Monday, 20 May 2024

 

 

ਖ਼ਾਸ ਖਬਰਾਂ ਸਮਾਣਾ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ: ਸੁਰਜੀਤ ਸਿੰਘ ਰੱਖੜਾ ਖੰਨਾ ਵੱਲੋਂ ਲੋਕਾਂ ਤੋਂ ਭਾਜਪਾ ਦੇ ਪੱਖ ਵਿਚ ਵੋਟਾਂ ਭੁੱਗਤਣ ਦੀ ਅਪੀਲ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਰੀਦਕੋਟ ਤੋਂ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਲਈ ਜੈਤੋ ਅਤੇ ਮੋਗਾ ਵਿਖੇ ਕੀਤਾ ਚੋਣ ਪ੍ਰਚਾਰ, ਅਨਮੋਲ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਪੰਜਾਬ 'ਚ ਲਗਾਤਾਰ ਵਧਦਾ ਜਾ ਰਿਹਾ ਹੈ ਆਮ ਆਦਮੀ ਪਾਰਟੀ ਦਾ ਕੁਨਬਾ, ਕਈ ਵੱਡੇ ਨੇਤਾ 'ਆਪ' 'ਚ ਸ਼ਾਮਲ ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ ਸ੍ਰੀ ਆਨੰਦਪੁਰ ਸਾਹਿਬ ਵਿੱਚ ਕਪਾਹ ਉਦਯੋਗ ਦਾ ਵੱਡਾ ਪ੍ਰੋਜੈਕਟ ਲੈ ਕੇ ਆਵਾਂਗਾ : ਡਾ.ਸੁਭਾਸ਼ ਸ਼ਰਮਾ ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਵਾਂਗੇ, ਸਿਖਰਾਂ 'ਤੇ ਪਹੁੰਚਾਵਾਂਗੇ: ਵਿਜੇ ਇੰਦਰ ਸਿੰਗਲਾ ਕਾਂਗਰਸ ਪਾਰਟੀ ਦੇ ਲੋਕ ਸਭਾ ਉਮੀਦਵਾਰ ਵਿਜੇ ਇੰਦਰ ਸਿੰਗਲਾ ਦੀ ਜਿੱਤ ਨੂੰ ਯਕੀਨੀ ਬਣਿਆ ਜਾਵੇਗਾ : ਗੁਰਪ੍ਰਤਾਪ ਪੰਡਿਆਲਾ 2024 ਚੋਣਾਂ ਇਤਿਹਾਸਿਕ : ਪਵਨ ਖੇੜਾ ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਨੂੰ ਧਮਕੀਆਂ ਦੇਣ ਲਈ ਹੰਸ ਰਾਜ ਹੰਸ ਦੇ ਖਿਲਾਫ ਕਾਰਵਾਈ ਮੰਗੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ 'ਡਰਾਈਵ ਇਟ' ਵਿਜ਼ਨ ਡਾਕੂਮੈਂਟ ਪੇਸ਼ ਕੀਤਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ

 

ਮਾਸਕ ਨਾ ਪਾਉਣ ਅਤੇ ਸਮਾਜਿਕ ਵਿੱਥ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਕੀਤੀ ਜਾ ਰਹੀ ਹੈ ਕਾਰਵਾਈ

ਕੋਰੋਨਾ ਖਿਲਾਫ ਜੰਗ ਵਿੱਚ ਦਿਨ ਰਾਤ ਇੱਕ ਕਰਕੇ ਕੰਮ ਕਰ ਰਹੀ ਹੈ ਜ਼ਿਲ੍ਹਾ ਪੁਲਿਸ

5 Dariya News

5 Dariya News

5 Dariya News

ਫਤਹਿਗੜ੍ਹ ਸਾਹਿਬ , 22 May 2020

ਜ਼ਿਲ੍ਹਾ ਪੁਲਿਸ ਮੁਖੀ ਸ਼੍ਰੀਮਤੀ ਅਮਨੀਤ ਕੌਂਡਲ ਨੇ ਦੱਸਿਆ ਕਿ ਕੋਰੋਨਾ ਖਿਲਾਫ ਜੰਗ ਵਿੱਚ ਜ਼ਿਲ੍ਹਾ ਪੁਲਿਸ ਦਿਨ ਰਾਤ ਇਕ ਕਰਕੇ ਕੰਮ ਕਰ ਰਹੀ ਹੈ ਅਤੇ ਜ਼ਿਲ੍ਹੇ ਵਿੱਚ ਲੋਕਾਂ ਵੱਲੋਂ ਘਰਾਂ ਤੋਂ ਬਾਹਰ ਰਹਿਣ ਵੇਲੇ ਮਾਸਕ ਪਾਉਣਾ ਅਤੇ ਸਮਾਜਿਕ ਵਿੱਥ ਯਕੀਨੀ ਬਣਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਮਾਸਕ ਨਾ ਪਾਉਣ ਵਾਲਿਆਂ ਅਤੇ ਸਮਾਜਿਕ ਦੂਰੀ ਸਬੰਧੀ ਉਲੰਘਣਾ ਕਰਨ ਵਾਲਿਆਂ ਖਿਲਾਫ ਕਾਨੂੰਨ ਮੁਤਾਬਿਕ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।ਸ਼੍ਰੀਮਤੀ ਕੌਂਡਲ ਨੇ ਦੱਸਿਆ ਕਿ 23 ਮਾਰਚ 2020 ਤੋਂ ਲੱਗੇ ਕਰਫਿਊ ਅਤੇ ਉਸ ਉਪਰੰਤ ਲਾਗੂ ਹੋਏ ਲਾਕਡਾਊਨ ਦੌਰਾਨ ਹੁਣ ਤੱਕ ਕਰਫਿਊ ਦੀ ਉਲੰਘਣਾ ਸਬੰਧੀ 342 ਕੇਸ ਦਰਜ ਕੀਤੇ ਗਏ ਅਤੇ 555 ਮੁਲਜਮਾਂ ਨੂੰ ਗ੍ਰਿਫਤਾਰ ਕਰਨ ਦੇ ਨਾਲ-ਨਾਲ 131 ਵਾਹਨ ਜਬਤ ਕੀਤੇ ਗਏ। ਇਸੇ ਤਰ੍ਹਾਂ ਨਸ਼ਿਆਂ ਸਬੰਧੀ 07 ਕੇਸ ਦਰਜ਼ ਕਰਕੇ  18 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ ਇਨ੍ਹਾਂ ਮੁਲਜ਼ਮਾਂ ਪਾਸੋਂ 33 ਗ੍ਰਾਮ ਹੈਰੋਇਨ, 07 ਗ੍ਰਾਮ ਅਫੀਮ, ਕਰੀਬ 40 ਕਿਲੋ ਭੁੱਕੀ  ਅਤੇ 35 ਨਸ਼ੀਲੇ ਟੀਕੇ ਬਰਾਮਦ ਕੀਤੇ ਗਏ ਹਨ। ਇਸ ਤੋਂ ਇਲਾਵਾ ਨਾਜਾਇਜ਼ ਸ਼ਰਾਬ ਸਬੰਧੀ 23 ਕੇਸ਼ ਦਰਜ ਕਰਕੇ 24 ਮੁਲਜਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।ਜ਼ਿਲ੍ਹਾ ਪੁਲਿਸ ਮੁਖੀ ਨੇ ਕਿਹਾ ਕਿ  ਸਰਕਾਰ ਵੱਲੋਂ ਕਰਫਿਊ/ਲਾਕਡਾਊਨ  ਦੌਰਾਨ ਲੋਕਾਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਛੋਟਾਂ ਦਿੱਤੀਆਂ ਗਈਆਂ ਹਨ ਜਿਸ ਨਾਲ ਜਨ ਜੀਵਨ ਮੁੜ ਲੀਹ ਉੱਤੇ ਆਉਣ ਲੱਗਿਆ ਹੈ ਤੇ ਜ਼ਿਲ੍ਹਾ ਪੁਲਿਸ ਵੱਲੋਂ ਲੋਕਾਂ ਦੀ ਸੁਰੱਖਿਆ ਅਤੇ ਕੋਰੋਨਾ ਨੂੰ ਫੈਲਣ ਤੋਂ ਰੋਕਣ ਲਈ ਸ਼ਿੱਦਤ ਨਾਲ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਲੋਕਾਂ  ਨੂੰ ਅਪੀਲ  ਕੀਤੀ ਕਿ ਕੋਰੋਨਾ ਤੋਂ ਬਚਾਅ ਲਈ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਯਕੀਨੀ ਬਣਾਈ ਜਾਵੇ ਅਤੇ ਮਾਸਕ ਪਾਉਣ ਤੇ ਸਮਾਜਿਕ ਵਿੱਥ ਸਬੰਧੀ ਕਿਸੇ ਕਿਸਮ ਦੀ ਢਿੱਲ ਨਾ ਵਰਤੀ ਜਾਵੇ।

 

Tags: SSP Fatehgarh Sahib , Coronavirus

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD