Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

ਪੰਜਾਬ ਰਾਜ ਦੀ 250ਵੀਂ ਸ਼੍ਰਮਿਕ ਸਪੈਸ਼ਲ ਟ੍ਰੇਨ ਫਿਰੋਜਪੁਰ ਕੈਂਟ ਰੇਲਵੇ ਸਟੇਸ਼ਨ ਤੋਂ ਵਾਰਾਨਸੀ (ਯੂਪੀ) ਲਈ ਹੋਈ ਰਵਾਨਾ

ਡਿਵੀਜ਼ਨਲ ਕਮੀਸ਼ਨਰ ਅਤੇ ਡਿਪਟੀ ਕਮਿਸ਼ਨਰ ਨੇ ਹਰੀ ਝੰਡੀ ਦੇ ਕੇ ਟ੍ਰੇਨ ਨੂੰ ਕੀਤਾ ਰਵਾਨਾ

5 Dariya News

5 Dariya News

5 Dariya News

ਫ਼ਿਰੋਜਪੁਰ , 21 May 2020

Last updated on: May 21, 2020, 00:00 IST

ਫ਼ਿਰੋਜ਼ਪੁਰ ਤੋਂ ਚੱਲਣ ਵਾਲੀ 10ਵੀਂ ਸ਼੍ਰਮਿਕ ਸਪੈਸ਼ਲ ਟ੍ਰੇਨ ਪ੍ਰਵਾਸੀ ਮਜ਼ਦੂਰਾਂ ਨੂੰ ਲੈ ਕੇ ਫ਼ਿਰੋਜ਼ਪੁਰ ਛਾਉਣੀ ਰੇਲਵੇ ਸਟੇਸ਼ਨ ਤੋਂ ਵਾਰਾਨਸੀ (ਯੂਪੀ) ਲਈ ਵੀਰਵਾਰ ਸ਼ਾਮ 7 ਵਜੇ ਨੂੰ ਰਵਾਨਾ ਹੋਈ, ਜਿਸ ਨੂੰ ਡਵੀਜ਼ਨਲ ਕਮਿਸ਼ਨਰ ਸੁਮੇਰ ਸਿੰਘ ਗੁਰਜ਼ਰ, ਡਿਪਟੀ ਕਮਿਸ਼ਨਰ ਸ੍ਰ: ਕੁਲਵੰਤ ਸਿੰਘ ਨੈ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਟ੍ਰੇਨ ਵਿਚ 750 ਪ੍ਰਵਾਸੀ ਮਜ਼ਦੂਰ ਸਵਾਰ ਹੋਏ।ਇਸ ਮੌਕੇ ਡਵੀਜ਼ਨਲ ਕਮਿਸ਼ਨਰ ਸੁਮੇਰ ਸਿੰਘ ਗੁਰਜ਼ਰ ਨੇ ਕਿਹਾ ਕਿ ਪ੍ਰਵਾਸੀ ਮਜ਼ਦੂਰਾਂ ਨੂੰ ਆਪਣੇ ਪਿਤਰੀ ਰਾਜਾਂ ਵਿਚ ਭੇਜਣ ਲਈ ਸਰਕਾਰ ਵੱਲੋਂ ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ ਗਈਆਂ ਹਨ, ਜਿਸ ਤਹਿਤ ਅੱਜ ਪੰਜਾਬ ਰਾਜ ਦੀ 250ਵੀਂ ਅਤੇ ਫ਼ਿਰੋਜ਼ਪੁਰ ਤੋਂ ਚੱਲਣ ਵਾਲੀ 10ਵੀਂ ਟ੍ਰੇਨ ਫ਼ਿਰੋਜ਼ਪੁਰ ਛਾਉਣੀ ਰੇਲਵੇ ਸਟੇਸ਼ਨ ਤੋਂ 750 ਮਜ਼ਦੂਰਾਂ ਨੂੰ ਲੈ ਕੇ ਵਾਰਾਨਸੀ(ਯੂਪੀ) ਲਈ ਰਵਾਨਾ ਹੋਈ ਹੈ।ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਇਸ ਤਰ੍ਹਾਂ ਦੀਆਂ ਹੋਰ ਟ੍ਰੇਨਾ ਵੀ ਫ਼ਿਰੋਜ਼ਪੁਰ ਜ਼ਿਲ੍ਹੇ ਤੋਂ ਚਲਾਈਆਂ ਜਾਣੀਆਂ ਹੈ ਤੇ ਪ੍ਰਵਾਸੀ ਮਜ਼ਦੂਰਾਂ ਨੂੰ ਖ਼ੁਸ਼ੀ ਖ਼ੁਸ਼ੀ ਆਪਣੇ ਘਰ ਭੇਜਿਆ ਜਾਣਾ ਹੈ। ਡਿਪਟੀ ਕਮਿਸ਼ਨਰ ਸ੍ਰ: ਕੁਲਵੰਤ ਸਿੰਘ ਨੇ ਦੱਸਿਆ ਕਿ ਮਾਲਵਾ ਜ਼ਿਲ੍ਹੇ ਦੇ ਵੱਖ ਵੱਖ ਖੇਤਰਾਂ ਤੋਂ ਪ੍ਰਵਾਸੀ ਮਜ਼ਦੂਰਾਂ ਨੂੰ ਆਪਣੇ ਘਰਾਂ ਵਿਚ ਭੇਜਣ ਲਈ ਫ਼ਿਰੋਜ਼ਪੁਰ ਤੋਂ ਹੁਣ ਤੱਕ 10 ਸ਼੍ਰਮਿਕ ਸਪੈਸ਼ਲ ਟ੍ਰੇਨਾਂ ਯੂਪੀ ਅਤੇ ਬਿਹਾਰ ਰਾਜਾਂ ਲਈ ਰਵਾਨਾ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਹੁਣ ਤੱਕ 61 ਲੱਖ ਦੇ ਕਰੀਬ ਟ੍ਰੇਨ ਟਿਕਟਾਂ ਦਾ ਖ਼ਰਚ ਕਰ ਕੇ ਪ੍ਰਵਾਸੀ ਮਜ਼ਦੂਰਾਂ ਨੂੰ ਆਪਣੇ ਸੂਬਿਆਂ ਵਿਚ ਭੇਜਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਇਨ੍ਹਾਂ ਪ੍ਰਵਾਸੀ ਮਜ਼ਦੂਰਾਂ ਨੂੰ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਫੂਡ ਪੈਕਟ, ਪਾਣੀ ਦੀਆਂ ਬੋਤਲਾਂ ਅਤੇ ਮਾਸਕ ਆਦਿ ਵੀ ਉਪਲਬਧ ਕਰਵਾਏ ਜਾਂਦੇ ਹਨ। ਟ੍ਰੇਨ ਦੀ ਰਵਾਨਗੀ ਦੌਰਾਨ ਟ੍ਰੇਨ ਅੰਦਰ ਬੈਠੇ ਪ੍ਰਵਾਸੀ ਮਜ਼ਦੂਰਾਂ ਨੇ ਤਾੜੀਆਂ ਵਜਾ ਕੇ ਸਰਕਾਰ ਅਤੇ ਪ੍ਰਸ਼ਾਸਨ ਦਾ ਧੰਨਵਾਦ ਕੀਤਾ ਅਤੇ ਸਰਕਾਰ ਵੱਲੋਂ ਉਨ੍ਹਾਂ ਨੂੰ ਘਰ ਭੇਜਣ ਲਈ ਕੀਤੇ ਗਏ ਪ੍ਰਬੰਧਾਂ ਤੇ ਖ਼ੁਸ਼ੀ ਜਤਾਈ।

 

Tags: Coronavirus

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD