"ਜ਼ਰੂਰਤ ਦੀ ਇਸ ਘੜੀ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਦੇ ਹੱਥ ਮਜ਼ਬੂਤ ਕਰਨ ਲਈ ਸਮਾਜ ਸੇਵੀ ਲੋਕਾਂ ਦੁਆਰਾ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ ਜਾਣੀ ਚਾਹੀਦੀ ਹੈ ਅਤੇ ਇਹ ਕੋਰੋਨਾ ਵਾਇਰਸ ਨਾਲ ਮੁਕਾਬਲਾ ਕਰਨ ਵਿੱਚ ਏਕਤਾ ਦੀ ਭਾਵਨਾ ਲਿਆਉਂਦਾ ਹੈ।"ਇਹ ਪ੍ਰਗਟਾਵਾ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੇ ਕਿਹਾ ਕਿ ਅੱਜ ਜ਼ਰੂਰਤ ਦੀ ਇਸ ਘੜੀ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਟੇਟ ਬੈਂਕ ਆਫ਼ ਇੰਡੀਆ (ਐਸਬੀਆਈ) ਵੱਲੋਂ 200 ਨਿੱਜੀ ਸੁਰੱਖਿਆ ਉਪਕਰਣਾਂ (ਪੀਪੀਈ) ਕਿੱਟਾਂ ਅਤੇ 2000 ਮਾਸਕ ਸੌਂਪਣਾ ਏਕਤਾ ਦਾ ਪ੍ਰਤੀਕ ਹੈ। ਇਸ ਮੌਕੇ ਹਾਜ਼ਰ ਹੋਰਨਾਂ ਵਿਚ ਡੀਜੀਐਮ (ਬੀ ਐਂਡ ਓ) ਸ੍ਰੀ ਸੁਖਬੀਰ ਸਿੰਘ ਬਿਰਦੀ ਅਤੇ ਖੇਤਰੀ ਮੈਨੇਜਰ ਸ੍ਰੀ ਸੁਮਿਤ ਰਾਏ ਸ਼ਾਮਲ ਸਨ।