ਰਾਜ ਵਿਚ ਸਰਕਾਰੀ ਅਤੇ ਮਾਨਤਾ ਪ੍ਰਾਪਤ ਸਕੂਲਾਂ ਵਿਚ ਪੜ ਰਹੇ ਵਿਦਿਆਰਥੀਆਂ ਨੂੰ ਮਿਡ-ਡੇ-ਮੀਲ ਸਕੀਮ ਤਹਿਤ ਸਾਫ ਸੂਥਰਾ ਭੋਜਨ ਮੁਹੱਈਆ ਕਰਵਾਉਣ ਲਈ ਪੰਜਾਬ ਨੇ ਦੇਸ਼ ਵਿਚ ਦੂਸਰਾ ਸਥਾਨ ਪ੍ਰਾਪਤ ਕੀਤਾ ਹੈ।ਇਸ ਗੱਲ ਦਾ ਪ੍ਰਗਟਾਵਾ ਕਰਦੇ ਹੋਏ ਪੰਜਾਬ ਦੇ ਸਿੱਖਿਆ ਅਤੇ ਭਾਸ਼ਾ ਮੰਤਰੀ ਸ਼ ਸਿਕੰਦਰ ਸਿੰਘ ਮਲੂਕਾ ਨੇ ਕਿਹਾ ਕਿ ਮਿਡ-ਡੇ-ਮੀਲ ਸਕੀਮ ਤਹਿਤ ਰਾਜ ਵਿਚ ਚਾਲੂ ਵਿੱਤੀ ਸਾਲ ਦੌਰਾਨ 19 ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ਦੁਪਹਿਰ ਦਾ ਖਾਣਾ ਮੁਹੱਈਆ ਕਰਵਾਇਆ ਜਾ ਰਿਹਾ ਹੈ ਜਿਨ੍ਹਾਂ ਵਿਚ 13723 ਪ੍ਰਾਇਮਰੀ ਸਕੂਲ ਅਤੇ 6656 ਅਪਰ ਪ੍ਰਾਇਮਰੀ ਸਕੂਲ ਸ਼ਾਮਲ ਹਨ।ਸਿੱਖਿਆ ਮੰਤਰੀ ਨੇ ਦੱਸਿਆ ਕਿ ਮਿਡ-ਡੇ-ਮੀਲ ਸਕੀਮ ਤਹਿਤ ਸਰਕਾਰ ਵਲੋ 275.81 ਕਰੋੜ ਰੁਪਏ ਮੁਹੱਈਆ ਕਰਵਾਏ ਸਨ, ਜਿਨ੍ਹਾਂ ਵਿਚ ਖਾਣਾ ਬਨਾਉਣ, ਰਾਸ਼ਨ ਦੀ ਖਰੀਦ, ਰਾਸ਼ਨ ਦੀ ਢੋਆ-ਢੁਆਈ ਅਤੇ ਬਣਵਾਈ ਦਾ ਮਾਨ ਭੱਤਾ 'ਤੇ ਖਰਚ ਕੀਤੇ ਜਾਣ ਹਨ। ਇਸ ਤੋਂ ਇਲਾਵਾ ਸਰਕਾਰ ਵਲੋ 8.60 ਕਰੋੜ ਰੁਪਏ ਵਿਦਿਆਰਥੀਆਂ ਨੂੰ ਭੋਜਨ ਪਰੋਸਨ ਲਈ ਬਰਤਨਾ ਲਈ ਮੁਹੱਈਆ ਕਰਵਾਏ ਗਏ ਹਨ।
ਮਲੂਕਾ ਨੇ ਕਿਹਾ ਕਿ ਰਾਜ ਦੇ ਮੋਹਾਲੀ, ਸੰਗਰੂਰ, ਮੋਗਾ, ਬਠਿੰਡਾ ਅਤੇ ਨਵਾਂਸ਼ਹਿਰ ਜਿਲ੍ਹਿਆਂ ਵਿਚ ਐਨ.ਜੀ.ਓਜ਼ ਵਲੋਂ ਵਿਦਿਆਰਥੀਆਂ ਨੂੰ ਦੁਪਹਿਰ ਦਾ ਖਾਣਾ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਕੂਲਾਂ ਵਿਚ ਮਿਡ-ਡੇ-ਮੀਲ ਤਹਿਤ ਦੁਪਹਿਰ ਦਾ ਭੋਜਨ ਵਰਤਾਉਣ ਤੋਂ ਪਹਿਲਾਂ ਭੋਜਨ ਦੀ ਗੁਣਵੱਤਾ ਅਤੇ ਮਿਕਦਾਰ ਨੂੰ ਚੰਗੀ ਤਰ੍ਹਾਂ ਜਾਂਚ ਕਰਨ ਲਈ ਵੀ ਅਧਿਕਾਰੀਆਂ ਨੂੰ ਪਹਿਲਾਂ ਹੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਦਿੱਤਾ ਜਾਣ ਵਾਲਾ ਦੁਪਹਿਰ ਦੇ ਖਾਣੇ ਵਿਚ ਵਰਤੀ ਗਈ ਕਿਸੇ ਵੀ ਅਣਗਿਹਲੀ ਨੂੰ ਬਰਦਾਸ਼ਤ ਨਹੀ ਕੀਤਾ ਜਾਵੇਗਾ।