Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੀਬੀਆਈਪੀ ਅਤੇ ਸੀ.ਆਈ.ਜੀ. ਨੇ ਪੰਜਾਬ ਵਿਚ ਨਿਵੇਸ਼ ਨੂੰ ਹੁਲਾਰਾ ਦੇਣ ਲਈ ਸਹਿਮਤੀ ਸਮਝੌਤਾ ਕੀਤਾ ਸਹੀਬੱਧ

5 Dariya News

5 Dariya News

5 Dariya News

ਚੰਡੀਗੜ੍ਹ , 22 May 2020

Last updated on: May 22, 2020, 00:00 IST

ਸੂਬੇ ਵਿੱਚ ਨੂੰ ਨਿਵੇਸ਼ ਨੂੰ ਹੋਰ ਉਤਸ਼ਾਹਤ ਕਰਨ ਅਤੇ ਪ੍ਰਬੰਧਨ ਸਬੰਧੀ ਰਣਨੀਤੀਆਂ ਨੂੰ ਪੁਖ਼ਤਾ ਬਣਾਉਣ ਲਈ, ਪੰਜਾਬ ਬਿਊਰੋ ਆਫ ਇਨਵੈਸਟਮੈਂਟ ਪ੍ਰਮੋਸ਼ਨ (ਪੀਬੀਆਈਪੀ) ਅਤੇ ਸਿੰਗਾਪੁਰ ਸਥਿਤ ਚਾਂਡਲਰ ਇੰਸਟੀਚਿਊਟ ਆਫ ਗਵਰਨੈਂਸ (ਸੀਆਈਜੀ) ਨੇ ਸ਼ੁੱਕਰਵਾਰ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਇੱਕ ਸਹਿਮਤੀ ਸਮਝੌਤੇ `ਤੇ ਦਸਤਖਤ ਕੀਤੇ।ਪੰਜਾਬ ਸਰਕਾਰ ਵੱਲੋਂ ਨਿਵੇਸ਼ ਪੰਜਾਬ ਦੇ ਸੀ.ਈ.ਓ. ਰਜਤ ਅਗਰਵਾਲ ਅਤੇ ਸੀ.ਆਈ.ਜੀ. ਦੇ ਕਾਰਜਕਾਰੀ ਨਿਰਦੇਸ਼ਕ ਵੂਈ ਵੇ ਨੇਗ ਨੇ ਇਹ ਸਮਝੌਤਾ ਸਹੀਬੱਧ ਕੀਤਾ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੰਜਾਬ ਸਰਕਾਰ ਅਤੇ ਸੀ.ਆਈ.ਜੀ. ਵਿਚਕਾਰ ਇਹ ਸਮਝੌਤਾ ਭਾਈਵਾਲੀ ਲਈ ਇਕ ਅਹਿਮ ਮੀਲ ਪੱਥਰ ਸਾਬਤ ਹੋਵੇਗਾ ਅਤੇ ਰਾਜ ਦੇ ਵੱਖ-ਵੱਖ ਖੇਤਰਾਂ ਵਿਚ ਨਿਵੇਸ਼ਾਂ ਨੂੰ ਯਕੀਨੀ ਬਣਾਉਣ ਦੀ ਰਫ਼ਤਾਰ ਨੂੰ ਹੋਰ ਤੇਜ਼ ਕਰਨ ਲਈ ਦੋਵੇਂ ਧਿਰਾਂ ਵਿਚ ਵਿਆਪਕ ਸੂਝ ਬੂਝ ਪੈਦਾ ਕਰੇਗਾ। ਉਨ੍ਹਾਂ ਦੱਸਿਆ ਕਿ ਇਹ ਸਮਝੌਤਾ ਪਿਛਲੇ ਮਹੀਨਿਆਂ ਦੌਰਾਨ ਸੀਆਈਜੀ ਅਤੇ ਪੀਬੀਆਈਪੀ ਦੀ ਸੀਨੀਅਰ ਲੀਡਰਸ਼ਿਪ ਦਰਮਿਆਨ ਹੋਏ ਵਿਚਾਰ ਵਟਾਂਦਰੇ ਰਾਹੀਂ ਸਾਂਝੇ ਤੌਰ ਤੇ ਵਿਕਸਤ ਕੀਤੇ ਭਾਈਵਾਲੀ ਦੇ ਖੇਤਰਾਂ ਦੀ ਰੂਪ ਰੇਖਾ ਉਲੀਕਣ ਉਪਰੰਤ ਕੀਤਾ ਗਿਆ।ਇਸ ਸਮਝੌਤੇ ਤਹਿਤ, ਪੀਬੀਆਈਪੀ ਅਤੇ ਸੀਆਈਜੀ ਖੋਜ ਸਹਾਇਤਾ ਸਮੇਤ ਨਿਵੇਸ਼ਕਾਂ ਦੀ ਪਹੁੰਚ ਦੀਆਂ ਪ੍ਰਕਿਰਿਆਵਾਂ ਨੂੰ ਵਧਾਉਣ, ਨਿਵੇਸ਼ ਦੀ ਸਹੂਲਤ ਅਤੇ ਰੈਗੂਲੇਟਰੀ ਪ੍ਰਵਾਨਗੀਆਂ ; ਨਿਵੇਸ਼ ਪੰਜਾਬ ਦੇ ਅਧਿਕਾਰੀਆਂ ਲਈ ਪ੍ਰਤਿਭਾ ਅਤੇ ਹੁਨਰ ਵਿਕਾਸ; ਅਤੇ ਪੰਜਾਬ ਨੂੰ ਨਿਵੇਸ਼ ਲਈ ਇੱਕ ਆਦਰਸ਼ ਥਾਂ ਵਜੋਂ ਪੇਸ਼ ਕਰਨ ਦੇ ਖੇਤਰਾਂ `ਤੇ ਧਿਆਨ ਕੇਂਦਰਤ ਕਰਨਗੇ।

ਇਸ ਮੌਕੇ ਵਧੀਕ ਮੁੱਖ ਸਕੱਤਰ ਇਨਵੈਸਟਮੈਂਟ ਪ੍ਰਮੋਸ਼ਨ ਸ੍ਰੀਮਤੀ ਵਿਨੀ ਮਹਾਜਨ ਨੇ ਕਿਹਾ ਕਿ ਸੂਬਾ ਸਰਕਾਰ ਰਾਜ ਵਿੱਚ ਨਿਵੇਸ਼ ਅਤੇ ਕਾਰੋਬਾਰ ਨੂੰ ਸੁਖਾਲਾ ਬਣਾਉਣ ਲਈ ਮਹੱਤਵਪੂਰਨ ਪਹਿਲਕਦਮੀਆਂ ਕਰ ਰਹੀ ਹੈ।ਪੰਜਾਬ ਦੇ ਵਪਾਰ ਕਰਨ ਨੂੰ ਸੁਖਾਲਾ ਬਣਾਉਣ ਲਈ ਕੀਤੇ ਸੁਧਾਰ ਸੂਬੇ ਵਿੱਚ ਹੋਏ ਆਰਥਿਕ ਵਿਕਾਸ ਲਈ ਲਾਹੇਵੰਦ ਰਹੇ ਹਨ। ਉਨ੍ਹਾਂ ਕਿਹਾ ਕਿ ਰਾਜ ਨੇ ਜੀ.ਆਈ.ਐੱਸ. ਅਧਾਰਤ ਮੈਪਿੰਗ ਨਾਲ ਜ਼ਮੀਨ ਦੀ ਸ਼ਨਾਖ਼ਤ ਕਰਨ ਲਈ ਇਕ ਆਨ ਲਾਈਨ ਲੈਂਡ ਬੈਂਕ ਵੀ ਬਣਾਇਆ ਹੈ। ਉਨ੍ਹਾਂ ਅੱਗੇ ਕਿਹਾ ਕਿ ਸੀਆਈਜੀ ਦੇ ਨਾਲ ਸਹਿਯੋਗੀ ਸਾਂਝੇਦਾਰੀ ਨਿਵੇਸ਼ਕ ਪ੍ਰਬੰਧਨ ਅਤੇ ਲੀਡ ਜਨਰੇਸ਼ਨ ਦੀ ਸਹੂਲਤ ਲਈ ਕਾਰੋਬਾਰੀ ਪ੍ਰਕਿਰਿਆਵਾਂ ਨੂੰ ਵਧਾਉਣ ਦੇ ਜ਼ਰੀਏ ਸੂਬੇ  ਵਿੱਚ ਕਾਰੋਬਾਰ ਕਰਨ ਨੂੰ ਸੁਖਾਲਾ ਬਣਾਉਣ ਦੇ  ਇੱਕ ਨਵੇਂ ਯੁੱਗ ਦੀ ਸ਼ੁਰੂਆਤ ਕਰੇਗੀ।ਇਸ ਮੌਕੇ ਹੋਰਨਾਂ ਤੋਂ ਇਲਾਵਾ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ, ਵਧੀਕ ਸੀਈਓ ਪੰਜਾਬ ਬਿਊਰੋ ਆਫ ਇਨਵੈਸਟਮੈਂਟ ਪ੍ਰਮੋਸ਼ਨ ਈਸ਼ਾ ਕਾਲੀਆ ਅਤੇ ਜੁਆਇੰਟ ਚੀਫ਼ ਐਗਜੀਕਿਊਟ ਆਫ਼ਿਸਰ (ਜੇਸੀਈਓ) ਪੀਬੀਆਈਪੀ ਅਵਨੀਤ ਕੌਰ, ਸੀਆਈਜੀ ਦੇ ਕਾਰਜਕਾਰੀ ਡਾਇਰੈਕਟਰ ਵੂ ਵੀ ਨੈਂਗ, ਸੀ.ਆਈ.ਜੀ. ਬੋਰਡ ਆਫ਼ ਡਾਇਰੈਕਟਰਜ਼ ਦੇ ਮੈਂਬਰ ਡਾ. ਗਿਆਨੇਂਦਰ ਬਡਗੈਯਾਨ ਤੋਂ ਇਲਾਵਾ ਇਨਵੈਸਟ ਪੰਜਾਬ ਅਤੇ ਸੀਆਈਜੀ ਟੀਮ ਦੇ ਮੈਂਬਰ ਹਾਜ਼ਰ ਸਨ।

 

Tags: Vinny Mahajan

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD