ਇਕ ਹੋਰ ਵਿਸ਼ੇਸ਼ ਰੇਲਗੱਡੀ ਅੱਜ ਮੁਹਾਲੀ ਰੇਲਵੇ ਸਟੇਸ਼ਨ ਤੋਂ ਦੁਪਹਿਰ 1 ਵਜੇ ਰਵਾਨਾ ਹੋਈ, ਜਿਸ ਵਿਚ ਕੁੱਲ 1560 ਪ੍ਰਵਾਸੀ ਕਾਮਿਆਂ ਨੂੰ ਬਿਹਾਰ ਦੇ ਕਟਿਹਾਰ ਲਈ ਭੇਜਿਆ ਗਿਆ।ਜ਼ਿਲ੍ਹਾ ਪ੍ਰਸ਼ਾਸਨ ਨੇ ਇਹ ਯਕੀਨੀ ਬਣਾਇਆ ਹੈ ਕਿ ਪਰਵਾਸੀ ਮਜ਼ਦੂਰਾਂ ਨੂੰ ਭੋਜਨ, ਪਾਣੀ ਅਤੇ ਬਿਸਕੁਟ ਮੁਹੱਈਆ ਕਰਾਉਣ ਦੇ ਨਾਲ-ਨਾਲ ਕੇਂਦਰੀ ਗ੍ਰਹਿ ਮੰਤਰਾਲੇ ਦੇ ਸੋਧੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਉਹਨਾਂ ਦੀ ਪੂਰੀ ਜਾਂਚ ਕੀਤੀ ਜਾ ਰਹੀ ਹੈ।ਆਪਣੇ ਜੱਦੀ ਸਥਾਨਾਂ ਤੇ ਵਾਪਸ ਜਾ ਰਹੇ ਪ੍ਰਵਾਸੀਆਂ, ਖ਼ਾਸਕਰ ਮਹਿਲਾਵਾਂ ਅਤੇ ਬਜੁਰਗਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਦਾ ਉਨ੍ਹਾਂ ਨੂੰ ਹਰ ਸਹੂਲਤ ਮੁਹੱਈਆ ਕਰਵਾਉਣ ਅਤੇ ਉਨ੍ਹਾਂ ਦੀ ਘਰ ਵਾਪਸੀ ਦੀ ਵਿਸਥਾਰਪੂਰਵਕ ਤਿਆਰੀ ਕਰਨ ਲਈ ਤਹਿ ਦਿਲੋਂ ਧੰਨਵਾਦ ਕੀਤਾ।