Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਮਹਾਂਮਾਰੀ ਦੌਰਾਨ ਵਿਲੱਖਣ ਸੇਵਾਵਾ ਲਈ ਕਮਾਂਡੈਂਟ ਧਾਲੀਵਾਲ ਡੀ.ਜੀ.ਪੀ.ਡਿਸਕ ਨਾਲ ਸਨਮਾਨਿਤ

5 Dariya News

5 Dariya News

5 Dariya News

ਮਾਨਸਾ , 20 May 2020

Last updated on: May 20, 2020, 00:00 IST

ਮਾਨਯੋਗ ਡੀ.ਜੀ.ਪੀ.ਵੀ.ਕੇ.ਭਾਵੜਾ ਆਈ.ਪੀ.ਐੱਸ. ਜੀ ਵੱਲੋਂ ਮਾਨਸਾ ਜਿਲ੍ਹੇ ਨੂੰ ਪ੍ਰਤੀਨਿਧਤਾ ਦਿੰਦੇ ਹੋਏ ਮਹਿਕਮੇ ਲਈ ਇੱਕ ਨਵਾਂ ਕੀਰਤੀਮਾਨ ਹੋਂਦ ਵਿੱਚ ਲਿਆਂਦਾ ਹੈ। ਅੱਜ ਕਮਾਂਡੈਂਟ ਜਰਨੈਲ ਸਿੰਘ ਮਾਨ ਵੱਲੋਂ ਪੱਤਰਕਾਰਾਂ ਨਾਲ ਸੰਖੇਪ ਮਿਲਣੀ ਦੌਰਾਨ ਦੱਸਿਆ ਕਿ  ਕਮਾਂਡੈਂਟ ਰਾਏ ਸਿੰਘ ਧਾਲੀਵਾਲ ਜੋ ਕਿ ਮਾਨਸਾ ਜਿਲ੍ਹੇ ਵਿੱਚ ਆਪਣੀਆਂ ਸੇਵਾਵਾਂ ਨਿਭਾਉਂਦੇ ਰਹੇ ਹਨ  ਜਿਨ੍ਹਾਂ ਨੂੰ ਪੰਜਾਬ ਵਿੱਚ ਕੋਵਿਡ-19 ਮਹਾਂਮਾਰੀ ਵਿਰੁੱਧ ਵਿਲੱਖਣ ਸੇਵਾਵਾਂ ਨਿਭਾਉਣ ਬਦਲੇ ਡੀ.ਜੀ.ਪੀ.ਪੰਜਾਬ ਹੋਮ ਗਾਰਡਜ਼ ਕੋਮੈਂਡੇਸ਼ਨ ਡਿਸਕ ਲਈ ਚੁਣਿਆ ਗਿਆ ਹੈ ਅਤੇ ਗੁਰਸੇਵਕ ਸਿੰਘ ਧਾਲੀਵਾਲ ਕੰਪਨੀ ਇੰਚਾਰਜ ਮਾਨਸਾ  ਨੂੰ ਵੀ ਸਨਮਾਨਿਤ ਕੀਤਾ ਗਿਆ ਜੋ ਕਿ ਪਹਿਲੀ ਵਾਰ ਇੰਨੇ ਮਹੱਤਵਪੂਰਨ ਸਨਮਾਨ ਨੂੰ ਹੋਂਦ ਵਿੱਚ ਲਿਆਂਦਾ ਗਿਆ ਹੈ।ਪੰਜਾਬ ਹੋਮ ਗਾਰਡਜ ਦੇ ਸਾਰੇ ਕਰਮਚਾਰੀਆਂ ਦਾ ਮਨੋਬਲ ਉੱਚਾ ਹੋਇਆ ਹੈ ਕਿਉਂਕਿ ਵਿਭਾਗ ਦੇ ਕਰਮਚਾਰੀਆਂ ਵੱਲੋਂ ਹਰ ਔਖੀ ਘੜੀ ਵੇਲੇ ਪੁਲਿਸ ਵਿਭਾਗ ਨਾਲ ਮੁਹਰਲੀ ਕਤਾਰ ਵਿੱਚ ਖੜ੍ਹ ਕੇ ਬੇਖੌਫ ਆਪਣਾ ਫਰਜ ਨਿਭਾਇਆ ਜਾਂਦਾ ਹੈ। ਕਮਾਂਡੈਂਟ ਮਾਨ ਨੇ ਦੱਸਿਆ ਕਿ ਮਾਨਸਾ ਵਿਖੇ ਕਮਾਂਡੈਂਟ ਧਾਲੀਵਾਲ  ਵੱਲੋਂ ਬਹੁਤ ਹੀ ਸ਼ਲਾਘਾਯੋਗ ਕੰਮ ਕੀਤੇ ਗਏ ਹਨ ਅਤੇ ਜਵਾਨਾਂ ਦੇ ਮਨੋਬਲ ਨੂੰ ਉੱਚਾ ਚੁੱਕਣ ਲਈ ਭਰਪੂਰ ਉਪਰਾਲੇ ਕੀਤੇ ਗਏ ਹਨ। ਇਸ ਤਹਿਤ ਐੱਸ.ਐੱਸ.ਪੀ. ਮਾਨਸਾ ਡਾ. ਨਰਿੰਦਰ ਭਾਰਗਵ ਵੱਲੋਂ ਮਹਿਕਮੇ ਦੀ ਭਲਾਈ ਲਈ 50000/- ਵੀ ਪ੍ਰਵਾਨ ਕਰਵਾਏ ਸਨ। ਕਮਾਂਡੈਂਟ ਧਾਲੀਵਾਲ ਜਿਨ੍ਹਾਂ ਦਾ ਪਿਛੋਕੜ ਪਿੰਡ ਢੈਂਪੀ ਥਾਣਾ ਭੀਖੀ ਨਾਲ ਸਬੰਧਤ ਹੈ ਇੱਕ ਸਮਾਜ ਸੇਵੀ ਪਰਿਵਾਰ ਨਾਲ ਸਬੰਧ ਰੱਖਦੇ ਹਨ ਅਤੇ ਹਰ ਔਖੀ ਘੜੀ ਵੇਲੇ ਅੱਗੇ ਹੋ ਕੇ ਲੋੜਵੰਦਾਂ ਦੀ ਮੱਦਦ ਵੀ ਕਰਦੇ ਹਨ। ਅੱਜ ਮਾਨਸਾ ਜਿਲ੍ਹੇ ਦਾ ਨਾਮ ਫਖਰ ਨਾਲ ਉੱਚਾ ਹੋਇਆ ਹੈ। ਜਿੱਥੇ ਕਿ ਐੱਸ.ਐੱਸ.ਪੀ. ਮਾਨਸਾ ਡਾ. ਭਾਰਗਵ ਦੀ ਅਗਵਾਈ ਵਿੱਚ ਹਰ ਪੱਖੋਂ  ਕੋਵਿਡ -19 ਦੀ ਮਹਾਂਮਾਰੀ ਲਈ ਕਾਬਿਲੇ ਤਾਰੀਫ ਕੰਟਰੋਲ ਕੀਤਾ ਹੈ ਅਤੇ ਅਮਨ ਸ਼ਾਂਤੀ ਨੂੰ ਕਾਇਮ ਰੱਖਿਆ ਹੈ। ਕਮਾਂਡੈਂਟ ਮਾਨ ਨੇ ਦੱਸਿਆ ਕੇ ਮਾਨਸਾ ਵਿਖੇ ਅੱਜ ਮਾਨਸਾ ਜਿਲੇ ਦੇ ਮੋਹਤਬਰ ਵਿਅਕਤੀਆਂ ਗੁਰਦੀਪ ਸਿੰਘ ਮਾਨਸਈਆ , ਮਨਦੀਪ ਸਿੰਘ , ਬਲਦੀਪ ਸਿੰਘ ਚਹਿਲ ਨਰਿੰਦਰਪੁਰਾ, ਪ੍ਰੋ. ਸਿਮਰਨਜੀਤ ਕੌਰ ਬਰਾੜ , ਡਾ. ਮਨਜੀਤ ਰਾਏ ਐੱਸ.ਐੱਮ.ਓ., ਐੱਸ.ਐੱਸ.ਪੀ. ਡਾ. ਭਾਰਗਵ ਅਤੇ ਹੋਰ ਪੁਲਿਸ ਅਧਿਕਾਰੀਆ ਵੱਲੋਂ ਵੀ ਕਮਾਂਡੈਂਟ ਰਾਏ  ਸਿੰਘ ਧਾਲੀਵਾਲ ਨੂੰ ਮੁਬਾਰਕਬਾਦ ਭੇਜੀ ਗਈ ਹੈ।

 

Tags: Award , Coronavirus

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD