Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪਟਿਆਲਾ ਰੇਲਵੇ ਸਟੇਸ਼ਨ ਤੋਂ 19ਵੀਂ ਵਿਸ਼ੇਸ਼ ਰੇਲ ਗੱਡੀ ਗੋਰਖਪੁਰ ਦੇ 1367 ਯਾਤਰੀਆਂ ਨੂੰ ਲੈਕੇ ਹੋਈ ਰਵਾਨਾ

ਹੁਣ ਤੱਕ 25600 ਦੇ ਕਰੀਬ ਦੂਸਰੇ ਰਾਜਾਂ ਦੇ ਵਾਸੀ ਘਰਾਂ ਨੂੰ ਸੁਰੱਖਿਅਤ ਭੇਜੇ-ਕੁਮਾਰ ਅਮਿਤ

5 Dariya News

5 Dariya News

5 Dariya News

ਪਟਿਆਲਾ , 22 May 2020

Last updated on: May 22, 2020, 00:00 IST

ਕੋਵਿਡ-19 ਸੰਕਟ ਦੇ ਚਲਦਿਆ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪ੍ਰਵਾਸੀਆਂ ਨੂੰ ਉਨ੍ਹਾਂ ਦੇ ਸੂਬਿਆਂ 'ਚ ਭੇਜਣ ਦੀ ਕੀਤੀ ਪਹਿਲ ਕਦਮੀ ਤਹਿਤ ਅੱਜ ਪਟਿਆਲਾ ਰੇਲਵੇ ਸਟੇਸ਼ਨ ਤੋਂ 19ਵੀਂ ਵਿਸ਼ੇਸ਼ ਰੇਲ ਗੱਡੀ ਯੂ.ਪੀ. ਦੇ ਗੋਰਖਪੁਰ ਲਈ 1367 ਯਾਤਰੀਆਂ ਨੂੰ ਲੈਕੇ ਰਵਾਨਾ ਹੋਈ।ਇਸ ਬਾਰੇ ਜਾਣਕਾਰੀ ਦਿੰਦਿਆ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਨੇ ਦੱਸਿਆ ਕਿ ਕੋਰੋਨਾ ਵਾਇਰਸ ਕਾਰਨ ਦੇਸ਼ 'ਚ ਲੱਗੇ ਲਾਕਡਾਊਨ ਕਰਕੇ ਪੰਜਾਬ ਵਿੱਚ ਰਹਿੰਦੇ ਪ੍ਰਵਾਸੀਆਂ ਨੂੰ ਉਨ੍ਹਾਂ ਦੀ ਮੰਗ 'ਤੇ ਵਿਸ਼ੇਸ਼ ਰੇਲ ਗੱਡੀਆਂ ਰਾਹੀਂ ਉਨ੍ਹਾਂ ਦੇ ਜੱਦੀ ਸੂਬਿਆਂ 'ਚ ਪੰਜਾਬ ਸਰਕਾਰ ਵੱਲੋਂ ਆਪਣੇ ਖਰਚੇ 'ਤੇ ਭੇਜਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਤੋਂ ਹੁਣ ਤੱਕ 25 ਹਜ਼ਾਰ 600 ਦੇ ਕਰੀਬ ਲੋਕਾਂ ਨੂੰ ਸੁਰੱਖਿਅਤ ਆਪਣੇ ਘਰਾਂ ਨੂੰ ਭੇਜਿਆ ਗਿਆ ਹੈ ਅਤੇ ਇਨ੍ਹਾਂ ਵਿੱਚੋਂ 23000 ਤਾਂ ਇਕੱਲੇ ਰੇਲਾਂ ਰਾਹੀਂ ਭੇਜੇ ਗਏ ਹਨ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅੱਜ ਸ਼ਾਮ ਉਤਰ ਪ੍ਰਦੇਸ਼ ਦੇ ਗੋਰਖਪੁਰ ਲਈ ਪਟਿਆਲਾ ਦੇ ਰੇਲਵੇ ਸਟੇਸ਼ਨ ਤੋਂ ਰੇਲ ਗੱਡੀ ਰਵਾਨਾ ਹੋਈ ਹੈ ਜਿਸ ਵਿੱਚ ਯਾਤਰੀਆਂ ਨੇ ਸਮਾਜਿਕ ਦੂਰੀ ਦਾ ਪਾਲਣਾ ਕਰਦਿਆ ਆਪਣੇ ਜੱਦੀ ਸੂਬੇ ਲਈ ਸਫ਼ਰ ਸ਼ੁਰੂ ਕੀਤਾ ਹੈ। ਕੱਲ 23 ਮਈ ਨੂੰ ਪਟਿਆਲਾ ਤੋਂ ਤਿੰਨ ਵਿਸ਼ੇਸ਼ ਰੇਲ ਗੱਡੀਆਂ ਭੇਜੀਆਂ ਜਾਣਗੀਆਂ ਜੋ ਬਿਹਾਰ ਦੇ ਸਹਰਸਾ ਤੇ ਕਟਿਹਾਰ ਸਮੇਤ ਉਤਰ ਪ੍ਰਦੇਸ਼ ਦੇ ਫੈਜਾਪੁਰ ਅਯੋਧਿਆ ਲਈ ਜਾਣਗੀਆਂ।ਇਸੇ ਦੌਰਾਨ ਅੱਜ ਪਟਿਆਲਾ ਰੇਲਵੇ ਸਟੇਸ਼ਨ 'ਤੇ ਆਪਣੇ ਘਰ ਨੂੰ ਜਾਣ ਸਮੇਂ ਗੱਲਬਾਤ ਕਰਦਿਆ ਮੰਗਤ ਰਾਮ ਸਮੇਤ ਕਈ ਯਾਤਰੀਆਂ ਨੇ ਕਿਹਾ ਕਿ ਉਹ ਜਲਦੀ ਹੀ ਆਪਣੀ ਰੋਜ਼ੀ ਰੋਟੀ ਕਮਾਉਣ ਲਈ ਪਟਿਆਲਾ ਵਾਪਸ ਆਵੇਗਾ। ਉਸਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਸੰਕਟ ਸਮੇਂ ਪ੍ਰਵਾਸੀਆਂ ਲਈ ਕੀਤੇ ਗਏ ਵਿਸ਼ੇਸ਼ ਪ੍ਰਬੰਧਾਂ ਲਈ ਉਹ ਪੰਜਾਬ ਸਰਕਾਰ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਧੰਨਵਾਦੀ ਹਨ ਜਿਨ੍ਹਾਂ ਮੁਫ਼ਤ ਰੇਲ ਸਫ਼ਰ ਸਮੇਤ ਖਾਣ-ਪੀਣ ਲਈ ਵੀ ਪੁਖ਼ਤਾ ਪ੍ਰਬੰਧ ਕੀਤੇ ਹਨ।

 

Tags: Coronavirus

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD