Saturday, 25 July 2026

 

 

ਖ਼ਾਸ ਖਬਰਾਂ ਪਦਮ ਸ੍ਰੀ ਜਤਿੰਦਰ ਸਿੰਘ ਸ਼ੰਟੀ ਨੇ ‘ਓਪਨ ਹੀਅਰਿੰਗ ਕੈਂਪਾਂ’ ਦੀ ਕੀਤੀ ਪ੍ਰਧਾਨਗੀ ਗੌਰਮਿੰਟ ਕਾਲਜ ਆਫ਼ ਐਜੂਕੇਸ਼ਨ ਵੱਲੋਂ "ਦੀ ਇੰਕਲੂਸਿਵ ਕਲਾਸਰੂਮ: ਬ੍ਰਿਜਿੰਗ ਗੈਪਸ ਵਿਦ ਆਡੀਓ-ਵੀਡੀਓ ਸਟ੍ਰੈਟਜੀਜ਼" ਵਿਸ਼ੇ 'ਤੇ ਤਿੰਨ-ਰੋਜ਼ਾ ਵਰਕਸ਼ਾਪ ਦਾ ਆਯੋਜਨ ਪੰਜਾਬ ਸਰਕਾਰ ਨੇ ਰਾਜਪਾਲ ਨੂੰ ਆਊਟਸੋਰਸਡ ਕਰਮਚਾਰੀ ਆਰਡੀਨੈਂਸ ਨੂੰ ਮਨਜ਼ੂਰੀ ਦੇਣ ਦੀ ਅਪੀਲ ਕੀਤੀ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਗੈਂਗਸਟਰ ਜੋਬਨਜੀਤ ਬਿੱਲਾ ਨੂੰ ਇੰਡੋਨੇਸ਼ੀਆ ਤੋਂ ਲਿਆਂਦਾ ਭਾਰਤ ਪਟਿਆਲਾ ਦੇ ਵਿਕਾਸ ਕਾਰਜਾਂ ਵਿੱਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ : ਅਜੀਤਪਾਲ ਸਿੰਘ ਕੋਹਲੀ ਸ਼੍ਰੀ ਗੁਰੂ ਰਵਿਦਾਸ ਸਮਰਸਤਾ ਸੰਕਲਪ ਅਭਿਆਨ 'ਤੇ ਭਾਜਪਾ ਚੰਡੀਗੜ੍ਹ ਦੀ ਸੂਬਾ ਪੱਧਰੀ ਵਰਕਸ਼ਾਪ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਵੱਲੋਂ ਅਨਾਜ ਮੰਡੀ ਸਰਦੂਲਗੜ੍ਹ ਵਿਖੇ 3.20 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਸਫ਼ਾਈ ਕਰਮਚਾਰੀਆਂ ਨਾਲ ਦੁਰਵਿਵਹਾਰ ਬਰਦਾਸ਼ਤ ਨਹੀਂ : ਚੇਅਰਮੈਨ ਚੰਦਨ ਕੁਮਾਰ ਗਰੇਵਾਲ ਸਿੱਖਿਆ ਦੇ ਖੇਤਰ 'ਚ ਪੰਜਾਬ ਸਰਕਾਰ ਦੀਆਂ ਪਹਿਲਕਦਮੀਆਂ ਵਿਦਿਆਰਥੀਆਂ ਦੇ ਭਵਿੱਖ ਨੂੰ ਕਰਨਗੀਆਂ ਹੋਰ ਮਜ਼ਬੂਤ : ਬ੍ਰਮ ਸ਼ੰਕਰ ਜਿੰਪਾ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਨਪੁਰ ਥਿਆੜਾ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਸ਼ਰਧਾਲੂਆਂ ਦੀ ਬੱਸ ਰਵਾਨਾ ਪੰਜਾਬ ਸਰਕਾਰ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਦੇਣ ਲਈ ਵਚਨਬੱਧ : ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਗੁਰਮੀਤ ਸਿੰਘ ਖੁੱਡੀਆ ਨੇ ਆਮ ਆਦਮੀ ਕਲੀਨਿਕ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮਲੋਟ ਵਿਖੇ ਤਿੰਨ ਆਮ ਆਦਮੀ ਕਲੀਨਿਕਾਂ ਦਾ ਕੀਤਾ ਉਦਘਾਟਨ ਰਵਿੰਦਰ ਸਿੰਘ ਖੇੜਾ ਵੱਲੋਂ ਖਰੜ ਦੇ ਵਿਕਾਸ ਕਾਰਜਾਂ ਵਿੱਚ ਵੱਡੇ ਪੱਧਰ 'ਤੇ ਭ੍ਰਿਸ਼ਟਾਚਾਰ ਦੇ ਦੋਸ਼ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਵੱਲੋਂ ਸਰਦੂਲਗੜ੍ਹ ਵਿਖੇ ਨਵੇਂ ਆਮ ਆਦਮੀ ਕਲੀਨਿਕ ਦਾ ਉਦਘਾਟਨ ਫੌਜੀ ਵੀਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਕੁਰਬਾਨੀ ਦੇ ਜਜ਼ਬੇ ਦਾ ਮੁੱਲ ਕੋਈ ਨਹੀਂ ਦੇ ਸਕਦਾ : ਕੁਲਤਾਰ ਸਿੰਘ ਸੰਧਵਾਂ ਨਾਇਬ ਸਿੰਘ ਸੈਣੀ ਦੀ ਪ੍ਰਧਾਨਗੀ ਹੇਠ ਗੁਰੂਗ੍ਰਾਮ ਵਿੱਚ ਜ਼ਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ ਹੋਈ, 15 ਵਿੱਚੋਂ 13 ਮਾਮਲਿਆਂ ਦਾ ਮੌਕੇ ਉੱਤੇ ਕੀਤਾ ਹੱਲ ਨੌਜਵਾਨਾਂ ਦੇ ਨਾਂ 'ਤੇ ਕਾਂਗਰਸ ਵੱਲੋਂ ਰਾਜਨੀਤੀ ਕਰਨਾ ਮੰਦਭਾਗਾ, ਉਨ੍ਹਾਂ ਦੇ ਭਵਿੱਖ ਨਾਲ ਖਿਲਵਾੜ ਬਰਦਾਸ਼ਤ ਨਹੀਂ : ਨਾਇਬ ਸਿੰਘ ਸੈਣੀ ਸੂਬਾ ਸਰਕਾਰ ਦਾ ਉਦੇਸ਼ ਹਰ ਨਾਗਰਿਕ ਨੂੰ ਸਮੇਂ ਸਿਰ ਅਤੇ ਵਧੀਆ ਸਿਹਤ ਸੇਵਾਵਾਂ ਉਪਲੱਬਧ ਕਰਵਾਉਣਾ ਹੈ : ਸ਼ਿਆਮ ਸਿੰਘ ਰਾਣਾ ਸੂਬੇ ਨੂੰ ਮਿਲੇ 100 ਹੋਰ ਆਮ ਆਦਮੀ ਕਲੀਨਿਕ, ਕੁੱਲ ਗਿਣਤੀ 1,090 'ਤੇ ਪੁੱਜੀ : ਡਾ. ਬਲਬੀਰ ਸਿੰਘ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵੱਲੋਂ ਬਲਾਕ ਸੀਤੋ ਗੁਨੋ ਦੇ ਪਿੰਡ ਖੁਈਖੇੜਾ ਰੁਕਨਪੁਰਾ ਵਿਖੇ ਆਮ ਆਦਮੀ ਕਲੀਨਕ ਦਾ ਉਦਘਾਟਨ

 

ਸਾਰੀਆਂ ਜੇਲਾਂ ਵਿਚ ਲਾਏ ਜਾਣਗੇ ਮੇਟਲ ਡਿਟੈਕਟਰ, ਐਕਸਰੇ ਮਸ਼ੀਨਾਂ ਅਤੇ ਮੋਬਾਈਲ ਜੈਮਰ: ਫਿਲੌਰ

ਪੰਜਾਬ ਸਰਕਾਰ ਨੇ ਜੇਲਾਂ ਵਿਚ ਪਾਬੰਦੀਸ਼ੁਦਾ ਚੀਜਾਂ ਦੀ ਰੋਕਥਾਮ ਲਈ ਸਖਤ ਕਦਮ ਉਠਾਏ-ਜੇਲ ਮੰਤਰੀ ਨਿੱਜੀ ਤੌਰ ਤੇ ਜਲਦ ਕਰਨਗੇ ਸਾਰੀਆਂ ਜੇਲਾਂ ਦੀ ਬਾਰੋ ਬਾਰੀ ਚੈਕਿੰਗ

Web Admin

Web Admin

5 ਦਰਿਆ ਨਿਊਜ਼

ਚੰਡੀਗੜ , 22 Jan 2014

Last updated on: Jan 22, 2014, 00:00 IST

ਪੰਜਾਬ ਸਰਕਾਰ ਨੇ ਜੇਲਾਂ ਵਿਚ ਮੋਬਾਈਲ ਫੋਨਾਂ, ਨਸ਼ਿਆਂ ਅਤੇ ਹੋਰਨਾਂ ਪਾਬੰਦੀਸ਼ੁਦਾ ਚੀਜਾਂ ਦੀ ਰੋਕਥਾਮ ਲਈ ਸਖਤ ਕਦਮ ਚੁੱਕੇ ਹਨ।ਇਸ ਲਈ ਜੇਲਾਂ ਵਿਚ ਸਾਬਕਾ ਪੇਸਕੋ, ਹੋਮ ਗਾਰਡ ਅਤੇ ਪੰਜਾਬ ਪੁਲਿਸ ਦੇ 1100 ਵਾਧੂ ਜਵਾਨ ਤੈਨਾਤ ਕੀਤੇ ਗਏ ਹਨ।ਇਸ ਦੇ ਕਾਰਨ ਜੇਲਾਂ ਵਿਚ ਚੈਕਿੰਗ ਵਧੀ ਹੈ ਜੇਲਾਂ ਵਿਚ ਮਾੜੇ ਅਨਸਰਾਂ ਵਿਚ ਨੂੰ ਕਾਫੀ ਠੱਲ ਪਈ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਜੇਲਾਂ ਬਾਰੇ ਮੰਤਰੀ ਪੰਜਾਬ ਸਰਵਨ ਸਿੰਘ ਫਿਲੌਰ ਨੇ ਦੱਸਿਆ ਕਿ ਜੇਲਾਂ ਵਿਚ ਵਾਧੂ ਸੁਰੱਖਿਆ ਮੁਲਾਜਮਾਂ ਦੀ ਤੈਨਾਤੀ ਦੇ ਚਲਦਿਆਂ ਅਚਨਚੇਤ ਚੈਕਿੰਗ ਕਾਫੀ ਵਧਾਈ ਗਈ ਹੈ ਜਿਸ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ।ਉਨਾਂ ਦੱਸਿਆ ਕਿ ਦਸੰਬਰ ਮਹੀਨੇ ਦੌਰਾਨ ਵੱਖ ਵੱਖ ਜੇਲਾਂ ਵਿਚੋਂ 36 ਕਿਸਮ ਦੇ ਨਸ਼ੇ 68 ਮੋਬਾਈਲ ਫੋਨ ਬਰਾਮਦ ਕਤੇ ਗਏ ਹਨ।ਉਨਾਂ ਜੇਲ ਅਧਿਕਾਰੀਆਂ ਨੂੰ ਸਖਤ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਡਿਉਟੀ ਵਿਚ ਕੁਤਾਹੀ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਜੇਕਰ ਕਿਸੇ ਪੱਧਰ ਤੇ ਕੋਈ ਕੁਤਾਹੀ ਪਾਈ ਗਈ ਤਾਂ ਉਸ ਵਿਰੁਧ ਸਖਤ ਕਾਰਵਾਈ ਕੀਤੀ ਜਾਵੇਗੀ।

ਸ. ਫਿਲੌਰ ਨੇ ਦੱਸਿਆ ਕਿ ਜੇਲਾਂ ਅੰਦਰ ਪਾਬੰਦੀਸ਼ੁਦਾ ਵਸਤਾਂ ਦੀ ਰੋਕਥਾਮ ਲਈ ਐਕਸਰੇ ਮਸ਼ੀਨਾਂ ਅਤੇ ਮੈਟਲ ਡਿਕਟੈਕਟਰ ਲਾਏ ਗਏ ਹਨ ਅਤੇ ਇਹ ਸਾਰੀਆਂ ਜੇਲਾਂ ਵਿਚ ਲਾਏ ਜਾਣਗੇ।ਇਸ ਦੇ ਨਾਲ ਹੀ ਮੋਬਾਈਲ ਜੈਮਰ ਵੀ ਲਾਏ ਜਾ ਰਹੇ ਹਨ ਅਤੇ ਇਹ ਪਟਿਆਲਾ ਅਤੇ ਸੰਗਰੂਰ ਵਿਖੇ ਸਥਾਪਿਤ ਕੀਤੇ ਜਾ ਚੁੱਕੇ ਹਨ।ਉਨਾਂ ਦੱਸਿਆ ਕਿ ਇਹ ਜਲਦ ਹੀ ਗੁਰਦਾਸਪੁਰ ਜੇਲ ਵਿਚ ਸਥਾਪਿਤ ਕੀਤੇ ਜਾਣਗੇ ਅਤੇ ਬਾਕੀ ਸਾਰੀ ਜੇਲਾਂ ਵਿਚ ਵੀ ਜੈਮਰ ਲਾ ਦਿੱਤੇ ਜਾਣਗੇ।ਮੰਤਰੀ ਨੇ ਦੱਸਿਆ ਕਿ ਜੇਲ਼ਾਂ ਵਿਚ ਵਧੀਆ ਸਿਹਤ ਸੇਵਾਵਾਂ ਅਤੇ ਸੁਰੱਖਿਆ ਸਹੁਲਤਾਂ ਪ੍ਰਦਾਨ ਕਰਨ ਲਈ ਜੇਲ ਅਧਿਕਾਰੀਆਂ ਨੂੰ ਫੰਡ ਮੁਹੱਈਆ ਕਰਵਾਏ ਜਾ ਰਹੇ ਹਨ।ਇਸ ਦੇ ਨਾਲ ਹੀ ਜੇਲਾਂ ਵਿਚ ਕੈਦੀਆਂ ਦੀ ਨਿਰਧਾਰਤ ਗਿਣਤੀ ਤੋਂ ਵਾਧੂ ਕੈਦੀਆਂ ਨੂੰ ਰੱਖਣ ਦੀ ਸਥਿੱਤੀ ਨਾਲ ਨਜਿੱਠਣ ਲਈ 5 ਨਵੀਆਂ ਜੇਲਾਂ ਦੀ ਸਥਾਪਨਾ ਕੀਤੀ ਜਾ ਰਹੀ।ਫਿਲੌਰ ਨੇ ਕਿਹਾ ਕਿ ਹੁਣ ਤੱਕ ਉਨਾਂ ਕਈ ਜੇਲਾਂ ਦਾ ਦੌਰਾ ਕੀਤਾ ਹੈ ਅਤੇ ਹੁਣ ਜਲਦ ਹੀ ਉਹ ਪੂਰੇ ਸੂਬੇ ਦੀਆਂ ਜੇਲਾਂ ਦੀ ਚੈਕਿੰਗ ਸ਼ੁਰੂ ਕਰਨ ਜਾ ਰਹੇ ਹਨ।ਇਸ ਲਈ ਉਨਾਂ ਜੇਲ ਅਧਿਕਾਰੀਆਂ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਉਨਾਂ ਦੇ ਦੌਰੇ ਮੋਕੇ ਪਾਈਆਂ ਗਈਆਂ ਖਾਮੀਆਂ ਲਈ ਅਧਾਕਰੀਆਂ ਦੀ ਜਵਾਬਦੇਹੀ ਨਿਰਧਾਰਤ ਕੀਤੀ ਜਾਵੇਗੀ ਅਤੇ ਕੋਈ ਵੀ ਬਹਾਨੇਬਾਜੀ ਨਹੀਂ ਚੱਲੇਗੀ।

 

Tags: sarvan singh phillor

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD