ਜਿਨ੍ਹਾਂ ਵੱਲੋਂ ਕਰਫਿਓ ਦੀ ਉਲੰਘਣਾ ਕੀਤੀ ਗਈ। ਉਨ੍ਹਾਂ ਦੱਸਿਆ ਕਿ ਜਿਸ ਵਿਅਕਤੀ ਤੇ  188 ਭ.ਦ. ਤਹਿਤ ਜਿਸ ਵਿਅਕਤੀ ਤੇ ਮੁਕੱਦਮਾ ਦਰਜ ਹੁੰਦਾ ਹੈ, ਉਸ ਵਿਅਕਤੀ ਦਾ ਪਾਸਪੋਰਟ, ਡਰਾਇਵਿੰਗ ਲਾਇਸੰਸ ਨਹੀ ਬਣ ਸਕਦਾ, ਨਾ ਹੀ ਉਹ ਵਿਅਕਤੀ ਵਿਦੇਸ ਜਾ ਸਕਦਾ ਹੈ ਅਤੇ ਨਾ ਹੀ ਉਹ ਸਰਕਾਰੀ ਨੌਕਰੀ ਕਰ ਸਕਦਾ ਹੈ। ਵਿਸ਼ੇਸ ਤੋਰ ਤੇ ਨੋਜਵਾਨ ਬੱਚੇ ਆਪਣੀ ਪੜਾਈ ਕਰਨ ਲਈ ਵਿਦੇਸ ਨਹੀ ਜਾ ਸਕਦੇ ਹਨ ਅਤੇ ਮਾਨਯੋਗ ਅਦਾਲਤ ਵੱਲੋ ਜੁਰਮਾਨੇ (ਸਜਾ ਜਾਬੀ) ਹੋਣ ਕਰਕੇ ਉਹਨਾਂ ਦਾ ਭਵਿੱਖ ਖਰਾਬ ਹੋ ਸਕਦਾ ਹੈ।

ਉਨ੍ਹਾਂ ਦੱਸਿਆ ਕਿ ਪੰਜਾਬ ਪੁਲਿਸ ਲੋਕਾਂ ਦੀ ਸੇਵਾ ਲਈ ਹਾਜਰ ਹੈ ਜਿਲ੍ਹਾ ਪਠਾਨਕੋਟ ਵਿੱਚ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਲਗਾਏ ਗਏ ਕਰਫਿਓ ਦੋਰਾਨ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਜਿਲ੍ਹਾ ਪਠਾਨਕੋਟ ਵਿੱਚ 4 ਇੰਟਰ ਸਟੇਟ ਅਤੇ 2 ਇੰਟਰ ਡਿਸਟ੍ਰਿਕ ਨਾਕੇ ਲਗਾਏ ਗਏ, 7 ਤੋਂ 8 ਟੀਮਾਂ ਕਰੋਨਾ ਰਿਗਾਰਡਿੰਗ ਗਾਰਡ, 19 ਨਾਕੇ ਸਬ ਡਿਵੀਜਨ ਸਿਟੀ ਅਤੇ 23 ਪੁਲਿਸ ਨਾਕੇ ਸਬ ਡਿਵੀਜਨ ਰੁਰਲ ਇਸ ਤੋਂ ਇਲਾਵਾ ਸਬ ਡਿਵੀਜਨ ਧਾਰਕਲ੍ਹਾਂ  ਵਿਖੇ 21 ਨਾਕੇ ਲਗਾਏ ਗਏ। ਉਨ੍ਹਾਂ ਦੱਸਿਆ ਕਿ ਜਿਲ੍ਹਾ ਪਠਾਨਕੋਟ ਵਿੱਚ ਰਾਤ ਅਤੇ ਦਿਨ ਦੇ ਸਮੇਂ ਕੰਮ ਕਰਨ ਲਈ 3 ਟੀਮਾਂ ਅਤੇ ਪ੍ਰਤੀਦਿਨ ਮੈਡੀਕਲ ਜਾਂਚ ਦੋਰਾਨ ਡਿਊਟੀ ਦੇਣ ਲਈ ਵੀ 3 ਟੀਮਾਂ ਬਣਾਈਆਂ ਗਈਆਂ ਸਨ। ਉਨ੍ਹਾਂ ਦੱਸਿਆ ਕਿ ਰਾਤ ਅਤੇ ਦਿਨ ਲਈ 7 ਟੀਮਾਂ ਕਿਓ.ਆਰ.ਟੀਸ, 15 ਟੀਮਾਂ ਵੱਖ ਵੱਖ ਦਾਨਾ ਮੰਡੀਆਂ ਵਿੱਚ,1 ਟੀਮ ਫਲੈਗ ਮਾਰਚ ਲਈ,1 ਟੀਮ ਕਰੋਨਾ ਕੰਟਰੋਲ ਰੂਮ ਲਈ,1 ਟੀਮ ਸੀ.ਪੀ.ਆਰ.ਸੀ. ਸੇਂਟਰਲ ਡਾਇੱਲ 112 ਲਈ, 2 ਟੀਮਾਂ ਵਿਦੇਸਾਂ ਤੋਂ ਯਾਤਰਾ ਕਰ ਕੇ ਵਾਪਿਸ ਆ ਰਹੇ ਲੋਕਾਂ ਲਈ,3 ਟੀਮਾਂ ਲੋਕਾਂ ਨੂੰ ਲੰਗਰ ਵੰਡਣ ਲਈ ਅਤੇ 19 ਟੀਮਾਂ ਪੀ.ਸੀ.ਆਰ. ਦਿਨ ਅਤੇ ਰਾਤ ਲਈ ਬਣਾਈਆਂ ਗਈਆ ਸਨ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਜਿਲ੍ਹਾ ਪਠਾਨਕੋਟ ਵਿੱਚ ਉਨ੍ਹਾਂ ਦੀ ਨਿਗਰਾਨੀ ਵਿੱਚ 4 ਐਸ.ਪੀ.,11 ਡੀ.ਐਸ.ਪੀ., 10 ਇੰਸਪੈਕਟਰ, 81 ਐਨ.ਜੀ.ਓ. ,964 ਈ.ਪੀ.ਓ. ਅਤੇ 340 ਪੀ.ਐਚ.ਜੀ. ਦੇ ਮੁਲਾਜਮਾਂ ਵੱਲੋਂ ਆਪਣੀਆਂ ਸੇਵਾਵਾਂ ਪੂਰੀ ਇਮਾਨਦਾਰੀ ਅਤੇ ਨਿਸਟਾ ਨਾਲ ਨਿਭਾਈਆਂ ਹਨ।ਐਸ.ਐਸ.ਪੀ. ਪਠਾਨਕੋਟ ਨੇ ਜਿਲਾ ਪਠਾਨਕੋਟ ਦੇ ਸਮੂਹ ਨਿਵਾਸੀਆਂ ਨੂੰ ਬਿਨ੍ਹਾ ਵਜਾਂ ਘਰੋ ਬਾਹਰ ਨਾ ਨਿਕਲਣ ਦੀ ਅਤੇ ਜਦ ਤੱਕ ਲਾੱਕ ਡਾਊਣ ਹੈ ਬਿਨਾ ਕਰਫਿਊ ਪਾਸ ਜਿਲ੍ਹੇ ਤੋਂ ਬਾਹਰ ਨਾ ਨਿਕਲਣ ਦੀ ਹਦਾਇਤ ਕੀਤੀ ਹੈ ਅਤੇ ਐਸ.ਐਸ.ਪੀ. ਸਾਹਿਬ ਵੱਲੋਂ ਪਠਾਨਕੋਟ ਵਾਸੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਆਪਣੇ-ਆਪਣੇ ਘਰਾਂ ਵਿੱਚ ਰਹਿਕੇ ਆਪਣੇ ਆਪ ਨੂੰ, ਸਮਾਜ ਅਤੇ ਦੇਸ ਨੂੰ ਬਚਾਉ।

 

Tags: SSP Pathankot , Coronavirus

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD