Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਲੌਕਡਾਊਨ ਦੌਰਾਨ ਉਲੰਘਣਾ ਦੇ ਵੱਖ-ਵੱਖ ਮਾਮਲਿਆਂ ’ਚ 649 ਐਫ਼.ਆਈ.ਆਰਜ਼. ਦਰਜ ਕਰਕੇ 934 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ: ਐਸ.ਐਸ.ਪੀ.

ਅਮਨ-ਕਾਨੂੰਨ ਦੀ ਸਥਿਤੀ ਕਾਬੂ ’ਚ ਰੱਖਣ ਲਈ ਪੁਲਿਸ ਵਿਭਾਗ ਵੱਲੋਂ ਲਗਾਤਾਰ ਕੀਤੇ ਜਾ ਰਹੇ ਹਨ ਉਪਰਾਲੇ: ਡਾ. ਸੰਦੀਪ ਗਰਗ

5 Dariya News

5 Dariya News

5 Dariya News

ਸੰਗਰੂਰ , 22 May 2020

Last updated on: May 22, 2020, 00:00 IST

ਜ਼ਿਲ੍ਹੇ ’ਚ ਅਮਨ-ਅਮਾਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਪੁਲਿਸ ਵਿਭਾਗ ਵੱਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਜਿਸ ਸਦਕਾ ਸੰਗਰੂਰ ’ਚ ਕੋਵਿਡ-19 ਦੇ 91 ਕੇਸ ਪਾਜਿਟਿਵ ਆਉਣ ਤੋਂ ਬਾਅਦ ਵੀ ਜ਼ਿਲ੍ਹਾ ਪ੍ਰਸ਼ਾਸਨ ਨੂੰ ਪੂਰਨ ਸਹਿਯੋਗ ਦਿੰਦੇ ਹੋਏ ਇਸ ਨੂੰ ਵਿਆਪਕ ਪੱਧਰ ’ਤੇ ਫੈਲਣ ਤੋਂ ਰੋਕਣ ਲਈ ਲਗਾਏ ਗਏ ਕਰਫਿਊ ਅਤੇ ਲੌਕਡਾਊਨ ਨੂੰ ਸਫ਼ਲਤਾ ਨਾਲ ਲਾਗੂ ਕਰਨ ਵਿੱਚ ਕਾਮਯਾਬੀ ਹਾਸਲ ਹੋਈ ਹੈ। ਇਨ੍ਹਾਂ ਉਪਰਾਲਿਆਂ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਐਸ.ਐਸ.ਪੀ. ਡਾ. ਸੰਦੀਪ ਗਰਗ ਨੇ ਦੱਸਿਆ ਕਿ ਕੋਵਿਡਲੂ-19 ਲਾਗ ਦੀ ਬਿਮਾਰੀ ਹੈ ਜੋ ਇਸ ਨਾਲ ਪਾਜਿਟਿਵ ਵਿਅਕਤੀ ਦੇ ਸੰਪਰਕ ’ਚ ਆਉਣ ਨਾਲ ਫੈਲਦੀ ਹੈ ਤੇ ਇਸਨੂੰ ਫੈਲਣ ਤੋਂ ਰੋਕਣ ਲਈ ਕੋਰੋਨਾਵਾਇਰਸ ਦੀ ਲੜੀ ਤੋੜਨ ਦੀ ਸਖ਼ਤ ਲੋੜ ਸੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਪੁਲਿਸ ਦੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਤਨਦੇਹੀ ਨਾਲ ਆਪਣੀ ਡਿਊਟੀ ਨਿਭਾਉਂਦਿਆਂ ਕੋਵਿਡ-19 ਦੇ ਖ਼ਤਰੇ ਨੂੰ ਘਟਾਇਆ ਗਿਆ ਹੈ।ਐਸ.ਐਸ.ਪੀ. ਨੇ ਦੱਸਿਆ ਕਿ 23 ਮਾਰਚ 2020 ਤੋਂ ਲੈ ਕੇ ਅੱਜ ਤੱਕ ਸੰਗਰੂਰ ਜ਼ਿਲ੍ਹੇ ’ਚ ਕੋਰੋਨਾਵਾਇਰਸ ਦੇ ਮੱਦੇਨਜ਼ਰ ਲਾਗੂ ਕੀਤੇ ਕਰਫਿਊ ਜਾਂ ਲੌਕਡਾਊਨ ਦੌਰਾਨ ਉਲੰਘਣਾ ਦੇ ਵੱਖ-ਵੱਖ ਮਾਮਲਿਆਂ ’ਚ 649 ਐਫ਼.ਆਈ.ਆਰਜ਼. ਦਰਜ ਕਰਕੇ 934 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਬਿਨਾਂ ਮਨਜੂਰੀ ਤੋਂ ਸੜਕਾਂ ’ਤੇ ਘੁੰਮਣ ਵਾਲੇ 865 ਵਹੀਕਲ ਇਮਪਾਉਂਡ ਵੀ ਕੀਤੇ ਗਏ ਹਨ ਅਤੇ ਹੁੱਲੜਬਾਜ਼ੀ ਰੋਕਣ ਲਈ ਨਾਕਿਆਂ ਦੀ ਗਿਣਤੀ ਵੀ ਆਮ ਨਾਲੋਂ ਵਧਾਈ ਗਈ ਹੈ। ਉਨ੍ਹਾਂ ਕਿਹਾ ਕਿ ਕੋਰੋਨਾਵਾਇਰਸ ਤੋਂ ਬਚਣ ਲਈ ਸਰਕਾਰ ਤੇ ਸਿਹਤ ਵਿਭਾਗ ਵੱਲੋਂ ਜਾਰੀ ਕੀਤੀਆਂ ਗਈਆਂ ਹਦਾਇਤਾਂ ਦਾ ਪਾਲਣ ਕਰਨਾ ਜ਼ਰੂਰੀ ਹੈ ਅਤੇ ਇਹ ਹਦਾਇਤਾਂ ਲੋਕਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਹੀ ਜਾਰੀ ਕੀਤੀਆਂ ਗਈਆਂ ਹਨ।

ਡਾ. ਸੰਦੀਪ ਗਰਗ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਸਮੇਂ-ਸਮੇਂ ’ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਅਤੇ ਕੋਵਿਡ-19 ਵਿਰੁੱਧ ਚੱਲ ਰਹੀ ਇਸ ਜੰਗ ਦੌਰਾਨ ਸਾਡੇ ਮੋਢੇ ਨਾਲ ਮੋਢਾ ਜੋੜ ਕੇ ਸਾਥ ਦੇਣ। ਉਨ੍ਹਾਂ ਘਰਾਂ ’ਚ ਕਵਾਰਨਟੀਨ ਕੀਤੇ ਲੋਕਾਂ ਨੂੰ ਹਦਾਇਤ ਕੀਤੀ ਕਿ ਉਹ ਦੂਜਿਆਂ ਦੇ ਸੰਪਰਕ ’ਚ ਆਉਣ ਤੋਂ ਗੁਰੇਜ਼ ਕਰਨ ਅਤੇ ਸਿਹਤਮੰਦ ਸਮਾਜ ਰੱਖਣ ’ਚ ਆਪਣਾ ਯੋਗਦਾਨ ਤਨਦੇਹੀ ਨਾਲ ਪਾਉਣ। ਉਨ੍ਹਾਂ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਕਵਾਰਨਟੀਨ ਕੀਤੇ ਗਏ ਵਿਅਕਤੀ ਜਾਂ ਉਸਦੇ ਪਰਿਵਾਰਕ ਮੈਂਬਰਾਂ ਨੂੰ ਮਿਲਣ ਨਾ ਜਾਣ ਕਿਉਂਕਿ ਇੱਕ ਛੋਟੀ ਜਿਹੀ ਗਲਤੀ ਪੂਰੇ ਜ਼ਿਲ੍ਹੇ ’ਚ ਕੋਰੋਨਾਵਾਇਰਸ ਦੇ ਖ਼ਤਰੇ ਨੂੰ ਮੁੜ ਫੈਲਾਅ ਸਕਦੀ ਹੈ।ਐਸ.ਐਸ.ਪੀ. ਨੇ ਦੱਸਿਆ ਕਿ ਕਰਫ਼ਿਊ ਅਤੇ ਲੌਕਡਾਊਨ ਦੌਰਾਨ ਜ਼ਿਲ੍ਹੇ ਪੁਲਿਸ ਵੱਲੋਂ ਆਪਣੀ ਡਿਊਟੀ ਦੇ ਨਾਲ-ਨਾਲ ਸਮਾਜ ਸੇਵਾ ’ਚ ਵੀ ਹਿੱਸਾ ਪਾਇਆ ਗਿਆ ਹੈ ਅਤੇ ਲੋੜਵੰਦਾਂ ਤੱਕ ਜ਼ਰੂਰੀ ਵਸਤਾਂ ਦੀ ਪਹੁੰਚ ਯਕੀਨੀ ਬਣਾਈ ਗਈ ਹੈ। ਉਨ੍ਹਾਂ ਕਿਹਾ ਕਿ ਪੁਲਿਸ ਕੰਟਰੋਲ ਰੂਮ ਦੇ ਨਾਲ-ਨਾਲ ਐਮਰਜੈਂਸੀ ਸਰਵਿਸਿਜ਼ ਐਪ, ‘ਪੇਸਾ ਪੰਜਾਬ ਐਪ’ ਰਾਹੀਂ ਵੀ ਅਨੇਕਾਂ ਲੋੜਵੰਦਾਂ ਦੀ ਮਦਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਆਮ ਲੋਕਾਂ ਤੋਂ ਇਲਾਵਾ ਫਰੰਟਲਾਈਨ ’ਤੇ ਤੈਨਾਤ ਸਟਾਫ਼ ਦਾ ਵੀ ਪੂਰਾ ਖ਼ਿਆਲ ਰੱਖਿਆ ਜਾ ਰਿਹਾ ਹੈ ਤੇ ਉਨ੍ਹਾਂ ਦੀ ਹਰ ਪੱਖੋਂ ਸੁਰੱਖਿਆ ਯਕੀਨੀ ਬਣਾਈ ਜਾ ਰਹੀ ਹੈ।

 

Tags: SSP Sangrur , Coronavirus

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD