Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

ਪਿੰਡ ਚਨਾਰਥਲ ਕਲਾਂ ਦਾ ਕੀਤਾ ਜਾ ਰਿਹਾ ਹੈ ਮਿਸਾਲੀ ਵਿਕਾਸ : ਕੁਲਜੀਤ ਸਿੰਘ ਨਾਗਰਾ

ਡਾਕਖਾਨੇ ਤੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤੱਕ ਜਾਂਦੀ ਸੜਕ 'ਤੇ ਇੰਟਰਲਾਕ ਟਾਇਲਾਂ ਲਾਉਣ ਦੇ ਕੰਮ ਦਾ ਲਿਆ ਜਾਇਜ਼ਾ

5 Dariya News

5 Dariya News

5 Dariya News

ਫਤਹਿਗੜ੍ਹ ਸਾਹਿਬ , 23 May 2020

Last updated on: May 23, 2020, 00:00 IST

ਪਿੰਡ ਚਨਾਰਥਲ ਕਲਾਂ ਵਿਖੇ ਡਾਕਖਾਨੇ ਤੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤੱਕ ਜਾਂਦੀ ਸੜਕ 'ਤੇ ਇੰਟਰਲਾਕ ਟਾਇਲਾਂ ਲਾਉਣ ਦੇ ਕੰਮ ਦਾ ਜਾਇਜ਼ਾ ਲੈਣ ਮੌਕੇ ਹਲਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਦੱਸਿਆ ਕਿ ਇਹ ਸੜਕ ਪਿੰਡ ਦੀ ਪ੍ਰਮੁੱਖ ਸੜਕ ਹੈ, ਜਿਸ ਉੱਤੇ ਸਬ ਤਹਿਸੀਲ ਤੇ ਹਸਪਤਾਲ ਸਥਿਤ ਹੈ ਤੇ ਇਸ ਨੂੰ 18 ਫੁੱਟ ਤੋਂ 24 ਫੁੱਟ ਚੌੜਾ ਕੀਤਾ ਜਾ ਰਿਹਾ ਹੈI ਉਨ੍ਹਾਂ ਦੱਸਿਆ ਕਿ ਕੋਰੋਨਾ ਕਾਰਨ ਪੈਦਾ ਹੋਏ ਹਲਾਤ ਦੇ ਮੱਦੇਨਜ਼ਰ ਵਿਕਾਸ ਕਾਰਜ ਰੁਕੇ ਸਨ, ਜੋ ਕਿ ਹੁਣ ਮੁੜ ਸ਼ੁਰੂ ਹੋ ਗਏ ਹਨ।ਇੰਟਰਲਾਕ ਟਾਇਲਾਂ ਲਾਉਣ ਦੇ ਕਾਰਜ ਨਾਲ ਲੋਕਾਂ ਦੀ ਬਹੁਤ ਪੁਰਾਣੀ ਮੰਗ ਪੂਰੀ ਹੋ ਰਹੀ ਹੈ। ਇਸ ਰਸਤੇ ਵਿੱਚ ਬਰਸਤਾਂ ਦੇ ਦਿਨਾਂ ਦੌਰਾਨ ਪਾਣੀ ਖੜ੍ਹਨ ਕਾਰਨ ਲੋਕਾਂ ਨੂੰ ਸਮੱਸਿਆ ਆਉਂਦੀ ਸੀ। ਉਨ੍ਹਾਂ ਇਹ ਵੀ ਕਿਹਾ ਕਿ ਇਹ ਇਲਾਕਾ ਇਮਾਨਦਾਰ ਸ਼ਖ਼ਸੀਅਤ ਮਰਹੂਮ ਜਥੇਦਾਰ ਗੁਰਚਰਨ ਸਿੰਘ ਟੌਹੜਾ ਨਾਲ ਸਬੰਧਤ ਸੀ ਪਰ ਪਿਛਲੀ ਸਰਕਾਰ ਨੇ ਇਸ ਇਲਾਕੇ ਨੂੰ ਬਿਲਕੁਲ ਅਣਗੌਲਿਆ ਕੀਤਾ। ਹਲਕਾ ਵਿਧਾਇਕ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਉਣ ਤੋਂ ਬਾਅਦ ਹੀ ਸਮੁੱਚੇ ਹਲਕੇ ਸਮੇਤ ਇਸ ਇਲਾਕੇ ਦਾ ਲਗਾਤਾਰ ਵਿਕਾਸ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿਹਾ ਕਿ ਲੰਮੇ ਸਮੇਂ ਤੋਂ ਚਲਦੀ ਆ ਰਹੀ ਇਲਾਕੇ ਦੇ ਲੋਕਾਂ ਦੀ ਮੰਗ ਨੂੰ ਪੂਰਾ ਕਰਦਿਆਂ ਚਨਾਰਥਲ ਕਲਾਂ ਸਬ ਤਹਿਸੀਲ ਬਣੀ, ਜਿਸ ਨਾਲ ਹਲਕੇ ਦੇ ਲੋਕਾਂ ਨੂੰ ਬਹੁਤ ਫਾਇਦਾ ਹੋਇਆ।ਉਨ੍ਹਾਂ ਇਹ ਵੀ ਦੱਸਿਆ ਕਿ ਚਨਾਰਥਲ ਕਲਾਂ ਦੀ ਅਨਾਜ ਮੰਡੀ ਦੇ ਫੜਾਂ ਦਾ ਵਿਕਾਸ ਕੀਤਾ ਗਿਆ ਅਤੇ ਸੜਕਾਂ ਦਾ ਨਵਨਿਰਮਾਣ ਕੀਤਾ ਗਿਆ। ਚਨਾਰਥਲ ਕਲਾਂ ਨੂੰ ਜਾਂਦੀਆਂ ਸਮੂਹ ਸੜਕਾਂ ਦੀ ਵਿਸ਼ੇਸ਼ ਮੁਰੰਮਤ ਕਰਵਾਈ ਗਈ। ਚਨਾਰਥਲ ਕਲਾਂ ਹਲਕੇ ਦਾ ਸਭ ਤੋਂ ਵੱਡਾ ਪਿੰਡ ਹੈ ਤੇ ਇਸ ਦਾ ਮਿਸਾਲੀ ਵਿਕਾਸ ਕਰਵਾਇਆ ਜਾ ਰਿਹਾ ਹੈ।ਇਸ ਮੌਕੇ ਮਾਰਕਿਟ ਕਮੇਟੀ ਚਨਾਰਥਲ ਦੇ ਵਾਇਸ ਚੇਅਰਮੈਨ ਇੰਦਰਪਾਲ ਸਿੰਘ, ਸਰਪੰਚ ਜਗਦੀਪ ਸਿੰਘ, ਲਖਵਿੰਦਰ ਸਿੰਘ ਲੱਖੀ, ਪਰਮਵੀਰ ਸਿੰਘ ਟਿਵਾਣਾ, ਗੁਰਪ੍ਰੀਤ ਸਿੰਘ ਬਾਵਾ, ਪਰਮਜੀਤ ਸਿੰਘ ਠੇਕੇਦਾਰ, ਗੁਰਸੇਵਕ ਸਿੰਘ ਸੋਨੀ, ਕਰਮਜੀਤ ਸਿੰਘ, ਰਣਜੀਤ ਸਿੰਘ , ਗੁਰਕ੍ਰਿਪਾਲ ਸਿੰਘ ਸਿੰਘ ਕੱਕੂ, ਕ੍ਰਿਸ਼ਨ ਲਾਲ, ਕੁਲਵੰਤ ਸਿੰਘ, ਭਵਰੀਤ ਸਿੰਘ, ਅਮਨਜੋਤ ਸਿੰਘ ਹਾਜ਼ਰ ਸਨ। 

 

Tags: Kuljit Singh Nagra

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD